News

ਜੈਤੋ,3 ਸਤੰਬਰ (ਮਨਜੀਤ ਸਿੰਘ ਢੱਲਾ)- ਐਸਡੀਐਮ ਜੈਤੋ ਡਾ ਮਨਦੀਪ ਕੌਰ ਨੇ ਸਬ ਡਵੀਜ਼ਨ ਦੇ ਸਮੂਹ ਦੁਕਾਨਦਾਰਾਂ ਰੇਹੜੀਆਂ ਰਾਹੀਂ ਆਪਣਾ ਵਪਾਰ ਕਰਨ ਵਾਲਿਆਂ ਜੋ ਕਿ ਖਾਣ ਪੀਣ ਦੀਆਂ ਵਸਤਾਂ, ਸਬਜ਼ੀਆਂ ਆਦਿ ਵੇਚਦੇ ਹਨ, ਸੈਲੂਨ,ਬਿਊਟੀ ਪਾਰਲਰ ਅਤੇ ਲੈਬਾਰਟਰੀਆਂ ਸਮੇਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਰੋਨਾ ਟੈਸਟ ਜ਼ਰੂਰ ਕਰਵਾਉਣ । ਜਿਸ ਨਾਲ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ ਅਤੇ ਪਾਜੀਟਿਵ ਮਰੀਜ਼ ਦਾ ਇਲਾਜ ਸਮੇਂ ਸਿਰ ਹੋ ਸਕੇ। ਉਨਾਂ ਕਿਹਾ ਕਿ ਸਿਵਲ...
ਮੋਗਾ,3 ਸਤੰਬਰ (ਜਸ਼ਨ) : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਕਿਸਾਨ ਸੈੱਲ ਦੇ ਸੂਬਾ ਸਕੱਤਰ ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ ਅਤੇ ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ ਦੇ ਪਿਤਾ ਸ. ਗੋਪਾਲ ਸਿੰਘ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ। ਇਸ ਦੁੱਖ ਦੀ ਘੜੀ ਵਿਚ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ,ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਨਗਰ ਕੌਂਸਲ ਕੋਟਈਸੇ ਖਾਂ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ,ਐੱਮ ਡੀ ਜਸਵੀਰ ਜੱਸੀ,ਪੀ ਏ ਗੁਰਜੰਟ ਸਿੰਘ ਰਾਮੂਵਾਲਾ,ਮਨਦੀਪ ਕੌਰ...
Tags: SHROMANI AKALI DAL
ਮੋਗਾ,3 ਸਤੰਬਰ (ਜਸ਼ਨ): ਜਿਲ੍ਹਾ ਮੋਗਾ ਦੇ ਹਲਕਾ ਧਰਮਕੋਟ ਅਧੀਨ ਪੈਦੇ ਪਿੰਡ ਮਹਿਰੋ ਦੇ ਨੌਜਵਾਨ ਦੀ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਫ਼ੌਜੀ ਸਿਖਲਾਈ ਕੇਂਦਰ 'ਚ ਸਿੱਖ ਰੈਜੀਮੈਂਟਲ ਸੈਂਟਰ (ਐੱਸਆਰਸੀ) ਦੇ ਵਿੱਚ ਸਿਖਲਾਈ ਦੌਰਾਨ ਤਲਾਅ ਵਿੱਚ ਡੁੱਬਣ ਨਲ ਮੌਤ ਹੋ ਗਈ। ਪਰਮਿੰਦਰ ਸਿੰਘਪੁੱਤਰ ਗੁਰਸੇਵਕਸ਼ ਸਿੰਘ ਸਿੰਘ 22 ਸਾਲ ਪਿਛਲੇ 4 ਸਾਲ ਤੋਂ ਫੌਜ ਵਿੱਚ ਭਰਤੀ ਹੋਇਆ ਸੀ ਤੇ ਬਾਕਸਿੰਗ ਦਾ ਚੰਗਾ ਖਿਡਾਰੀ ਸੀ ਇਸ ਸਬੰਧੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਦੇ...
ਚੰਡੀਗੜ੍ਹ, 2 ਸਤੰਬਰ:(ਜਸ਼ਨ) : ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਆਪਣਾ ਕੋਵਿਡ ਦਾ ਟੈਸਟ ਕਰਵਾਉਣ। ਉਹਨਾਂ ਵਲੋਂ ਬੁੱਧਵਾਰ ਨੂੰ ਕੋਵਿਡ ਦੀ ਟੈਸਟਿੰਗ ਅਤੇ ਇਲਾਜ ਬਾਰੇ ਗਲਤ ਜਾਣਕਾਰੀ ਫੈਲਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵੀ ਡੀਜੀਪੀ ਨੂੰ ਕਿਹਾ ਗਿਆ। ਰਾਜ ਵਿਚ ਕੋਰੋਨਾ ਵਾਇਰਸ ਕਾਰਨ 106 ਮੌਤਾਂ ਰਿਪੋਰਟ ਹੋਈਆਂ ਹਨ। ਇਸ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਵਧੀ ਹੋਈ...
Tags: COVID 19
ਨਿਹਾਲ ਸਿੰਘ ਵਾਲਾ 2 ਸਤੰਬਰ (ਜਸ਼ਨ) : ਵਜ਼ੀਫਾ ਘੁਟਾਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਪ੍ਰਦਰਸ਼ਨ ਕੀਤਾ ਗਏ। ਅੱਜ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਅਕਾਲੀ ਆਗੂਆਂ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਜਗਦੀਪ ਸਿੰਘ ਗਟਰਾ ਤੋਂ ਇਲਾਵਾ ਹੋਰਨਾਂ ਆਗੂਆਂ ਨੇ ਕਿਹਾ ਕਿ ਦਲਿਤ...
ਬਾਘਾਪੁਰਾਣਾ ,2 ਸਤੰਬਰ (ਜਸ਼ਨ): ਪੰਜਾਬ ਦੇ ਜ਼ਿਲ੍ਹਾ ਮੋਗਾ ਦੀ ਤਹਿਸੀਲ ਬਾਘਾਪੁਰਾਣਾ ‘ਚ ਅੱਜ ਖਾਲਿਸਤਾਨ ਦਾ ਝੰਡਾ ਲਹਿਰਾ ਦਿੱਤਾ ਗਿਆ । ਮੋਗਾ ਜ਼ਿਲ੍ਹੇ ‘ਚ ਖਾਲਿਸਤਾਨੀ ਝੰਡੇ ਲਹਿਰਾਉਣ ਦੀਆਂ ਘਟਨਾਵਾਂ ਦੇ ਮਾਮਲੇ ਥੰਮਣ ਦਾ ਨਾਮ ਨਹੀਂ ਲੈ ਰਹੇ ਹਨ। ਅੱਜ ਹੋਈ ਤਾਜ਼ਾ ਘਟਨਾ ‘ਚ ਜ਼ਿਲ੍ਹੇ ਦੀ ਤਹਿਸੀਲ ਬਾਘਾਪੁਰਾਣਾ ਦੇ ਐੱਸ ਡੀ ਐੱਮ ਦਫਤਰ ਵਿਚ ਉਸ ਸਥਾਨ ’ਤੇ ਲਹਿਰਾਇਆ ਗਿਆ ਜਿੱਥੇ 15 ਅਗਸਤ ਨੂੰ ਰਾਸ਼ਟਰੀ ਝੰਡਾ ਫਹਿਰਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੇਗਾ ਵਿਖੇ...
ਚੰਡੀਗੜ੍ਹ, 1 ਸਤੰਬਰ:(ਜਸ਼ਨ) : ਰਾਜ ਸਰਕਾਰ ਦੀ ਗੰਭੀਰ ਅਨੁਸ਼ਾਸਨਹੀਣਤਾ ਅਤੇ ਦੁਰਾਚਾਰ ਜਿਹੇ ਕੰਮਾਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦਿਆਂ, ਪੰਜਾਬ ਪੁਲਿਸ ਨੇ ਅੱਜ ਭਾਰਤ ਦੇ ਸੰਵਿਧਾਨ ਦੀ ਧਾਰਾ 311 ਦੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰ ਦੇ ਗੁਰਮੇਜ ਸਿੰਘ ਦੀ ਹੱਤਿਆ ਵਿੱਚ ਸ਼ਾਮਲ ਪਾਏ ਗਏ 5 ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਪੰਜ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਵਿਅਕਤੀ ਸਿਮਰਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ...
Tags: PUNJAB POLICE
ਚੰਡੀਗੜ, 1 ਸਤੰਬਰ:(ਜਸ਼ਨ) : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ‘ਵਣ ਨਿਗਮ ‘ਚ ਪ੍ਰਮੋਸ਼ਨ ਘੁਟਾਲੇ‘ ਸਬੰਧੀ ਮੀਡੀਆ ‘ਚ ਆਈ ਖ਼ਬਰ ਨੂੰ ਝੂਠੀ, ਤੱਥਾਂ ਤੋਂ ਰਹਿਤ ਅਤੇ ਆਧਾਰਹੀਣ ਦੱਸਦਿਆਂ ਖ਼ਬਰ ਦਾ ਖੰਡਨ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ. ਧਰਮਸੋਤ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਵਣ ਨਿਗਮ ਦੀਆਂ ਤਰੱਕੀਆਂ ਨਹੀਂ ਕਰਦੇ। ਉਨਾਂ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਕਾਰਪੋਰੇਸ਼ਨ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਦੀ ਨਿਯੁਕਤੀ...
Tags: GOVERNMENT OF PUNJAB
ਚੰਡੀਗੜ੍ਹ, 1 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਖੇਡ ਅਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਲੁਧਿਆਣਾ ਵਿਖੇ ਸਿਮਰਨਜੀਤ ਕੌਰ ਦੀ ਮਾਤਾ ਸ੍ਰੀਮਤੀ ਰਾਜਪਾਲ ਕੌਰ ਨੂੰ ਭੇਟ ਕੀਤਾ। ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ...
ਚੰਡੀਗੜ੍ਹ, 1 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਫ਼ੀਸਾਂ ਮੁਆਫ਼ ਕਰਨ ਦੇ ਐਲਾਨ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਧੋਖਾ ਕਰਾਰ ਦਿੰਦੇ ਹੋਏ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਨੇ ਮੁੱਖ ਮੰਤਰੀ ਦੇ ਝੂਠ ਦੀ ਪੋਲ ਖੋਲ੍ਹ ਦਿੱਤੀ ਹੈ। ਇਸ ਲਈ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣ ਅਤੇ ਸਿੱਖਿਆ ਵਿਭਾਗ ਵੱਲੋਂ 11ਵੀਂ ਅਤੇ 12ਵੀਂ ਜਮਾਤ...

Pages