News

ਮੋਗਾ, 21 ਅਪਰੈਲ :(ਜਸ਼ਨ):- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਮੋਗਾ ਡਾ ਅੰਦੇਸ਼ ਕੰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਡਰੋਲੀ ਭਾਈ ਦੇ ਸੀਨੀਅਰ ਮੈਡੀਕਲ ਅਫਸਰ ਡਾ ਇੰਦਰਵੀਰ ਗਿੱਲ ਦੇ ਹੁਕਮਾਂ ਤਹਿਤ ਕਮਿਊਨਿਟੀ ਸਿਹਤ ਕੇਂਦਰ ਡਰੋਲੀ ਭਾਈ ਵਿਖੇ ਬਣਾਏ ਗਏ ਕੋਵਿਡ-19 ਆਈਸੋਲੇਸ਼ਨ ਵਾਰਡ ਲੈਵਲ-2 ਅਧੀਨ ਕੰਮ ਕਰਦੇ ਫਰੰਟਲਾਈਨ ਮੈਡੀਕਲ ਸਟਾਫ ਦੇ 30 ਮੈਂਬਰਾਂ ਦੇ ਰੇਪਿਡ ਟੈਸਟ ਕਿੱਟਾਂ ਨਾਲ ਕੋਵਿਡ-19 ਦੇ ਟੈਸਟ ਕੀਤੇ ਗਏ, ਜੋ ਕਿ...
ਮੋਗਾ 21 ਅਪ੍ਰੈਲ:(ਜਸ਼ਨ):ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀੰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਵਾਈਰਸ ਦੇ ਪ੍ਰਭਾਵ ਨੂੰ ਘਟਾਉਣ ਅਤੇ ਇਸ ਨੂੰ ਫੈਲਣ ਤੋ ਰੋਕਣ ਲਈ ਜ਼ਿਲ੍ਹੇ ਵਿੱਚ ਕਰਫਿਊ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਲਗਾਤਾਰਤਾ ਵਿੱਚ ਮੋਗਾ ਸ਼ਹਿਰ ਮੋਗਾ ਦੀ ਹਦੂਦ ਕਰਿਆਨੇ ਦੀਆਂ ਦੁਕਾਨਾਂ ਨੂੰ ਹਫ਼ਤੇ ਦੇ ਦਿਨਾਂ ਵਾਈਜ਼ (ਹਫ਼ਤੇ ਦੇ ਦੋ ਦੋ ਦਿਨ ਇੱਕ ਦੁਕਾਨ) ਸਵੇਰੇ 10.00 ਵਜੇ ਤੋਂ ਸ਼ਾਮ 4.00...
ਮੋਗਾ,21 ਅਪਰੈਲ (ਜਸ਼ਨ): -ਮੋਗਾ ਸ਼ਹਿਰ ਵਿੱਚ ਏ ਜੀ ਐੱਮ ਅਵਤਾਰ ਸਿੰਘ ਨੂੰ ਉਸ ਸਮੇ ਗਹਿਰਾ ਸਦਮਾ ਪੁੱਜਾ ਜਦ ਉੁਹਨਾਂ ਦੇ ਸਤਿਕਾਰਯੋਗ ਪਿਤਾ ਸ੍ਰ.ਨਗਿੰਦਰ ਸਿੰਘ ਦਾ ਮੋਗਾ ਵਿੱਚ ਅਚਾਨਕ ਦਿਹਾਂਤ ਹੋ ਗਿਆ ਹੈ। ਉਹ 94 ਸਾਲ ਦੇ ਸਨ । ਸਰਦਾਰ ਨਗਿੰਦਰ ਸਿੰਘ ਧਾਰਮਿਕ ਸ਼ਖਸੀਅਤ ਦੇ ਮਾਲਕ ਸਨ । ਉਹਨਾ ਪੰਜਾਬ ਪੁਲਿਸ ਵਿੱਚ ਸੇਵਾ ਕੀਤੀ ਅਤੇ ਕਾਫ਼ੀ ਸਮਾਂ ਬਾਬਾ ਕਸ਼ਮੀਰਾ ਸਿੰਘ ਜਲੰਧਰ ਵਾਲਿਆ ਦੇ ਸੰਗੀ ਰਹੇ । ਉਹ ਆਪਣੇ ਪਿੱਛੇ ਸਪੁਤਨੀ ਬੀਬੀ ਰਜਿੰਦਰ ਕੌਰ ,ਬੇਟਾ ਅਵਤਾਰ ਸਿੰਘ ,ਬੇਟੀਆਂ...
Tags: OBITUARY
ਚੰਡੀਗੜ੍ਹ, 20 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਫਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਨੇ ਅੱਜ ਆਪਣੀ ਮੁਸਤੈਦੀ ਨਾਲ ਕੋਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਮੈਡੀਕਲ ਸਟਾਫ ਨੂੰ ਜ਼ਰੂਰੀ ਸਮਾਨ ਦੇਣ ਦੇ ਬਹਾਨੇ ਜੇਲ੍ਹ ਅੰਦਰ ਬੰਦ ‘ਏ’ ਕੈਟਾਗੇਰੀ ਦੇ ਗੈਂਗਸਟਰ ਨੂੰ ਪੰਜ ਮੋਬਾਈਲ ਫੋਨ ਤੇ ਹੋਰ ਸਮਾਨ ਭੇਜਣ ਦੀ ਸਕੀਮ ਦਾ ਭਾਂਡਾ ਭੰਨ੍ਹਿਆ। ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਜੇਲ੍ਹਾਂ ਵਿਚਲੇ ਸਟਾਫ ਨੂੰ ਕੋਰੋਨਾਵਾਇਰਸ ਮਹਾਮਾਰੀ...
Tags: GOVERNMENT OF PUNJAB
ਚੰਡੀਗੜ, 20 ਅਪਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਜ਼ਿਲਾ ਪਠਾਨਕੋਟ ਵਿੱਚ ਆਨਲਾਈਨ ਆਡਰ ਦੀ ਸੁਵਿਧਾ ਨੂੰ ਹੋਰ ਆਸਾਨ ਕਰਨ ਲਈ ਇੱਕ ਵਟਸਐਪ ਪ੍ਰਣਾਲੀ ਦਾ ਆਰੰਭ ਕੀਤਾ ਗਿਆ ਹੈ। ਜ਼ਿਲਾ ਵਾਸੀ ਇਸ ਸਹੂਲਤ ਦਾ ਲਾਭ 70091 83954 ਨੰਬਰ ‘ਤੇ ਵਟਸਐਪ ਪਲੇਟਫਾਰਮ ਦੀ ਵਰਤੋਂ ਕਰਕੇ ਲੈ ਸਕਦੇ ਹਨ। ਇਸ ਪ੍ਰਣਾਲੀ ਜ਼ਰੀਏ ਜ਼ਿਲੇ ਦੇ ਨਾਗਰਿਕ ਜ਼ਰੂਰੀ ਵਸਤਾਂ ਦੀਆਂ ਆਪਣੀਆਂ ਰੋਜ਼ਮਰਾ ਦੀਆਂ ਜ਼ਰੂਰਤਾਂ ਲਈ ਆਰਡਰ ਦੇ ਸਕਦੇ ਹਨ।ਜ਼ਰੂਰੀ ਵਸਤਾਂ ਸਬੰਧੀ ਨੋਡਲ ਅਧਿਕਾਰੀ ਡਾ. ਸੰਜੀਵ ਤਿਵਾੜੀ, ਜੋ...
ਚੰਡੀਗੜ, 20 ਅਪਰੈਲ ਸ੍ਰੀ ਦਰਬਾਰ ਸਾਹਿਬ, ਅੰਮਿ੍ਰਤਸਰ ਦੇ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਹੀਆ (ਸ਼ਾਹਕੋਟ) ਵਿਖੇ ਨਵੀਂ ਬਣਨ ਵਾਲੀ ਆਈ.ਟੀ.ਆਈ. ਦਾ ਨਾਮ ਭਾਈ ਸਾਹਿਬ ਦੇ ਨਾਮ ਉਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਭਾਈ ਨਿਰਮਲ ਸਿੰਘ ਖਾਲਸਾ ਜੀ ਦਾ 2 ਅਪਰੈਲ ਨੂੰ ਅੰਮਿ੍ਰਤਸਰ ਵਿਖੇ ਕੋਰੋਨਾਵਾਇਰਸ ਕਾਰਨ ਦੇਹਾਂਤ ਹੋ...
ਚੰਡੀਗੜ੍ਹ, 20 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਕੇਂਦਰ ਸਰਕਾਰ ਵੱਲੋਂ ਲੌਕਡਾੳੂਨ ਵਿੱਚ ਢਿੱਲ ਦੀ ਆਗਿਆ ਦੇਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪੱਧਰੀ ਕਰਫਿੳੂ ਵਿੱਚ ਕੋਈ ਢਿੱਲ ਨਾ ਦੇਣ ਦੇ ਆਪਣੇ ਫੈਸਲੇ ਦੇ ਮੱਦੇਨਜ਼ਰ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਗੈਰ ਸੀਮਤ (ਨਾਨ ਕੰਟੇਨਮੈਂਟ) ਜ਼ੋਨਾਂ ਵਿੱਚ ਉਦਯੋਗਿਕ ਯੂਨਿਟ ਚਲਾਉਣ ਦੀ ਆਗਿਆ ਸੂਬਾ ਸਰਕਾਰ ਵੱਲੋਂ ਪਹਿਲਾ ਜਾਰੀ ਆਦੇਸ਼ਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ...
ਚੰਡੀਗੜ੍ਹ, 20 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨੇ ਹਾੜ੍ਹੀ ਮੰਡੀਕਰਨ ਸੀਜ਼ਨ-2020-21 ਦੌਰਾਨ ਸੂਬਾ ਭਰ ਵਿੱਚ 409 ਹੋਰ ਰਾਈਸ ਸ਼ੈਲਰਾਂ ਨੂੰ ਅਨਾਜ ਮੰਡੀਆਂ ’ਚ ਤਬਦੀਲ ਕਰ ਦਿੱਤਾ ਹੈ। ਕਰੋਨਾਵਾਇਰਸ ਦੇ ਸੰਦਰਭ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 8.95 ਲੱਖ ਮੀਟਰਕ ਟਨ ਕਣਕ ਮੰਡੀਆਂ ਵਿੱਚ ਪਹੁੰਚੀ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ...
ਮੋਗਾ 20 ਅਪ੍ਰੈਲ (ਜਸ਼ਨ): ਪੰਜਾਬ ਦੇ ਕਿਸਾਨ ਦੀ ਕਣਕ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਹੈ ਅਤੇ ਕੁਦਰਤ ਦੀ ਮਾਰ ਕਾਰਨ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜ੍ਹਿਆਂ ਦੀ ਮਾਰ ਕਾਰਨ ਅੱਜ ਕਿਸਾਨ ਦੀ ਪੁੱਤਰਾਂ ਵਾਂਗ ਪਾਲੀ ਫਸਲ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਵੱਲੋਂ ਲੋੜੀਂਦੇ ਕਿਸਾਨਾਂ ਨੂੰ ਪਾਸ ਵੀ ਜਾਰੀ ਨਹੀਂ ਹੋ ਰਹੇ, ਜਿਸ ਕਾਰਨ ਕਿਸਾਨ ਦੀ ਆਰਥਿਕ ਹਾਲਤ ਬਤ ਤੋਂ ਬਤਰ ਹੋ ਰਹੀ ਹੈ। ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਮੋਗਾ,20 ਅਪਰੈਲ (ਜਸ਼ਨ): ‘ਜਦੋਂ ਤੋਂ ਸਮੁੱਚੇ ਵਿਸ਼ਵ ਵਿਚ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਲੌਕਡਾਊਨ ਕੀਤਾ ਗਿਆ ਹੈ ਉਸ ਸਮੇਂ ਤੋਂ ਹੀ ਨਿਤ ਦਿਨ ਕੰਮ ਕਰਕੇ ਖਾਣ ਵਾਲਿਆਂ ਦੀਆਂ ਦੀਆਂ ਚਿਤਾਵਾਂ ਵਿਚ ਚੋਖਾ ਵਾਧਾ ਹੋਇਆ ਹੈ ਪਰ ਜੇਕਰ ਅਸੀਂ ਗੱਲ ਕਰੀਏ ਪੰਜਾਬ ਦੀ ਤਾਂ ਪ੍ਰਵਾਸੀ ਭਾਰਤੀਆਂ ਨੇ ਆਪਣੇ ਹਮਸਾਇਆਂ ਦੀ ਖੈਰੀਅਤ ਲਈ ਆਪਣੀ ਨੇਕ ਕਮਾਈ ਵਿਚੋਂ ਕੁੱਝ ਹਿੱਸਾ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਸਮਾਨ ਦੇਣ ਲਈ ਭੇਜਣਾ ਸ਼ੁਰੂ ਕੀਤਾ ਹੈ । ਦੁਨੀਆਂ ਦੇ ਕੋਨੇ ਕੋਨੇ ਵਿਚ ਵੱਸਦੇ...

Pages