News

ਮੋਗਾ,28 ਮਈ (ਜਸ਼ਨ): ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬਿਨਾਂ ਕਲਾਸਾਂ ਲਗਾਇਆਂ 1 ਜੁਲਾਈ ਤੋਂ ਪੇਪਰ ਲੈਣ ਦੀ ਜਾਰੀ ਕੀਤੀ ਡੇਟਸ਼ੀਟ ਅਤੇ ਵਿਦਿਆਰਥੀਆਂ ਤੋਂ ਯੂਨੀਵਰਸਿਟੀ ਫੀਸ ਭਰਵਾਉਣ ਦੇ ਜਾਰੀ ਕੀਤੇ ਫੈਸਲੇ ਦਾ ਵਿਰੋਧ ਕਰਦਿਆਂ ਪਹਿਲਾਂ ਘੱਟੋ ਘੱਟ ਇਕ ਮਹੀਨਾ ਕਲਾਸਾਂ ਲਗਾਉਣ ਦੀ ਮੰਗ ਕੀਤੀ ਅਤੇ ਸਰਕਾਰ ਵਲੋਂ ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਤੋਂ ਟਿਊਸ਼ਨ ਫੀਸ ਲੈਣ ਦੇ...
ਮੋਗਾ,28 ਮਈ (ਜਸ਼ਨ): ‘‘ਪੰਜਾਬ ਸਰਕਾਰ ਵੱਲੋਂ ਸੂਬੇ ਦੇ ਗਰੀਬ ਪਰਿਵਾਰਾਂ ਲਈ ਲਗਾਤਾਰ ਰਾਸ਼ਨ ਮੁਹੱਈਆ ਕਰਵਾ ਕੇ ਮਦਦ ਕੀਤੀ ਜਾ ਰਹੀ ਹੈ ਤਾਂ ਕਿ ਲੌਕਡਾੳੂਨ ਦੀ ਸਥਿਤੀ ਵਿਚ ਇਹ ਪਰਿਵਾਰ ਭੁੱਖੇ ਪੇਟ ਨਾ ਸੌਣ’’ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਮੋਗਾ ਸ਼ਹਿਰ ਦੇ ਰਾਮਗੰਜ ਖੇਤਰ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਵਿਧਾਇਕ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਮੋਗਾ, 28 ਮਈ (ਜਸ਼ਨ)- ਮੋਗਾ ਦੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ ਸਲਾਨਾ 20ਵੀਂ ਬਰਸੀ ਸ਼ਹੀਦ ਦੇ ਪਰਿਵਾਰ ਵਲੋਂ ਪਿੰਡ ਵਾਸੀਆ ਦੇ ਸਹਿਯੋਗ ਨਾਲ ਮਨਾਈ ਗਈ। ਇਸ ਮੌਕੇ ਤੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੇ ਆਦਮ ਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕਰ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ 25 ਮਈ 2001 ਨੂੰ ਜੰਮੂ ਕਸ਼ਮੀਰ ਦੇ ਉਧਮਪੁਰ ਜਿਲ੍ਹੇ ਵਿੱਚ ਦੁਸ਼ਮਨਾ ਨਾਲ ਲੋਹਾ ਲੈਂਦੇ ਹੋਏ ਅਵਤਾਰ...
ਮੋਗਾ,28 ਮਈ (ਜਸ਼ਨ): ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਹਲਕੇ ਦੇ ਵਿਕਾਸ ਲਈ ਨਿਰੰਤਰ ਯਤਨ ਜਾਰੀ ਹਨ । ਹਲਕੇ ‘ਚ ਪੈਂਦੇ ਪਿੰਡਾਂ ਅਤੇ ਮੋਗਾ ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਦਿਆਂ ਬੀਤੇ ਦਿਨ ਪਿੰਡਾਂ ਵਿਚ ਪੰਜ ਘੋਨੇ ਪੁਲਾਂ ਨੂੰ ਚੌੜਾ ਕਰਵਾਉਣ ਉਪਰੰਤ ਅੱਜ ਡਾ: ਹਰਜੋਤ ਕਮਲ ਨੇ ਮੋਗਾ ਸ਼ਹਿਰ ਦੇ ਵਾਰਡ ਨੰਬਰ 35 ਵਿਚ ਪਰਵਾਨਾ ਨਗਰ ਤੋਂ ਵੇਦਾਂਤ ਨਗਰ ਤੱਕ ਟੁੱਟ ਚੁੱਕੀ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ: ਹਰਜੋਤ ਕਮਲ ਨੇ...
ਬਾਘਾਪੁਰਾਣਾ 28,ਮਈ (ਜਸਵੰਤ ਗਿੱਲ) ਐਸ.ਡੀ.ਐਮ ਮੈਡਮ ਸਵਰਨਜੀਤ ਕੌਰ ਨੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਦੁਕਾਨਦਾਰਾਂ ਦੇ ਸਹਿਯੋਗ ਦੀ ਬੇਹੱਦ ਲੋੜ ਹੈ ਉਹਨਾਂ ਕਿਹਾ ਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਤੇ ਮਾਸਕ ਲਗਾ ਕੇ ਰੱਖਣ,ਗਾਹਕਾਂ ਲਈ ਸੈਨੀਟਾਈਜਰ ਨੂੰ ਕਾਊਟਰ ਤੇ ਜਰੂਰ ਰੱਖਣ, ਗਾਹਕਾਂ ਵਿਚ ਇਕ ਮੀਟਰ ਦਾ ਫਾਸਲਾ ਜਰੂਰ ਹੋਣਾ ਚਾਹੀਦਾ। ਉਨਾਂ ਕਿਹਾ ਕਿ ਸਮਾਨ ਖਰੀਦਣ ਆਏ ਲੋਕਾਂ ਨੂੰ ਚਾਰ ਪਹੀਆਂ ਵਾਹਣ ਸ਼ਹਿਰ...
ਚੰਡੀਗੜ੍ਹ, 28 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਸਰਕਾਰ ਵੱਲੋਂ ਮੈਡੀਕਲ ਸਿੱਖਿਆ 77 ਫ਼ੀਸਦੀ ਤੱਕ ਮਹਿੰਗੀ ਕਰਨ ਦਾ ਤਿੱਖਾ ਵਿਰੋਧ ਕਰਦੇ ਹੋਏ ਦੋਸ਼ ਲਗਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਵੀ ਸੂਬੇ 'ਚ ਸਰਗਰਮ ਮੈਡੀਕਲ ਐਜੂਕੇਸ਼ਨ ਮਾਫ਼ੀਆ ਦੇ ਹੱਥਾਂ 'ਚ ਖੇਡ ਰਹੀ ਹੈ। ਇਸ ਦੇ ਨਾਲ ਹੀ 'ਆਪ' ਨੇ ਮੰਗ ਕੀਤੀ ਹੈ ਕਿ ਪੰਜਾਬ ਅਤੇ ਪੰਜਾਬ ਦੇ ਡਾਕਟਰੀ ਸਿੱਖਿਆ ਦੇ ਵਿਦਿਆਰਥੀਆਂ ਦੀ ਹੋ ਰਹੀ ਅੰਨ੍ਹੀ ਲੁੱਟ...
ਮੋਗਾ 28 ਮਈ(ਜਸ਼ਨ): ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਨਗਰ ਨਿਗਮ ਦੀ ਹਦੂਦ ਅੰਦਰ ਰਹਿ ਰਹੇ ਸ਼ਹਿਰ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਮ ਜਨਤਾ ਨੂੰ ਵਿਸੇਸ਼ ਸਹੂਲਤ ਦਿੰਦਿਆਂ ਸਰਕਾਰੀ ਹੁਕਮਾਂ ਮੁਤਾਬਿਕ ਪ੍ਰਾਪਰਟੀ ਟੈਕਸ ਅਤੇ ਹਾਊਸ ਟੈਕਸ ਦੇ ਬਕਾਇਆਜਾਤ ਨੂੰ 31 ਮਈ, 2020 ਤੱਕ ਯਕਮੁਸ਼ਤ ਜਮ੍ਹਾਂ ਕਰਵਾਉਣ ਤੇ ਸਾਰੇ ਵਿਆਜ/ਜੁਰਮਾਨੇ ਦੀ ਮੁਆਫੀ ਦੇ ਨਾਲ-ਨਾਲ ਬਣਦੇ ਹਾਊਸ ਜਾਂ ਪ੍ਰਾਪਰਟੀ ਟੈਕਸ ਤੇ 10 ਫੀਸਦੀ ਦੀ ਵਿਸੇਸ਼ ਛੋਟ...
ਚੰਡੀਗੜ੍ਹ, 28 ਮਈ (): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੂਰੀ ਵਜ਼ਾਰਤ ਉੱਤੇ ਸ਼ਰਾਬ ਮਾਫ਼ੀਆ ਨਾਲ ਰਲੇ ਹੋਣ ਦਾ ਗੰਭੀਰ ਇਲਜ਼ਾਮ ਲਗਾਇਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਅਤੇ ਸਰਬਜੀਤ ਕੌਰ ਮਾਣੂੰਕੇ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਘੇਰਦਿਆਂ ਕਿਹਾ ਕਿ ਪਿਛਲੇ 2 ਹਫ਼ਤਿਆਂ...
ਬਾਘਾਪੁਰਾਣਾ ,28 ਮਈ (ਜਸਵੰਤ ਗਿੱਲ) ਸਬ ਡਿਵੀਜ਼ਨ ਦੇ ਨਵੇਂ ਆਏ ਡੀ.ਐੱਸ.ਪੀ ਜਸਬਿੰਦਰ ਸਿੰਘ ਨੇ ਬੀਤੇ ਕੱਲ ਚਾਰਜ ਸੰਭਾਲ ਲਿਆ। ਡੀ.ਐਸ.ਪੀ ਜਸਬਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲਾ ਪੁਲਸ ਮੁਖੀ ਐੱਸ.ਐੱਸ.ਪੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕਾਂ ਦੀ ਭਲਾਈ ਲਈ ਪੁਲਸ ਦਿਨ-ਰਾਤ ਤੱਤਪਰ ਹੈ ਅਤੇ ਗਲਤ ਅਨਸਰਾਂ ਨੂੰ ਨੱਥ ਪਾਉਣ ਲਈ ਤਿਆਰ ਰਹੇਗੀ, ਪਰ ਇਸਦੇ ਨਾਲ ਹੀ ਸ਼ਹਿਰ ਨਿਵਾਸੀਆਂ ਅਤੇ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ ਹੈ॥...
ਮੋਗਾ 27 ਮਈ:(ਜਸ਼ਨ): ਕਰੋਨਾ ਵਾਈਰਸ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋ ਸਖਤ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਨਾ ਸਿਰਫ ਇਸ ਸਬੰਧੀ ਸਰਕਾਰ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਬਲਕਿ ਉਨ੍ਹਾਂ ਨੂੰ ਜਾਗਰੂਕ ਕਰਨ ਦੇ ਲਈ ਵੀ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪੁਲਿਸ ਮੁਖੀ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ 21 ਮਈ ਤੋ ਲੈ ਕੇ 26 ਮਈ ਤੱਕ 2836 ਲੋਕਾਂ...
Tags: PUNJAB POLICE

Pages