News

ਚੰਡੀਗੜ੍ਹ, 14 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਖੇਤੀ ਵਿਰੋਧੀ ਆਰਡੀਨੈਂਸ ਪੇਸ਼ ਕਰਨ ਸਮੇਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚੋਂ ਗੈਰ ਹਾਜ਼ਰ ਰਹਿ ਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਨਾਲ ਗ਼ੱਦਾਰੀ ਕੀਤੀ ਹੈ ਅਤੇ ਧ੍ਰੋਹ ਕਮਾਇਆ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਅਤੇ ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਜਿਸ ਸਮੇਂ ਮੋਦੀ...
ਮੋਗਾ, 14 ਸਤੰਬਰ (ਜਸ਼ਨ) : ਮੋਗਾ ਤੋਂ ਪੱਤਰਕਾਰ ਜੋਗਿੰਦਰ ਸਿੰਘ ਦਾ ਅੱਜ ਉਸ ਦੇ ਪਿੰਡ ਰੁਕਨਪੁਰਾ (ਖੂਹੀਖੇੜਾ) ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਅੰਤਿਮ ਸਸਕਾਰ ਦੀਆਂ ਰਸਮਾਂ ਜੋਗਿੰਦਰ ਦੇ ਪੁੱਤਰ ਅਰਪਿਤ ,ਭਰਾ ਮੋਹਿੰਦਰ ਸਿੰਘ ਨੇ ਨਿਭਾਈਆਂ। ਇਸ ਮੌਕੇ ਜੋਗਿੰਦਰ ਦੇ ਪਿਤਾ ਨੰਬਰਦਾਰ ਦਰਸ਼ਨ ਸਿੰਘ ,ਰਿਸ਼ਤੇਦਾਰ ਅਤੇ ਪਿੰਡ ਵਾਸੀ ਹਾਜ਼ਿਰ ਸਨ। ਮੋਗਾ ਤੋਂ ਨਵਦੀਪ ਮਹੇਸ਼ਰੀ ,ਗੋਪੀ ਰਾਊਕੇ ,ਸਰਬਜੀਤ ਰੌਲੀ ,...
Tags: OBITUARY
ਚੰਡੀਗੜ 14 ਸਤੰਬਰ:(ਜਸ਼ਨ):ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁਝ ਦਿੱਕਤ ਆ ਰਹੀ ਸੀ। ਉਨਾਂ ਦੱਸਿਆ...
ਚੰਡੀਗੜ੍ਹ, 14 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂ ਆਪਣੇ ਆਪ ਪੰਜਾਬ ਦੇ ਵੱਕਾਰੀ ਐਵਾਰਡ, ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਲਈ ਯੋਗ ਹੋਣਗੇ। ਖੇਡ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਆਪਣੀ ਸਰਕਾਰੀ ਨਿਵਾਸ ਉਤੇ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਨੋਰਗੇ ਐਵਾਰਡ ਜੇਤੂਆਂ ਦਾ ਸਨਮਾਨ ਕਰਦਿਆਂ ਕੀਤਾ। ਇਸ...
ਲੁਧਿਆਣਾ, 14 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੋਸਟ ਮੈਟ੍ਰਿਕ ਸਕਾਲਰਸ਼ਿੱਪ ਦੇ ਬਹੁਕਰੋੜੀ ਘੁਟਾਲੇ ਵਿੱਰੁੱਧ ਲੋਕ ਇਨਸਾਫ ਪਾਰਟੀ ਵਲੋਂ ਹਰੇਕ ਵਿਧਾਨ ਸਭਾ ਵਿਚ ਵਸਦੇ ਦਲਿਤ ਸਮਾਜ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ “ ਤਿੰਨ ਟੈਰ, ਦੋ ਪੈਰ, ਸਾਧੂ ਤੇਰੀ ਨਹੀਂ ਖੈਰ” ਤਹਿਤ ਦੁਆਬਾ ਤੋਂ 10 ਰੋਜ਼ਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਤਿੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ...
ਮੋਗਾ,14 ਸਤੰਬਰ (ਜਸ਼ਨ): ਅੱਜ ਮੋਗਾ ‘ਚ 25 ਨਵੇਂ ਕਰੋਨਾ ਮਾਮਲੇ ਆਉਣ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 457 ਹੋ ਗਈ ਏ। ਕਰੋਨਾ ਦੀ ਜ਼ਦ ਵਿਚ ਆਏ ਮੋਗਾ ਦੇ 68 ਸਾਲਾ ਵਿਅਕਤੀ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਜਦਕਿ ਰਾਊਕੇ ਕਲਾਂ ਪਿੰਡ ਦੀ 47 ਸਾਲਾ ਔਰਤ ਦੀ ਸੋਹਾਨਾ ਹਸਪਤਾਲ ਮੋਹਾਲੀ ‘ਚ ਅੱਜ ਮੌਤ ਹੋ ਗਈ।
ਮੋਗਾ,14 ਸਤੰਬਰ (ਜਸ਼ਨ): ਮੋਗਾ ਦੇ ਵਾਰਡ ਨੰਬਰ 38 ਦੇ ਵਾਰਡ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਜਸਪ੍ਰੀਤ ਸਿੰਘ ਗੱਗੀ ਨੇ ਵਾਰਡ ਵਾਸੀਆਂ ਨੂੰ ਜਾਗਰੂਕ ਕਰਦਿਆਂ ਆਖਿਆ ਕਿ ਕਰੋਨਾ ਮਹਾਂਮਾਰੀ ਤੋਂ ਮੋਗਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਵਿੱਢੀ ਮੁਹਿੰਮ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਨੀਤਾ ਦਰਸ਼ੀ ਦੀ ਦੇਖਰੇਖ ਵਿਚ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਤਹਿਤ ਆਮ ਲੋਕਾਂ ਨੁੂੰ ਜਾਗਰੂਕ ਕਰਨ ਲਈ ਮੋਗਾ ਦੇ ਸਾਰੇ 50 ਵਾਰਡਾਂ ਵਿੱਚ ਨਗਰ ਨਿਗਮ...
ਮੋਗਾ,14 ਸਤੰਬਰ (ਜਸ਼ਨ) ਮੈਡੀਕਲ ਐਸੋਸੀਏਸ਼ਨ ਰਜਿ ਪੰਜਾਬ ਦੇ ਚੇਅਰਮੈਨ ਡਾ ਜਗਤਾਰ ਸਿੰਘ ਸੇਖੋਂ, ਡਾਇਰੈਕਟਰ ਡਾ ਮਨਪ੍ਰੀਤ ਸਿੰਘ ਸਿੱਧੂ, ਪ੍ਰਧਾਨ ਡਾ ਛਿੰਦਰ ਸਿੰਘ ਕਲੇਰ, ਪ੍ਰੈਸ ਸਕੱਤਰ ਡਾ ਦਰਬਾਰਾ ਸਿੰਘ ਭੁੱਲਰ, ਆਫਿਸ ਸਕੱਤਰ ਡਾ ਜਗਜੀਤ ਸਿੰਘ ਗਿੱਲ, ਜਨਰਲ ਸਕੱਤਰ ਡਾ ਜਗਮੋਹਨ ਸਿੰਘ ਧੂੜਕੋਟ, ਮੀਤ ਪ੍ਰਧਾਨ ਡਾ ਜਸਵਿੰਦਰ ਸਿੰਘ ਸਮਾਧ ਭਾਈ ਆਦਿ ਵੱਲੋਂ ਸੜਕ ਦੁਰਘਟਨਾ ਵਿੱਚ ਸਾਨੂੰ ਸਦੀਵੀ ਵਿਛੋੜਾ ਦੇ ਗਏ ਸਤਿਕਾਰਿਤ ਪੱਤਰਕਾਰ ਜੋਗਿੰਦਰਪਾਲ ਸਿੰਘ ਦੇ ਪਰਿਵਾਰ ਅਤੇ ਸਮੂਹ...
ਚੰਡੀਗੜ੍ਹ, 14 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਮਿਡ-ਡੇਅ-ਮੀਲ ਵਰਕਰਾਂ ਤੇ ਹੋਰ ਸਟਾਫ਼ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ‘ਮੈਟਰਨਿਟੀ ਬੈਨੀਫ਼ਿਟ ਐਕਟ’ ਤਹਿਤ ਪ੍ਰਸੂਤਾ ਛੁੱਟੀ ਦਾ ਲਾਭ ਇਨ੍ਹਾਂ ਵਰਕਰਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਿਡ-ਡੇਅ-ਮੀਲ ਪੂਰੀ ਤਰ੍ਹਾਂ ਸਰਕਾਰੀ ਫ਼ੰਡ ਆਧਾਰਤ ਸਕੀਮ ਹੈ ਅਤੇ ਇਸ ਸਕੀਮ ਅਧੀਨ ਸਾਰੀਆਂ...
ਮੋਗਾ 14 ਸਤੰਬਰ (ਜਸ਼ਨ): ਕੇਂਦਰ ਦੀ ਬੀਜੇਪੀ ਸਰਕਾਰ ਨੇ ਪੰਜਾਬ ਦੀ ਕਿਸਾਨੀ ਤੇ ਬੇਰਹਿਮੀ ਨਾਲ ਹਮਲਾ ਕਰਕੇ ਕੇਂਦਰ ਨੇ ਖੇਤੀ ਸਬੰਧਤ ਤਿੰਨ ਵਿਨਾਸ਼ਕਾਰੀ ਆਰਡੀਨੈਂਸ ਪੇਸ਼ ਕੀਤੇ ਹਨ। ਜਿਨ੍ਹਾਂ ‘ਚ 1.ਕਿਸਾਨੀ ਵਪਾਰ ਤੇ ਵਣਜ-2020 2.ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ-2020 3.ਜਰੂਰੀ ਵਸਤਾਂ ਸੋਧ ਆਰਡੀਨੈਂਸ-2020 ਸ਼ਾਮਲ ਹਨ ਅਤੇ ਜੇਕਰ ਇਹ ਤਿੰਨੇ ਆਰਡੀਨੈਂਸ ਪਾਰਲੀਮੈਂਟ ਪਾਸ ਕਰ ਦਿੰਦਾ ਹੈ ਤਾਂ ਇਹ ਕਿਸਾਨੀ ਲਈ ਅਤਿ ਘਾਤਕ ਸਿੱਧ ਹੋਣਗੇ। ਬੀ.ਜੇ.ਪੀ. ਦੀ ਕੇਂਦਰੀ ਸਰਕਾਰ ਨੇ ਇਹ...

Pages