ਮੋਗਾ,1 ਮਈ (ਜਸ਼ਨ): ਅੱਜ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਲਾਲਾ ਲਾਜਪਤ ਰਾਏ ਕਾਲਜ ‘ਚ ਬਣੇ ਕੁਆਰਟੀਨ ਕੈਂਪਸ ਦਾ ਦੌਰਾ ਕੀਤਾ ਜਿੱਥੇ ਰਾਜਸਥਾਨ ਤੇ ਹੋਰ ਗੁਆਂਢੀ ਸੂਬਿਆਂ ਤੋਂ ਵਾਪਿਸ ਮੁੜਿਆਂ ਨੂੰ ਰੱਖਿਆ ਗਿਆ ਹੈ। ਇਹਨਾਂ ਵਾਪਸ ਪਰਤਿਆਂ ਦੇ ਰਿਸ਼ਤੇਦਾਰਾਂ ਵੱਲੋਂ ਵਿਧਾਇਕ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਉੱਥੇ ਕੁਝ ਦਿੱਕਤਾਂ ਪੇਸ਼ ਆ ਰਹੀਆਂ ਹਨ,ਜਿਸ ’ਤੇ ਐਕਸ਼ਨ ‘ਚ ਆਉਂਦਿਆਂ ਵਿਧਾਇਕ ਡਾ: ਹਰਜੋਤ ਕਮਲ ਤੁਰੰਤ ਕਾਲਜ ਵਿਚ ਪਹੰੁਚੇ । ਇਸ ਮੌਕੇ ਉਹਨਾਂ ਨਾਲ...
News
ਮੋਗਾ,1 ਮਈ (ਜਸ਼ਨ): ਕੋਵਿਡ 19 ਖਿਲਾਫ਼ ਜੰਗ ਦੌਰਾਨ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਰ ਭਾਜਪਾ ਸਾਸ਼ਤ ਸੂਬਿਆਂ ਨੂੰ ਰਾਹਤ ਪੈਕੇਜ ਦੇਣ ਦੇ ਮੱਸਲੇ ’ਤੇ ਮਤਰੇਈ ਮਾਂ ਵਾਲਾ ਸਲੂਕ ਕਰਨ ਖਿਲਾਫ਼ ਪੰਜਾਬ ਕਾਂਗਰਸ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਅਤੇ ਛੱਤਾਂ ’ਤੇ 1 ਮਈ ਨੂੰ ਤਿਰੰਗੇ ਝੰਡੇ ਲਹਿਰਾਉਣ ਦੇ ਦਿੱਤੇ ਸੱਦੇ ’ਤੇ ਅੱਜ ਮੋਗਾ ਵਿਖੇ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ ਕੇਂਦਰ ਦੇ ਪੱਖਪਾਤੀ ਰਵਈਏ ਖਿਲਾਫ਼ ਰੋਹ ਦਾ ਪ੍ਰਗਟਾਵਾ ਕੀਤਾ ਗਿਆ...
ਮੋਗਾ 1 ਮਈ (ਜਸ਼ਨ): ਅੱਜ ਮਜਦੂਰ ਦਿਵਸ ਹੈ ਜੋ ਹਰ ਸਾਲ ਮਜਦੂਰਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਲਈ ਮਨਾਇਆ ਜਾਂਦਾ ਹੈ, ਮਜਦੂਰਾਂ ਦੀ ਮਜ਼ਦੂਰੀ ਤਹਿ ਕਰਨ, ਮਜਦੂਰਾਂ ਦੇ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉਪਰ ਚੁੱਕਣ ,ਉਨ੍ਹਾਂ ਦੇ ਬੱਚਿਆਂ ਦੀ ਪੜਾਈ ਅਤੇ ਉਨ੍ਹਾਂ ਦੀ ਸਿਹਤ ਸੰਭਾਲ ਲਈ ਰਾਜਨੀਤਿਕ ਪਾਰਟੀਆਂ ਅਤੇ ਸਰਕਾਰਾਂ ਆਪੋ ਆਪਣੇ ਦਾਅਵੇ ਕਰਦੀਆਂ ਹਨ। ਦੁਨੀਆਂ ਦਾ ਹਰ ਦੇਸ਼ ਅੱਜ ਕਰੋਨਾ ਦੀ ਮਾਰ ਹੇਠ ਆਇਆ ਹੋਇਆ ਹੈ, ਜਿਸ ਵਿੱਚ ਮਜਦੂਰ ਜਮਾਤ ਆਪਣਾ ਅਹਿਮ ਯੋਗਦਾਨ ਪਾ ਰਹੀ...
ਚੰਡੀਗੜ੍ਹ ,30 ਅਪਰੈਲ (ਜਸ਼ਨ): ਕੋਵਿਡ 19 ਖਿਲਾਫ਼ ਜੰਗ ਦੌਰਾਨ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਰ ਭਾਜਪਾ ਸਾਸ਼ਤ ਸੂਬਿਆਂ ਨੂੰ ਰਾਹਤ ਪੈਕੇਜ ਦੇਣ ਦੇ ਮੱਸਲੇ ’ਤੇ ਮਤਰੇਈ ਮਾਂ ਵਾਲਾ ਸਲੂਕ ਕਰਨ ਖਿਲਾਫ਼ ਕਾਂਗਰਸ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਦੀਆਂ ਛੱਤਾਂ ’ਤੇ 1 ਮਈ ਨੂੰ ਤਿਰੰਗੇ ਝੰਡੇ ਲਹਿਰਾਉਣ ਦਾ ਸੱਦਾ ਦਿੱਤਾ ਗਿਆ ਹੈ ਤਾਂ ਕਿ ਕੇਂਦਰ ਦੇ ਰਵਈਏ ਖਿਲਾਫ਼ ਰੋਹ ਦਾ ਪ੍ਰਗਟਾਵਾ ਕੀਤਾ ਜਾ ਸਕੇ। ਦਰਅਸਲ ਇਹ ਸੁਝਾਅ ਪੰਜਾਬ ਕਾਂਗਰਸ ਦੇ ਸੂਬਾ...
ਮੋਗਾ,1 ਮਈ (ਤੇਜਿੰਦਰ ਸਿੰਘ ਜਸ਼ਨ): ਸ੍ਰੀ ਹਰਮਨਬੀਰ ਸਿੰਘ ਗਿੱਲ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਦੀ ਸੱਮਗਲਿੰਗ ਨੂੰ ਰੋਕਣ ਲਈ ਹਰਿੰਦਪਾਲ ਸਿੰਘ ਐਸ.ਪੀ (ਆਈ) ਮੋਗਾ ਅਤੇ ਜੰਗਜੀਤ ਸਿੰਘ ਡੀ.ਐਸ.ਪੀ (ਡੀ)ਮੋਗਾ ਦੀ ਨਿਗਰਾਨੀ ਹੇਠ ਟੀਮ ਗਠਿਤ ਕੀਤੀ ਗਈ ਸੀ। ਇਸ ਟੀਮ ਵੱਲੋਂ ਨਸ਼ਿਆ ਦੀ ਸਮਗਲਿੰਗ ਨੂੰ ਰੋਕਣ ਲਈ ਕੀਤੀਆ ਜਾ ਰਹੀਆਂ ਕੋਸ਼ਿਸ਼ਾਂ ਦੌਰਾਨ ਮੋਗਾ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦ ਮਿਤੀ 30 ਅਪਰੈਲ ਨੂੰ ਇੰਸਪੈਕਟਰ ਕਿੱਕਰ ਸਿੰਘ...
ਮੋਗਾ, 1 ਮਈ (ਜਸ਼ਨ): ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਹਰ ਵਰਗ ਪ੍ਰੇਸ਼ਾਨ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰਬਰ 40 ਦੀ ਕੌਂਸਲਰ ਕਮਲੇਸ਼ ਰਾਣੀ ਦੇ ਪਤੀ ਪ੍ਰਵੀਨ ਸ਼ਰਮਾ ਪੀਨਾ ਸਾਬਕਾ ਕੌਂਸਲਰ ਨੇ ਅੱਜ ਆਪਣੇ ਨਿਵਾਸ ਸਥਾਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਆਦੇਸ਼ਾਂ ਅਤੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਤੇ ਆਪਣੇ ਘਰ ਵਿਖੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਝੰਡਾ ਲਹਿਰਾਉਣ ਮੌਕੇ ਗੱਲਬਾਤ ਦੌਰਾਨ ਕੀਤਾ।...
ਸੰਦੀਪ ਸੇਠ ਅਤੇ ਮਾਤਾ ਸਵਿਤਾ ਵੱਲੋਂ ‘ਮਾਸਕ ਪਹਿਨੋ ਇੰਡੀਆ’ ਮੁਹਿੰਮ ਤਹਿਤ 2 ਮਈ ਨੂੰ ਮੋਗਾ ‘ਚ 800 ਮਾਸਕ ਵੰਡਣ ਦਾ ਟੀਚਾ
ਮੋਗਾ,30 ਅਪਰੈਲ (ਜਸ਼ਨ) : ਮੋਗਾ ਦੇ ਵਾਰਡ ਨੰਬਰ 46 ਤੋਂ ਸੀਨੀਅਰ ਯੂਥ ਕਾਂਗਰਸੀ ਆਗੂ ਸੰਦੀਪ ਸੇਠ ਅਤੇ ਉਹਨਾਂ ਦੇ ਮਾਤਾ ਜੀ ਵਲੋਂ ਲੋਕਾਂ ਨੂੰ ਕਰੋਨਾ ਸੰਕਰਮਣ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਉਹ ਆਮ ਲੋਕਾਂ ਨੂੰ ਦੇਣ ਲਈ ਘਰ ਵਿਚ ਹੀ ਮਾਸਕ ਤਿਆਰ ਕਰਨ ਦਾ ਕੰਮ ਕਰ ਰਹੇ ਹਨ । ਉਹਨਾਂ ਦੀ ਮਾਤਾ ਸਵਿਤਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਵੱਲੋਂ ਇਹ ਮਾਸਕ ਘਰ ਵਿਚ ਹੀ ਤਿਆਰ ਕੀਤੇ ਜਾ ਰਹੇ...
ਚੰਡੀਗੜ੍ਹ, 30 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੋਰੋਨਾ ਵਾਇਰਸ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੀਆਂ ਕੋਸਿ਼ਸ਼ਾਂ ਨੂੰ ਹੋਰ ਤੇਜ਼ ਕਰਦਿਅਆਂ ਪੰਜਾਬ ਸਰਕਾਰ ਨੇ ਪੈਟਰੋਲ ਪੰਪ ਪ੍ਰਬੰਧਕਾਂ ਅਤੇ ਅਪਰੇਟਰਾਂ ਨੂੰ ਫਿਲਿੰਗ ਸਟੇਸ਼ਨਾਂ ਨੂੰ ਸਾਫ, ਸਵੱਛ ਅਤੇ ਰੋਗਾਣੂ-ਮੁਕਤ ਰੱਖਣ ਸਬੰਧੀ ਐਡਵਾੲਜ਼ਰੀ ਜਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਨੇ ਪੈਟਰੋਲ ਪੰਪ ਪ੍ਰਬੰਧਕਾਂ / ਅਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਿਰਫ...
ਮੋਗਾ 30 ਅਪ੍ਰੈਲ: (ਜਸ਼ਨ): ਕਰੋਨਾ ਦੇ ਪ੍ਰਭਾਵ ਨੂੰ ਰੋਕਣ ਅਤੇ ਇਸਦੀ ਚੇਨ ਨੂੰ ਤੋੜਨ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋ ਜ਼ਿਲ੍ਹੇ ਦੀ ਹਦੂਦ ਅੰਦਰ ਕਰਫਿਊ ਲਗਾਇਆ ਗਿਆ ਸੀ ਤਾਂ ਕਿ ਇਸ ਸਥਿਤੀ ਨਾਲ ਨਜਿੱਠਿਆ ਜਾ ਸਕੇ। ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਵੱਲੋ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕਰਫਿਊ ਤੇ ਚਲਦਿਆਂ ਹੋਇਆਂ ਸਵੇਰੇ 7 ਵਜੇ ਤੋ 11 ਵਜੇ ਤੱਕ ਕਰਫਿਊ ਵਿੱਚ ਛੋਟ ਦਿੰਦੇ ਹੋਏ...

