ਮੋਗਾ 1 ਅਪ੍ਰੈਲ(ਜਸ਼ਨ):ਪੰਜਾਬ ਸਰਕਾਰ ਵੱਲੋ ਕਰੋਨਾ ਵਾਈਰਸ ਮਹਾਂਮਾਰੀ ਤੋ ਪੈਦਾ ਹੋਈਆਂ ਵੱਖ-ਵੱਖ ਮੁਸ਼ਕਿਲਾਂ ਦਾ ਯਤਨਸ਼ੀਲ ਹੈ,ਇਸ ਮੁਸੀਬਤ ਦੀ ਘੜੀ ਵਿੱਚ ਆਮ ਲੋਕਾਂ ਨੂੰ ਰਾਹਤ ਦਿੰਦਿਆਂ ਮੋਗਾ ਵਿਧਾਇਕ ਸ੍ਰੀ ਹਰਜੋਤ ਕਮਲ ਵੱਲੋ ਸਥਾਨਕ ਮੰਡੀ ਵਿੱਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਸੀਰਾ,ਜਸਵਿੰਦਰ ਸਿੰਘ ਕਾਕਾ ਲੰਢੇਕੇ,ਰਮਨ ਲੰਢੇਕੇ,ਜਗਦੀਪ ਸਿੰਘ ਜੱਗੂ ਪ੍ਰਧਾਨ ਆੜਤੀਆ ਐਸੋਸੀਏਸ਼ਨ ਸਬਜ਼ੀ ਮੰਡੀ ਮੋਗਾ ,ਰਣਧੀਰ ਸਿੰਘ ਧੀਰਾ ਅਤੇ...
News
ਚੰਡੀਗੜ੍ਹ, 1 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹੋਏ ਵਿਸਾਖੀ ਮੌਕੇ ਇਕੱਠ ਨਾ ਕਰਨ ਲਈ ਕਹਿਣ। ਉਨ੍ਹਾਂ ਕਿਹਾ ਕਿ ਕੋਵਿਡ-19 ਸੰਕਟ ਦੇ ਚੱਲਦਿਆਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਹਤਿਹਾਤ ਵਜੋਂ ਸਰੀਰਕ ਵਿੱਥ ਨੂੰ ਜ਼ਰੂਰੀ ਬਣਾਏ ਰੱਖਣਾ ਹੀ...
ਮੋਗਾ,1 ਅਪਰੈਲ (ਜਸ਼ਨ): ਅੱਜ ਵਿਧਾਇਕ ਡਾ: ਹਰਜੋਤ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੋਗਾ ਵਾਸੀਆਂ ਵਾਸਤੇ ਏ ਡੀ ਸੀ ਜਨਰਲ ਕਮ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਵਿਧਾਇਕ ਡਾ: ਹਰਜੋਤ ਕਮਲ ਨੇ ਪਹਿਲਾਂ ਵੀ ਪਿਛਲੇ ਦਿਨੀਂ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਭੇਜੀ ਸੀ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਉੱਚਿਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਅੱਜ ਉਹਨਾਂ ਨਿਗਮ ਦੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਲੋਕਾਂ ਦੀ...
ਮੋਗਾ,1 ਅਪਰੈਲ (ਜਸ਼ਨ) :ਵਿਧਾਇਕ ਡਾ: ਹਰਜੋਤ ਕਮਲ ਨੇ ਕਰੋਨਾ ਦੇ ਖਤਰੇ ਨੂੰ ਭਾਂਪਦਿਆਂ ਅੱਜ ਮੋਗਾ ਦੇ ਸਿਵਿਲ ਹਸਪਤਾਲ ਵਿਖੇ ਚਾਰ ਨਵੇਂ ਵੈਂਟੀਲੇਟਰ ਸਥਾਪਿਤ ਕਰਵਾਏ ਜਿਸ ਨਾਲ ਸਰਕਾਰੀ ਹਸਪਤਾਲ ਵਿਚ ਹੁਣ ਪੰਜ ਵੈਂਟੀਲੇਟਰ ਚਾਲੂ ਹਾਲਤ ਵਿਚ ਉਪਲੱਬਦ ਹੋ ਗਏ ਹਨ ਜੋ ਲੋਕਾਂ ਨੂੰ ਹੰਗਾਮੀ ਹਾਲਾਤ ਵਿਚ ਕਰੋਨਾ ਤੋਂ ਬਚਾਉਣ ਲਈ ਸਹਾਈ ਹੋਣਗੇ । ਜ਼ਿਕਰਯੋਗ ਹੈ ਕਿ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਕਰੋਨਾ ਦੇ ਇਹਤੀਆਦ ਦਾ ਮੁਆਇਨਾ ਕਰਨ ਜਿਸ ਦਿਨ ਓਹ ਗਏ ਤਾਂ ਉਨ੍ਹਾਂ ਦੇਖਿਆ ਕਿ ਉਥੇ...
ਮੋਗਾ,1 ਅਪਰੈਲ (ਜਸ਼ਨ) : ਪ੍ਰਵਾਸੀ ਭਾਰਤੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲੌਕਡਾਊਨ ਅਤੇ ਕਰਫਿਊ ਦੇ ਦਿੱਤੇ ਆਦੇਸ਼ਾਂ ਦੀ ਇੰਨਬਿਨ ਪਾਲਣਾ ਕਰਨ ,ਇਸੇ ਵਿਚ ਮਨੁੱਖਤਾ ਦੀ ਭਲਾਈ ਹੈ । ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਕੋਰੋਨਾ ਮਹਾਂਮਾਰੀ ਦੌਰਾਨ ਲੌਕਡਾਊਨ ਵਰਗਾ ਕਰੜਾ ਫੈਸਲਾ ਨਾ ਲੈਂਦੇ ਤਾਂ ਸਭ ਤੋਂ ਵੱਧ...
ਧਰਮਕੋਟ,31 ਮਾਰਚ(ਜਸ਼ਨ): ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸੂਬਾ ਸਰਕਾਰ ਵੱਲੋ ਕੀਤੇ ਲੌਕਡਾਊਨ ਅਤੇ ਕਰਫਿਊ ਦੇ ਚੱਲਦਿਆਂ ਜਿੱਥੇ ਵਪਾਰਕ ਅਦਾਰੇ ਬੰਦ ਹਨ ੳੱੁੱਥੇ ਲੋਕ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਘਰਾਂ ਤੋਂ ਨਿਕਲਣ ਤੋਂ ਵੀ ਪੂਰੀ ਤਰਾਂ ਗੁਰੇਜ਼ ਕਰ ਰਹੇ ਹਨ। ਇਸ ਸਾਰੇ ਘਟਨਾਕ੍ਰਮ ਵਿਚ ‘ਸਾਡਾ ਮੋਗਾ ਡੌਟ ਕੌਮ’ ਨਿਉਜ਼ ਪੋਰਟਲ ਵੱਲੋਂ ਫੋਨ ’ਤੇ ਰਾਬਤਾ ਕਰਦਿਆਂ ਕੁਝ ਵਪਾਰਿਕ ਅਦਾਰਿਆਂ ਦੇ ਮਾਲਕਾਂ ਤੋਂ ਜਾਨਣਾ ਚਾਹਿਆ ਕਿ ਉਹ ਇਸ ਵਿਹਲੇੇ ਸਮੇਂ...
ਮੋਗਾ 31 ਮਾਰਚ(ਜਸ਼ਨ):ਮੋਗਾ ਹਲਕੇ ਦੇ ਪਿੰਡਾਂ ਵਿੱਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਕਰਫਿਊ ਦੇ ਮੁਸ਼ਕਿਲ ਸਮੇ ਵਿੱਚ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਪਿੰਡਾਂ ਦੇ ਸਰਪੰਚਾਂ ,ਪੰਚਾਇਤਾਂ ਅਤੇ ਪ੍ਰਵਾਸੀ ਪੰਜਾਬੀਆਂ ਵੱਲੋਂ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਪੰਚ ਗੁਰਵਿੰਦਰ ਸਿੰਘ ਮੰਗੇਵਾਲਾ ਅਤੇ ਸ਼ਹੀਦ ਉੱਦਮ ਸਿੰਘ ਕਲੱਬ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਦੇ 35 ਪਰਿਵਾਰਾਂ...
ਬਾਘਾਪੁਰਾਣਾ,31 ਮਾਰਚ (ਰਾਜਿੰਦਰ ਸਿੰਘ ਕੋਟਲਾ):ਵਿਸ਼ਵ ਪੱਧਰ ‘ਤੇ ਫੈਲੀ ਭਿਆਨਕ ਕਰੋਮਾ ਨਾਮ ਦੀ ਬੀਮਾਰੀ ਨੂੰ ਠੱਲ ਪਾਉਣ ਲਈ ਸਰਕਾਰ ਨੇ ਬੇਸ਼ੱਕ ਕਰਿਫੳੂ ਲਗਾ ਕੇ ਵਧੀਆ ਕੰਮ ਕੀਤਾ ਪਰ ਰੋਜ਼ ਤਾਜ਼ੀ ਕਮਾ ਕੇ ਆਪਣੇ ਬੱਚਿਆਂ ਦਾ ਪੇਟ ਪਾਲਣ ਵਾਲੇ ਮਜਦੂਰਾਂ ਦੇ ਘਰੇ ਬੈਠਣ ਨਾਲ ਉਨਾਂ ਦੇ ਬੱਚੇ ਦੋ ਡੰਗ ਦੀ ਰੋਟੀ ਤੋਂ ਵੀ ਮੁਥਾਜ ਹੋਏ ਬੈਠੇ ਹਨ । ਸਰਕਾਰ ਬੇਸ਼ੱਕ ਲੱਖਾਂ ਦਾਅਵੇ ਕਰੀ ਜਾਵੇ ਕਿ ਮਜਦੂਰਾਂ ਦੇ ਖਾਤਿਆਂ ਵਿੱਚ ਤਿੰਨ-ਤਿੰਨ ਹਜਾਰ ਰੁਪਏ ਪਾਉਣਗੇ ਅਤੇ ਉਨ੍ਹਾਂ ਦੀਆਂ ਹਰ ਰੋਜ...
ਮੋਗਾ,31 ਮਾਰਚ(ਜਸ਼ਨ):ਕਰੋਨਾ ਦੀ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਏ ਕਰਫਿਊ ਦੌਰਾਨ ਸੰਤਾਂ ਮਹਾਂਪੁਰਖਾਂ ਵੱਲੋਂ ਅਹਿਮ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ । ਉੱਘੇ ਸੰਤ ਬਾਬਾ ਫਤਿਹ ਸਿੰਘ ਖੋਸਾ ਕੋਟਲਾ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਗੁਰਮੀਤ ਸਿੰਘ ਇਸ ਵਕਤ ਲਾਗਲੇ ਪਿੰਡਾਂ ਵਿਚ ਪੂਰੀ ਸਰਗਰਮੀ ਨਾਲ ਲੰਗਰ ਅਤੇ ਰਸਦ ਪਹੁੰਚਾ ਕੇ ਲੋਕਾਂ ਦੀ ਸੇਵਾ ਕਰਨ ਵਾਲੇ ਸਮਾਜ ਸੇਵੀਆਂ ਦੀ ਅਗਵਾਈ ਕਰ ਰਹੇ ਹਨ। ਪਿੰਡ ਖੋਸਾ ਪਾਂਡੋਂ ਵਿਖੇ ਲੋੜਵੰਦਾਂ...
ਸਮਾਲਸਰ, 31 ਮਾਰਚ (ਜਸ਼ਨ): ਕਰਫਿਊ ਦੌਰਾਨ ਘਰਾਂ ਵਿੱਚ ਬੈਠੇ ਗਰੀਬ ਮਜਦੂਰਾਂ ਦੀ ਮਜਬੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਪਿਛਲੇ ਕਈ ਦਿਨਾਂ ਤੋਂ ਸਮਾਲਸਰ ਕੋਠਿਆਂ ਦੇ ਸਰਪੰਚ ਨੀਟੂ ਵੱਲੋਂ ਆਪਣੇ ਨਗਰ ਪੰਚਾਇਤ ਅਤੇ ਸਾਥੀਆਂ ਦੇ ਸਹਿਯੋਗ ਨਾਲ ਕਸਬੇ ਦੇ ਮਜਦੂਰਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਘਰਾਂ ਵਿੱਚ ਰਾਸ਼ਨ ਪਹੁੰਚਣ ਦਾ ਕੰਮ ਕੀਤਾ ਜਾ ਰਿਹਾ ਹੈ, ਇਸ ਲੜੀ ਅਨੁਸਾਰ ਹੀ ਅੱਜ ਥਾਨਾ ਸਮਾਲਸਰ ਦੇ ਮੁੱਖੀ ਲਛਮਣ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਥਾਣੇਦਾਰ ਬਲਵਿੰਦਰ ਸਿੰਘ, ਹੌਲਦਾਰ...

