ਨਿਹਾਲ ਸਿੰਘ ਵਾਲਾ,20 ਅਗਸਤ (ਜਸ਼ਨ): ਸੋ੍ਰਮਣੀ ਅਕਾਲੀ ਪ੍ਰਧਾਨ ਦੇ ਸੱਦੇ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਨਿਹਾਲ ਸਿੰਘ ਵਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦੀ ਅਗਵਾਈ ਵਿਚ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ ਬਾਦਲ ਜਿੰਦਾਬਾਦ ਦੇ ਨਾਅਰੇ ਲਗਾਏ ਅਤੇ ਮੌਜੂਦਾ ਸਰਕਾਰ ਵੱਲੋਂ ਬਿਜਲੀ ਬਿੱਲਾਂ ‘ਚ ਬੇਤਹਾਸਾ ਵਾਧੇ, ਗਰੀਬਾਂ ਦੇ ਨੀਲੇ ਕਾਰਡਾਂ...
News
ਚੰਡੀਗੜ੍ਹ, 20 ਅਗਸਤ 2020 (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਐਸ.ਵਾਈ.ਐਲ (ਸਤਲੁਜ ਯਮੁਨਾ ਲਿੰਕ ਨਹਿਰ) ਅਤੇ ਪੰਜਾਬ ਦੇ ਪਾਣੀਆਂ 'ਤੇ ਤੁਰੰਤ ਸਰਬ ਪਾਰਟੀ ਬੈਠਕ ਸੱਦੇ ਜਾਣ ਦੀ ਮੰਗ ਕੀਤੀ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐਸ.ਵਾਈ.ਐਲ ਵਿਵਾਦ ਅਤੇ ਸੂਬੇ ਦੇ ਦਰਿਆਈ...
ਮੋਗਾ, 20 ਅਗਸਤ (ਜਸ਼ਨ) : :ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਜਿਹੜੇ ਲਾਭਪਾਤਰੀਆਂ ਪਾਸ ਮਕਾਨ ਜਾਂ ਪਲਾਟ ਨਹੀ ਹਨ ਅਤੇ ਕਿਰਾਏ ਦੇ ਮਕਾਨਾਂ ਵਿੱਚ ਰਹਿੰਦੇ ਹਨ ਜਾਂ ਫਿਰ ਆਪਣੀ ਮਲਕੀਅਤ ਦਾ ਪਲਾਟ ਜਾਂ ਕੱਚਾ ਮਕਾਨ ਮੌਜੂਦ ਹੈ, ਇਸ ਤੇ ਪੱਕੇ ਮਕਾਨ ਦੀ ਉਸਾਰੀ ਕਰਨਾ ਚਹੁੰਦੇ ਹਨ, ਉਨ੍ਹਾਂ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਕਵਰ ਕਰਕੇ ਉਨ੍ਹਾਂ ਦੇ ਆਪਣੇ ਮਕਾਨ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਸਕੀਮ ਤਹਿਤ ਉਹ ਔਰਤਾਂ ਨੂੰ ਵੀ ਲਾਭ ਦਿੱਤਾ ਜਾ ਰਿਹਾ ਹੈ ਜਿੰਨ੍ਹਾਂ...
ਮੋਗਾ,20 ਅਗਸਤ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਸ਼੍ਰੀ ਸੇਖਾਵਤ ਦੀ ਹਾਜ਼ਰੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਲ ਪਾਣੀਆਂ ਦੇ ਮੁੱਦੇ ’ਤੇ ਹੋਈ ਮੀਟਿੰਗ ਦੌਰਾਨ ਜਿਸ ਦੂਰਅੰਦੇਸ਼ੀ ਨਾਲ ਪੰਜਾਬ ਦਾ ਪੱਖ ਪੇਸ਼ ਕੀਤਾ ਉਸ ਤੋਂ ਇਕ ਵਾਰ ਫੇਰ ਸਿੱਧ ਹੋ ਗਿਆ ਹੈ ਕਿ ਪੰਜਾਬ ਦੇ ਪਾਣੀਆਂ ਦਾ ਰਾਖਾ ਕੈਪਟਨ ਅਮਰਿੰਦਰ ਸਿੰਘ ਤੋਂ ਸਿਵਾਏ ਹੋਰ ਕੋਈ ਨਹੀਂ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ...
ਚੰਦ ਪੁਰਾਣਾ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ ਬਾਘਾਪੁਰਾਣਾ,20 ਅਗਸਤ ()ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਜਿੱਥੇ ਦੇਸ਼ਾਂ ਵਿਦੇਸ਼ਾਂ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਵੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੰਗਤਾਂ ਨੂੰ ਪ੍ਰਵਚਨ...
ਮੋਗਾ, 20 ਅਗਸਤ (ਜਸ਼ਨ): ਮੋਗਾ ਦੇ ਸਰਕਾਰੀ ਹਸਪਤਾਲ ਵਿਚ ਕਰੋਨਾ ਟੈਸਟਾਂ ਨੂੰ ਲੈ ਕੇ ਚੱਲ ਰਹੇ ਗੋਰਖ ਧੰਦੇ ਦਾ ਆਖਿਰ ਪਰਦਾ ਫ਼ਾਸ਼ ਹੋ ਹੀ ਗਿਆ । ਬੀਤੀ 11 ਅਗਸਤ ਨੂੰ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਭਿ੍ਰਸ਼ਟਾਚਾਰ ਦੇ ਇਸ ਮਾਮਲੇ ਨੂੰ ਉਠਾਉਣ ’ਤੇ ਬੇਸ਼ੱਕ ਸਰਕਾਰੀ ਹਸਪਤਾਲ ਦੀ ਸੰਘਰਸ਼ ਕਮੇਟੀ ਨੇ ਵਾਵੇਲਾ ਖੜ੍ਹਾ ਕੀਤਾ ਸੀ ਪਰ ਹੁਣ ਫ਼ੋਨ ਰਿਕਾਰਡਿੰਗਸ ਅਤੇ ਦਲਾਲ ਦੁਆਰਾ ਪੈਸੇ ਲਏ ਜਾਣ ਨੂੰ ਤਸਲੀਮ ਕਰਨ ਨਾਲ ਸੱਚ ਸਾਹਮਣੇ ਆ ਗਿਆ ਹੈ। ਕਿਸ ਕਿਸ ਨੇ ਕਿਨੀ ਰਿਸ਼ਵਤ ਲਈ ਅਤੇ...
ਚੰਡੀਗੜ੍ਹ, 20 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੋਰੋਨਾ ਮਹਾਂਮਾਰੀ ਉੱਤੇ ਸਫਲਤਾਪੂਰਵਕ ਕਾਬੂ ਪਾਉਣ ਵਾਲੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ 'ਚ ਔਕਸੀਮੀਟਰ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਔਕਸੀਮੀਟਰ ਵੰਡਣ ਦੀ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕੋਰੋਨਾ ਨਾਲ ਨਿਪਟਣ ਲਈ...
ਮੋਗਾ, 20 ਅਗਸਤ(ਜਸ਼ਨ): ਲੰਘੀ 14 ਅਗਸਤ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਥਿਤ ਤੌਰ ਉੱਤੇ ਖਾਲਿਸਤਾਨ ਦਾ ਝੰਡਾ ਲਗਾਉਣ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲਿਸ ਮੋਗਾ ਨੇ ਤਿੰਨ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ, ਜਿਹਨਾਂ ਵਿੱਚੋਂ ਇੱਕ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪਿੰਡ ਸਾਧੂਵਾਲਾ ਵਾਸੀ ਅਕਾਸ਼ਦੀਪ ਸਿੰਘ ਉਰਫ਼ ਮੁੰਨਾ (19...
ਮੋਗਾ,20 ਅਗਸਤ (ਜਸ਼ਨ): ਕਰੋਨਾ ਟੈਸਟ ਕਰਨ ਬਦਲੇ ਰਿਸ਼ਵਤ ਲੈਣ ਦੇ ਦੋਸ਼ਾਂ ਵਿੱਚ ਜਿੰਨਾਂ ਲੋਕਾਂ ਦੇ ਨਾਮ ਆ ਰਹੇ ਹਨ ਜੇ ਉਨ੍ਹਾਂ ਚੋਂ ਕਿਸੇ ਨੂੰ ਵੀ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸਿਹਤ ਮੁਲਾਜਮ ਸੰਘਰਸ਼ ਕਮੇਟੀ ਚੁੱਪ ਨਹੀਂ ਰਹੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਾ ਗਗਨਦੀਪ ਸਿੰਘ ਪ੍ਰਧਾਨ ਸਿਹਤ ਮੁਲਾਜ਼ਮ ਸੰਘਰਸ ਕਮੇਟੀ ਮੋਗਾ ਅਤੇ ਪੀ ਸੀ ਐਮ ਐਸ ਐਸੋਸੀਏਸ਼ਨ ਪੰਜਾਬ ਨੇ ਅੱਜ ਸਿਹਤ ਮੁਲਾਜਮ ਸੰਘਰਸ ਕਮੇਟੀ...
ਮੋਗਾ ,20 ਅਗਸਤ(ਜਸ਼ਨ): ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 90 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਅੱਜ ਕਰੋਨਾ ਦੇ 29 ਕੇਸ ਜਿਹੜੇ ਕਿ ਕਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਵੀ ਕੀਤਾ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 465 ਹੋ ਗਈ ਹੈ ਜਿੰਨਾਂ ਵਿੱਚੋ 340 ਕੇਸਾਂ ਨੂੰ ਹੋਮ ਆਈਸੋਲੇਸਟ, 15...

