News

ਬਾਘਾ ਪੁਰਾਣਾ,2 ਸਤੰਬਰ(ਜਸ਼ਨ) ਮਾਲਵੇ ਦੇ ਪਵਿੱਤਰ ਅਤੇ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਪੁੰਨਿਆ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠਾਂ ਦੇ ਭੋਗ ਪਾਏ ਗਏ।ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਾ ਭਾਈ ਸਿਮਰਨ ਸਿੰਘ ਬਾਘਾ ਪੁਰਾਣਾ,ਭਾਈ ਗੁਰਚਰਨ ਸਿੰਘ ਰਸੀਲਾ, ਭਾਈ ਵੀਰ ਭਾਨ ਸਿੰਘ ਮਾਲਵਾ ਮੌੜਾਂ...
ਮੋਗਾ,3 ਸਤੰਬਰ (ਜਸ਼ਨ): ਇੰਪਰੂਵਮੈਂਟ ਟਰੱਸਟ ਮੋਗਾ ਵੱਲੋਂ ਸ਼ਹਿਰ ਦੀ ਨਕਸ਼ ਨੁਹਾਰ ਬਦਲਣ ਲਈ ਟਰੱਸਟ ਅਧੀਨ ਚੱਲ ਰਹੀਆਂ ਸਕੀਮਾਂ ਤਹਿਤ ਉਸਾਰੇ ਗਏ ਪ੍ਰੌਜੈਕਟਾਂ ਨੂੰ ਜਿਥੇ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਉੱਥੇ ਨਜਾਇਜ਼ ਕਬਜ਼ਿਆਂ ਖਿਲਾਫ਼ ਵੀ ਮੁਹਿੰਮ ਵਿੱਢੀ ਗਈ ਹੈ । ਟਰੱਸਟ ਦੇ ਚੇਅਰਮੈਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਚ ਟਰੱਸਟ ਦੇ ਕਰਮਚਾਰੀਆਂ ਵੱਲੋਂ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਆਰੰਭੀ ਗਈ ਹੈ। ਟਰੱਸਟ ਦੀ ਸਕੀਮ ਨੰ: 1 ਸ਼ਹੀਦ ਭਗਤ ਸਿੰਘ...
ਮੋਗਾ,3 ਸਤੰਬਰ (ਜਸ਼ਨ): ਆਮ ਆਦਮੀ ਪਾਰਟੀ ਵੱਲੋਂ ਪੋਸਟ ਮੈਟਿ੍ਰਕ ਵਜ਼ੀਫੇ ਦੇ ਬਹੁਤ ਕਰੋੜੀ ਘੁਟਾਲੇ ਖਿਲਾਫ 4 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਘੁਟਾਲੇ ਦੇ ਮੁੱਖ ਦੋਸ਼ੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਨਸੀਬ ਬਾਵਾ ਜੀ ਨੇ ਦੱਸਿਆ ਕਿ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਨੇ ਪੰਜਾਬ ਕਾਂਗਰਸ ਸਰਕਾਰ ਦੇ ਦਲਿਤ ਵਿਰੋਧੀ...
ਜੈਤੋ, 03 ਸਤੰਬਰ (ਮਨਜੀਤ ਢੱਲਾ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ 19 ( ਕੋਰੋਨਾ ਵਾਇਰਸ ) ਦਾ ਪ੍ਰਕੋਪ ਇਸ ਸਮੇਂ ਪੂਰੇ ਭਾਰਤ ਵਿੱਚ ਫੈਲਿਆ ਹੋਇਆ ਹੈ । ਵਧੀਕ ਮੁੱਖ ਸਕੱਤਰ , ਸਿਹਤ ਅਤੇ ਪਰਿਵਾਰ ਭਲਾਈ ਵਿਭਾਗ , ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਰੌਸਨੀ ਅਤੇ ਡਿਪਟੀ ਕਮਿਸਨਰ , ਫਰੀਦਕੋਟ ਦੇ ਆਦੇਸਾਂ ਮੁਤਾਬਿਕ , ਜੈਤੋ ਦੇ ਬਿਸ਼ਨੰਦੀ ਰੋਡ ਪਟਵਾਰੀਆਂ ਵਾਲੀ ਗਲੀ ਵਿੱਚ 06 ਵਿਅਕਤੀਆਂ ਦੀ ਕੋਵਿਡ 19...
ਪੁਰਾਤਨ ਪੰਜਾਬ ਵਿੱਚ ਸਾਈਕਲ ਉੱਪਰ ਫੇਰੀ ਤੇ ਆਉਣ ਵਾਲੇ ਭਾਈ ਅਲੱਗ ਅਲੱਗ ਕਿਸਮ ਦੀਆਂ ਚੀਜ਼ਾਂ ਪਿੰਡਾਂ ਦੇ ਵਿੱਚ ਵੇਚਣ ਆਉਂਦੇ ਰਹੇ ਹਨ।ਖੇਸ ਚਤੱਈਆਂ ਚਾਦਰਾਂ ਟੋਟੇ ਦੋੜੇ ਤੇ ਠੰਡ ਤੋਂ ਬਚਣ ਲਈ ਘਰੀਂ ਖੱਡੀ ਤੇ ਬਣਾਏ ਹੋਏ ਦੇਸੀ ਮਫਲਰ(ਜੀਹਨੂੰ ਗੁਲੂਬੰਦ ਵੀ ਕਿਹਾ ਜਾਂਦਾ ਸੀ) ਪੂਰੀ ਡੱਗੀ ਲਿਆਇਆਂ ਕਰਦੇ ਸਨ। ਬੇਸ਼ੱਕ ਆਮ ਪਾਉਣ ਵਾਲੇ ਕੱਪੜੇ ਵੀ ਓਸੇ ਹੀ ਡੱਗੀ ਵਿਚ ਹੁੰਦੇ ਸਨ। ਇਸੇ ਤਰ੍ਹਾਂ ਹੋਰ ਵੀ ਅਨੇਕਾਂ ਕਿਸਮ ਦਾ ਸਮਾਨ ਪਿੰਡਾਂ ਵਿਚ ਸਾਈਕਲਾਂ ਤੇ ਵਿਕਣ ਆਉਂਦਾ ਰਿਹਾ ਹੈ...
ਚੰਡੀਗੜ, 3 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਸੁਰੱਖਿਆ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਹਾਈਕੋਰਟ ਵੱਲੋਂ ਸਿਟਕੋ ਦੇ ਸਾਬਕਾ ਮੁਲਾਜ਼ਮ ਬਲਵੰਤ ਸਿੰਘ ਮੁਲਤਾਨੀ ਦੇ ਕਤਲ ਕੇਸ ਵਿੱਚ ਉਨਾਂ ਦੀ ਅਗਾਉਂ ਜ਼ਮਾਨਤ ਅਰਜ਼ੀ ਦੀ ਸੁਣਵਾਈ ਕੀਤੇ ਜਾਣ ਤੋਂ ਇੱਕ ਦਿਨ ਪਹਿਲਾਂ ਸਾਬਕਾ ਡੀਜੀਪੀ ਆਪਣੀ ਸੁਰੱਖਿਆ ਪਿੱਛੇ ਛੱਡ ਕੇ ਫਰਾਰ ਹੋ ਗਏ ਹਨ।ਐਸ.ਆਈ.ਟੀ ਦੇ ਇਕ ਬੁਲਾਰੇ ਨੇ ਬੁੱਧਵਾਰ ਨੂੰ ਐਕਸਟਰਾ...
ਮੋਗਾ 3 ਸਤੰਬਰ:(ਜਸ਼ਨ) : 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਅੱਜ ਜਿਲੇ ਵਿੱਚ 45 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 645 ਹੋ ਗਈ ਹੈ ਜਿੰਨਾਂ ਵਿੱਚੋ 589 ਕੇਸਾਂ ਨੂੰ ਹੋਮ ਆਈਸੋਲੇਸਟ, 5 ਕੇਸਾਂ ਨੂੰ ਲੈਵਲ 1 ਅਤੇ 11 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਹਨ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ...
Tags: COVID 19
ਚੰਡੀਗੜ੍ਹ, 3 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਕੋਲੋਂ ਮੌਂਟੇਕ ਸਿੰਘ ਆਹਲੂਵਾਲੀਆਂ ਕਮੇਟੀ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਬਾਰੇ ਮੰਗੀ ਗਈ ਸੂਚੀ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਉੱਤੇ ਦੋਹਰੇ ਮਾਪਦੰਡ ਅਪਣਾਉਣ ਅਤੇ ਪੰਜਾਬੀਆਂ ਨਾਲ ਇੱਕ ਹੋਰ ਫ਼ਰੇਬ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ।ਪਾਰਟੀ ਹੈੱਡਕੁਆਟਰ...
ਚੰਡੀਗੜ੍ਹ/ਨਵੀਂ ਦਿੱਲੀ, 3 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੀਆਂ ਅੱਧੀਆਂ-ਅਧੂਰੀਆਂ ਪਈਆਂ ਕੌਮੀ ਸੜਕਾਂ ਨੂੰ ਜਲਦੀ ਮੁਕੰਮਲ ਕਰਾਉਣ ਅਤੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰਾਲੇ ਵੱਲੋਂ ਐਲਾਨੇ ਬੰਗਾ-ਗੜਸੰਕਰ-ਸ੍ਰੀ ਅਨੰਦਪੁਰ-ਨੈਣਾ ਦੇਵੀ ਨੈਸ਼ਨਲ ਹਾਈਵੇ ਦੀ ਉਸਾਰੀ ਤੁਰੰਤ ਸ਼ੁਰੂ ਕਰਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਦੋ ਮੈਂਬਰੀ ਵਫ਼ਦ ਨੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ ਕੀਤੀ।ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਸੂਚਨਾ...
ਮੋਗਾ,3 ਸਤੰਬਰ (ਜਸ਼ਨ) : ਜਿਲ੍ਹਾ ਮੋਗਾ ਦੇ ਪਿੰਡ ਮਹਿਰੋਂ ਦੇ ਨੌਜਵਾਨ ਦੀ 1 ਸਤੰਬਰ ਨੂੰ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਫ਼ੌਜੀ ਸਿਖਲਾਈ ਕੇਂਦਰ ‘ਚ ਅਭਿਆਨ ਦੌਰਾਨ ਮੌਤ ਹੋ ਗਈ ਸੀ। ਸਿੱਖ ਰੈਜੀਮੈਂਟਲ ਸੈਂਟਰ ਵਿੱਚ ਸਿਖਲਾਈ ਦੌਰਾਨ ਦੋ ਫੌਜੀ ਡੁੱਬ ਗਏ ਸਨ ਜਿਹਨਾਂ ਨੂੰ ਬਾਅਦ ਵਿਚ ਸਾਥੀ ਫੌਜੀਆਂ ਨੇ ਕੱਢਿਆ ਪਰ ਉਹਨਾਂ ਦੀਆਂ ਜਾਨਾਂ ਨਹੀਂ ਬਚਾਈਆਂ ਜਾ ਸਕੀਆਂ । ਸ਼ਹੀਦ ਪਰਮਿੰਦਰ ਸਿੰਘ ਦੀ ਉਮਰ ਮਹਿਜ਼ 22 ਸਾਲ ਸੀ ਅਤੇ ਉਹ ਕੌਮੀਂ ਪੱਧਰ ਦਾ ਬਾਕਸਿੰਗ ਦਾ ਖਿਡਾਰੀ ਸੀ। ਅੱਜ...

Pages