ਚੰਡੀਗੜ੍ਹ, 30 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕਰਫਿਊ ਦੌਰਾਨ ਗਰੀਬ ਪਰਿਵਾਰਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਸੋਮਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਵਿਖੇ 100 ਗਰੀਬ ਪਰਿਵਾਰਾਂ ਨੂੰ 100 ਪੈਕਟ ਰਾਸ਼ਨ ਵੰਡਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵੀ.ਬੀ. ਦੇ ਇੱਕ ਬੁਲਾਰੇ ਨੇ ਦੱਸਿਆ ਕਿ ਐਸਐਸਪੀ ਵੀ ਬੀ ਜਲੰਧਰ ਰੇਂਜ ਦਲਜਿੰਦਰ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ...
News
ਰੋਪੜ / ਚੰਡੀਗੜ 30 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੋਵਿਡ-19 ਦੇ ਵੱਡੇ ਖ਼ਤਰੇ ਦਾ ਟਾਕਰਾ ਕਰਨ ਲਈ ਰੋਪੜ ਪੁਲਿਸ ਜਨਤਕ ਸਮਰਥਨ ਰਾਹੀਂ ਪੱਬਾਂ ਭਾਰ ਨਜ਼ਰ ਆ ਰਹੀ ਹੈ ਕਿਉਂ ਜੋ ਪਹਿਲਾਂ ਹੀ ਕੋਰੋਨਾ ਦੇ ਮਾਰੂ ਵਿਸ਼ਾਣੂ ਨੂੰ ਫੈਲਣ ਤੋਂ ਰੋਕਣ ਲਈ ਲਗਭਗ 70% ਪਿੰਡਾਂ ਨੂੰ ਸਵੈ-ਇਕਾਂਤਵਾਸ ਵਿਚ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜੋ ਆਪਣੇ ਆਪ ਵਿਚ ਇੱਕ ਮਿਸਾਲ ਤੋਂ ਘੱਟ ਨਹੀ ਹੈ। ਇਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਰੂਰੀ ਚੀਜਾਂ ਮੁਹੱਈਆ ਕਰਵਾਉਣ ਅਤੇ...
ਚੰਡੀਗੜ੍ਹ, 30 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੋਵਿਡ-19 ਨਾਲ ਨਜਿੱਠਣ ਲਈ ਵਿੱਢੇ ਸੰਘਰਸ਼ ਨੂੰ ਜੰਗੀ ਪੱਧਰ ਤੱਕ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਸਾਰੀਆਂ ਸਰਹੱਦਾਂ ਸੀਲ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਸੂਬੇ ਵਿੱਚ ਲੱਗੇ ਕਰਫਿਊ ਨੂੰ ਵੀ 14 ਅਪਰੈਲ ਤੱਕ ਵਧਾ ਦਿੱਤਾ ਹੈ।ਮੁੱਖ ਮੰਤਰੀ ਨੇ ਕੋਵਿਡ ਖਿਲਾਫ ਸੰਘਰਸ਼ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਪੰਜਾਬ ਪੁਲਿਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ...
ਮੋਗਾ, 30 ਮਾਰਚ(ਜਸ਼ਨ): ਮੋਗਾ ਹਲਕੇ ਦੇ ਪਿੰਡ ਸੋਸਣ ਵਿਖੇ ਸੰਤ ਮਹੇਸ਼ ਮੁਨੀ ਜੀ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਵੰਤ ਸਿੰਘ ਸੋਸਣ ਦੀ ਅਗਵਾਈ ਵਿਚ 200 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ । ਰਾਸ਼ਨ ਵੰਡਣ ਦੀਆਂ ਰਸਮਾਂ ਦੀ ਆਰੰਭਤਾ ਐੱਸ ਐੱਓ ਸਦਰ ਮੋਗਾ ਸ. ਕਰਮਜੀਤ ਸਿੰਘ ਨੇ ਕਰਵਾਈ । ਇਸ ਮੌਕੇ ਗੁਰਵੰਤ ਸਿੰਘ ਸੋਸਣ ਨੇ 'ਸਾਡਾ ਮੋਗਾ ਡੌਟ ਕੌਮ ' ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਡਾ: ਹਰਜੋਤ ਕਮਲ ਦੇ ਯਤਨਾ ਸਦਕਾ ਪਿੰਡ ਦੇ ਹੀ ਪਰਵਾਸੀ ਪਰਿਵਾਰ ਗੀਟਨ ਸਿੰਘ...
ਮੋਗਾ, 30 ਮਾਰਚ(ਜਸ਼ਨ): ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਵੱਲੋਂ ਅੱਜ ਵਾਰਡ ਨੰਬਰ 4 ਵਿਚ 60 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ। ਕੌਂਸਲ ਨਸੀਬ ਬਾਵਾ ਨੇ 'ਸਾਡਾ ਮੋਗਾ ਡੌਟ ਕੌਮ ' ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਵੱਲੋਂ ਕਰੋਨਾ ਵਾਇਰਸ ਤੋਂ ਬਚਾਅ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਉਹਨਾਂ ਵੱਲੋਂ ਵਾਰਡ ਵਿਚ ਫੌਗ ਸਪਰੇਅ,ਸੈਨੇਟਾਈਜ਼ਰ ਦੀ ਸਪਰੇਅ ਕਰਵਾਉਣ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਨਿੱਜੀ ਹਾਈਜੀਨ ਲਈ ਸੈਨੇਟਾਈਜ਼ਰ ,...
ਮੋਗਾ, 30 ਮਾਰਚ (ਜਸ਼ਨ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਚਾਇਤਾਂ ਨੂੰ ਦਿੱਤੇ ਨਿਰਦੇਸ਼ਾਂ ਮੁਤਾਬਕ ਹਰ ਲੋੜਵੰਦ ਨੂੰ ਭੋਜਨ ਮੁਹੱਈਆ ਕਰਵਾਉਣ ਦੀ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਵਿਧਾਇਕ ਡਾ: ਹਰਜੋਤ ਕਮਲ ਦੀ ਪ੍ਰੇਰਨਾ ਸਦਕਾ ਐਨ ਆਰ ਆਈ ਵੀਰ ਵੀ ਇਸ ਮੁਹਿੰਮ ਵਿਚ ਸ਼ਾਮਲ ਹੋ ਗਏ । ਅੱਜ ਪਿੰਡ ਧੱਲੇਕੇ ਵਿਖੇ ਐਨ ਆਰ ਆਈ ਸੁਖਮੰਦਰ ਸਿੰਘ ,ਸਖਜੀਤ ਸਿੰਘ ਵਾਲੀਆ,ਪੰਜ ਪੀਰ ਕਮੇਟੀ ,ਸਰਪੰਚ ਹਰਦੇਵ ਸਿੰਘ ਜੌਹਲ ਅਤੇ ਸਮੁੱਚੀ ਪੰਚਾਇਤ ਤੋਂ ਇਲਾਵਾ...
ਮੋਗਾ, 30 ਮਾਰਚ (ਜਸ਼ਨ): ਅੱਜ ਜ਼ਿਲ੍ਹਾ ਮੋਗਾ ਪਿੰਡ ਚੋਟੀਆਂ ਖੁਰਦ ਦੇ ਸਰਪੰਚ ਗੁਰਮੀਤ ਸਿੰਘ ਢਿੱਲੋਂ ਵੱਲੋਂ ਪੂਰੇ ਪਿੰਡ ਨੂੰ ਦੂਸਰੀ ਵਾਰ ਸਪਰੇਅ ਨਾਲ ਸਨੈਟਾਈਸ ਕੀਤਾ ਗਿਆ ਤਾਂ ਕਿ ਕਰੋਨਾ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕੇ। ਸਰਪੰਚ ਗੁਰਮੀਤ ਸਿੰਘ ਢਿੱਲੋਂ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਸ਼ਹਿਰ ਵਿਚ ਵੱਖ ਵੱਖ ਵਾਰਡਾਂ ਦੀ ਕੀਤੀ ਜਾ ਰਹੀ ਸੈਨੇਟਾਈਜੇਸ਼ਨ ਤੋਂ ਪ੍ਰੇਰਿਤ ਹੋ ਕੇ ਪਿੰਡਾਂ ਨੂੰ...
ਮੋਗਾ, 30 ਮਾਰਚ (ਜਸ਼ਨ):ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਲਗਾਏ ਕਰਫਿਊ ਨੂੰ ਸਫ਼ਲ ਕਰਨ ਲਈ ਲੋਕਾਂ ਦਾ ਘਰਾਂ ਵਿਚ ਬਣੇ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਸਰਕਾਰ ਦੇ ਇਹਨਾਂ ਹੁਕਮਾਂ ਨੂੰ ਲਾਗੂ ਕਰਨ ਲਈ ਲੋੜਵੰਦਾਂ ਨੂੰ ਉਹਨਾਂ ਦੇ ਘਰਾਂ ਵਿਚ ਰਾਸ਼ਨ ਮੁਹੱਈਆ ਕਰਵਾਉਣ ਲਈ ਵਿਧਾਇਕ ਡਾ. ਹਰਜੋਤ ਕਮਲ ਦੇ ਵਰਕਰਾਂ ਦੀ ਜੁਝਾਰੂ ਟੀਮ ਇਕਜੁੱਟਤਾ ਨਾਲ ਲੋੜਵੰਦਾਂ ਨੂੰ ਉਹਨਾਂ ਦੇ ਘਰਾਂ ਵਿਚ ਹੀ ਰਾਸ਼ਨ ਮੁਹੱਈਆ ਕਰਵਾਉਣ ਲਈ ਪੂੁਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ । ਯੂਥ ਅਗਰਵਾਲ ਸਭਾ ਮੋਗਾ...
ਮੋਗਾ,30 ਮਾਰਚ(ਜਸ਼ਨ) :ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਦਾ ਆਖਣਾ ਹੈ ਕਿ ਪੰਜਾਬੀਆਂ ਨੇ ਹਰ ਔਖੀ ਘੜੀ ਵਿਚ ਹਮੇਸ਼ਾ ਬਹਾਦਰੀ ਨਾਲ ਸਮਾਜ ,ਦੇਸ਼ ਅਤੇ ਕੌਮ ਦੀ ਰਾਖੀ ਲਈ ਅੱਗੇ ਹੋ ਹਰ ਆਫ਼ਤ ਦਾ ਟਾਕਰਾ ਕੀਤਾ ਤੇ ਹੁਣ ਵੀ ਪੰਜਾਬੀ ਆਪਣੀ ਪੰਜਾਬੀਅਤ ਦਾ ਸਬੂਤ ਦਿੰਦਿਆਂ ਇਤਿਹਾਸ ਦੁਹਰਾ ਰਹੇ ਹਨ। ਚੇਅਰਮੈਨ ਬਾਂਸਲ ਨੇ ਆਖਿਆ ਕਿ ਜਿੱਥੇ ਸਮੁੱਚਾ ਵਿਸ਼ਵ ਕਰੋਨਾ ਦੀ ਲਪੇਟ ਵਿਚ ਆ ਗਿਆ ਹੈ ਉੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੇਂ ਦੀ ਨਜ਼ਾਕਤ...
ਨਿਹਾਲ ਸਿੰਘ ਵਾਲਾ,30 ਮਾਰਚ (ਜਸ਼ਨ): ਕਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫਿਊ ਦੌਰਾਨ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਖਾਸਕਰ ਖਾਧ ਪਦਾਰਥਾਂ ਦੀ ਵੰਡ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਉੱਦਮ ਕੀਤੇ ਜਾ ਰਹੇ ਹਨ । ਅੱਜ ਨਿਹਾਲ ਸਿੰਘ ਵਾਲਾ ਦੇ ਪਿੰਡ ਬੁਰਜ ਹਮੀਰਾ ਵਿਖੇ ਸਮਾਜ ਸੇਵੀ ਸੰਸਥਾਵਾਂ ਨੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ 150 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ । ਇਸ ਮੌਕੇ ਸਮਾਜ ਸੇਵੀ ਨੁਮਾਇੰਦਿਆਂ ਨੇ ਸਰਕਾਰ ਵੱਲੋਂ ਕੀਤੀਆਂ...

