News

ਮੋਗਾ,22 ਮਈ (ਜਸ਼ਨ): ਮੋਗਾ ਜ਼ਿਲ੍ਹੇ ਦੇ ਕਰੋਨਾ ਮੁਕਤ ਹੋਣ ’ਤੇ ਵਿਧਾਇਕ ਡਾ: ਹਰਜੋਤ ਕਮਲ ਨੇ ਮੋਗਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੇਲੇ ਸਿਰ ਚੁੱਕੇ ਅਹਿਤਿਆਤੀ ਕਦਮਾਂ ਅਤੇ ਲੋਕਾਂ ਵੱਲੋਂ ਦਿੱਤੇ ਪੂਰਨ ਸਹਿਯੋਗ ਸਦਕਾ ਮੋਗਾ ਹੀ ਨਹੀਂ ਸਮੁੱਚਾ ਪੰਜਾਬ ਇਸ ਮਹਾਂਮਾਰੀ ਦੀ ਜ਼ਦ ਤੋਂ ਬਚਿਆ ਰਿਹਾ ਅਤੇ ਹੁਣ ਜਦੋਂ ਪੰਜਾਬ ਸਰਕਾਰ ਨੇ ਕੁਝ ਢਿੱਲਾਂ ਦਿੰਦੇ ਹੋਏ ਕਰਫਿਊ ਖਤਮ ਕਰ ਦਿੱਤਾ ਹੈ ਤਾਂ ਹੁਣ ਸਾਡਾ ਸਾਰਿਆਂ...
ਲੁਧਿਆਣਾ, 22 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਵਿਦੇਸ਼ਾਂ ਤੋਂ ਆਏ ਪੰਜਾਬੀ ਜਿਨ੍ਹਾਂ ਨੂੰ ਲੁਧਿਆਣਾ ਦੇ ਮੈਰੀਟੋਰੀਅਸ ਸਕੂਲ ਅਤੇ ਪੀਏਯੂ ਦੇ ਪਾਰਕਰ ਹਾਲ ਵਿੱਚ ਕਵਾਰਨਟੀਨ ਕੀਤਾ ਗਿਆ ਹੈ, ਤੋਂ ਕਿਰਾਏ ਦੇ ਰੂਪ ਵਿੱਚ ਪ੍ਰਤੀ ਵਿਅਕਤੀ 300 ਅਤੇ 500 ਰੁਪਏ ਵਸੂਲ ਰਹੀ ਹੈ, ਜਦੋਂ ਕਿ ਪੰਜਾਬ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਪੰਜਾਬੀਆਂ ਨੂੰ ਫਰੀ...
Tags: LOK INSAAF PARTY
ਚੰਡੀਗੜ੍ਹ, 22 ਮਈ 2020 (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਕਾਨੂੰਨ ਵਿਵਸਥਾ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਅਪਰਾਧੀ ਪ੍ਰਵਿਰਤੀ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਦੀ ਕੋਈ ਪ੍ਰਵਾਹ ਨਹੀਂ ਹੈ, ਉਹ ਦਿਨ ਦਿਹਾੜੇ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇਣ 'ਚ ਹਿਚਕਚਾਹਟ ਨਹੀਂ ਦਿਖਾਉਂਦੇ। ਜਿਸ ਕਾਰਨ ਆਮ ਲੋਕ ਹੀ ਨਹੀਂ ਪੰਚਾਇਤੀ ਰਾਜ ਪ੍ਰਣਾਲੀ ਰਾਹੀਂ ਚੁਣੇ ਹੋਏ ਨੁਮਾਇੰਦੇ ਵੀ ਸੁਰੱਖਿਅਤ ਨਹੀਂ ਹਨ।...
ਮੋਗਾ,21 ਮਈ (ਜਸ਼ਨ): ਪੰਜਾਬ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਇੰਚਾਰਜ ਬੰਟੀ ਸ਼ੈਲਕੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਮੋਗਾ ਵਿਚ ਸਿਮਰਜੀਤ ਸਿੰਘ ਬਿੱਲਾ ਪ੍ਰਧਾਨ ਯੂਥ ਕਾਂਗਰਸ ਹਲਕਾ ਮੋਗਾ ਵੱਲੋਂ ਮੋਦੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਬੀ ਪੀ ਐੱਲ ਕਾਰਡ ਹੋਲਡਰਾਂ ਦੇ ਖਾਤਿਆਂ ਵਿਚ ਬਣਦੀ ਰਕਮ ਪਾਈ ਜਾਵੇ। ਜ਼ਿਲ੍ਹਾ ਪ੍ਰਧਾਨ ਨੇ ਆਖਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਲੋਕ ਕਰੋਨਾ ਵਾਇਰਸ ਤੋਂ ਬਚਾਅ ਲਈ ਆਪਣੇ ਕਾਰੋਬਾਰ ਬੰਦ ਕਰਕੇ ਘਰਾਂ ਵਿਚ ਭੁੱਖਮਰੀ ਨਾਲ ਜੂਝ ਰਹੇ ਹਨ ਇਸ ਕਰਕੇ...
Tags: YOUTH CONGRESS
ਮੋਗਾ,21 ਮਈ (ਜਸ਼ਨ): ਭਾਜਪਾ ਦੇ ਕਾਰਜਕਾਰਨੀ ਕਮੇਟੀ ਮੈਂਬਰ ਤਿਰਲੋਚਨ ਸਿੰਘ ਗਿੱਲ ਨੂੰ ਭਾਜਪਾ ਕਿਸਾਨ ਮੋਰਚਾ ਪੰਜਾਬ ਦਾ ਪ੍ਰਭਾਰੀ ਲਗਾਉਣ ’ਤੇ ਭਾਰਤੀ ਜਨਤਾ ਪਾਰਟੀ ਦੇ ਖੇਮੇਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਤਿਰਲੋਚਨ ਸਿੰਘ ਗਿੱਲ ਦੋ ਵਾਰ ਮੋਗਾ ਜ਼ਿਲ੍ਹਾ ਦੇ ਭਾਜਪਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਕਾਫ਼ੀ ਸਮਾਂ ਰਾਜ ਕਾਰਜਕਾਰਨੀ ਦੇ ਮੈਂਬਰ ਵੀ ਰਹੇ ਹਨ । ਕਿਰਸਾਨੀ ਪਿਛੋਕੜ ਵਾਲੇ ਤਿਰਲੋਚਨ ਸਿੰਘ ਗਿੱਲ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪਣ ਦੇ ਭਾਜਪਾ...
Tags: BHARTI JANTA PARTY
ਮੋਗਾ,20 ਮਈ (ਜਸ਼ਨ) : ਵਿਜੀਲੈਂਸ ਮੋਗਾ ਨੇ ਅੱਜ ਪਾਵਰ ਕਾਰਪੋਰੇਸ਼ਨ ਦੇ ਸਹਾਇਕ ਜੇ ਈ ਨੂੰ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰਨ ‘ਚ ਸਫਲਤਾ ਹਾਸਿਲ ਕੀਤੀ। ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੱੁਧ ਵਿੱਢੀ ਮੁਹਿੰਮ ਦੇ ਤਹਿਤ ਸ੍ਰੀ ਬੀ ਕੇ ਉੱਪਲ ਆਈ ਪੀ ਐਸ ਮੁੱਖ ਡਾਇਰੈਕਟਰ ਵਿਜੀਲੈਂਸ ਬਿੳੂਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹਰਿਗੋਬਿੰਦ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ...
ਚੰਡੀਗੜ• 20 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੇ ਤਾਲਾਬੰਦੀ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਕਰੀਅਰ ਦੀ ਸੇਧ, ਕੌਂਸਲਿੰਗ ਅਤੇ ਕੋਚਿੰਗ ਪ੍ਰਦਾਨ ਕਰਨ ਲਈ ਕਈ ਆਨਲਾਈਨ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਹੈ।ਰੁਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰੀ, ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਵਿੱਚ ਲਗਾਏ ਗਏ ਕਰਫਿਊ ਅਤੇ ਲਾਕਡਾਊਨ ਦੇ...
Tags: GOVERNMENT OF PUNJAB
ਮੋਗਾ 20 ਮਈ (ਜਸ਼ਨ): ਥਾਣਾ ਨਿਹਾਲ ਸਿੰਘ ਵਾਲਾ ਦੇ ਦੋ ਥਾਨੇਦਾਰਾਂ ਦਾ ਸੈਕਸ ਰੈਕਟ ਵਿੱਚ ਸ਼ਾਮਲ ਹੋਣਾ ਸਿਰਫ ਪੁਲਿਸ ਮਹਿਕਮੇ ਲਈ ਇੱਕ ਸ਼ਰਮਨਾਕ ਘਟਨਾ ਹੀ ਨਹੀਂ ਜ਼ਿਲ੍ਹਾ ਮੋਗਾ ਦੇ ਹਰ ਇੱਕ ਵਸਨੀਕ ਨੂੰ ਅਸੁਰੱਖਤ ਕਰਨ ਵਾਲੀ ਗੱਲ ਹੈ। ਇਹ ਕੇਸ ਦੋ ਪੁਲਿਸ ਅਧਿਕਾਰੀਆਂ ਦੇ ਖਿਲਾਫ ਹੈ ਇਸ ਲਈ ਉਸੇ ਜ਼ਿਲ੍ਹੇ ਦੇ ਪੁਲਿਸ ਅਫ਼ਸਰਾਂ ਵੱਲੋਂ ਇਸ ਕੇਸ ਦੀ ਤਫਤੀਸ਼ ਤੇ ਵੀ ਆਮ ਵਿਅਕਤੀ ਨੂੰ ਤਸੱਲੀ ਨਹੀਂ ਹੋ ਸਕਦੀ ਅਤੇ ਇਸ ਕੇਸ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਇਸ ਕੇਸ ਦੀ ਤਫਤੀਸ਼ ਸੀ.ਬੀ.ਆਈ...
ਚੰਡੀਗੜ੍ਹ, 20 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਮਗਨਰੇਗਾ ਯੋਜਨਾ ਦਾ ਲਾਭ ਗ਼ਰੀਬਾਂ-ਦਲਿਤਾਂ ਦੇ ਨਾਲ-ਨਾਲ ਛੋਟੇ ਕਿਸਾਨਾਂ ਨੂੰ ਵੀ ਯਕੀਨੀ ਬਣਾਵੇ, ਕਿਉਂਕਿ ਕੋਰੋਨਾ ਵਾਇਰਸ ਦੇ ਮੌਜੂਦਾ ਪ੍ਰਕੋਪ ‘ਚ ਕਿਸਾਨਾਂ-ਮਜ਼ਦੂਰਾਂ ਨੂੰ ਹਰ ਛੋਟੇ-ਵੱਡੇ ਆਰਥਿਕ ਸਹਾਰੇ ਦੀ ਅਤਿਅੰਤ ਜ਼ਰੂਰਤ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ...
ਚੰਡਗੀਗੜ੍ਹ, 20 ਮਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਦੇ ਸਰਕਾਰੀ ਕਾਲਜ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਸਰਕਾਰੀ ਮੁਲਾਜ਼ਮਾਂ ਦੀ ਤਰਜ ’ਤੇ ਮਟੈਰਨਿਟੀ ਛੁੱਟੀ ਦਾ ਲਾਭ ਦੇਣ ਨਾਲ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਸਰਕਾਰੀ ਕਾਲਜ ਗੈਸਟ ਫੈਕਲਟੀ ਲੈਕਚਰਾਰ ਐਸੋਸੀਏਸ਼ਨ ਦੇ ਅਹੁੁੱਦੇਦਾਰਾਂ ਵਲੋਂ ਇਹ ਸਹੂਲਤ ਪ੍ਰਦਾਨ ਕਰਨ ਲਈ ਅੱਜ ਉੱਚੇਰੀ ਸਿੱਖਿਆ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ...

Pages