ਬਾਘਾਪੁਰਾਣਾ,12 ਮਈ (ਜਸ਼ਨ): ਇਲਾਕੇ ਦੀ ਨਾਮਵਾਰ ਸੰਸਥਾ ਯੂਨੀਕ ਸਕੂਲ ਆਫ਼ ਸਟੱਡੀਜ਼ ਸਮਾਲਸਰ ਵੱਲੋਂ ਲੌਕਡਾਊਨ ਦੀ ਪਾਲਣਾ ਕਰਦੇ ਹੋਏ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਆਨਲਾਇਨ ਕਲਾਸਾਂ ਚੱਲ ਰਹੀਆਂ ਹਨ। 10 ਮਈ ਨੂੰ ਸੰਸਥਾ ਵੱਲੋਂ ਵਿਦਿਆਰਥੀਆਂ ਤੇ ਮਾਪਿਆਂ ਨਾਲ ਆਨਲਾਇਨ ਮਾਂਵਾਂ ਨੂੰ ਸਮਰਪਿਤ ਮਾਂ ਦਾ ਦਿਵਸ ਮਨਾਇਆ ਗਿਆ ਜਿਸ ਵਿੱਚ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਮਾਂ ਅਤੇ ਮੇਰੀ ਸੈਲਫੀ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਆਪਣੀਆਂ ਮਾਂਵਾਂ ਨਾਲ...
News
ਮੋਗਾ, ਮਾਲਵਾ ਖਿੱਤੇ ਦੀ ਮੋਗਾ,12 ਮਈ (ਜਸ਼ਨ): ਮਾਲਵੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਹਰਵਿੰਦਰ ਕੌਰ ਗਿੱਲ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਹਰਵਿੰਦਰ ਕੌਰ ਗਿੱਲ ਦੇ ਵੀਜ਼ਾ ਆਉਣ ’ਤੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ ‘ਸਾਡਾ ਮੋਗਾ ਡੌਟ ਕੌਮ...
ਮੋਗਾ 12 ਮਈ:(ਜਸ਼ਨ):ਖੇਤੀਬਾੜੀ ਵਿਭਾਗ ਮੋਗਾ ਵੱਲੋ ਅੱਜ ਵੱਖ ਵੱਖ ਬੀਜ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਜੋ ਮਾਰਕਿਟ ਵਿੱਚ ਅਣਅਧਿਕਾਰਿਤ ਬੀਜ ਦੀ ਵਿਕਰੀ ਅਤੇ ਝੋਨੇ ਦੇ ਬੀਜ ਨਿਰਧਾਰਿਤ ਰੇਟ ਤੋ ਵੱਧ ਦੀ ਵਿਕਰੀ ਨਾ ਹੋਣੀ ਯਕੀਨੀ ਬਣਾਈ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਜਿਂਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਟੀਮਾਂ ਵੱਲੋ ਇਹ ਚੈਕਿੰਗ ਕੀਤੀ ਗਈ। ਇਨ੍ਹਾਂ ਟੀਮਾਂ ਵਿੱਚ ਡਾ: ਕੁਲਦੀਪ ਸਿੰਘ ਬਲਾਕ...
ਚੰਡੀਗੜ੍ਹ, 11 ਮਈ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੌਕਡਾਊਨ ਵਿੱਚ ਵਾਧਾ ਕਰਨ ਦੀ ਪ੍ਰੋੜਤਾ ਕਰਦਿਆਂ ਆਖਿਆ ਕਿ ਅਜਿਹਾ ਕਰਨ ਮੌਕੇ ਸੂਬਿਆਂ ਦੇ ਵਿੱਤੀ ਅਤੇ ਆਰਥਿਕ ਸਸ਼ਕਤੀਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਨਾਲ ਰਣਨੀਤੀ ਉਲੀਕੀ ਤਾਂ ਕਿ ਮਨੁੱਖੀ ਜ਼ਿੰਦਗੀਆਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨਿਰਬਾਹ ਨੂੰ ਵੀ ਸੁਰੱਖਿਅਤ ਬਣਾਇਆ ਜਾ ਸਕੇ। ਕੌਮੀ ਪੱਧਰ ’ਤੇ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸਖਤੀ ਨਾਲ ਲੌਕਡਾੳੂਨ ਜਾਰੀ...
ਚੰਡੀਗੜ੍ਹ, 11 ਮਈ(ਜਸ਼ਨ): ਕੋਵਿਡ-19 ਸੰਕਟ ਅਤੇ ਲੰਬੇ ਸਮੇਂ ਤੋਂ ਲਗਾਏ ਲੌਕਡਾੳੂਨ ਕਾਰਨ ਸ਼ਰਾਬ ਕਾਰੋਬਾਰ ਉਤੇ ਪਏ ਅਸਰ ਦੀ ਰੌਸ਼ਨੀ ਵਿੱਚ ਸੂਬੇ ਦੀ ਆਬਾਕਾਰੀ ਨੀਤੀ ਵਿੱਚ ਸੋਧ ਦੇ ਮਾਮਲੇ ਉਤੇ ਅਗਲੇਰੀ ਕਾਰਵਾਈ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਨੂੰ ਅਧਿਕਾਰਤ ਕਰ ਦਿੱਤਾ। ਆਬਕਾਰੀ ਨੀਤੀ ਉਤੇ ਵਿਚਾਰ ਵਟਾਂਦਰੇ ਲਈ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਾਰੇ ਮੰਤਰੀਆਂ ਦੀ ਇਸ ਗੱਲ ’ਤੇ ਸਹਿਮਤੀ ਬਣੀ ਕਿ ਸ਼ਰਾਬ ਦੇ ਲਾਇਸੈਂਸ ਧਾਰਕਾਂ ਦੀ...
ਚੰਡੀਗੜ੍ਹ, 11 ਮਈ(ਜਸ਼ਨ): ਤਾਲਾਬੰਦੀ/ਲਾਕਡਾਊਨ ਦੌਰਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੂਬੇ ਭਰ ਵਿੱਚ ਨਿੱਜੀ ਕਲੀਨਿਕਾਂ ਸਮੇਤ ਕੁੱਲ 86371 ਨਵੇਂ ਮਰੀਜ਼ 198 ਆਊਟਪੇਸ਼ੈਂਟ ਓਪੀਓਡ ਅਸਿਸਟੇਡ ਟ੍ਰੀਟਮੈਂਟ (ਓਓਏਟੀ) ਕਲੀਨਿਕਾਂ ਵਿੱਚ ਇਲਾਜ ਲਈ ਰਜਿਸਟਰ ਕੀਤੇ ਗਏ। ਨਸ਼ਿਆਂ ਵਿਰੁੱਧ ਜੰਗ ਵਿਚ 6 ਮਈ, 2020 ਤੱਕ ਓਟ, ਨਸ਼ਾ ਛੁਡਾਉ ਕੇਂਦਰਾਂ ਅਤੇ ਨਿੱਜੀ ਕੇਂਦਰਾਂ ਵਿਚ 5,00,552 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
ਮੋਗਾ,11 ਮਈ (ਜਸ਼ਨ): ਪੰਜਾਬ ਏਟਕ ਦੇ ਸੱਦੇ’ਤੇ ਟਰੇਡ ਯੂਨੀਅਨ ਕੌਂਸਲ ਮੋਗਾ ਵਿੱਚ ਕੰਮ ਕਰਦੀਆਂ ਵੱਖ-ਵੱਖ ਯੂਨੀਅਨਾਂ ਦੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿੱਚ ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦੇ ਜਨਰਲ ਸਕੱਤਰ ਅਤੇ ਟਰੇਡ ਯੂਨੀਅਨ ਕੌਂਸਲ ਮੋਗਾ ਦੇ ਪ੍ਰਧਾਨ ਕਾਮਰੇਡ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਸਾਥੀ ਚਾਹਲ ਅਤੇ ਕਾਮਰੇਡ ਭੂਪਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਭਿਆਨਕ ਮਹਾਂਮਾਰੀ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ...
ਮੋਗਾ, 11 ਮਈ (ਜਸ਼ਨ): ਮੋਗਾ ਪੁਲਸ ਵੱਲੋਂ ਰਾਜਨ ਜੀਤ ਨਾਮ ਦੇ ਇੱਕ ਵਿਅਕਤੀ ਨੂੰ ਗਿਰਫਤਾਰ ਕਰਕੇ ਉਸ ਪਾਸੋ ਇਕ ਅਲਟੋ ਕਾਰ, ਨਕਦੀ, 12 ਬੋਰ ਬੰਦੂਕ, ਚਾਕੂ ਅਤੇ 150 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ 10 ਮਈ ਨੂੰ ਸਵੇਰ 9 ਵਜੇ ਪੁਲਸ ਸਟੇਸ਼ਨ ਮੋਗਾ ਸ਼ਹਿਰ ਦੇ ਇਲਾਕੇ ਚ ਗਸ਼ਤ ਦੌਰਾਨ ਏ ਐੱਸ ਆਈ ਅਸ਼ੋਕ ਕੁਮਾਰ ਨੂੰ ਰਾਕੇਸ਼ ਕੁਮਾਰ, ਵਾਸੀ ਦਸਮੇਸ਼ ਨਗਰ ਮੋਗਾ ਮਿਲੇ।...
ਬਾਘਾਪੁਰਾਣਾ,11 ਮਈ (ਜਸ਼ਨ) ਪਿਛਲੇ 20 ਸਾਲਾਂ ਤੋਂ ਪੰਜਾਬੀ ਮਾਂ ਬੋਲੀ ਅਤੇ ਸਾਹਿਤ ਦੀ ਸੇਵਾ ਕਰ ਰਹੀ ਸਾਹਿਤ ਸਭਾ ਭਲੂਰ (ਰਜਿ:) ਪੰਜਾਬ ਦੀ ਸਭਾ ਦੇ ਮਹੀਨਾਵਾਰ ਮੀਟਿੰਗ ਮਾਸਟਰ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਲਾਇਬ੍ਰੇਰੀ ਹਾਲ ਭਲੂਰ ਵਿਖੇ ਹੋਈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਜਸਵੀਰ ਭਲੂਰੀਏ ਨੇ ਦੱਸਿਆ ਕਿ ਇਸ ਮੌਕੇ ਤੇ ਜਿੱਥੇ ਸ਼ੋਸ਼ਲ ਡਿਸਟੈਂਸ ਦੀ ਪੂਰੀ ਪਾਲਣਾ ਕੀਤੀ ਗਈ ਉੱਥੇ ਹੀ ਕੋਰੋਨਾ ਨਾਮ ਦੀ ਮਹਾਮਾਰੀ ਦੇ ਵਿਰੁੱਧ ਲੜਾਈ ਲੜ੍ਹ ਰਹੇ ਹਰ ਵੱਡੇ...
ਬਾਘਾਪੁਰਾਣਾ ,11 ਮਈ (ਜਸ਼ਨ) : ਸਰਨ ਫਾਊਂਡੇਸਨ ਵਲੋਂ ਅੱਜ ਬਾਘਾ ਪੁਰਾਣਾ ਵਿਚ ਕਰੋਨਾ ਮਹਾਂਮਾਰੀ ‘ਚ ਦਿਨ ਰਾਤ ਬੇਖੋਫ ਹੋਕੇ ਸੇਵਾਵਾਂ ਨਿਭਾਉਣ ਵਾਲੀਆਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਨੂੰ ਸੁਰੱਖਿਆ ਕਿੱਟਾਂ ਵੰਡੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਅੰਮਿ੍ਰਤਪਾਲ ਸਿੰਘ ਅਤੇ ਜਨਰਲ ਸਕੱਤਰ ਨਵਜੀਤ ਸਿੰਘ ਨੇ ਦੱਸਿਆ ਕਿ ਆਸ਼ਾ ਵਰਕਰ ਯੂਨੀਅਨ ਦੀ ਸੂਬਾ ਮੀਤ ਪ੍ਰਧਾਨ ਸੰਤੋਸ ਕੁਮਾਰੀ ਹੁਣਾ ਨੇ ਸੰਸਥਾ ਨਾਲ ਰਾਬਤਾ ਕਾਇਮ ਕਰਦਿਆਂ ਦੱਸਿਆ ਕਿ ਜਿਲ੍ਹਾ ਮੋਗਾ...

