News

ਮੋਗਾ 19 ਅਗਸਤ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਕਰੋਨਾ ਮਹਾਂਮਾਰੀ ਦੌਰਾਨ ਹਰ ਲੋੜਵੰਦ ਦੀ ਮੱਦਦ ਕੀਤੀ ਹੈ ਤੇ ਉਹ ਦੁਖੀ ਅਤੇ ਲੋੜਵੰਦ ਲੋਕਾਂ ਦੀ ਮੱਦਦ ਲਈ ਦਿਨ ਰਾਤ ਇੱਕ ਕਰ ਰਹੇ ਹਨ। ਜਦੋਂ ਤੋਂ ਲਾਕਡਾਊਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਜਿੱਥੇ ਉਹਨਾਂ ਵੱਲੋਂ ਪੁਲਿਸ ਅਤੇ ਸਿਹਤ ਵਿਭਾਗ ਦੀ ਮੱਦਦ ਕਰਦਿਆਂ 20 ਵੈਂਟੀਲੇਟਰ ਮਸ਼ੀਨਾਂ, ਤਿੰਨ ਲੱਖ ਟਿ੍ਪਲ ਲੇਅਰ ਮਾਸਕ, 20 ਹਜਾਰ ਐਨ 95 ਮਾਸਕ, 13 ਹਜਾਰ ਪੀ.ਪੀ.ਈ...
ਮੋਗਾ,19 ਅਗਸਤ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਅੱਜ ਪੰਜਾਬ ਪੱਧਰ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ 22 ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ । ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਤੋਂ ਪਾਰਟੀ ਬੁਲਾਰੇ ਨੇ ਦੱਸਿਆ ਕਿ ਲੰਮ ਸਮੇਂ ਤੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਬੀਬੀਆਂ ਨੂੰ ਹੀ ਦੁਬਾਰਾ ਜ਼ਿਲ੍ਹਾ ਪ੍ਰਧਾਨ ਵਜੋਂ ਮਨੋਨੀਤ ਕੀਤਾ ਗਿਆ ਹੈ । ਮੋਗਾ ਜ਼ਿਲ੍ਹੇ ਲਈ ਬੀਬੀ ਮਨਦੀਪ ਕੌਰ ਖੰਭੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਦਕਿ...
ਚੰਡੀਗੜ੍ਹ, 18 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਸੱਦੇ ਪੰਜਾਬ ਵਿਧਾਨ ਸਭਾ ਦੇ ਚੰਦ ਘੰਟਿਆਂ ਦੇ ਇਜਲਾਸ 'ਤੇ ਅਮਰਿੰਦਰ ਸਿੰਘ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਘੇਰਦਿਆਂ ਕਿਹਾ ਕਿ 'ਫਾਰਮ ਹਾਊਸ' ਤੱਕ ਸਿਮਟੀ ਸ਼ਾਹੀ ਸਰਕਾਰ ਸਦਨ 'ਚ ਵੀ ਲੋਕ ਮੁੱਦਿਆਂ ਨੂੰ ਸੁਣਨ ਦੀ ਹਿੰਮਤ ਨਹੀਂ ਕਰ ਰਹੀ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਅਤੇ ਸੋਸ਼ਲ ਮੀਡੀਆ ਰਾਹੀਂ...
ਚੰਡੀਗੜ੍ਹ, 18 ਅਗਸਤ (ਜਸ਼ਨ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਆਮ ਲੋਕਾਂ ਵਾਂਗ ਕੋਰੋਨਾ ਦੀ ਚਪੇਟ 'ਚ ਆ ਰਹੇ ਸੂਬੇ ਦੇ ਮੰਤਰੀਆਂ, ਵਿਧਾਇਕਾਂ ਅਤੇ ਉੱਚ-ਅਧਿਕਾਰੀਆਂ ਆਮ ਲੋਕਾਂ ਦੀ ਤਰਾਂ ਸਰਕਾਰੀ ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ 'ਚ ਹੀ ਇਲਾਜ ਕਰਾਉਣ ਬਾਰੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਰੱਖੀ। ਇਸ ਦੇ ਨਾਲ ਹੀ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਬਾਰੇ ਪ੍ਰਤੀਕਿਰਿਆ ਦਿੰਦੇ ਹੋਏ...
ਮੋਗਾ,18 ਅਗਸਤ (ਜਸ਼ਨ): ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਸਟਾਫ ਨੂੰ ਮਾਲਵਿਕਾ ਸੱਚਰ ਅਤੇ ਗੋਤਮ ਸੱਚਰ ਵਲੋਂ ਆਪ ਮਿਹਨਤ ਨਾਲ ਤਿਆਰ ਕੀਤੇ 200 ਮਾਸਕ ਵੰਡੇ ਗਏ। ਮਾਲਵਿਕਾ ਸੱਚਰ ਨੇ ਦੱਸਿਆ ਕਿ ਇਸ ਮਾਸਕ ਦੀ ਸ਼ੀਟ ਅਤੇ ਬਾਕੀ ਸਮਾਨ ਸਪੈਸ਼ਲ ਸਾਊਥ ਤੋਂ ਉਨਾਂ ਦੇ ਭਰਾ ਮੋਗੇ ਦੀ ਸ਼ਾਨ ਫਿਲਮੀ ਐਕਟਰ ਸੋਨੂੰ ਸੂਦ ਵਲੋਂ ਭੇਜਿਆ ਗਿਆ ਹੈ। ਇਸ ਮਾਸਕ ਨਾਲ ਇਨਸਾਨ ਨੂੰ ਸਾਹ ਲੈਣ ਵਿੱਚ ਕੋਈ ਮੁਸ਼ਕਲ ਨਹੀ ਆਉਂਦੀ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਪ੍ਰਧਾਨ ਕੁਲਦੀਪ ਸਿੰਘ...
ਮੋਗਾ, 18 ਅਗਸਤ (ਜਸ਼ਨ) :ਪ੍ਰਗਤੀਸ਼ੀਲ ਮੰਚ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਚ ਦੇ ਪੰਜਾਬ ਪ੍ਰਧਾਨ ਬਲਕਰਨ ਮੋਗਾ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾਂ +2 ਤੱਕ ਵਿੱਦਿਆ ਮੁਫ਼ਤ ਕਰਨ ਦਾ ਫੈਸਲਾ ਪ੍ਰਗਤੀਸ਼ੀਲ ਮੰਚ ਦੀ ਅੰਸ਼ਿਕ ਪ੍ਰਾਪਤੀ ਹੈ ਕਿਉਂਕਿ ਇਹ ਸਿਰਫ ਸਰਕਾਰੀ ਸਕੂਲਾਂ ਤੱਕ ਸੀਮਤ ਕੀਤਾ ਗਿਆ ਹੈ।ਪ੍ਰਗਤੀਸ਼ੀਲ ਮੰਚ ਵਿੱਦਿਆ ਨੂੰ ਮਨੁੱਖ ਦਾ ਬੁਨਿਆਦੀ ਅਧਿਕਾਰ ਮੰਨਦਿਆਂ ਪੂਰਨ ਰੂਪ ਵਿੱਚ ਮੁਫ਼ਤ ਤੇ ਹਰ ਇਕ ਲਈ ਇਕ-ਸਾਰ ,...
ਮੋਗਾ 18 ਅਗਸਤ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਜੀ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਨਾਲ ਬਸਤੀ ਗੋਬਿੰਦਗੜ੍ਹ ਮੋਗਾ ਵਿੱਚ ਖੋਲ੍ਹੀ ਗਈ ਸੰਨੀ ਉਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਮੋਗਾ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਕਿਉਂਕਿ ਇਸ ਲੈਬ ਵਿੱਚ ਕੁੱਝ ਮੁੱਢਲੇ ਟੈਸਟ ਬਿਲਕੁਲ ਮੁਫਤ ਅਤੇ ਬਾਕੀ ਟੈਸਟ ਬਜਾਰ ਨਾਲੋਂ ਬਹੁਤ ਘੱਟ ਰੇਟਾਂ ਤੇ ਕੀਤੇ ਜਾ ਰਹੇ ਹਨ । ਇਸ ਲੈਬ ਵਿੱਚ ਰੋਜਾਨਾ ਵੱਡੀ ਗਿਣਤੀ ਵਿੱਚ ਮਰੀਜ...
ਮੋਗਾ,18 ਅਗਸਤ (ਜਸ਼ਨ): ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਫੈਸਲੇ ਉੱਪਰ ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦੇ ਮੁਲਾਜ਼ਮਾਂ ਅਤੇ ਪੈਨਸਨਰਾਂ ਨੇ ਪੰਜਾਬ ਰੋਡਵੇਜ਼ ਦੇ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੇ ਖਿਲਾਫ਼ ਰੋਸ ਰੈਲੀ ਕੀਤੀ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਜਗਦੀਸ਼ ਸਿੰਘ ਚਾਹਲ, ਗੁਰਜੰਟ ਸਿੰਘ ਕੋਕਰੀ, ਭੂਪਿੰਦਰ ਸੇਖੋਂ ਨੇ ਸਾਂਝੇ ਤੌਰ’ਤੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਆਪਣੀਆਂ...
ਮੋਗਾ, 18 ਅਗਸਤ (ਜਸ਼ਨ) : ਜ਼ਿਲ੍ਹਾ ਮੋਗਾ ਵਿੱਚ ਆਏ ਦਿਨ ਵਧ ਰਹੇ ਕੋਵਿਡ 19 ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈ ਏ ਐੱਸ ਅਧਿਕਾਰੀ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ ਕੇ ਤਿਵਾੜੀ ਨੂੰ ਵਿਸ਼ੇਸ਼ ਤੌਰ ਉੱਤੇ ਭੇਜਿਆ ਗਿਆ, ਜਿਹਨਾਂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ ਤੇ ਸ਼੍ਰੀ ਸੁਭਾਸ਼ ਚੰਦਰ, ਸਿਵਲ...
ਮੋਗਾ,17 ਅਗਸਤ (ਜਸ਼ਨ) : ਪੰਜਾਬ ਕਾਂਗਰਸ ਦੀ ਸੂਬਾ ਸਕੱਤਰ ਰਾਜ ਕੌਰ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੇ ਉਸ ਫੈਸਲੇ ਦਾ ਸਵਾਗਤ ਕੀਤਾ ਜਿਸ ਵਿਚ ਸਿਹਤ ਮੰਤਰੀ ਬਲਬੀਰ ਸਿੰਘ ਸਿੰਧੂ ਵੱਲੋਂ ਜਾਰੀ ਪੱਤਰ ਮੁਤਾਬਕ ਹੁਣ ਪ੍ਰਵਾਸੀ ਪੰਜਾਬੀਆਂ ਦੇ ਕਰੋਨਾ ਟੈਸਟ ਸਰਕਾਰੀ ਹਸਪਤਾਲਾਂ ਵਿਚ ਹੀ ਹੋ ਸਕਿਆ ਕਰਨਗੇ । ਰਾਜ ਕੌਰ ਨੇ ਆਖਿਆ ਕਿ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਐਨ ਆਰ ਆਈਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਕਰੋਨਾ ਟੈਸਟਾਂ ਦੇ ਨਾਮ ’ਤੇ ਉਹਨਾਂ ਦੀ ਹੋ ਰਹੀ...

Pages