News

ਚੰਡੀਗੜ੍ਹ, 24 ਜੁਲਾਈ ਪੰਜਾਬ 'ਚ ਅਪ੍ਰੈਲ 2019 ਤੋਂ ਠੱਪ ਪਈ ਸ਼ਗਨ ਯੋਜਨਾ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਨੂੰ ਵੀ ਬਾਦਲਾਂ ਵਾਂਗ ਗ਼ਰੀਬ ਅਤੇ ਦਲਿਤ ਵਿਰੋਧੀ ਜਮਾਤ ਕਰਾਰ ਦਿੱਤਾ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਐਸਸੀ ਵਿੰਗ ਦੇ ਸੂਬਾ ਪ੍ਰਧਾਨ ਮਨਜੀਤ...
ਮੋਗਾ 24 ਜੁਲਾਈ:(ਜਸ਼ਨ): ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਨਗਰ ਨਿਗਮ ਦੀ ਹਦੂਦ ਅੰਦਰ ਰਹਿ ਰਹੇ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਮਿਸ਼ਨ ਫਤਿਹ ਤਹਿਤ ਆਮ ਜਨਤਾ ਨੂੰ ਕੋਵਿਡ 19 ਦੇ ਮਾੜੇ ਦੌਰ ‘ਚ ਆਰਥਿਕਤਾ ਤੇ ਪਏ ਮਾੜੇ ਪ੍ਰਭਾਵ ਨੂੰ ਵੇਖਦਿਆਂ ਵਿਸ਼ੇਸ਼ ਸਹੂਲਤ ਦਿੰਦਿਆਂ ਸਰਕਾਰੀ ਹੁਕਮਾਂ ਮੁਤਾਬਿਕ ਪ੍ਰਾਪਰਟੀ ਟੈਕਸ ਅਤੇ ਹਾਊਸ ਟੈਕਸ ਦੇ ਬਕਾਇਆਜਾਤ ਨੂੰ ਯਕਮੁਸ਼ਤ ਜਮ੍ਹਾਂਂ ਕਰਵਾਉਣ ਤੇ ਸਾਰੇ ਵਿਆਜ/ਜੁਰਮਾਨੇ ਦੀ ਮੁਆਫੀ ਦੇ...
ਚੰਡੀਗੜ੍ਹ, 24 ਜੁਲਾਈ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਉਦਯੋਗਾਂ ਲਈ ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਛੋਟਾਂ ਦਾ ਐਲਾਨ ਕੀਤਾ ਹੈ ਜਿਸ ਵਿੱਚ ਬਿਨਾਂ ਨਿਰੀਖਣ ਦੇ ਕਾਨੂੰਨੀ ਮਨਜ਼ੂਰੀਆਂ ਦੀ ਮਿਆਦ ਵਧਾਉਣਾ ਵੀ ਸ਼ਾਮਲ ਹੈ। ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਆਪਣੀ 184ਵੀਂ ਮੀਟਿੰਗ ਵਿੱਚ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੁੱਖ ਮੰਤਰੀ ਦਫਤਰ...
ਮੋਗਾ,24 ਜੁਲਾਈ (ਜਸ਼ਨ) : ਅੱਜ ਜਲ ਸਰੋਤ ਵਿਭਾਗ ਮੋਗਾ ਦੇ ਮੁਲਾਜ਼ਮਾਂ ਵੱਲੋਂ ਮੋਗਾ ਵਿਖੇ ਮੋਗਾ ਨਹਿਰ ਉਪਮੰਡਲ ਦਫ਼ਤਰ ਨਹਿਰੀ ਕਲੋਨੀ ਦੇ ਸਾਹਮਣੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਹਰੀ ਬਹਾਦਰ ਬਿੱਟੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲ ਸ੍ਰੋਤ ਵਿਭਾਗ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਸਾਮੀਆਂ ਖਤਮ...
ਚੰਡੀਗੜ੍ਹ, 23 ਜੁਲਾਈ (INTERNATIONAL PUNJABI NEWS BUREAU) : ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ 'ਤੇ ਲਿਆਂਦੇ 2 ਆਰਡੀਨੈਂਸਾਂ ਬਾਰੇ ਜਾਰੀ ਕੀਤੀ ਨੋਟੀਫ਼ਿਕੇਸ਼ਨ ਨੂੰ ਪੂਰੀ ਤਰਾਂ ਰੱਦ ਕਰਦਿਆਂ ਮੋਦੀ ਸਰਕਾਰ ਦੇ ਭਾਈਵਾਲ ਬਾਦਲਾਂ ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ 'ਤੇ ਵੀ ਸਵਾਲ ਉਠਾਏ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ...
ਬਾਘਾ ਪੁਰਾਣਾ 23 ਜੁਲਾਈ (ਰਾਜਿੰਦਰ ਸਿੰਘ ਕੋਟਲਾ ) ਇਲਾਕੇ ਦੀ ਨਾਮਵਰ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦਾ ਮੈਡੀਕਲ ਨਾਨ ਮੈਡੀਕਲ ਕਾਮਰਸ ਅਤੇ ਆਰਟਸ ਦੇ ਬੱਚਿਆਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਪ੍ਰਤੀਸ਼ਤ ਆਇਆ ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀ ਵਧੀਆ ਨੰਬਰਾ ਨਾਲ ਪਾਸ ਹੋਏ ਜਿਨ੍ਹਾਂ ਵਿੱਚੋਂ 90% ਤੋਂ ਵੱਧ 7 ਵਿਦਿਆਰਥੀਆਂ 80% ਤੋਂ ਵੱਧ 25ਵਿਦਿਆਰਥੀ 70% ਤੋਂ ਵੱਧ 32 ਵਿਦਿਆਰਥੀ ਪਾਸ ਹੋਏ ਬਾਕੀ ਵਿਦਿਆਰਥੀ...
ਮੋਗਾ,23 ਜੁਲਾਈ (ਜਸ਼ਨ): ਬੀਤੇ ਦਿਨੀਂ ਲੌਕਡਾਊਨ ਨਿਯਮਾਂ ਨੂੰ ਲਾਗੂ ਕਰਵਾਉਂਦਿਆਂ ਸ਼ਾਮ ਨੂੰ ਦੁਕਾਨਾਂ ਬੰਦ ਕਰਵਾਉਣ ਦੀ ਪਰਿਕਿਰਿਆ ਦੌਰਾਨ ਪੁਲਿਸ ਵੱਲੋਂ ਦੁਕਾਨਦਾਰਾਂ ਲਈ ਵਰਤੀ ਭੱਦੀ ਸ਼ਬਦਾਬਲੀ ਅਤੇ ਉਹਨਾਂ ਨਾਲ ਗੈਰ ਜ਼ਿੰਮੇਵਰਾਨਾ ਵਤੀਰੇ ਖਿਲਾਫ਼ ਸ਼ਹਿਰ ਵਿਚ ਪਾਏ ਜਾ ਰਹੇ ਰੋਸ ਅਤੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਇਸ ਰਵਈਏ ਖਿਲਾਫ਼ ਆਵਾਜ਼ ਉਠਾਉਣ ਉਪਰੰਤ ਅੱਜ ਦੁਕਾਨਦਾਰਾਂ ਦੀਆਂ ਵੱਖ ਵੱਖ ਐਸੋਸੀਏਸ਼ਨਾਂ ਦੇ ਵਫ਼ਦ ਨੇ ਡਾ: ਹਰਜੋਤ ਕਮਲ...
ਮੋਗਾ,23 ਜੁਲਾਈ ():ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਲੋਹਾਰਾ ਚੌਂਕ ਤੋਂ ਮੋਗਾ ਦੇ ਮੇਨ ਚੌਂਕ ਤੱਕ ਬਣ ਰਹੀ ਨਵੀਂ ਸੜਕ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਸਬੰਧਤ ਠੇਕੇਦਾਰ ਅਤੇ ਪੀ ਡਬਲਿਊ ਡੀ ਦੇ ਅਧਿਕਾਰੀਆਂ ਨੂੰ ਇਹ ਸੁਨਿਸ਼ਚਿਤ ਬਣਾਉਣ ਲਈ ਕਿਹਾ ਕਿ ਸੜਕ ਨਿਰਮਾਣ ਦੌਰਾਨ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ । ਡਾ: ਹਰਜੋਤ ਨੇ ਇਸ ਮੌਕੇ ਪੱਤਕਾਰਾਂ ਨਾ;ਲ ਗੱਲਬਾਤ ਕਰਦਿਆਂ ਆਖਿਆ ਕਿ ਇਹ ਸੜਕ ਮਹੱਤਵਪੂਰਨ ਸ਼ਾਹਰਗ ਵਾਂਗ ਹੈ ਕਿਉਂਕਿ ਲੋਹਾਰਾ ਚੌਂਕ ਤੋਂ ਇਹੀ ਸੜਕ...
ਮੋਗਾ,23 ਜੁਲਾਈ (ਜਸ਼ਨ): ਅੱਜ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਮੋਗਾ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਟੈਕਸੀ ਸਟੇੇੈੇਡ ਧਰਮਕੋਟ ਅਤੇ ਹਾਥੀ ਯੂਨੀਅਨ ਧਰਮਕੋਟ ਦੇ ਡਰਾਈਵਰ ,ਕੰਡਕਟਰਾਂ ਨੂੰ ਟ੍ਰੈਫਿਕ ਐਜੂਕੇਸਨ ਸੈਲ ਮੋਗਾ ਵਲੋਂ ਵਿਸ਼ਵ ਭਰ ਵਿੱਚ ਫੈਲੀ ਹੋਈ ਮਹਾਂਮਾਰੀ ਕਰੋਨਾ ਵਾਇਰਸ ਦੇ ਪ੍ਰਤੀ ਜਾਗਰੂਕ ਕੀਤਾ ਗਿਆ । ਇਸ ਮੌਕੇ ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਲੇਡੀ ਹੈੱਡ ਕਾਂਸਟੇਬਲ...
ਮੋਗਾ,23 ਜੁਲਾਈ (ਜਸ਼ਨ): ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਦਾ ਸਾਰਾ ਕੱਚਾ ਚਿੱਠਾ ਜੱਗ-ਜ਼ਾਹਿਰ ਹੋ ਗਿਆ ਹੈ ਤੇ ਸੌਦਾ ਸਾਧ ਨਾਲ ਉਸਦੀ ਨੇੜਤਾ ਨੰਗੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਦੀ ਚੇਲੀ ਵੀਰਪਾਲ ਕੌਰ ਨੇ ਇਕ ਨਿੱਜੀ ਚੈਨਲ ‘ਤੇ ਇਹ ਗੱਲ ਕਹੀ ਹੈ ਕਿ 2007 ਵਿੱਚ ਰਾਮ ਰਹੀਮ ਨੇ ਜੋ ਸਵਾਂਗ ਰਚਿਆ ਸੀ, ਜਿਸ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਨਕਲ ਕਰਦਿਆਂ...

Pages