News

ਚੰਡੀਗੜ੍ਹ 25 ਜੁਲਾਈ (INTERNATIONAL PUNJABI NEWS BUREAU) : ਤਿੰਨੇ ਖੇਤੀ ਆਰਡੀਨੈਂਸ ਰੱਦ ਕਰਨ ਤੇ ਹੋਰ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ 13 ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲ ਵਾਲੇ 27 ਜੁਲਾਈ ਦੇ ਟ੍ਰੈਕਟਰ ਮਾਰਚਾਂ ਦੀ ਲਾਮਬੰਦੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਲਗਾਤਾਰ ਛੇਵੇਂ ਦਿਨ ਵੀ ਅੱਜ 13 ਜ਼ਿਲ੍ਹਿਆਂ ਦੇ 92 ਪਿੰਡਾਂ ਵਿੱਚ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਅਰਥੀ ਸਾੜ ਮੁਜ਼ਾਹਰੇ ਕੀਤੇ। ਜਥੇਬੰਦੀ ਦੇ ਕਾਰਜਕਾਰੀ...
ਮੋਗਾ 25 ਜੁਲਾਈ(ਜਸ਼ਨ) : ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ• ਪੈ ਸਕੇ। ਡਾ. ਬਾਜਵਾ ਨੇ ਜਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ...
Tags: COVID 19
ਮੋਗਾ,25 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਅੱਜ ਮੋਗਾ ਬਜ਼ਾਰ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨੇ ਵਿਸ਼ੇਸ਼ ਇਕੱਤਰਤਾ ਕੀਤੀ ਜਿਸ ਵਿਚ ਉਹਨਾਂ ਮੋਗਾ ਪੁਲਿਸ ਵੱਲੋਂ ਪਿਛਲੇ ਦਿਨੀਂ ਲੌਕਡਾਊਨ ਦੀ ਆੜ ਥੱਲੇ ਦੁਕਾਨਦਾਰਾਂ ਨਾਲ ਧੱਕੇਸ਼ਾਹੀ ਕਰਨ ਅਤੇ ਇਸ ਘਟਨਾ ਦੇ ਚਾਰ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਾਰਵਾਈ ਨਾ ਕਰਨ ’ਤੇ ਰੋਸ ਜ਼ਾਹਰ ਕੀਤਾ ਗਿਆ । ਇਸ ਮੌਕੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਖਿਆ ਕਿ ਬੀਤੇ ਕੱਲ...
ਮੋਗਾ,25 ਜੁਲਾਈ (ਜਸ਼ਨ): ਅੱਜ ਪਿੰਡ ਰਾਊਕੇ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਪੱਪੀ ਰਾਊਕੇ ਕਲਾਂ ਦੇ ਗ੍ਰਹਿ ਵਿਖੇ ਜਸਵੰਤ ਸਿੰਘ ਪੱਪੀ ਦੇ ਉੱਦਮਾਂ ਸਦਕਾ ਕਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ 85 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ,ਜਿਸ ਵਿਚ ਮਹਿਲਾ ਕਮਿਸ਼ਨ ਪੰਜਾਬ ਦੀ ਮੈਂਬਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਮੋਗਾ ਬੀਬੀ ਜਗਦਰਸ਼ਨ ਕੌਰ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਡਿੰਪਲ ਜਨਰਲ...
ਚੰਡੀਗੜ੍ਹ, 24 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਇੱਕ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ.) ਨੇ ਸ਼ੁੱਕਰਵਾਰ ਨੂੰ ਇੱਕ ਸੰਖੇਪ ਮੁਠਭੇੜ ਤੋਂ ਬਾਅਦ ਪੰਜ ਖਤਰਨਾਕ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਜ਼ਬਤ ਕੀਤੇ ਹਨ। ਇਸ ਮੁੱਠਭੇੜ ਦੌਰਾਨ ਖਰੜ ਦੇ ਸਨੀ ਇਨਕਲੇਵ ਵਿੱਚ ਇੱਕ ਲੋੜੀਂਦਾ ਅਪਰਾਧੀ ਜੌਨ੍ਹ ਬੁੱਟਰ ਜ਼ਖਮੀ ਹੋ ਗਿਆ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਨੁਸਾਰ...
ਮੋਗਾ,24 ਜੁਲਾਈ (ਜਸ਼ਨ): ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਜਦੋਂ ਤੋਂ ਆਪਣਾ ਅਹੁਦਾ ਸੰਭਾਲਿਆਂ ਉਦੋਂ ਤੋਂ ਉਨ੍ਹਾ ਵਲੋਂ ਸ਼ਹਿਰ ਦੀ ਦਿੱਖ ਸੰਵਾਰਨ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ, ਇਸੇ ਕੜੀ ਤਹਿਤ ਨਗਰ ਸੁਧਾਰ ਟਰੱਸਟ ਵਲੋਂ ਆਪਣੀਆਂ ਮਾਰਕੀਟਾਂ ਦੇ ਸੁੰਦਰੀਕਰਨ ਦੀ ਮੁਹਿੰਮ ਵਿੱਢ ਦਿੱਤੀ ਹੈ। ਅੱਜ ਇੰਨ੍ਹਾ ਮਾਰਕੀਟਾਂ ਦੀਆਂ ਪਾਰਕਿੰਗ ਤੇ ਲੱਗਣ ਵਾਲੀਆ ਐਲ ਈ ਡੀ ਲਾਇਟਾਂ ਦੇ ਕੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਡਾ ਹਰੋਜਤ ਕਮਲ ਅਤੇ ਚੇਅਰਮੈਨ ਵਿਨੋਦ...
ਮੋਗਾ,24 ਜੁਲਾਈ (ਜਸ਼ਨ) :ਪਿਛਲੇ ਦਿਨੀਂ ਮੋਗਾ ਪੁਲਿਸ ਵੱਲੋਂ ਲੌਕਡਾਊਨ ਦੇ ਨਾਮ ’ਤੇ ਦੁਕਾਨਦਾਰਾਂ ਨਾਲ ਗੈਰਜ਼ਿੰਮੇਵਰਾਨਾ ਤੌਰ ’ਤੇ ਪੇਸ਼ ਆਉਣ ਉਪਰੰਤ ਜਿੱਥੇ ਸ਼ਹਿਰ ਵਿਚ ਦੁਕਾਨਦਾਰਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਗਟਾਵਾ ਕੀਤਾ ਗਿਆ ਸੀ ਉੱਥੇ ਵਿਧਾਇਕ ਡਾ: ਹਰਜੋਤ ਕਮਲ ਨੇ ਦੁਕਾਨਦਾਰਾਂ ਦੇ ਹੱਕ ਵਿਚ ਖੜ੍ਹਦਿਆਂ ਪੁਲਿਸ ਦੀ ਧੱਕੇਸ਼ਾਹੀ ਖਿਲਾਫ਼ ਸਖ਼ਤ ਸਟੈਂਡ ਲਿਆ ਸੀ ਅਤੇ ਬੀਤੇ ਗੱਲ ਵਿਧਾਇਕ ਡਾ: ਹਰਜੋਤ ਦੀ ਅਗਵਾਈ ਵਿਚ ਜਥੇਬੰਦੀਆਂ ਨੇ ਇਕ ਮੈਮੋਰੰਡਮ ਵੀ ਡਿਪਟੀ...
ਮੋਗਾ, 9 ਜੁਲਾਈ (ਜਸ਼ਨ) : ਨੌਜਵਾਨ ਭਾਰਤ ਸਭਾ ਵੱਲੋਂ 31 ਜੁਲਾਈ 2020 ਨੂੰ ਸੂਬਾ ਪੱਧਰੀ ਸੱਦੇ ਤਹਿਤ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਤਹਿਤ ਪਿੰਡ ਰਾਜਿਆਂਣੇ ਅਤੇ ਮੱਲਕੇ ਮੀਟਿੰਗਾਂ ਕੀਤੀਆਂ ਗਈਆਂ ।ਇਸ ਸਮੇਂ ਮੋਗਾ ਇਲਾਕਾ ਪ੍ਰਧਾਨ ਰਜਿੰਦਰ ਸਿੰਘ ਰਾਜੇਆਣਾ ਅਤੇ ਇਲਾਕਾ ਆਗੂ ਬ੍ਰਿਜ ਲਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੀ ਨੌਜਵਾਨੀ ਨੂੰ ਕੁਝ ਨਸ਼ੇ ਤੇ ਫੁਕਰਾਪੰਥੀ ਵਾਲੇ ਗਾਇਕੀ ਨੇ ਕੁਰਾਹੇ ਪਾਇਆ ਹੋਇਆ ਹੈ , ਦੂਜਾ ਸਰਕਾਰਾਂ ਦੀਆਂ ਲੋਕ...
ਕੋਟਕਪੂਰਾ, 24 ਜੁਲਾਈ (INTERNATIONAL PUNJABI NEWS BUREAU) : ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਜੇਰੇ ਇਲਾਜ ਕੈਂਸਰ ਪੀੜਤਾਂ ਦੀ ਮੱਦਦ ਦੇ ਨਾਲ-ਨਾਲ ਉਨਾਂ ਦੇ ਬੱਚਿਆਂ ਦੀ ਪੜਾਈ ਦਾ ਖਰਚਾ ਮੁਹੱਈਆ ਕਰਾਉਣ ਲਈ ਯਤਨਸ਼ੀਲ ਜਥੇਬੰਦੀ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਗੇਟ ਅੱਗਿਉਂ ਗੁਰੂ ਗੋਬਿੰਦ ਸਿੰਘ ਜੀ ਦਾ ਨਾਮ ਗਾਇਬ ਕਰਨ ਵਾਲੀ ਘਟਨਾ ਦਾ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ 27...
ਮੋਗਾ,24 ਜੁਲਾਈ (ਜਸ਼ਨ): ਬੀਤੇ ਦਿਨੀਂ ਬਾਰ੍ਹਵੀਂ ਜਮਾਤ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਤੀਜੇ ਐਲਾਨੇ ਗਏ,ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦ ਪੁਰਾਣਾ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਰਹੇ। ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਵਤਾਰ ਸਿੰਘ ਕਰੀਰ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਲਗਨ ਮਾਂ ਪਿਓ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਨੇ ਸ਼ਾਨਦਾਰ 100 ਪ੍ਰਤੀਸ਼ਤ ਨਤੀਜੇ...

Pages