ਮੋਗਾ 2 ਅਗਸਤ: ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 91 ਨਵੇਂ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 217 ਹੈ ਜਿੰਨਾਂ ਵਿੱਚੋ 135 ਕੇਸਾਂ ਨੂੰ ਹੋਮ ਆਈਸੋਲੇਸਟ, 11 ਨੂੰ ਸਰਕਾਰੀ ਆਈਸੋਲੇਟ, 23 ਕੇਸਾਂ ਨੂੰ ਲੈਵਲ 1 ਆਈਸੋਲੇਸਨ ਸੈਟਰਾਂ ਵਿੱਚ, ਅਤੇ 9 ਕੇਸ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਹਨ।...
News
ਮੋਗਾ 1 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਰੈਗੂਲਰ ਅਤੇ ਕੰਟ੍ਰੈਕਟ ਤੇ ਕੰਮ ਕਰ ਰਹੇ ਸਿਹਤ ਮੁਲਾਜ਼ਮਾਂ ਦੇ ਏਕੇ ਤੇ ਆਧਾਰਿਤ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ਤੇ ਪੰਜਾਬ ਭਰ ਦੇ ਜਿਲ•ਾ ਹੈਡਕੁਆਰਟਰਾਂ ਤੇ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ ਅੱਠਵੇਂ ਦਿਨ ਵਿੱਚ ਦਾਖਲ ਹੋ ਗਈ । ਮੋਗਾ ਜਿਲ•ੇ ਵਿੱਚ ਅੱਜ ਜਗਰੂਪ ਸਿੰਘ ਢੁੱਡੀਕੇ, ਰਣਜੀਤ ਸਿੰਘ ਢੁੱਡੀਕੇ, ਬਲਵਿੰਦਰ ਸਿੰਘ ਕੋਟ ਈਸੇ ਖਾਂ, ਪ੍ਰਿਤਪਾਲ ਕੌਰ ਅਤੇ ਪਰਮਜੀਤ ਕੌਰ ਬਸਤੀ ਬੱਗੇਆਣਾ ਭੁੱਖ ਹੜਤਾਲ...
ਚੰਡੀਗੜ•, 1 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਐਸਏਐਸ ਨਗਰ (ਮੋਹਾਲੀ) ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਮੈਡੀਕਲ...
ਚੰਡੀਗੜ•, 1 ਅਗਸਤ: ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 80 ਹੋ ਗਈ ਹੈ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਪ੍ਰਭਾਵਿਤ ਤਿੰਨ ਜ਼ਿਲਿਆਂ ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਤਰਨਤਾਰਨ ਵਿਚ 100 ਤੋਂ ਵੱਧ ਛਾਪੇਮਾਰੀ ਕਰਦਿਆਂ 17 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਸ ਦੇ ਨਾਲ ਹੀ ਕਈ ਹੋਰ ਥਾਵਾਂ ਜਿਵੇਂ ਰਾਜਪੁਰਾ ਅਤੇ ਸ਼ੰਭੂ ਬਾਰਡਰ ਨੇੜੇ ਵੀ ਛਾਪੇਮਾਰੀ ਕੀਤੀ ਗਈ। ਇਸ ਕੇਸ ਵਿੱਚ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 25 ਹੋ ਗਈ ਹੈ।...
ਮੋਗਾ, 1 ਅਗਸਤ (000) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਧਾਰਮਿਕ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਉਹਨਾਂ ਦੀ ਪਿਛਲੀ ਸਰਕਾਰ ਵੇਲੇ ਤਿਆਰ ਕੀਤੀ ਨੀਤੀ ਨੂੰ ਮੁੜ੍ਹ ਸੁਰਜੀਤ ਕੀਤਾ ਜਾਵੇਗਾ।ਆਪਣੇ ਫੇਸਬੁੱਕ ਲਾਈਵ ਸ਼ੈਸ਼ਨ ' ਕੈਪਟਨ ਨੂੰ ਪੁੱਛੋ ' ਦੇ 13ਵੇਂ ਐਡੀਸਨ ਦੌਰਾਨ ਜ਼ਿਲ੍ਹਾ ਮੋਗਾ ਦੇ ਤੇਜਿੰਦਰ ਸਿੰਘ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਪਹਿਲੀ ਸਰਕਾਰ ਵੱਲੋਂ ਪੰਜਾਬ ਵਿੱਚ ਧਾਰਮਿਕ...
ਮੋਗਾ 1 ਅਗਸਤ :(ਜਸ਼ਨ): ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਜਿਹੜੇ ਲਾਭਪਾਤਰੀਆਂ ਪਾਸ ਮਕਾਨ ਜਾਂ ਪਲਾਟ ਨਹੀ ਹਨ ਅਤੇ ਕਿਰਾਏ ਦੇ ਮਕਾਨਾਂ ਵਿੱਚ ਰਹਿੰਦੇ ਹਨ ਜਾਂ ਫਿਰ ਆਪਣੀ ਮਲਕੀਅਤ ਦਾ ਪਲਾਟ ਜਾਂ ਕੱਚਾ ਮਕਾਨ ਮੌਜੂਦ ਹੈ, ਇਸ ਤੇ ਪੱਕੇ ਮਕਾਨ ਦੀ ਉਸਾਰੀ ਕਰਨਾ ਚਹੁੰਦੇ ਹਨ, ਉਨ੍ਹਾਂ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਕਵਰ ਕਰਕੇ ਉਨ੍ਹਾਂ ਦੇ ਆਪਣੇ ਮਕਾਨ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਸਕੀਮ ਤਹਿਤ ਉਹ ਔਰਤਾਂ ਨੂੰ ਵੀ ਲਾਭ ਦਿੱਤਾ ਜਾ ਰਿਹਾ ਹੈ ਜਿੰਨ੍ਹਾਂ ਦੀ...
ਮੋਗਾ,1 ਅਗਸਤ(ਜਸ਼ਨ): ਅੱਜ ਈਦ ਉਲ ਅੱਜਹਾ (ਬੱਕਰਈਦ) ਦੀ ਨਮਾਜ਼ ਮੋਗਾ ਸ਼ਹਿਰ ਦੀਆ ਮਸਜਿਦਾਂ ਵਿਚ ਅਦਾ ਕੀਤੀ ਗਈ। ਕੋਵਿਡ-19 ਦੇ ਚਲਦਿਆਂ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਮੁਸਲਿਮ ਭਾਈਚਾਰੇ ਵਲੋਂ ਨਮਾਜ਼ ਪੜ੍ਹਨ ਤੋਂ ਪਹਿਲਾਂ ਮਸਜਿਦਾਂ ਨੂੰ ਸੈਨੀਟਾਈਜ਼ ਕੀਤਾ ਗਿਆ ਅਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਕੀਤੀ ਗਈ। ਇਸ ਲਈ ਮੋਗੇ ਦੀ ਜਾਮਾ ਮਸਜਿਦ ਤੇ ਮਸਜਿਦ ਨੂਰ ਏ ਇਲਾਹੀ ਵਿੱਚ ਦੋ ਦੋ ਵਾਰੀ ਨਮਾਜ਼ ਅਦਾ ਕੀਤੀ ਗਈ ਜਦ ਕਿ ਮਦੀਨਾ ਮਸਜਿਦ ਬਹੋਨਾ ਚੌਂਕ ਚ...
ਮੋਗਾ,1 ਅਗਸਤ (ਜਸ਼ਨ) : ਲੌਕਡਾਊਨ ਨਿਯਮਾਂ ਨੂੰ ਲਾਗੂ ਕਰਵਾਉਣ ਮੌਕੇ ਪੁਲਿਸ ਵੱਲੋਂ ਦੁਕਾਨਦਾਰਾਂ ਨਾਲ ਵਰਤੀ ਸਖ਼ਤੀ ਉਪਰੰਤ ਦੁਕਾਨਦਾਰ ਜਥੇਬੰਦੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਕਾਰਨ ਪੈਦਾ ਹੋਏ ਤਲਖ਼ ਹਲਾਤਾਂ ਦਾ ਅੱਜ ਸੁਖਦ ਅੰਤ ਹੋ ਗਿਆ। ਦੁਕਾਨਦਾਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਦੁਕਾਨਦਾਰਾਂ ਨਾਲ ਹੋਈ ਜ਼ਿਆਦਤੀ ਖਿਲਾਫ਼ ਲਗਾਤਾਰ ਵਿਰੋਧ ਦਰਜ ਕਰਵਾਉਣ ਅਤੇ ਆਵਾਜ਼ ਉਠਾਉਣ ਸਦਕਾ ਇਸ ਮਸਲੇ...
ਮੋਗਾ, 1 ਅਗਸਤ (ਜਸ਼ਨ) :ਅੱਜ ਵਿਸ਼ਵ ਸਕਾਰਫ਼ ਡੇ ’ਤੇ ਭਾਰਤ ਸਕਾਊਟ ਅਤੇ ਗਾਈਡ ਪੰਜਾਬ ਸੰਸਥਾ ਵੱਲੋਂ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੂੰ ਸਕਾਰਫ਼ ਭੇਂਟ ਕਰਕੇ ਸਨਮਾਨ ਦਿੱਤਾ ਗਿਆ । ਭਾਰਤ ਸਕਾਊਟ ਅਤੇ ਗਾਈਡ ਪੰਜਾਬ ਦੇ ਵਾਈਸ ਪ੍ਰਧਾਨ ਡਾ: ਹਰਜੋਤ ਕਮਲ ਨੂੰ ਸਨਮਾਨਿਤ ਕਰਨ ਦੀਆਂ ਰਸਮਾਂ ਜ਼ਿਲ੍ਹਾ ਟਰੇਨਿੰਗ ਕਮਿਸ਼ਨਰ ਸੁਖਚੈਨ ਸਿੰਘ ਸੇਖਾ ਅਤੇ ਸੁਖਾਨੰਦ ਕੱਬ ਮਾਸਟਰ ਸੁਖਵਿੰਦਰ ਸਿੰਘ ਨੇ ਨਿਭਾਈਆਂ । ਇਸ ਮੌਕੇ ਭਾਰਤ ਸਕਾਊਟ ਅਤੇ ਗਾਈਡ ਪੰਜਾਬ ਦੇ ਵਾਈਸ ਪ੍ਰਧਾਨ ਵਿਧਾਇਕ ਡਾ:...
ਮੋਗਾ, 31 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਯੂਰਿਕ ਏਸਿਡ ਦਾ ਵਧਣਾ ਆਮ ਗੱਲ ਹੋ ਗਈ ਹੈ। ਕੋਈ ਘਰ ਹੀ ਅਜਿਹਾ ਹੋਵੇਗਾ, ਜਿੱਥੇ ਯੂਰਿਕ ਏਸਿਡ ਦੀ ਸਮੱਸਿਆ ਨਾ ਹੋਵੇ। ਯੂਰਿਕ ਏਸਿਡ ਦਾ ਵਧਣਾ ਆਪਣੇ ਆਪ ਵਿਚ ਕੋਈ ਬਿਮਾਰੀ ਨਹੀਂ ਪਰ ਕਈ ਬਿਮਾਰੀਆਂ ਦਾ ਕਾਰਨ ਜ਼ਰੂਰ ਬਣਦਾ ਹੈ। ਜਿਨ੍ਹਾਂ ਵਿਚ ਮੁੱਖ ਰੂਪ ਵਿਚ ਗਠੀਆ ਅਤੇ ਗੁਰਦੇ ਦੀਆਂ ਪੱਥਰੀਆਂ, ਜੋ ਹੌਲੀ-ਹੌਲੀ ਗੁਰਦੇ ਫੇਲ੍ਹ ਹੋਣ ਦਾ ਕਾਰਨ ਵੀ ਬਣ ਸਕਦਾ ਹੈ। ਇਕ ਸਮਾਂ ਸੀ, ਜਦੋਂ ਲੋਕੀਂ ਯੂਰਿਕ ਏਸਿਡ ਦਾ ਨਾਂਅ ਵੀ...

