ਮੋਗਾ,16 ਸਤੰਬਰ (ਜਸ਼ਨ) ::ਸੜਕ ਦੁਰਘਟਨਾ ‘ਚ ਸਦੀਵੀ ਵਿਛੋੜਾ ਦੇ ਗਏ ਪੱਤਰਕਾਰ ਜੋਗਿੰਦਰ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੁੰਦਾ ਹੈ ਅਤੇ ਮੀਡੀਆ ਕਰਮੀ ਸਮਾਜ ਲਈ ਨਿਸ਼ਕਾਮ ਸੇਵਾ ਕਰਦਿਆਂ ਸਰਕਾਰ ਅਤੇ ਲੋਕਾਂ ਦਰਮਿਆਨ ਕੜੀ ਦਾ ਕੰਮ ਕਰਦੇ ਨੇ ਅਤੇ ਇਸੇ ਕਰਕੇ ਸਮਾਜ, ਪੱਤਰਕਾਰਾਂ ਨੂੰ ਸਤਿਕਾਰ ਦਿੰਦਾ ਹੈ । ਉਹਨਾਂ ਆਖਿਆ ਕਿ ਲੋਕ ਮਸਲਿਆਂ...
News
ਚੰਡੀਗੜ੍ਹ, 16 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਬਾਲ ਮਜ਼ਦੂਰੀ, ਬੱਚਿਆਂ ਦੀ ਤਸਕਰੀ, ਘਰੇਲੂ ਹਿੰਸਾ ਅਤੇ ਜਿਨਸੀ ਸ਼ੋਸ਼ਣ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੀ ਕਮਿਊਨਿਟੀ ਅਫੇਅਰਜ਼ ਡਵੀਜ਼ਨ ਵੱਲੋਂ ਸਮਾਜ ਸੇਵੀ ਸੰਸਥਾ 'ਬਚਪਨ ਬਚਾਓ ਅੰਦੋਲਨ' ਦੇ ਸਹਿਯੋਗ ਨਾਲ ਬੁੱਧਵਾਰ ਨੂੰ ਪੋਕਸੋ ਐਕਟ ਅਧੀਨ ਕੇਸਾਂ ਦੀ ਜਾਂਚ ਕਰ ਰਹੇ ਅਤੇ ਜੁਵੇਨਾਈਲ ਜਸਟਿਸ ਐਕਟ, 2015 ਦੀਆਂ ਧਾਰਾਵਾਂ ਨੂੰ ਲਾਗੂ ਕਰਨ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਲਈ ਬਾਲ ਅਧਿਕਾਰ ਅਤੇ...
ਚੰਡੀਗੜ੍ਹ, 16 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੱਲਾਂ ਮਾਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਸਮੇਂ ਸਿਰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਦੇਣ ਅਤੇ ਆਗਾਮੀ ਖੇਡਾਂ ਲਈ ਤਿਆਰੀਆਂ ਕਰ ਰਹੇ ਖਿਡਾਰੀਆਂ ਦੇ ਲੋੜੀਂਦੇ ਖ਼ਰਚਿਆਂ ਦੀ ਤੁਰੰਤ ਪੂਰਤੀ ਕਰਨ ਸਬੰਧੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀਆਂ ਹਦਾਇਤਾਂ ਮੁਤਾਬਕ ਖੇਡ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਸਮਾਂਬੱਧ ਤਰੀਕੇ ਨਾਲ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਜਾਰੀ...
ਮੋਗਾ 16 ਸਤੰਬਰ (ਜਸ਼ਨ):ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 34 ਨਵੇ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ ਇਕੱਤਰ ਕੀਤੇ ਗਏ ਸੈਪਲਾਂ ਵਿੱਚੋ 35089 ਸੈਪਲਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 50 ਦੀ ਰਿਪੋਰਟ ਦਾ ਇੰਤਜ਼ਾਰ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 415 ਸੈਂਪਲ ਇਕੱਤਰ ਕਰਕੇ ਜਾਂਚ...
ਚੰਡੀਗੜ੍ਹ, 16 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਹੈ ਕਿ ਖੇਤੀ ਆਰਡੀਨੈਂਸਾਂ ਬਾਰੇ ਸੁਖਬੀਰ ਸਿੰਘ ਬਾਦਲ 'ਤੇ ਗੁਮਰਾਹਕੁਨ ਬਿਆਨਬਾਜ਼ੀ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਸੁਖਬੀਰ ਸਿੰਘ ਨੂੰ ਝੂਠਾ ਅਤੇ ਗੱਪੀ ਦੱਸਦਿਆਂ ਕਿਹਾ ਕਿ ਆਰਡੀਨੈਂਸਾਂ ਬਾਰੇ ਹੋਛੀ ਬਿਆਨਬਾਜ਼ੀ ਕਰਕੇ ਸੰਸਦ ਦੀ ਗਰਿਮਾ ਨੂੰ ਸੱਟ ਮਾਰੀ ਹੈ। ਭਗਵੰਤ...
ਮੋਗਾ, 16 ਸਤੰਬਰ (ਜਸ਼ਨ) : ਨੌਜਵਾਨ ਭਾਰਤ ਸਭਾ ਵੱਲੋਂ ਸ਼ਹੀਦ ਭਗਤ ਸਿੰਘ ਦੇ 28 ਸਤੰਬਰ ਨੂੰ ਜਨਮ ਦਿਹਾੜੇ ਮੌਕੇ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕੀਤੇ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਵਜੋਂ ਪਿੰਡ ਸਾਫੂਵਾਲਾ, ਬੁੱਘੀਪੁਰਾ ਵਿਖੇ ਮੀਟਿੰਗ ਤੇ ਰੈਲੀ ਕੀਤੀ ਗਈ।ਰੈਲੀ ਵਿੱਚ ਸੰਬੋਧਨ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਇਨਵਾਇਟੀ ਸੂਬਾ ਕਮੇਟੀ ਮੈਂਬਰ ਕਰਮਜੀਤ ਮਾਣੂੰਕੇ, ਇਲਾਕਾ ਕਮੇਟੀ ਮੈਂਬਰ ਰਾਮ ਆਸਰਾ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ 113ਵੇਂ ਜਨਮ ਦਿਹਾੜੇ...
ਮੋਗਾ, 16 ਸਤੰਬਰ (ਜਸ਼ਨ) : ਐਂਟੀ ਕੋਰੋਨਾ ਟਾਸਕ ਫੋਰਸ ਦੀ ਮੋਗਾ ਇਕਾਈ ਵਲੋਂ ਅੱਜ ਸ਼ਾਮ 13 ਯੋਧਿਆਂ ਦਾ ਸਨਮਾਨ ਕੀਤਾ ਜਾਵੇਗਾ । ਪ੍ਰੋਜੈਕਟ ਚੇਅਰਮੈਨ ਮਾਲਵਿਕਾ ਸੂਦ ਸੱਚਰ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸ਼ਾਮ ਕਾਰਪੋਰੇਸ਼ਨ ਦਫਤਰ ਨੇੜੇ ਸਨੀ ਟਾਵਰ ਇਮਾਰਤ ਚ ਹੋਣ ਵਾਲੇ ਸਮਾਗਮ ਦੌਰਾਨ ,ਸਟੇਟ ਅਡਵਾਈਜ਼ਰ ਐਸ ਕੇ ਬਾਂਸਲ ਅਤੇ ਚੇਅਰਮੈਨ ਦੇਵਿੰਦਰਪਾਲ ਸਿੰਘ ਦੀ ਅਗਵਾਹੀ ਚ 13 ਯੋਧਿਆਂ ਦਾ ਸਨਮਾਨ ਕੀਤਾ ਜਾਵੇਗਾ । ਉਹਨਾਂ ਦੱਸਿਆ ਕਿ...
ਵਿਧਾਇਕ ਡਾ.ਹਰਜੋਤ ਕਮਲ ਨੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦਿਆਂ,ਪ੍ਰਧਾਨ ਮੰਤਰੀ ਨੂੰ ਖੁਲ੍ਹਾ ਖ਼ਤ ਲਿਖਿਆ ਹੈ ਡਾ.ਹਰਜੋਤ ਕਮਲ ਵਲੋਂ ਲਿਖੇ ਖੁਲ੍ਹੇ ਖ਼ਤ ਦੀ ਇਬਾਰਤ ਇਸ ਤਰ੍ਹਾਂ ਹੈ -------------------------------------------------------------------------------------ਸਤਿਕਾਰਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ, ਸਤਿ ਸ੍ਰੀ ਅਕਾਲ ਪ੍ਰਵਾਨ ਕਰਨਾ । ਪੰਜਾਬ ਦੇ ਜ਼ਿਲ੍ਹੇ ਮੋਗਾ ਦੇ ਹਲਕੇ ਤੋਂ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ, ਵਿਧਾਇਕ...
ਮੋਗਾ, 15 ਸਤੰਬਰ (ਜਸ਼ਨ) : 28 ਸਤੰਬਰ ਸ਼ਹੀਦ ਭਗਤ ਸਿੰਘ ਦੇ ਜਨਮ-ਦਿਨ ਤੇ ਕਰਜ਼ਾ ਮੁਕਤੀ ਤੇ ਬਿਜਲੀ ਬਿੱਲਾ ਦੀ ਮੁਆਫ਼ੀ ਲਈ ਕੀਤੀ ਜਾਵੇਗੀ ਵਿਸ਼ਾਲ ਰੈਲੀ ਤੇ ਮਾਰਚ ਇੰਨਾ ਵਿਚਾਰਾਂ ਦਾ ਪ੍ਰਗਟਾਵਾ ਪ੍ਰਗਤੀਸ਼ੀਲ ਮੰਚ ਦੇ ਜਿਲਾ ਸਕੱਤਰ ਨਵਜੋਤ ਸਿੰਘ ਜੋਗੇਵਾਲਾ ਤੇ ਪ੍ਰਧਾਨ ਅਮਨਦੀਪ ਸਿੰਘ ਸਿੰਘਾਂ ਵਾਲਾ ਨੇ ਪਿੰਡ ਦੋਲਤਪੁਰਾ,ਬਲਖੰਡੀ,ਖੋਸਾ ਪਾਡੋ,ਮਹੇਸ਼ਰੀ ਸੰਧੂਆ ਤੇ ਕਾਲੀਏ ਵਾਲਾ ਵਿਖੇ ਮੰਚ ਦੀਆ ਮੀਟਿੰਗਾ ਨੂੰ ਸੰਬੋਧਨ ਹੁੰਦਿਆਂ ਕੀਤਾ।ਉਂਨਾਂ ਕਿਹਾ ਕਿ ਫਾਇਨਸ ਕੰਪਨੀਆਂ ਦੇ...
ਮੋਗਾ,15 ਸਤੰਬਰ (ਜਸ਼ਨ) : ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਗਠਨ ਦੇ ਇਕ ਸਾਲ ਪੂਰਾ ਹੋਣ ‘ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੀ ਅਗਵਾਈ ਵਿਚ ਸਮੁੱਚੀ ਟੀਮ ਨੇ ਜ਼ਿਲ੍ਹੇ ਵਿਚ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨ ਦਾ ਅਹਿਦ ਲੈਂਦਿਆਂ ਫਲਾਂ ਵਾਲੇ ਪੌਦੇ ਲਗਾਉਣ ਦੀ ਮੁਹਿੰਮ ਆਰੰਭ ਕੀਤੀ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅੰਬ ਦਾ ਪੌਦਾ ਲਗਾ ਕੇ ਮਿਸ਼ਨ ਤੰਦਰੁਸਤ ਵਾਸਤੇ ਹਰ ਪਿੰਡ ਵਿਚ ਫਲਾਂ...

