ਬਾਘਾ ਪੁਰਾਣਾ,13ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਬਾਘਾਪੁਰਾਣਾ ਹਸਪਤਾਲ ਅੱਗੇ ਸਿਹਤ ਸਾਵਧਾਨੀਆਂ ਦਾ ਧਿਆਨ ਰੱਖਦੇ ਹੋਏ ਕਮਲੇਸ਼ ਕੁਮਾਰ ਟੈਕਨੀਕਲ ਸਰਵਿਸਜ ਯੂਨੀਅਨ ਮੰਡਲ ਬਾਘਾਪੁਰਾਣਾ ਦੀ ਅਗਵਾਈ ਹੇਠ ਰੋਸ ਭਰਭੂਰ ਰੈਲੀ ਕੀਤੀ ਵੱਖ ਵੱਖ ਜਥੇਬੰਦੀਆਂ ਬੁਲਾਰਿਆਂ ਨੇ ਸੰਬੋਧਨ ਕੀਤਾ ਅਮਰੀਕੀ ਸਿੰਘ ਘੋਲੀਆ,ਲਾਭ ਸਿੰਘ ਗਿੱਲ, ਸੁਖਵਿੰਦਰ ਸਿੰਘ ਘੋਲੀਆ, ਮੇਜਰ ਸਿੰਘ ਕਾਲੇਕ, ਬਲਵੰਤ ਸਿੰਘ ਬਾਘਾਪੁਰਾਣਾ, ਸੂਬਾ ਸਿੰਘ, ਮਲਕੀਤ ਸਿੰਘ ਲੰਗਿਆਣਾ ਆਦਿ ਬੁਲਾਰਿਆਂ ਨੇ ਮੰਗ ਕੀਤੀ...
News
ਮੋਗਾ, 13 ਮਈ (ਜਸ਼ਨ)- ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਬਣਾਏ ਗਏ ਵਿਸ਼ੇਸ਼ ਕੋਵਿਡ ਹੈਲਥ ਸੈਂਟਰਾਂ (ਡੀ ਸੀ ਐਚ ਸੀ) ਕੋਵਿਡ-19 ਸਬੰਧੀ ਤਿਆਰੀਆਂ ਦਾ ‘ਮੁਲਾਂਕਣ’ ਕੀਤਾ ਜਾ ਰਿਹਾ ਹੈ, ਜਿਸ ਤਹਿਤ ਡਾ ਮੇਘਾ ਪ੍ਰਕਾਸ਼ ਦੀ ਅਗਵਾਈ ‘ਚ ਸੂਬਾ ਪੱਧਰੀ ਟੀਮ ਵੱਲੋਂ ਵਿਸ਼ੇਸ਼ ਕੋਵਿਡ ਹੈਲਥ ਸੈਂਟਰ (ਡੀ ਸੀ ਐਚ ਸੀ) ਡਰੋਲੀ ਭਾਈ ਦਾ ਸਰਵੇਖਣ ਕੀਤਾ ਗਿਆ। ਟੀਮ ਵੱਲੋਂ ਵੱਖ-ਵੱਖ ਪੱਖਾਂ ਤੋਂ ਮੁਲੰਕਣ ਕਰਕੇ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਜਾਵੇਗੀ, ਜੋ ਕਿ ਅੱਗੇ ਭਾਰਤ ਸਰਕਾਰ ਦੇ...
ਚੰਡੀਗੜ੍ਹ, 13 ਮਈ: ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਭੋਜਨ ਦੀਆਂ ਦੁਕਾਨਾਂ ਖ਼ਾਸਕਰ ਹਲਵਾਈ ਦੀਆਂ ਦੁਕਾਨਾਂ, ਜਿਹੜੀਆਂ ਕੋਵਿਡ 19 ਕਾਰਨ ਪਿਛਲੇ 50 ਦਿਨਾਂ ਤੋਂ ਬੰਦ ਰਹੀਆਂ ਹਨ, ਨੂੰ ਸਾਰੇ ਪੁਰਾਣੇ ਅਤੇ ਖਰਾਬ ਭੋਜਨ ਪਦਾਰਥਾਂ ਨੂੰ ਨਸ਼ਟ ਕਰਨ ਲਈ ਕਿਹਾ ਗਿਆ ਹੈ। ਨਾਲ ਹੀ ਮਿਆਦ ਪੁੱਗ ਚੁੱਕੇ ਡੱਬਾਬੰਦ ਭੋਜਨ ਪਦਾਰਥਾਂ ਨੂੰ ਵੀ ਨਸ਼ਟ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਰਾਜ ਵਿੱਚ ਫੂਡ ਸੇਫਟੀ ਅਫਸਰਾਂ ਨੂੰ...
ਅਜੀਤਵਾਲ,13 ਮਈ (ਜਸ਼ਨ): ਕਰੋਨਾ ਵਰਗੀ ਭਿਆਨਕ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਆਪਣੇ ਸਿਰ ਲੱਗੀ ਸੇਵਾ ਨੂੰ ਨਿਭਾਉਣ ਦੌਰਾਨ ਕਰੋਨਾ ਦੀ ਲਪੇਟ ਵਿੱਚ ਆਈਆਂ ਸੀ.ਐਚ.ਸੀ. ਢੁੱਡੀਕੇ ਅਧੀਨ ਸਬ ਸੈਂਟਰ ਚੂਹੜਚੱਕ ਦੀਆਂ ਚਾਰੇ ਆਸ਼ਾ ਵਰਕਰ ਮੋਗਾ ਦੇ ਆਇਸੋਲੇਸ਼ਨ ਕੇਂਦਰ ਵਿੱਚ ਬੁਲੰਦ ਹੌਂਸਲੇ ਨਾਲ ਕਰੋਨਾ ਨੂੰ ਟੱਕਰ ਦੇ ਰਹੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਅਤੇ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਸਬ ਸੈਂਟਰ ਚੂਹੜਚੱਕ ਵਿਖੇ ਕੰਮ ਕਰ...
ਚੰਡੀਗੜ੍ਹ, 12 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿੱਚ ਭਾਲ ਸੀ।ਡੀਜੀਪੀ ਦਿਨਕਰ ਗੁਪਤਾ ਨੇ ਮੰਗਲਵਾਰ ਨੂੰ ਦੱਸਿਆ ਕਿ ਦੋਸ਼ੀਆਂ ਕੋਲੋਂ 6 ਨਾਜਾਇਜ਼ ਹਥਿਆਰ ਜ਼ਬਤ ਕੀਤੇ ਗਏ ਹਨ, ਅਤੇ ਉਨ੍ਹਾਂ ਖਿਲਾਫ਼ ਥਾਣਾ ਭਿੱਖੀਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 27, ਆਰਮਜ਼ ਐਕਟ ਦੀ ਧਾਰਾ 25, 54, 59, ਆਈਪੀਸੀ 188...
ਚੰਡੀਗੜ, 12 ਮਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸਨ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਮੰਗਲਵਾਰ ਨੂੰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ, ਸੰਸਥਾ ਦੇ ਮੁੱਖ ਸਰਪ੍ਰਸਤ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ 31 ਮੈਂਬਰੀ ਕਮੇਟੀ ਵਿਚੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ। ਇੱਥੇ ਅੱਜ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸਨ ਦੇ ਪ੍ਰਧਾਨ ਸ੍ਰ. ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਸਮਰਪਿਤ ਅਤੇ...
ਚੰਡੀਗੜ, 12 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਡੇਢ ਦਰਜਨ ਤੋਂ ਵੱਧ ਲੋਕ ਸੰਪਰਕ ਅਧਿਕਾਰੀਆਂ ਨੇ ‘ਅਰਜੋਈ’ ਨਾਮ ਦੀ ਪਹਿਲ ਹੇਠ ਨਿਵੇਕਲਾ ਉਪਰਾਲਾ ਕਰਦਿਆਂ ਕਰੋਨਾਵਾਇਰਸ ਦੀ ਮਹਾਂਮਾਰੀ ਦੀ ਲਪੇਟ ਵਿੱਚ ਆਈ ਸਮੁੱਚੀ ਲੋਕਾਈ ਦੀ ਚੜਦੀਕਲਾ ਅਤੇ ਸਿਹਤਯਾਬੀ ਲਈ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ-ਜੋਦੜੀ ਕੀਤੀ ਹੈ। ਇਨਾਂ ਅਫਸਰਾਂ ਨੇ ਇਸ ਕੁਦਰਤੀ ਬਿਪਤਾ ਮੌਕੇ ਸਵੈ-ਬੰਦੀ ਦੌਰਾਨ ਆਪੋ-ਆਪਣੇ ਘਰਾਂ ਵਿੱਚ ਗੁਰਮਤਿ ਦੇ ਮੁਢਲੇ ਫਲਸਫੇ ‘ਨਾਨਕ ਨਾਮ ਚੜਦੀ ਕਲਾ,...
ਮੋਗਾ,12 ਮਈ (ਜਸ਼ਨ): ਇੰਮੀਗਰੇਸ਼ਨ ਸੰਸਥਾ ਰਾਈਟਵੇਅ ਏਅਰਿਕਸ ਦੇ ਐੱਮ ਡੀ ਦੇਵ ਪ੍ਰਿਆ ਤਿਆਗੀ ਨੇ ਅਗਰਵਾਲ ਸਮਾਜ ਸਭਾ ਦੇ ਅਹੁਦੇਦਾਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਸਮੇਂ ਸਮੇਂ ’ਤੇ ਅਜਿਹੇ ਸਮਾਜਸੇਵੀਆਂ ਦਾ ਸਨਮਾਨ ਕੀਤਾ ਜਾਂਦਾ ਏ ਜਿਹੜੇ ਕਿਸੇ ਵੀ ਆਫ਼ਤ ਸਮੇਂ ਸਮਾਜ ਦੇ ਕਮਜ਼ੋਰ ਵਰਗ ਦੀ ਪਿੱਠ ’ਤੇ ਆ ਖੜ੍ਹਦੇ ਹਨ । ਅਗਰਵਾਲ ਸਮਾਜ ਦੇ ਪੰਜਾਬ ਪ੍ਰਧਾਨ ਡਾ: ਅਜੇ ਕਾਂਸਲ ਅਤੇ ਮੋਗਾ ਜ਼ਿਲ੍ਹਾ ਦੇ ਉੱਪ ਪ੍ਰਧਾਨ ਨਵੀਨ ਸਿੰਗਲਾ ਨੂੰ ਸਨਮਾਨ ਚਿੰਨ ਭੇਂਟ ਕਰਦਿਆਂ ਸ਼੍ਰੀ...
ਬਿਲਾਸਪੁਰ 12 ਮਈ (ਕੁਲਦੀਪ ਗੋਹਲ,ਮਿੱਠੂ ਮੁਹੰਮਦ): ਮੈਡੀਕਲ ਪ੍ਰੈਕਟੀਸਨਰਜ ਐਸੋਸੀਏਸਨ ਦੇ ਬਲਾਕ ਮਹਿਲ ਕਲਾਂ ਦੇ ਸਮੂਹ ਅਹੁਦੇਦਾਰਾਂ ਵੱਲੋਂ ਲੋੜਵੰਦ ਪਰਿਵਾਰਾਂ ਲਈ ਲੋਕ ਭਲਾਈ ਸੇਵਾ ਸੁਸਾਇਟੀ ਦੇ ਪ੍ਰਧਾਨ ਡਾ ਪਰਵਿੰਦਰ ਸਿੰਘ ਅਤੇ ਅਤੇ ਫਿਰੋਜ਼ ਖਾਨ ਨੂੰ ਪੱਚੀ ਤੋਂ ਤੀਹ ਪਰਿਵਾਰਾਂ ਲਈ ਸੁੱਕਾ ਰਾਸ਼ਨ ਦਾਨ ਕੀਤਾ ਗਿਆ । ਸੂਬਾ ਸੀਨੀਅਰ ਮੀਤ ਪ੍ਰਧਾਨ ਡਾਕਟਰ ਮਿੱਠੂ ਮੁਹੰਮਦ ਕਲਾਂ ਨੇ ਕਿਹਾ ਕਿ ਪੂਰੀ ਦੁਨੀਆਂ ਨੂੰ ਕਰੋਨਾ ਦੀ ਮਹਾਂਮਾਰੀ ਨੇ ਆਪਣੀ ਲਪੇਟ ਵਿੱਚ ਲਿਆ ਹੈ ।...
ਮੋਗਾ, 12 ਮਈ (ਜਸ਼ਨ) - ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਮੋਗਾ ਡਾ ਅੰਦੇਸ਼ ਕੰਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਬਲਾਕ ਡਰੋਲੀ ਭਾਈ ਡਾ ਇੰਦਰਵੀਰ ਸਿੰਘ ਗਿੱਲ ਦੇ ਹੁਕਮਾਂ ‘ਤੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ‘ਚ ਇਕਾਂਤਵਾਸ ਕੀਤੇ ਗਏ 20 ਵਿਅਕਤੀਆਂ ਦੇ ਕੋਵਿਡ-19 ਦੇ ਸੈਂਪਲ ਲਏ ਗਏ।ਸਿਹਤ ਬਲਾਕ ਡਰੋਲੀ ਭਾਈ ਦੇ ਮਾਸ ਮੀਡੀਆ ਵਿੰਗ ਦੇ ਇੰਚਾਰਜ਼ ਤੇ ਬੀਈਈ ਰਛਪਾਲ ਸਿੰਘ ਸੋਸਣ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਵੱਖ-ਵੱਖ...

