ਮੋਗਾ, 11 ਸਤੰਬਰ: (ਜਸ਼ਨ): ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਵੱਧ ਤੋ ਵੱਧ ਲੋਕਾਂ ਦੇ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ ਨਗਰ ਨਿਗਮ ਮੋਗਾ ਦੇ 29 ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟੈਸਟ ਕਰਵਾਏ ਗਏ ਜਿਸ ਵਿੱਚ 2 ਕਰਮਚਾਰੀ ਪਾਜੀਟਿਵ ਪਾਏ ਗਏ। ਇਨ੍ਹਾਂ ਕਰਮਚਾਰੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ ਨੇ...
News
ਲੁਧਿਆਣਾ, 11 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੋਸਟ ਮੈਟਿ੍ਰਕ ਸਕਾਲਰਸ਼ਿੱਪ ਦੇ ਬਹੁਕਰੋੜੀ ਘੁਟਾਲੇ ਵਿਰੁੱਧ ਸਬੰਧਤ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਕਾਰਵਾਈ ਕਰਨ ਦੀ ਬਜਾਏ, ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਤੇ ਪੁਲਿਸ ਪ੍ਰਸਾਸ਼ਨ ਵਲੋਂ ਕਤਿੇ ਅੰਨ੍ਹੇਵਾਹ ਲਾਠੀਚਾਰਜ ਦੇ ਵਿਰੋਧ ਵਿਚ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ...
ਮੋਗਾ, 11 ਸਤੰਬਰ (ਜਸ਼ਨ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ ਬਲਵੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਮੋਗਾ ਡਾ ਅਮਰਪ੍ਰੀਤ ਕੌਰ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਡਰੋਲੀ ਭਾਈ ਜਿਲ੍ਹਾ ਮੋਗਾ ਡਾ ਇੰਦਰਵੀਰ ਸਿੰਘ ਗਿੱਲ ਦੇ ਹੁਕਮਾਂ ਅਨੁਸਾਰ ਸਿਹਤ ਬਲਾਕ ਡਰੋਲੀ ਭਾਈ ਵੱਲੋਂ ਕੋਵਿਡ19 ਦੇ ਸੈਂਪਲ ਲੈਣ ਲਈ ਚਲਾਈ ਗਈ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਕਾਲੀਏਵਾਲਾ ਦੀ ਪੰਚਾਇਤ ਨੇ ਸਰਪੰਚ ਜਗਮੀਨ ਸਿੰਘ ਦੀ...
ਚੰਡੀਗੜ੍ਹ, 11 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ ਵੱਲੋਂ 50 ਹਜ਼ਾਰ ਕੋਰੋਨਾ ਕੇਅਰ ਕਿੱਟਾਂ ਦੀ ਖ਼ਰੀਦ 'ਚ ਕਰੋੜਾਂ ਰੁਪਏ ਦੇ ਸਕੈਂਡਲ ਦੇ ਦੋਸ਼ ਲਗਾਏ ਹਨ ਅਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਸ ਘੋਟਾਲੇ ਦੀ ਸਮਾਂਬੱਧ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਰੇਟਾਂ ਦੇ ਅੰਕੜਿਆਂ ਨਾਲ ਇਸ ਸਕੈਂਡਲ ਦਾ ਪਰਦਾਫਾਸ਼ ਕਰਦੇ ਹੋਏ ਕਿਹਾ ਕਿ ਇਸ 8 ਕਰੋੜ ਰੁਪਏ...
ਬਾਘਾ ਪੁਰਾਣਾ 11 ਸਤੰਬਰ (ਰਾਜਿੰਦਰ ਸਿੰਘ ਕੋਟਲਾ) 25 ਅਤੇ 26 ਜੂਨ ਦੀ ਵਿਚਕਾਰਲੀ ਰਾਤ ਨੂੰ ਕਤਲ ਹੋਏ ਪਿੰਡ ਹਰੀਏਵਾਲਾ ਦੇ ਰਿਟਾਇਰਡ ਫ਼ੌਜੀ ਜਸਵਿੰਦਰ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਵਾਲਾ ਮੁੱਦਾ ਫਿਰ ਤੋਂ ਭੱਖ ਉੱਠਿਆ ਹੈ। ਇਸ ਸਬੰਧੀ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਅਗਵਾਈ ਵਿੱਚ ਮੀਟਿੰਗ ਹੋਈ। ਜਿਸ ਵਿੱਚ ਲੋਕ ਇਨਸਾਫ਼ ਪਾਰਟੀ ਅਤੇ ਪੰਜਾਬ ਰੈਡੀਕਲ ਸਟੂਡੈਂਟ...
ਮੋਗਾ,11 ਸਤੰਬਰ (ਜਸ਼ਨ) : '28 ਸਤੰਬਰ ਸ਼ਹੀਦ ਭਗਤ ਸਿੰਘ ਦੇ ਜਨਮ-ਦਿਨ ਤੇ ਕਰਜ਼ਾ ਮੁਕਤੀ ਤੇ ਬਿਜਲੀ ਬਿੱਲਾਂ ਦੀ ਮੁਆਫ਼ੀ ਲਈ ਵਿਸ਼ਾਲ ਰੈਲੀ ਤੇ ਮਾਰਚ ਕੀਤਾ ਜਾਵੇਗਾ' ਇੰਨਾ ਵਿਚਾਰਾਂ ਦਾ ਪ੍ਰਗਟਾਵਾ ਪ੍ਰਗਤੀਸ਼ੀਲ ਮੰਚ ਪੰਜਾਬ ਦੇ ਪ੍ਰਧਾਨ ਬਲਕਰਨ ਮੋਗਾ ਨੇ ਜਿਲਾ ਮੋਗਾ ਦੇ ਪਿੰਡ ਡਗਰੂ ਵਿਖੇ ਮੰਚ ਦੀ ਮੀਟਿੰਗ ਨੂੰ ਸੰਬੋਧਨ ਹੁੰਦਿਆਂ ਕੀਤਾ।ਉਂਨਾਂ ਕਿਹਾ ਕਿ ਫਾਇਨਸ ਕੰਪਨੀਆਂ ਦੇ ਕਰਜ਼ਿਆਂ ਤੇ ਬੇਹਿਸਾਬੇ ਬਿਜਲੀ ਦੇ ਬਿੱਲਾਂ ਨੇ ਗਰੀਬ ਲੋਕਾਂ ਦੇ ਸਾਹ ਸੂਤੇ ਹੋਏ ਹਨ । ਉਂਨਾਂ...
ਮੋਗਾ,11 ਸਤੰਬਰ(ਜਸ਼ਨ): ਮੋਗਾ ਵਾਸੀਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਾਸਤੇ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਬਸਤੀ ਗੋਬਿੰਦਗੜ੍ਹ ਵਿਖੇ ਨਵੇਂ ਬੋਰਵੈੱਲ ਦੀ ਖੁਦਾਈ ਆਰੰਭ ਕਰਵਾਈ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ,ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਸੱਚਦੇਵਾ, ਕੁਲਦੀਪ ਸਿੰਘ ਕੋਮਲ ਅਤੇ ਹੋਰ ਮੁਹੱਲਾ ਨਿਵਾਸੀ ਹਾਜ਼ਰ ਸਨ । ਇਸ ਮੌਕੇ ਅਕਾਲ ਪੁਰਖ ਅੱਗੇ ਅਰਦਾਸ ਕਰਨ ਉਪਰੰਤ ਟਿਊਬਵੈੱਲ ਲਗਾਉਣ ਲਈ ਬੋਰ ਦੀ ਖੁਦਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁਹੱਲਾ...
ਮੋਗਾ,11 ਸਤੰਬਰ (ਜਸ਼ਨ) : ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਜੋ ਪਾਜ਼ਿਟਿਵ ਪਾਏ ਜਾਣ ‘ਤੇ ਇਕਾਂਤਵਾਸ ਹੋ ਗਏ ਸਨ ਅਤੇ ਹੁਣ ਕਰੋਨਾ ’ਤੇ ਫਤਿਹ ਪਾਉਣ ਉਪਰੰਤ ਪੂਰੀ ਤਰਾਂ ਸਮਰਪਿਤ ਹੋ ਕੇ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਵਾਉਣ ਲਈ ਸਰਗਰਮ ਹੋ ਗਏ ਹਨ । ਜ਼ਿਕਰਯੋਗ ਹੈ ਕਿ ਉਹਨਾਂ ਕੱਲ ਮੋਗਾ ਦੇ ਹਸਪਤਾਲ ਦਾ ਦੌਰਾ ਕਰਦਿਆਂ ਹਸਪਤਾਲ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਸੀ ਅਤੇ ਅੱਜ ਉਹਨਾਂ ਵਾਰਡ ਨੰਬਰ 17 ਦੇ ਨਾਮਦੇਵ ਨਗਰ ਵਿਖੇ ਇੰਟਰਲਾਕ...
ਮੋਗਾ 11 ਸਤੰਬਰ (ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜ਼ਿਲ੍ਹੇ ਦੀ ਸਥਿਤੀ ਦੱਸਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 34 ਨਵੇਂ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਕਾਰਣ 45 ਸਾਲਾ ਸਾਬਕਾ ਫੌਜੀ ਦੀ ਮੌਤ ਵੀ ਹੋ ਗਈ । ਕੋਟਈਸੇ ਖਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫੌਜੀ ਧਰਮਕੋਟ ਦੇ ਪਿੰਡ...
ਮੋਗਾ, ਸਤੰਬਰ (ਜਸ਼ਨ) : ਰਾਈਟਵੇਅ ਏਅਰਲਿੰਕਸ ਨੇ ਸੁਖਪ੍ਰੀਤ ਕੌਰ ਦਾ ਕਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਉਸਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਰਾਈਟਵੇਅ ਏਅਰਲਿੰਕਸ ਦੇ ਐੱਮ ਡੀ ਦੇਵ ਪਿ੍ਰਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੁਖਪ੍ਰੀਤ ਕੌਰ ਨੇ 2018 ‘ਚ 12 ਵੀਂ ਪੂਰੀ ਕੀਤੀ ਸੀ ਅਤੇ ਉਸ ਦੀ ਪੜ੍ਹਾਈ ਵਿਚ ਗੈਪ ਹੋਣ ਦੇ ਬਾਵਜੂਦ ਰਾਈਟਵੇਅ ਏਅਰਲਿੰਕਸ ਦੀ ਟੀਮ ਨੇ ਸੁਖਪ੍ਰੀਤ ਕੌਰ ਦਾ ਕਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ।...

