ਮੋਗਾ , 22 ਮਾਰਚ:(ਜਸ਼ਨ) : ਮੋਗਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਕੋਵਿਡ-19 ਤੋਂ ਬਚਾਅ ਅਤੇ ਇਸਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜਨਤਕ ਹਿੱਤਾਂ ਨੂੰ ਦੇਖਦਿਆਂ ਇਹਤਿਆਤ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਜਾਰੀ ਕੀਤੀ ਗਈ ਕੋਅਰੰਟਾਈਨ ਸਲਾਹਕਾਰੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਕੋਰੋਨਾਵਾਇਰਸ ਇੱਕ ਮਹਾਂਮਾਰੀ ਹੈ...
News
ਮੋਗਾ,22 ਮਾਰਚ(ਜਸ਼ਨ): ਕਰੋਨਾ ਵਾਇਰਸ ਦੇ ਕਹਿਰ ਤੋਂ ਮੋਗਾਵਾਸੀਆਂ ਨੂੰ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਜਾਰੀ ਹਨ । ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਸ਼ਹਿਰ ਦਾ ਦੌਰਾ ਕਰਦਿਆਂ ਹਾਲਾਤ ਦਾ ਜਾਇਜ਼ਾ ਲਿਆ । ਸਰਕਾਰੀ ਹਸਪਤਾਲ ਵਿਖੇ ਪਹੁੰਚ ਕੇ ਉਹਨਾਂ ਐਮਰਜੈਂਸੀ ਅਤੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਵਿਚ ਸੋਡੀਅਮ ਹਾਈਪੋਕਲੋਰਾਈਟ ਦੇ ਘੋਲ ਦੀ ਸਪਰੇਅ ਆਰੰਭ ਕਰਵਾਈ । ਸਪਰੇਅ ਵਾਲੀ ਵੱਡੀ ਮਸ਼ੀਨ ਨੂੰ ਸ਼ਹਿਰ ਦੇ ਵੱਖ ਵੱਖ ਵਾਰਡਾਂ ਨੂੰ ਸੈਨੇਟਾਈਜ਼ ਕਰਨ ਲਈ ਰਵਾਨਾਂ...
ਧਰਮਕੋਟ,22 ਮਾਰਚ(ਜਸ਼ਨ): ਜਦੋਂ ਸਾਰਾ ਦੇਸ਼ ਕਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਘਰਾਂ ਵਿਚ ਬੈਠਣ ਲਈ ਮਜਬੂਰ ਹੈ ਉਸ ਸਮੇਂ ਪੰਜਾਬ ਵਿਚ ਕਈ ਆਗੂ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਲੋਕਾਂ ਦੇ ਹਿਤਾਂ ਲਈ ਬਣਦਾ ਯੋਗਦਾਨ ਪਾ ਰਹੇ ਹਨ। ਅਜਿਹੀ ਹੀ ਮਿਸਾਲ ਅੱਜ ਪਿੰਡ ਕਿਸ਼ਨਪੁਰਾ ਖੁਰਦ ਵਿਖੇ ਦੇਖਣ ਨੂੰ ਮਿਲੀ ਜਦੋਂ ਸਰਪੰਚ ਜਸਮੱਤ ਸਿੰਘ ਮੱਤਾ ਨੇ ਆਪਣੇ ਸਾਥੀਆਂ ਸਮੇਤ ਪਿੰਡ ਦੇ ਸਾਰੇ ਘਰਾਂ ਵਿਚ ਪਹੰੁਚ ਕੇ ਪਾਰਟੀ ਪੱਧਰ ਤੋਂ ਉੱਪਰ ਉਠ ਕੇ ਬਿਨਾ ਕਿਸੇ ਭੇਦ ਭਾਵ ਦੇ ਹਰ ਪਿੰਡ ਵਾਸੀ ਨੂੰ...
ਇਟਲੀ,22 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼) : ਇਟਲੀ ਵਾਸੀਆਂ ਨੂੰ ਕੁਦਰਤ ਦੀ ਦੋਹਰੀ ਕਰੋਪੀ ਦਾ ਸ਼ਿਕਾਰ ਹੋਣਾ ਪਿਆ ਜਦੋਂ ਕਰੋਨਾ ਵਾਇਰਸ ਕਾਰਨ 13 ਹਜ਼ਾਰ ਤੋਂ ਵੱਧ ਮੌਤਾਂ ਹੋਣ ਅਤੇ ਹੋਰਨਾਂ ਦੇ ਹਸਪਤਾਲਾਂ ਵਿਚ ਜ਼ਿੰਦਗੀ ਮੌਤ ਦੀ ਲੜਾਈ ਦੇ ਚੱਲਦਿਆਂ ਅੱਜ ਕਰੋਸ਼ੀਆ ਵਿਚ ਆਏ ਜਬਰਦਸਤ ਭੂਚਾਲ ਨੇ ਸਮੁੱਚੇ ਇਟਲੀ ਦੇਸ਼ ਨੂੰ ਦਹਿਲਾ ਕੇ ਰੱਖ ਦਿੱਤਾ । ਇਟਲੀ ਦੇ ਸਮੇਂ ਮੁਤਾਬਕ ਸਵੇਰੇ 5.23 ਵਜੇ ਆਏ 5.3 ਰਿਕਟਰ ਦੇ ਭੂਚਾਲ ਕਾਰਨ ਕਈ ਘਰਾਂ ਦੀਆਂ ਇਮਾਰਤਾਂ ਢਹਿਢੇਰੀ ਹੋ ਗਈਆਂ ਅਤੇ...
ਮੋਗਾ,22 ਮਾਰਚ (ਜਸ਼ਨ): ਕਰੋਨਾ ਵਾਇਰਸ ਤੋਂ ਬਚਾਅ ਅਤੇ ਲੋਕਾਂ ਨੂੰ ਇਸ ਪ੍ਰਤੀ ਸੁਚੇਤ ਕਰਨ ਲਈ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਆਖਿਆ ਕਿ ਉਹ ਸੁਚੇਤ ਹੋ ਕੇ ਸਰਕਾਰ ਦੀਆਂ ਹਦਾਇਤਾਂ ’ਤੇ ਅਮਲ ਕਰਨ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿਚ ਪੰਜਾਬ ਸੂਬਾ ਪੂਰਨ ਤੌਰ ’ਤੇ ਸੁਰੱਖਿਅਤ ਹੈ । ਉਹਨਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜੀਿਤ ਮਜ਼ਦੂਰਾਂ ਦੇ ਖਾਤਿਆਂ ਵਿਚ ਤਿੰਨ ਤਿੰਨ ਹਜ਼ਾਰ ਰੁਪਏ ਪਾਉਣ ਦਾ ਸਵਾਗਤ ਕਰਦਿਆਂ ਆਖਿਆ...
ਮੋਗਾ,21 ਮਾਰਚ (ਜਸ਼ਨ) : ਕਰੋਨਾ ਵਾਇਰਸ ਦੇ ਕਹਿਰ ਤੋਂ ਮੋਗਾ ਵਾਸੀਆਂ ਨੂੰ ਬਚਾਉਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਮੋਗਾ, ਸਿਹਤ ਵਿਭਾਗ, ਅਤੇ ਪੁਲਿਸ ਅਧਿਕਾਰੀਆਂ ਦੇ ਨਾਲ ਨਾਲ ਸ਼ਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੀ ਮੰਗ ਕੀਤੀ ਗਈ। ਇਸ ਮੀਟਿੰਗ ਵਿਚ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਉਹਨਾਂ ਨੇ ਿਦੜਤਾ ਨਾਲ ਮੋਗਾ ਵਾਸੀਆਂ...
ਮੋਗਾ,21 ਮਾਰਚ (ਜਸ਼ਨ): ‘ਕਰੋਨਾ ਵਾਇਰਸ ਤੋਂ ਬੇਸ਼ੱਕ ਸਾਰੀ ਦੁਨੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ ਪਰ ਮੰਡੀਆਂ ਵਿਚ ਰੋਜ਼ਾਨਾ ਵਾਂਗ ਕੰਮ ਹੋ ਰਿਹਾ ਹੈ ,ਇਸ ਕਰਕੇ ਲੋਕ ਸਬਜ਼ੀਆਂ ਨੂੰ ਲੈ ਕੇ ਘਬਰਾਹਟ ਵਿਚ ਨਾ ਆਉਣ ਅਤੇ ਲੋੜੋਂ ਵੱਧ ਸਬਜ਼ੀਆਂ ਖਰੀਦ ਕੇ ਘਰਾਂ ਵਿਚ ਭੰਡਾਰ ਨਾ ਕਰਨ ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮੋਗਾ ਦੇ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਸਰਵਜੀਤ ਸਿੰਘ ਹਨੀ ਸੋਢੀ ਨੇ ਸਬਜ਼ੀ ਮੰਡੀ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਹਨੀ...
ਚੰਡੀਗੜ੍ਹ, 21 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਨੇ ਇਕ ਜਰੂਰੀ ਘੋਸ਼ਣਾ ਕਰਦਿਆਂ ਕਿਹਾ ਕਿ ਪੰਜਾਬ ਰੋਡਵੇਜ / ਪਨਬਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਚੋਣਵੇਂ ਰੂਟਾਂ ਤੇ ਐਤਵਾਰ ਨੂੰ ਨਹੀਂ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 50 ਨਿਰਧਾਰਤ ਰੂਟਾਂ ’ਤੇ ਇਹ ਸੇਵਾਵਾਂ ਸੋਮਵਾਰ ਤੋਂ ਚਾਲੂ ਹੋਣਗੀਆਂ।ਉਨ੍ਹਾਂ ਅੱਗੇ ਨਿਰਦੇਸ਼ ਦਿੱਤੇ ਕਿ ਚਲਾਈਆਂ ਜਾ ਰਹੀਆਂ ਬੱਸਾਂ ਨੂੰ ਸਹੀ ਤਰ੍ਹਾਂ ਕੀਟਾਣੂ-ਮੁਕਤ ਕੀਤਾ ਜਾਵੇਗਾ ਅਤੇ...
ਚੰਡੀਗੜ੍ਹ, 21 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬਾ ਭਰ ਵਿਚ ਉਸਾਰੀ ਕਿਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੂਰ ਕਰਨ ਦੇ ਯਤਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਕਾਰਨ ਰੁਜ਼ਗਾਰ ਦੇ ਮੌਕੇ ਘਟਣ ਕਰਕੇ ਸਾਰੇ ਰਜਿਸਟਰਡ ਉਸਾਰੀ ਕਾਮਿਆਂ ਲਈ ਤਿੰਨ-ਤਿੰਨ ਹਜ਼ਾਰ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਗਰੀਬ ਪੱਖੀ ਕਦਮ ਨਾਲ ਸੂਬਾ ਭਰ ਵਿਚ 3...
ਮੋਗਾ 21 ਮਾਰਚ:(ਜਸ਼ਨ): ਕੋਵਿਡ 19 ਨੂੰ ਲੈ ਕੇ ਲੋਕਾਂ ਵਿਚ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਦੀ ਲੱਗੀ ਦੌੜ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਰਕਾਰ ਨੇ ਜ਼ਰੂਰੀ ਵਸਤਾਂ ਐਕਟ 1955 ਅਧੀਨ ਜ਼ਰੂਰੀ ਵਸਤਾਂ ਤੇ ਸੇਵਾਵਾਂ, ਜਿੰਨਾ ਦੀ ਨਿਤ ਪ੍ਰਤੀ ਦਿਨ ਦੀ ਜ਼ਿੰਦਗੀ ਵਿਚ ਲੋੜ ਪੈਂਦੀ ਹੈ, ਦੀ ਸੂਚੀ ਜਾਰੀ ਕੀਤੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਨਾਂ ਵਸਤਾਂ ਵਿਚ ਅਨਾਜ ਜਿਵੇਂ ਕਿ ਕਣਕ, ਚੌਲ ਤੇ ਆਟਾ, ਦਾਲਾਂ, ਖਾਣ ਵਾਲੇ ਤੇਲ, ਸਬਜੀਆਂ, ਖੰਡ,...

