ਮੋਗਾ,14 ਜੁਲਾਈ (ਜਸ਼ਨ) : (ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਅੱਜ ਸ਼ਾਮ ਮੋਗਾ ਦੇ ਪੌਸ਼ ਏਰੀਏ ਨਿਊ ਟਾਊਨ ,ਗਲੀ ਨੰਬਰ 1 ਵਿਚ ਸਥਿਤ ਵੱਡੇ ਸ਼ੌਅਰੂਮ ਸੁਪਰਸ਼ਾਈਨ ਜੀਨਸ ਵਿਚ ਇਕ ਹਮਲਾਵਰ ਨੇ ਦਾਖਲ ਹੋ ਕੇ ਸ਼ੋਅਰੂਮ ਦੇ ਮਾਲਕ ਦੇ ਪੁੱਤਰ ’ਤੇ ਗੋਲੀਆਂ ਚਲਾ ਦਿੱਤੀਆਂ । ਇਸ ਘਟਨਾ ਨਾਲ ਸ਼ੋਅਰੂਮ ਵਿਚ ਹਫੜਾ ਦਫੜੀ ਮੱਚ ਗਈ ਅਤੇ ਇਸੇ ਦੌਰਾਨ ਹਮਲਾਵਰ ਸ਼ੋਅਰੂਮ ਦੇ ਬਾਹਰ ਖੜ੍ਹੇ ਆਪਣੇ ਦੂਜੇ ਸਾਥੀ ਨਾਲ ਮੋਟਰਸਾਈਕਲ ’ਤੇ ਬੈਠ ਕੇ ਫਰਾਰ ਹੋ ਗਿਆ। ਜ਼ਖਮੀ ਹੋਏ...
News
ਮੋਗਾ, 9 ਜੁਲਾਈ (ਜਸ਼ਨ) : ਕੋਰੋਨਾ ਦੇ ਕਹਿਰ ਨੇ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਵੀ ਆਪਣੀ ਜ਼ਦ ਵਿਚ ਲੈ ਲਿਆ ਹੈ । ਉਹਨਾਂ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਬਾਜਵਾ ਦੇ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਅਤੇ ਸ਼੍ਰੀ ਉਜਵਲ ਦੇ ਪਤਨੀ ਡਿਪਟੀ ਕਮਿਸ਼ਨਰ ਸੁਣਾਲੀ ਗਿਰੀ ਕੋਰੋਨਾ ਪੌਜ਼ਿਟਿਵ ਪਾਏ ਗਏ ਸਨ। ਡਾਇਰੈਕਟਰ ਵਿਪੁਲ ਉਜਵਲ ਦੇ ਪੌਜ਼ਿਟਿਵ...
ਨਿਹਾਲ ਸਿੰਘ ਵਾਲਾ,14 ਜੁਲਾਈ (ਜਸ਼ਨ): ਕਾਂਗਰਸ ਪਾਰਟੀ ਵੱਲੋਂ ਟਕਸਾਲੀ ਕਾਂਗਰਸੀ ਪਰਿਵਾਰ ਸੱਗੜ ਸਿੰਘ ਸੈਦੋਕੇ ਦੇ ਪੁੱਤਰ ਸੇਵਕ ਸਿੰਘ ਸੈਦੋਕੇ ਨੂੰ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦਾ ਵਾਇਸ ਚੇਅਰਮੈਨ ਨਿਯੁਕਤ ਹੋਣ ਉਪਰੰਤ ਹਲਕੇ ਦੇ ਪਿੰਡ ਨੰਗਲ ਵਿਖੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੰਗਲ ਦੀ ਅਗਵਾਈ ਹੇਠ ਸਮੁੱਚੀ ਕਾਂਗਰਸ ਪਾਰਟੀ ਵੱਲੋਂ ਨਵ ਨਿਯੁਕਤ ਵਾਇਸ ਚੇਅਰਮੈਨ ਅਤੇ ਮਾਰਕੀਟ ਕਮੇਟੀ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਾਈਸ ਚੈਅਰਮੈਨ ਸੇਵਕ ਸਿੰਘ...
ਮੋਗਾ,14 ਜੁਲਾਈ (ਜਸ਼ਨ): 5 ਪੰਜਾਬ ਗਰਲਜ਼ ਮੋਗਾ ਐੱਨ.ਸੀ.ਸੀ ਕਮਾਡਿੰਗ ਅਫਸਰ ਕਰਨਲ ਐੱਸ.ਬੀ.ਐੱਸ ਕੁਮਾਰ ਦੇ ਦਿਸ਼ਾ ਨਿਰਦੇਸ਼ ਹੇਠ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ (ਮੋਗਾ) ਦੇ ਐੱਨ.ਸੀ.ਸੀ ਕੈਡਿਟਸ ਨੇ ਕੋਵਿਡ-19 ਗੋਰਮੈਂਟ ਆਨਲਾਈਨ ਟਰੇਨਿੰਗ ਵੈਬਸਾਈਟ ਤੇ ਆਨਲਾਈਨ ਟਰੇਨਿੰਗ ਦੀ ਸਹੂਲਤ ਪ੍ਰਾਪਤ ਕੀਤੀ ਜਿਸ ਵਿੱਚ 70 ਕੈਡਿਟਸ ਨੇ ਸਫਲਤਾ ਪੂਰਵਕ ਸਿਖਲਾਈ ਪ੍ਰਾਪਤ ਕੀਤੀ ਅਤੇ ਆਨਲਾਈਨ ਸਰਟੀਫਿਕੇਟ ਵੀ ਪ੍ਰਾਪਤ ਕੀਤੇ । ਇਸ ਵੈਬ ਸਾਈਟ ਦਾ ਪ੍ਰਬੰਧ ਭਾਰਤ ਸਰਕਾਰ...
ਮੋਗਾ 14 ਜੁਲਾਈ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਜੀ ਦੇ ਆਦੇਸ਼ਾਂ ਅਨੁਸਾਰ ਲਾਕਡਾਊਨ ਦੌਰਾਨ ਜਿਨ੍ਹਾਂ ਲੋਕਾਂ ਦੇ ਕਾਰੋਬਾਰ ਬੁਰੀ ਤਰ੍ਹਾਂ ਪ੍ਭਾਵਿਤ ਹੋਏ ਹਨ, ਉਹਨਾਂ ਨੂੰ ਇਸ ਮਹੀਨੇ ਰਾਸ਼ਨ ਕਿੱਟਾਂ ਦੇਣ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਿਖੇ ਅੱਜ ਸਾਦਾ ਸਮਾਗਮ ਦੌਰਾਨ 250 ਦੇ ਕਰੀਬ ਰਾਗੀ, ਢਾਡੀ, ਕਵੀਸ਼ਰ ਅਤੇ ਗ੍ੰਥਂ ਸਿੰਘਾਂ, ਵਿਧਵਾ ਔਰਤਾਂ, ਕਲਾਕਾਰਾਂ, ਹਲਵਾਈਆਂ ਆਦਿ...
ਚੰਡੀਗੜ੍ਹ, 14 ਜੁਲਾਈ : ਸੂਬੇ ਵਿਚ ਗੈਂਗਸਟਰਾਂ ਦੀ ਨਕੇਲ ਕੱਸਦਿਆਂ, ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਹਥਿਆਰਾਂ ਦੇ ਤਸਕਰਾਂ ਅਤੇ ਹਾਈਵੇਅ ਲੁਟੇਰਿਆਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਗੁਰਪ੍ਰੀਤ ਸਿੰਘ ਉਰਫ਼ ਗੋਰਾ ਅਤੇ ਜਰਮਨਜੀਤ ਸਿੰਘ ਸਣੇ ਦੋ ਭਗੌੜੇ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇੰਨਾ ਗੈਂਗਸਟਰਾਂ ਕੋਲੋਂ ਹਥਿਆਰਾਂ ਅਤੇ ਸਮੱਗਲ ਕੀਤੇ ਗੋਲਾ-ਬਾਰੂਦ ਦੇ ਨਾਲ ਇੱਕ ਬੁਲੇਟ-ਪਰੂਫ਼ ਜੈਕੇਟ ਵੀ ਬਰਾਮਦ ਕੀਤੀ ਹੈ। ਇਹ ਮੁਜਰਮ...
ਚੰਡੀਗੜ੍ਹ, 14 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਸੂਬੇ 'ਚ ਧੜੱਲੇ ਨਾਲ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਕੈਪਟਨ ਸਰਕਾਰ ਦੀ ਸਿੱਧੀ ਸਰਪ੍ਰਸਤੀ ਹੈ। ਇਹੋ ਕਾਰਨ ਹੈ ਕਿ ਸਰਕਾਰ ਸਰਕਾਰੀ ਖ਼ਜ਼ਾਨੇ ਲਈ ਨਿੱਤ-ਨਵੇਂ ਟੈਕਸ ਲਗਾ ਕੇ ਜਨਤਾ ਦੀਆਂ ਜੇਬਾਂ ਤਾਂ ਕੱਟ ਰਹੀ ਹੈ, ਪਰੰਤੂ ਰੇਤ ਮਾਫ਼ੀਆ ਦੀ ਅੰਨ੍ਹੀ ਲੁੱਟ ਨਹੀਂ ਰੋਕੀ ਜਾ ਰਹੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ...
ਚੰਡੀਗੜ੍ਹ, 14 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖੇਤ ਮਜ਼ਦੂਰਾਂ ਉੱਤੇ ਪਿਛਲੇ 30 ਸਾਲਾਂ 'ਚ 61 ਪ੍ਰਤੀਸ਼ਤ ਕਰਜ਼ ਵਧਣ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਅਤੇ ਬੇਈਮਾਨ ਨੀਅਤਾਂ ਨੂੰ ਜ਼ਿੰਮੇਵਾਰ ਦੱਸਿਆ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ...
ਮੋਗਾ 14 ਜੁਲਾਈ:(ਜਸ਼ਨ): ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਮੁਹਾਲੀ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਮੁਨੀਸ਼ ਸਿੰਗਲ ਦੇਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅੱਜ ਮੋਗਾ, ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੇ ਪੈਨਲ ਵਕੀਲਾਂ ਲਈ ਇੱਕ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ.-ਕਮ-ਸਕੱਤਰ,...
ਮੋਗਾ, 14 ਜੁਲਾਈ (ਜਸ਼ਨ) : ਬਟਾਲਾ ਸ਼ਹਿਰ ਵਿੱਚ ਚੈਰੀਟੇਬਲ ਹਸਪਤਾਲ ਚਲਾ ਰਹੇ ਸਮਾਜ ਸੇਵੀ ਨਵਤੇਜ ਸਿੰਘ ਗੁੱਗੂ ਤੇ ਸਰਕਾਰ ਵੱਲੋਂ ਦਰਜ ਕੀਤਾ ਨਜਾਇਜ਼ ਪਰਚਾ ਤੁਰੰਤ ਰੱਦ ਨਾ ਕੀਤਾ ਤਾਂ ਮੋਗਾ ਜਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਰੋਸ ਵਜੋਂ ਸਾਰੇ ਸਮਾਜ ਸੇਵੀ ਕੰਮਾਂ ਦਾ ਬਾਈਕਾਟ ਕਰਨਗੀਆਂ । ਸਮਾਜ ਸੇਵਾ ਸੁਸਾਇਟੀ ਮੋਗਾ ਦੇ ਪ੍ਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਸਰਬੱਤ ਦਾ ਭਲਾ ਦਫਤਰ ਵਿੱਚ ਸਮਾਜ ਸੇਵੀ ਸੰਸਥਾਵਾਂ ਦੀ ਮੀਟਿੰਗ ਕਰਨ ਉਪਰੰਤ ਪ੍ੈਸ ਨੂੰ ਜਾਣਕਾਰੀ ਦਿੰਦਿਆਂ...

