News

ਮੋਗਾ 5 ਅਗਸਤ (ਜਸ਼ਨ): ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਫ਼ੈਸਲੇ ਅਨੁਸਾਰ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ ਸਮਰਥਨ ਵਿੱਚ ਅੱਜ 11ਵੇਂ ਦਿਨ ਸਿਹਤ ਵਿਭਾਗ ਦੇ ਸਮੁੱਚੇ ਕਰਮਚਾਰੀਆਂ ਨੇ 12 ਤੋਂ 2 ਵਜੇ ਤੱਕ ਕਲਮ ਛੋੜ ਹੜਤਾਲ ਕੀਤੀ ਅਤੇ ਜਬਰਦਸਤ ਨਾਅਰੇਬਾਜ਼ੀ ਕਰਦਿਆਂ ਸਿਵਲ ਹਸਪਤਾਲ ਮੋਗਾ ਦੇ ਗੇਟ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਸੀਟੂ ਪੰਜਾਬ ਦੇ ਸੂਬਾਈ ਪ੍ਰਧਾਨ ਮਹਾਂ ਸਿੰਘ ਰੌੜੀ ਅਤੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਭੁੱਖ ਹੜਤਾਲ ਦਾ ਸਮਰਥਨ ਕਰਨ ਅਤੇ ਭੁੱਖ...
ਮੋਗਾ,5 ਅਗਸਤ (ਜਸ਼ਨ): ਲਾਇਨਜ਼ ਕਲੱਬ ਮੋਗਾ ਵਿਸ਼ਾਲ ਅਤੇ ਮੋਗਾ ਸੈਂਟਰਲ ਨੇ ਕੱਲ ਸ਼ਾਮ ਸਰਕਾਰੀ ਹਸਪਤਾਲ ਦੇ ਡਾਕਟਰਾਂ ਅਤੇ ਮੈਡੀਕਲ ਸਟਾਫ਼ ਲਈ 51 ਪੀ ਪੀ ਈ ਕਿੱਟਾਂ ਭੇਂਟ ਕੀਤੀਆਂ । ਇਸ ਮੌਕੇ ’ਤੇ ਡਿਪਟੀ ਕਮਿਸ਼ਨਰ ਮੋਗਾ ਨੇ ਦੋਨੋਂ ਕਲੱਬਾਂ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਦਵਿੰਦਰਪਾਲ ਸਿੰਘ ਰਿੰਪੀ ,ਰਵਿੰਦਰ ਕੁਮਾਰ ਗੋਇਲ ਸੀ ਏ ,ਐੱਸ ਕੇ ਬਾਂਸਲ ਲਾਇਨਜ਼ ਕਲੱਬ ਸੈਂਟਰਲ ਦੇ ਪ੍ਰਧਾਨ ਸਾਹਿਲ ਗਰਗ ,ਸ਼ਗੁਨ ਗੋਇਲ ,ਸ਼ੁਭਮ ਬਾਂਸਲ ਆਦਿ ਹਾਜ਼ਰ ਸਨ। ਦੋਨਾਂ ਕਲੱਬਾਂ ਦਾ ਅਹੁਦੇਦਾਰਾਂ...
ਮੋਗਾ,4 ਅਗਸਤ (ਜਸ਼ਨ) ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਮੋਗਾ ਦੇ ਵਾਰਡ ਨੰਬਰ 5 ਅਜੀਤ ਨਗਰ ‘ਚ ਨਵੀਂਆਂ ਸੜਕਾਂ ਦੇ ਨਿਰਮਾਣ ਕਾਰਜ ਦੌਰਾਨ ਪ੍ਰੀਮਿਕਸ ਪਾਉਣ ਦੀ ਆਰੰਭਤਾ ਕੀਤੀ ਗਈ । ਅੱਜ ਚੇਅਰਮੈਨ ਰਾਮਪਾਲ ਧਵਨ ਅਤੇ ਵਾਰਡ ਇੰਚਾਰਜ ਜਗਰਾਜ ਸਿੰਘ ਜੱਗਾ ਰੌਲੀ ਸੀਨੀਅਰ ਕਾਂਗਰਸੀ ਆਗੂ ਨੇ ਰਸਮੀ ਤੌਰ ’ਤੇ ਸੜਕ ’ਤੇ ਪ੍ਰੀਮਿਕਸ ਪਾਉਣ ਦੀ ਆਰੰਭਤਾ ਕਰਵਾਈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਵਾਰਡ ਨੰਬਰ 49 ਦੇ...
ਮੋਗਾ, 5 ਅਗਸਤ (ਜਸ਼ਨ) : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਵਿੱਚੋਂ ਗੀਤ ਮੁਕਾਬਲੇ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ । ਜੇਤੂ ਵਿਦਿਆਰਥੀਆਂ,ਗਾਈਡ ਅਧਿਆਪਕਾਂ ,ਮਾਪਿਆਂ ਅਤੇ ਸਕੂਲ ਸਟਾਫ ਨੂੰ ਜਸਪਾਲ ਸਿੰਘ ਔਲਖ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਅਤੇ ਰਾਕੇਸ਼ ਕੁਮਾਰ ਮੱਕੜ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੇੈਸਿ) ਮੋਗਾ ਨੇ ਵਧਾਈ ਦਿੱਤੀ ਹੈ ।ਗੀਤ...
Tags: 400TH BIRTH ANNIVERSARY OF GURU TEG BAHADUR JI
ਮੋਗਾ, 9 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :'ਨਚਣੁ ਕੁਦਣੁ ਮਨ ਕਾ ਚਾਉ' ਦੇ ਕਥਨ ਮੁਤਾਬਿਕ ਨੱਚਣਾ, ਕੁੱਦਣਾ ਅਤੇ ਹੱਸਣਾ ਵੀ ਜ਼ਿੰਦਗੀ ਦਾ ਇਕ ਜ਼ਰੂਰੀ ਅੰਗ ਹੈ। ਹੱਸਣਾ ਜਾਂ ਖ਼ੁਸ਼ ਰਹਿਣਾ ਹੀ ਜ਼ਿੰਦਗੀ ਹੈ। ਇਹ ਦੁਨੀਆਂ ਮੰਡੀ ਪੈਸੇ ਦੀ ਹਰ ਚੀਜ਼ ਵਿਕੇਂਦੀ ਭਾਅ ਸੱਜਣਾ। ਇਥੇ ਰੋਂਦੇ ਚਿਹਰੇ ਨਹੀਂ ਵਿਕਦੇ ਹੱਸਣ ਦੀ ਆਦਤ ਪਾ ਸੱਜਣਾ। ਸੋ ਕਹਿਣ ਤੋਂ ਭਾਵ, ਹੱਸਦੇ ਚਿਹਰਿਆਂ ਦੀ ਜਿੰਨੀ ਕਦਰ ਪੈਂਦੀ ਹੈ ਜਾਂ ਹਸੂੰ-ਹਸੂੰ ਕਰਦੇ ਚਿਹਰੇ ਜਿੰਨੇ ਸੋਹਣੇ ਲੱਗਦੇ ਹਨ, ਉਨਾਂ ਰੋਂਦੇ...
Tags: HEALTH SECTION
ਮੋਗਾ, 4 ਅਗਸਤ (ਜਸ਼ਨ) : ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਸੱਦੇ ਤੇ ਅੱਜ ਸਮੁਚੇ ਪੰਜਾਬ ਵਿਚ ਕੇਂਦਰ ਸਰਕਾਰ ਖਿਲਾਫ ਰੋਸ ਮੁਜਾਹਰੇ ਕੀਤੇ ਗਏ । ਮੋਗਾ ਯੂਥ ਕਾਂਗਰਸ ਦੇ ਆਗੂਆਂ ਵਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਇਕੱਤਰ ਹੋ ਕੇ ਕੇਂਦਰ ਵਲੋਂ ਜਾਰੀ ਤਿੰਨ ਨੋਟੀਫਿਕੇਸ਼ਨਾਂ ਖਿਲਾਫ ਨਾਹਰੇਬਾਜ਼ੀ ਕੀਤੀ ਗਈ ।ਯੂਥ ਕਾਂਗਰਸ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪਤਰ ਵੀ ਦਿੱਤਾ ਗਿਆ । ਇਸ ਤੋਂ ਇਲਾਵਾ ਮੋਗਾ ਜ਼ਿਲੇ ਦੇ ਹੋਰਨਾਂ ਥਾਵਾਂ ਤੇ ਵੀ ਰੋਸ ਮੁਜਾਹਰੇ...
ਚੰਡੀਗੜ੍ਹ, 4 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿੇੰਚਾਈ ਵਿਭਾਗ ਹਰੀਕੇ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਨਹਿਰੀ ਪਟਵਾਰੀ ਸੁਖਮੰਦਰ ਸਿੰਘ ਅਤੇ ਕੋਟਕਪੂਰਾ ਵਿਖੇ ਤਾਇਨਾਤ ਨਹਿਰੀ ਜਿਲੇਦਾਰ ਪੁਰਸ਼ੋਤਮ ਦਾਸ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਨਹਿਰੀ ਪਟਵਾਰੀ ਅਤੇ ਨਹਿਰੀ ਜਿਲੇਦਾਰ ਨੂੰ...
Tags: VIGILANCE BUREAU PUNJAB
ਮੋਗਾ, 4ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਆਏ ਦਿਨ ਸੜਕ ਹਾਦਸਿਆਂ ਵਿੱਚ ਵਾਧਾ ਹੋ ਰਿਹਾ ਹੈ। ਅਖ਼ਬਾਰਾਂ ਦੇ ਪਹਿਲੇ ਸਫ਼ੇ ਸੜਕ ਹਾਦਸਿਆਂ ਦੀਆਂ ਖ਼ਬਰਾਂ ਨਾਲ ਭਰੇ ਹੁੰਦੇ ਹਨ। ਕਈ ਹਾਦਸਿਆਂ ਵਿੱਚ ਪਰਿਵਾਰਾਂ ਦੇ ਪਰਿਵਾਰ ਖ਼ਤਮ ਹੋ ਜਾਂਦੇ ਹਨ, ਕਈ ਹਾਦਸਿਆਂ ਵਿੱਚ ਵਾਹਨ ਖ਼ਤਮ ਹੋ ਜਾਂਦੇ ਹਨ ਪਰ ਚਾਲਕ ਅਤੇ ਸਵਾਰੀਆਂ ਬਚ ਜਾਂਦੀਆਂ ਹਨ ਜਾਂ ਮਾੜੀਆਂ ਮੋਟੀਆਂ ਝਰੀਟਾਂ ਲੱਗ ਕੇ ਸਰ ਜਾਂਦਾ ਹੈ ਜਿਸਨੂੰ ਅਸੀਂ ਪਿੱਛੋਂ ਕਹਿ ਦਿੰਦੇ ਹਾਂ ਕਿ ਗ੍ਰੌਹ ਤਾਂ ਵੱਡਾ ਚੜ੍ਹਕੇ ਆਇਆ ਸੀ ਪਰ...
Tags: ROAD SAFETY
ਮੋਗਾ 4 ਅਗਸਤ (ਜਸ਼ਨ): ਮੋਗਾ ਦੀ ਸਿਆਸਤ ਵਿਚ ਅੱਜ ਉਸ ਸਮੇਂ ਗਰਮਾਹਟ ਦੇਖਣ ਨੂੰ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਅਤੇ ਹਲਕਾ ਇੰਚਾਰਜ ਨਵਦੀਪ ਸੰਘਾ ਦੀ ਅਗਵਾਈ ਵਿਚ ਵਲੰਟੀਅਰਾਂ ਨੇ ਵਿਧਾਇਕ ਡਾ: ਹਰਜੋਤ ਕਮਲ ਦੇ ਦਫਤਰ ਦਾ ਘਿਰਾਓ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਅਤੇ ਹਲਕਾ ਇੰਚਾਰਜ ਨਵਦੀਪ ਸੰਘਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬ ਦੀ ਭੋਲੀ ਭਾਲੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਪਿਛਲੇ ਕਰੀਬ 4...
ਮੋਗਾ 4 ਅਗਸਤ(ਜਸ਼ਨ) :ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ ਪੈ ਸਕੇ। ਡਾ. ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ...

Pages