ਮੋਗਾ,14 ਜੁਲਾਈ (ਜਸ਼ਨ): ਕੈਂਬਰਿੱਜ ਇੰਟਰਨੈਸ਼ਨਲ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ । ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸੀ ਬੀ ਐੱਸ ਈ ਬੋਰਡ ਦੇ ਬਾਰ੍ਹਵੀਂ ਕਲਾਸ ਦੇ ਰਿਜ਼ਲਟ ਵਿਚ ਮੱਲਾਂ ਮਾਰੀਆਂ । ਮੱਲਾਂ ਮਾਰਨ ਵਾਲੇ ਇਹਨਾਂ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਵੱਲੋਂ ਸਮਾਜਿਕ ਦੂਰੀ ਨੂੰ ਧਿਆਨ ਵਿਚ ਰੱਖਦਿਆਂ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਹਨਾਂ ਨੂੰ ਅਗਲੇਰੀਆਂ ਜਮਾਤਾਂ ਵਿਚ ਜਾਣ ਦੀ ਮੁਾਬਰਕਬਾਦ ਦਿੰਦਿਆਂ ਉਜਵਲ ਭਵਿੱਖ ਦੀ ਕਾਮਨਾ ਕੀਤੀ।...
News
ਲੁਧਿਆਣਾ, 14 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਨੂੰ ਅੱਜ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਯੂਥ ਵਿੰਗ ਦੇ ਪ੍ਰਧਾਨ ਹਰਵਿੰਦਰ ਸਿੰਘ ਨਿੱਕਾ ਦੀ ਪ੍ਰੇਰਨਾ ਸਦਕਾ ਅਨੇਕਾਂ ਕਾਂਗਰਸੀ ਨੌਜਵਾਨਾਂ ਨੇ ਲੋਕ ਇਨਸਾਫ ਪਾਰਟੀ ਦੀਆਂ ਨੀਤੀਆਂ ਤੇ ਮੋਹਰ ਲਗਾਉਂਦੇ ਹੋਏ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਵਿਧਾਇਕ ਬੈਂਸ ਨੇ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਆਤਮ ਨਗਰ ਵਿੱਖੇ ਹੋਏ ਸਮਾਗਮ ਦੌਰਾਨ...
ਮੋਗਾ 14 ਜੁਲਾਈ:(ਜਸ਼ਨ): ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜ਼ਿਲ੍ਹਾ ਮੋਗਾ ਦਫ਼ਤਰ ਵਿੱਚ ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋ ਅਹੁਦਾ ਸੰਭਾਲ ਲਿਆ ਹੈ। ਉਹ ਲੁਧਿਆਣਾ ਤੋ ਬਦਲ ਕੇ ਮੋਗਾ ਵਿਖੇ ਆਏ ਹਨ। ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ ਨੇ ਆਪਣਾ ਅਹੁਦਾ ਸੰਭਾਲਣ ਸਮੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਦੀ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਟੀਮ ਦੀ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸੂਚਨਾ ਤੇ ਲੋਕ...
ਮੋਗਾ,13 ਜੁਲਾਈ (ਜਸ਼ਨ):ਵਾਤਾਵਰਣ ਸ਼ੁੱਧਤਾ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਲਈ ਦਿ੍ਰੜਤਾ ਨਾਲ ਕੰਮ ਕਰਨ ਉਪਰੰਤ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਮੋਗਾ ਸ਼ਹਿਰ ‘ਚ ਪੌਦੇ ਲਗਾਉਣ ਦੀ ਮੁਹਿੰਮ ਨੂੰ ਧਾਰਮਿਕ ਆਸਥਾ ਨਾਲ ਆਰੰਭ ਕਰਦਿਆਂ ਤਿ੍ਰਵੈਣੀ ਲਗਾਈ । ਬਹੋਨਾ ਰੋਡ ਸਥਿਤ ਗੌਧਾਮ ‘ਚ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ‘ਚ ਭੋਲੇਨਾਥ ਦੀ ਪੂਜਾ ਅਰਚਨਾ ਉਪਰੰਤ ਤਿ੍ਰਵੈਣੀ ਦਾ ਅਰੋਪਣ ਕੀਤਾ ਗਿਆ। ਇਸ ਮੌਕੇ ’ਤੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਸ਼੍ਰੀ...
ਚੰਡੀਗੜ੍ਹ, 13 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੌਜਵਾਨ ਵਰਗ ਨੂੰ ਤਰਜ਼ੀਹ ਦੇਵੇਗੀ।ਭਗਵੰਤ ਮਾਨ ਸੋਮਵਾਰ ਨੂੰ ਚੰਡੀਗੜ੍ਹ 'ਚ ਮੀਡੀਆ ਦੇ ਰੂਬਰੂ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਮਰ ਪੱਖੋਂ ਸਭ ਤੋਂ ਛੋਟੀ ਪਾਰਟੀ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਅੱਜ ਦੇਸ਼ ਦੀ ਸਭ ਤੋਂ ਵੱਡੀ ਉਮੀਦ ਬਣ ਚੁੱਕੀ ਹੈ।...
ਚੰਡੀਗੜ੍ਹ, 13 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਨਾਮਵਰ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੇ ਆਮ ਆਦਮੀ ਪਾਰਟੀ (ਆਪ) ਦਾ ਝਾੜੂ ਚੁੱਕ ਲਿਆ ਹੈ। ਇਸ ਦੇ ਨਾਲ ਹੀ 'ਆਪ' ਨੇ ਅਕਾਲੀ ਦਲ (ਬਾਦਲ) ਨੂੰ ਤਕੜਾ ਝਟਕਾ ਦਿੰਦੇ ਹੋਏ ਫਤਿਹਗੜ ਸਾਹਿਬ ਜ਼ਿਲ੍ਹੇ ਦੇ ਪ੍ਰਮੁੱਖ ਆਗੂ ਅਮਰਿੰਦਰ ਸਿੰਘ ਲਿਬੜਾ ਦਾ ਸਾਥੀਆਂ ਸਮੇਤ ਪਾਰਟੀ 'ਚ ਭਰਵਾਂ ਸਵਾਗਤ ਕੀਤਾ। ਇਸ ਦੇ ਨਾਲ ਹੀ ਪਠਾਨਕੋਟ ਇਲਾਕੇ 'ਚ ਲੋਕ ਨਾਇਕ ਵਜੋਂ ਜਾਣੇ ਜਾਂਦੇ ਭੋਆ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ...
ਮੋਗਾ,13 ਜੁਲਾਈ (ਜਸ਼ਨ) : ਖੂਨਦਾਨ ਸਭ ਤੋਂ ਉਤਮ ਦਾਨ ਹੈ, ਕਿਉਂਕਿ ਖੂਨ ਨੂੰ ਕਿਸੇ ਫੈਕਟਰੀ ਵਿੱਚ ਤਿਆਰ ਨਹੀਂ ਕੀਤਾ ਜਾ ਸਕਦਾ । ਐਮਰਜੰਸੀ ਮੌਕੇ ਖੂਨ ਦੀ ਲੋੜ ਪੈਣ ਤੇ ਇਸ ਦੀ ਪੂਰਤੀ ਸਿਰਫ ਮਨੁੱਖ ਹੀ ਕਰ ਸਕਦਾ ਹੈ। ਖੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮਜੋਰੀ ਨਹੀਂ ਆਉਂਦੀ ਬਲਕਿ ਖੂਨਦਾਨ ਕਰਨ ਨਾਲ ਸਰੀਰ ਪਹਿਲਾਂ ਨਾਲੋਂ ਚੁਸਤ ਦਰੁਸਤ ਅਤੇ ਤੰਦਰੁਸਤ ਰਹਿੰਦਾ ਹੈ, ਇਸ ਲਈ ਸਾਨੂੰ ਕਦੇ ਵੀ ਮੌਕਾ ਮਿਲਣ ਤੇ ਖੂਨਦਾਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਇਹਨਾਂ ਵਿਚਾਰਾਂ ਦਾ...
ਮੋਗਾ, 13 ਜੁਲਾਈ (ਜਸ਼ਨ) : - 'ਟੱਬਰ ਵਿਉਂਤਬੰਦੀ ਵਧਦੀ ਆਬਾਦੀ ਦੀ ਸਮੱਸਿਆ ਨੂੰ ਰੋਕਣ ਦਾ ਹਥਿਆਰ ਹੈ ਤਾਂ ਕਿ ਇਸ ਸਮੱਸਿਆ ਤੋਂ ਉਪਜਣ ਵਾਲੀਆਂ ਹੋਰ ਸਮੱਸਿਆਵਾਂ ਤੋਂ ਬਚਿਆ ਜਾ ਸਕੇ', ਪੀ ਐਚ ਸੀ ਡਰੋਲੀ ਭਾਈ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਉਣ ਮੌਕੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਐਸ ਐਮ ਓ ਪੀ ਐਚ ਸੀ ਡਰੋਲੀ ਭਾਈ ਡਾ ਇੰਦਰਵੀਰ ਸਿੰਘ ਗਿੱਲ ਨੇ ਕਿਹਾ ਕਿ ਟੱਬਰ ਵਿਉਂਤਬੰਦੀ ਦੇ ਨਵੇਂ ਚੱਲੇ ਢੰਗ ਬਹੁਤ ਜਿਆਦਾ ਕਾਰਗਰ ਹੋ ਰਹੇ ਹਨ।ਸਿਹਤ ਬਲਾਕ ਡਰੋਲੀ ਭਾਈ ਦੇ ਮਾਸ...
ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਹਮੇਸ਼ਾ ਦੀ ਤਰ੍ਹਾਂ ਬਾਰ੍ਹਵੀਂ ਕਲਾਸ ਦੇ ਨਤੀਜੀਆਂ ਵਿੱਚ ਮਾਰੀ ਬਾਜੀ
ਮੋਗਾ,13 ਜੁਲਾਈ (ਜਸ਼ਨ): ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਮੈਡੀਕਲ ਗਰੁਪ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਵਿੱਚੋਂ ਰਿਪਨਦੀਪ ਸਿੰਘ ਨੇ 95.8% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅਭਿਨਵ ਗੁਪਤਾ ਨੇ 94.4% ਅੰਕ ਲੈ ਕੇ ਦੂਸਰਾ ਸਥਾਨ ਹਾਸਲ ਕੀਤਾ। ਮਧੂਰ ਚਾਟਲੇ ਨੇ 92.6% ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਨਾਨ ਮੈਡੀਕਲ ਗਰੂਪ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਵਿੱਚੋਂ ਗੁਰਕੀਰਤ ਸਿੰਘ ਨੇ 95% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ...
ਮੋਗਾ, 13 ਜੁਲਾਈ (ਜਸ਼ਨ)-ਸੀ.ਬੀ.ਐਸ.ਈ ਬੋਰਡ ਵਲੋਂ ਅੱਜ ਘੋਸ਼ਿਤ ਕੀਤੇ ਗਏ 12 ਵੀਂ ਕਲਾਸ ਦੇ ਨਤੀਜੇ ਵਿਚ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਮੈਡੀਕਲ ਗਰੁਪ ਵਿਚ 96 ਫੀਸਦੀ ਅੰਕ ਲੈ ਕੇ ਜ਼ਿਲ੍ਹੇ ਵਿੱਚ ਮੱਲ੍ਹਾਂ ਮਾਰਦੇ ਹੋਏ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਤੇ...

