News

ਮੋਗਾ,24 ਮਾਰਚ (ਜਸ਼ਨ) :ਵਾਰਡ ਨੰਬਰ 15 ਦੇ ਕੌਂਸਲਰ ਪਰੇਮ ਕੁਮਾਰ ਚੱਕੀਵਾਲਿਆਂ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਵਿਸ਼ੇਸ਼ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰੀਏ । ਉਹਨਾਂ ਕਿਹਾ ਕਿ ਸਾਨੂੰ ਸਰਕਾਰਾਂ ਵਲੋਂ ਜਾਰੀ ਹਦਾਇਤਾਂ ਦੀ ਇੰਨ ਬਿਨ ਪਾਲਣਾ ਕਰਨੀ ਚਾਹੀਦੀ ਹੈ ਤਾਂ ਹੀ ਇਸ ਸੰਕਟ ਵਿਚੋਂ ਛੇਤੀ ਉਭਰ ਸਕਾਂਗੇ।...
ਚੰਡੀਗੜ੍ਹ, 24 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਕੀਤੇ ਐਲਾਨਾਂ ਉਤੇ ਨਿਰਾਸ਼ਾਂ ਜ਼ਾਹਰ ਕਰਦਿਆਂ ਇਨ੍ਹਾਂ ਨੂੰ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਕਾਰਨ ਪੈਦਾ ਹੋਈ ਸਥਿਤੀ ਵਿੱਚ ਲੋਕਾਂ, ਵਪਾਰੀਆਂ ਤੇ ਉਦਯੋਗਾਂ ਦੇ ਫਿਕਰਾਂ ਨੂੰ ਹੱਲ ਕਰਨ ਲਈ ਨਾਕਾਫੀ ਦੱਸਿਆ।ਮੁੱਖ ਮੰਤਰੀ ਨੇ ਕਿਹਾ ਕਿ ਨਿਰਮਲਾ ਸੀਤਾਰਮਨ ਵੱਲੋਂ ਕੀਤੇ ਐਲਾਨ ਮੌਜੂਦਾ ਸਮੇਂ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਕਾਫੀ...
ਚੰਡੀਗੜ੍ਹ 24 ਮਾਰਚ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੋਵਿਡ-19 (ਕਰੋਨਾ) ਵਾਇਰਸ ਦੀ ਮਹਾਂਮਾਰੀ ਅੱਜ ਵਿਸ਼ਵਵਿਆਪੀ ਚਿੰਤਾ ਦੀ ਸਭ ਤੋਂ ਵੱਡੀ ਜਨਤਕ ਸਿਹਤ ਸੰਕਟ ਵਜੋਂ ਸਾਹਮਣੇ ਆਈ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਖਤਰਨਾਕ ਵਾਇਰਸ ਨੂੰ ਅੱਗ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਉਣ ਸਮੇਤ ਸਾਰੇ ਜਰੂਰੀ ਕਦਮ ਚੁੱਕ ਰਹੀ ਹੈ ਜਿਸ ਦੀ ਸਭ ਪਾਸਿਓਂ ਪ੍ਰਸੰਸਾ ਕੀਤੀ ਜਾ ਰਹੀ ਹੈ।ਮੁੱਖ ਡਾਇਰੈਕਟਰ, ਵਿਜੀਲੈਂਸ ਬਿਓਰੋ ਬੀ.ਕੇ...
ਚੰਡੀਗੜ੍ਹ, 24 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੋਵਿਡ-19 ਦੇ ਸੰਕਟ ਨਾਲ ਨਿਪਟਣ ਲਈ ਮੁਕੰਮਲ ਕਰਫਿਊ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਘਟਾਉਣ ਲਈ ਕਈ ਕਦਮਾਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਥਿਤੀ ਨੂੰ ਹੋਰ ਪ੍ਰਭਾਵੀ ਤਰੀਕੇ ਨਾਲ ਸੰਭਾਲਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਲਈ ਵੀ ਕੁਝ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਨੂੰ ਜਾਰੀ ਰੱਖਣਾ ਜ਼ਰੂਰੀ ਹੈ...
ਮੋਗਾ,24 ਮਾਰਚ (ਜਸ਼ਨ) :ਸਮੁੱਚੇ ਦੇਸ਼ ਵਿਚ ਕਰੋਨਾ ਵਾਇਰਸ ਖਿਲਾਫ਼ ਜੰਗ ਛਿੜੀ ਹੋਈ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਕੇ ਗਏ ਫੌਰੀ ਕਦਮਾਂ ਦੀ ਸ਼ਲਾਘਾ ਕਰਦਿਆਂ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਆਪਣੀ ਦੋ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਿਲੀਫ਼ ਫੰਡ ਵਿਚ ਦੇਣ ਦਾ ਐਲਾਨ ਕੀਤਾ । ਉਹਨਾਂ ਆਖਿਆ ਕਿ ਉਹ ਕਰੋਨਾ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਇਆ ਗਿਆ ਹੈ । ਉਹਨਾਂ ਕਿਹਾ ਕਿ ਲੋਕਾਂ...
ਮੋਗਾ,24 ਮਾਰਚ (ਜਸ਼ਨ): ਕਰੋਨਾ ਵਾਇਰਸ ਨੂੰ ਜੜ੍ਹ ਤੋਂ ਖਤਮ ਕਰਨ ਲਈ ਨਗਰ ਨਿਗਮ ਮੋਗਾ ਵੱਲੋਂ ਕੀਟਾਣੂੰ ਨਾਸ਼ਕ ਦਵਾਈ ਇਸਤੇਮਾਲ ਕਰਦਿਆਂ ਸਾਰੇ ਵਾਰਡਾਂ ਵਿਚ ਛਿੜਕਾਅ ਕੀਤਾ ਜਾ ਰਿਹਾ ਹੈ ਪਰ ਕੁਝ ਵਾਰਡਾਂ ਵਿਚ ਲੋਕ ਖੁਦ ਬ ਖੁਦ ਕਿਸੇ ਘੋਲ ਦਾ ਛਿੜਕਾਅ ਕਰ ਰਹੇ ਹਨ ਜੋ ਕਿ ਉਹਨਾਂ ਦੇ ਆਪਣੇ ਵਾਸਤੇ ਵੀ ਅਤੇ ਹੋਰਨਾਂ ਲੋਕਾਂ ਲਈ ਵੀ ਖਤਰਨਾਕ ਹੈ। ਇਸ ਵਰਤਾਰੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਮੀਡੀਆ ਰਾਹੀਂ ਉਹਨਾਂ ਨੂੰ ਪਤਾ ਲੱਗਾ ਕਿ ਕੁਝ...
ਮੋਗਾ,24 ਮਾਰਚ (ਜਸ਼ਨ) :ਅੱਜ ਮੋਗਾ ਦੇ ਐੱਸ ਐੱਸ ਪੀ ਹਰਮਨਬੀਰ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੋਗਾ ਦੇ ਸੀ ਆਈ ਏ ਸਟਾਫ਼ ਵੱਲੋਂ ਬਗੀਚਾ ਸਿੰਘ ਨਾਮ ਦੇ ਵਿਅਕਤੀ ਕੋਲੋਂ ਚਾਰ ਕਿਲੋ 290 ਗ੍ਰਾਮ ਹੈਰੋਇਨ ਅਤੇ ਇਕ ਪਿਸਟਲ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਗਿ੍ਰਫਤਾਰ ਕੀਤਾ ਵਿਅਕਤੀ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨਾਗਰ ਕੇ ਚੁੱਘੇ ਦਾ ਵਾਸੀ ਹੈ। ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਦੱਸਿਆ ਕਿ ਸੀ ਆਈ ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੇ...
ਮੋਗਾ,24 ਮਾਰਚ (ਜਸ਼ਨ): ਕਰੋਨਾ ਵਾਇਰਸ ਦੇ ਪ੍ਰਭਾਵ ਤੋਂ ਛੁਟਕਾਰਾ ਪਾਉਣ ਲਈ ਸਮਾਜਿਕ ਦੂਰੀ ਦੇ ਸਿਧਾਂਤ ਨੂੰ ਸਫ਼ਲ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਜਾਰੀ ਹੁਕਮਾਂ ਮੁਤਾਬਕ ਮੋਗਾ ਜ਼ਿਲ੍ਹੇ ਵਿਚ ਅਗਲੇ ਹੁਕਮਾਂ ਤੱਕ ਲਗਾਏ ਕਰਫਿਊ ਦੌਰਾਨ ਮੋਗਾ ਸੰਪੂਰਨ ਤੌਰ ’ਤੇ ਬੰਦ ਹੈ। ਅੱਜ ਐੱਸ ਐੱਸ ਪੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਆਖਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਲੋਕਾਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਮੋਗਾ ‘ਚ ਮੁਕੰਮਲ ਬੰਦ ਰੱਖਿਆ ਜਾ ਰਿਹੈ...
ਮੋਗਾ,24 ਮਾਰਚ(ਜਸ਼ਨ) :ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕੋਵਿਡ-19 (ਕਰੋਨਾ ਵਾਈਰਸ) ਦੇ ਪ੍ਰਭਾਵ ਨੂੰ ਰੋਕਣ ਅਤੇ ਇਸਦੀ ਲੜੀ ਨੂੰ ਤੋੜਨ ਲਈ ਐਪੇਡੈਮਿਕ ਡਿਜੀਜ ਐਕਟ 1897 ਅਤੇ ਫੌਜਦਾਰੀ ਜਾਬਤਾ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਦੋਧੀਆਂ ਰਾਹੀ ਦੁੱਧ ਦੀ ਸਪਲਾਈ ਸਵੇਰੇ 6 ਵਜੇ ਤੋ 8 ਵਜੇ ਤੱਕ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਇਸ ਤੋ ਇਲਾਵਾ ਹੁਣ ਸ਼ਾਮ 5 ਵਜੇ ਤੋ 7 ਵਰ ਤੱਕ ਵੀ ਘਰਾਂ ਵਿੱਚ ਦੁੱਧ ਪਾਉਣ ਦੀ...
ਮੋਗਾ,23 ਮਾਰਚ (ਜਸ਼ਨ): ਕੌਂਸਲਰ ਐਡਵੋਕੇਟ ਨਸੀਬ ਬਾਵਾ ਅਤੇ ਉਨ੍ਹਾਂ ਦੀ ਟੀਮ ਨੇ ਸਵੇਰੇ 9 ਵਜੇ ਤੋਂ ਲੈ ਕੇ 10:45 ਵਜੇ ਤੱਕ ਵਾਰਡ ਨੰਬਰ 4 ਦੇ ਵਿੱਚ ਜਰੂਰਤਮੰਦ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਣ ਲਈ ਜਰੂਰੀ ਵਸਤੂਆਂ ਸੈਨੀਟਾਈਜ਼ਰ, ਫੇਸ ਮਾਸਕ, ਲੀਕਵਡ ਹੈਂਡ ਵਾਸ਼ ਆਦਿ ਵੰਡੇ ਹਨ। ਇਸ ਦੇ ਨਾਲ ਹੀ ਪੂਰੇ ਮੁਹੱਲਾ ਨਿਵਾਸੀਆਂ ਨੂੰ ਕਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕਰਦੇ ਹੋਏ ਉਨ੍ਹਾਂ ਵੱਲੋਂ ਪੂਰੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ ਲੋਕਾਂ ਨੂੰ ਲੋੜ ਪੈਣ ਤੇ ਹਰ...

Pages