ਮੋਗਾ, 12 ਅਗਸਤ (ਜਸ਼ਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ‘ਅੰਤਰਰਾਸ਼ਟਰੀ ਨੌਜਵਾਨ ਦਿਵਸ’ ਤੇ ਸਮਾਰਟ ਫੋਨਾਂ ਦੀ ਵੰਡ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਸਿੱਖਿਆ ਨਾਲ ਸਬੰਧਤ ਸਮੱਗਰੀ ਨੂੰ ਡਿਜੀਟਲ ਪਹੁੰਚ ਦੇ ਯੋਗ ਬਣਾਇਆ ਜਾ ਸਕੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਰਾਜਿੰਦਰਪਾਲ ਸਿੰਘ ਸਿੰਘਾਵਾਲਾ ਮੌਕੇ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...
News
ਮੋਗਾ,12 ਅਗਸਤ (ਜਸ਼ਨ) : ਵਿਧਾਇਕ ਡਾ: ਹਰਜੋਤ ਕਮਲ ਨੇ ਸੂਬੇ ਵਿਚ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਆਗਾਜ਼ ’ਤੇ ਜਿੱਥੇ ਫੋਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਹੈ ਉੱਥੇ ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਕਿਉਂਕਿ ਇਕ ਤਾਂ ਚੋਣ ਮੈਨੀਫੈਸਟੋ ਮੁਤਾਬਕ ਨੌਜਵਾਨਾਂ ਨਾਲ ਕੀਤੇ ਵਾਅਦੇ ’ਤੇ ਅਮਲ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਨਾਲ ਦੀ ਨਾਲ ਪੰਜਾਬ ਨੇ ਡਿਜੀਟਲ ਖੇਤਰ ਵਿੱਚ ਇਕ ਹੋਰ ਵੱਡੀ ਪੁਲਾਂਘ ਪੁੱਟੀ ਹੈ...
ਬਠਿੰਡਾ,12 ਅਗਸਤ (ਜਸ਼ਨ): ਪੰਜਾਬ ਸਵਰਨਕਾਰ ਸੰਘ ਦੇ ਪ੍ਰਧਾਨ ਕਰਤਾਰ ਸਿੰਘ ਜੌੜਾ ਦੇ ਹੁਣ ਅਖਿਲ ਭਾਰਤੀਯ ਸਵਰਨਕਾਰ ਸੰਘ ਦੇ ਪ੍ਰਧਾਨ ਬਣਨ ’ਤੇ ਸਮੁੱਚੀ ਸਵਰਨਕਾਰ ਬਰਾਦਰੀ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਧਾਨ ਬਨਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਰਤਾਰ ਸਿੰਘ ਜੌੜਾ ਨੇ ਆਖਿਆ ਕਿ ਸਟੇਟ ਬਾਡੀ ਨੇ ਉਹਨਾਂ ’ਤੇ ਵਿਸ਼ਵਾਸ਼ ਪ੍ਰਗਟ ਕੀਤਾ ਹੈ ਅਤੇ ਉਹ ਅਖਿਲ ਭਾਰਤੀਯ ਸਵਰਨਕਾਰ ਸੰਘ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਅਖਿਲ ਭਾਰਤੀਯ...
ਮੋਗਾ,12 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸ਼ਹਿਰ ਦੇ ਪ੍ਰਮੁੱਖ ਉਦੋਗਪਤੀ ਤੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਤੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਚੱਲ ਰਹੇ ਮਾਉਟ ਲਿਟਰਾ ਜੀ ਸਕੂਲ ਵੱਲੋਂ ਆਨਲਾਈਨ ਸੋਸ਼ਲ ਮੀਡੀਆ ਤੇ ਭਗਵਾਨ ਸ਼੍ਰੀ ਿਸ਼ਨ ਜਨਮ ਅਸ਼ਟਮੀ ਮਨਾਈ ਗਈ। ਇਸ ਮੌਕੇ ਤੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਭਗਵਾਨ ਕਰਿਸ਼ਨ ਦੇ ਜਨਮ ਦਾ ਪ੍ਰਤੀਕ ਹੈ ਸ਼੍ਰੀ ਕਰਿਸ਼ਨ ਜਨਮ ਅਸ਼ਟਮੀ...
ਚੰਡੀਗੜ੍ਹ, 12 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਬੀਮਾ ਯੋਜਨਾ ਤੋਂ ਵਾਂਝੇ ਰੱਖਣ ਲਈ ਅਮਰਿੰਦਰ ਸਿੰਘ ਸਰਕਾਰ ਦੇ ਨਾਲ-ਨਾਲ ਮੋਦੀ ਸਰਕਾਰ ਨੂੰ ਵੀ ਰੱਜ ਕੇ ਕੋਸਿਆ ਅਤੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ 'ਤੇ ਕਿਸਾਨਾਂ ਦੀ ਕੀਮਤ 'ਤੇ ਵੱਡੀਆਂ ਕਾਰਪੋਰੇਟ ਕੰਪਨੀਆਂ ਦੇ ਹਿੱਤ ਪੂਰਨ ਦਾ ਦੋਸ਼ ਲਗਾਇਆ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ...
ਮੋਗਾ, 11 ਅਗਸਤ (ਜਸ਼ਨ) - ਕੋਵਿਡ 19 ਮਹਾਂਮਾਰੀ ਨੇ ਪੂਰੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲਿਆ ਹੋਇਆ ਹੈ ਅਤੇ ਇਸਤੋਂ ਛੁਟਕਾਰਾ ਪਾਉਣ ਲਈ ਵੱਖ ਵੱਖ ਦੇਸ਼ਾਂ ਅਤੇ ਸੂਬਿਆਂ ਵੱਲੋਂ ਆਪਣੇ ਆਪਣੇ ਪੱਧਰ ਉਤੇ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਦੇ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਅਤੇ ਜਨ ਜੀਵਨ ਆਮ ਵਾਂਗ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਹਿ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸਿਹਤ, ਪੁਲਿਸ ਅਤੇ ਹੋਰ ਵਿਭਾਗਾਂ ਵੱਲੋਂ ਦਿਨ ਰਾਤ ਮਿਹਨਤ ਕਰਕੇ ਲੋਕਾਂ ਨੂੰ...
ਮੋਗਾ, 11 ਅਗਸਤ (ਜਸ਼ਨ) : ਮੋਗਾ ਵਾਸੀਆਂ ਦੀ ਹਿਫ਼ਾਜ਼ਤ ਕਰਦਿਆਂ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਅੱਜ ਖੁਦ ਕਰੋਨਾ ਦੀ ਜ਼ਦ ਵਿਚ ਆ ਗਏ। ਪਿਛਲੇ ਇਕ ਦੋ ਦਿਨ ਤੋਂ ਉਹਨਾਂ ਦੀ ਤਬੀਅਤ ਨਾਸਾਜ਼ ਸੀ ਅਤੇ ਅਹਿਤਿਆਤਨ ਉਹਨਾਂ ਅੱਜ ਸਰਕਾਰੀ ਹਸਪਤਾਲ ਵਿਖੇ ਆਪਣੇ ਸੈਂਪਲ ਦਿੱਤੇ ਅਤੇ ਸ਼ਾਮ ਨੂੰ ਆਈ ਰਿਪੋਰਟ ਮੁਤਾਬਕ ਉਹ ਕਰੋਨਾ ਪੌਜ਼ਿਟਿਵ ਪਾਏ ਗਏ। ਇਸ ਸਬੰਧੀ ਕੋਵਿਡ 19 ਦੇ ਨੋਡਲ ਅਫਸਰ ਡਾ: ਨਰੇਸ਼ ਨੇ ਰਾਤ 9.30 ਵਜੇ ਫ਼ੋਨ ’ਤੇ ਇਹ ਦੱਸਿਆ ਕਿ ਉਹਨਾਂ ਕੋਲ ਵਿਧਾਇਕ ਡਾ: ਹਰਜੋਤ ਦੇ ਪੌਜ਼ਿਟਿਵ...
ਚੰਡੀਗੜ, 11 ਅਗਸਤ:(ਜਸ਼ਨ) ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ 400 ਬੂਟੇ ਲਾਉਣ ਦੀ ਰੂਪ ਰੇਖਾ ਤਿਆਰ ਕਰ ਲਈ ਗਈ ਹੈ ਅਤੇ ਇਨਾਂ ਬੂਟਿਆਂ ਦੀ ਸਾਂਭ-ਸੰਭਾਲ ਲਈ ਤਿਆਰ ਕੀਤੀ ਵਿਆਪਕ ਯੋਜਨਾ ਤਹਿਤ ਹਰ ਇੱਕ ਪਿੰਡ ਵਿੱਚ 2 ਵਣ ਮਿੱਤਰ ਰੱਖੇ ਜਾਣਗੇ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਪੰਜਾਬ ਭਵਨ ਵਿਖੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸਕੂਲ...
ਮੋਗਾ,11 ਅਗਸਤ(ਜਸ਼ਨ):ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਹਿਬ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਆਨ ਲਾਈਨ ਵਿੱਦਿਅਕ ਮੁਕਾਬਲੇ ਜਸਪਾਲ ਸਿੰਘ ਔਲਖ ਜ਼ਿਲ੍ਹਾ ਸਿੱਖਿਆ ਅਫਸਰ (ਸੇੈਸਿ) ਮੋਗਾ ਅਤੇ ਰਾਕੇਸ਼ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਮੋਗਾ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਹਨ। ਇਹਨਾਂ ਮੁਕਾਬਲਿਆਂ ਵਿੱਚੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਜਿਲ੍ਹਾ ਪੱਧਰੀ ਗੀਤ ਮੁਕਾਬਲੇ ਦੇ...
ਚੰਡੀਗੜ੍ਹ, 11 ਅਗਸਤ ਪੰਜਾਬ ਵਿੱਚ ਕੋਵਿਡ ਕੇਸਾਂ ਵਿੱਚ ਵਾਧਾ ਹੋਣ ਅਤੇ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀ ਗਿਰਾਵਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਮਹਾਂਮਾਰੀ ਨਾਲ ਮਾਲੀਏ ਦੀ ਉਗਰਾਹੀ ਦੇ ਪਏ ਪਾੜੇ ਨੂੰ ਪੂਰਨ ਲਈ ਸੂਬਿਆਂ ਨੂੰ ਉਦਾਰ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬਾਈ ਆਫ਼ਤ ਰਾਹਤ ਫੰਡ (ਐਸ.ਡੀ.ਆਰ.ਐਫ.) ਵਿੱਚੋਂ ਖਰਚਿਆਂ ਲਈ ਕੋਵਿਡ ਨਾਲ ਸਬੰਧਤ...

