ਮੋਗਾ,20 ਮਾਰਚ(ਜਸ਼ਨ) : ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਵੱਲੋਂ 2 ਸਟੂਡੈਂਟ ਵੀਜ਼ੇ , 1 ਵਿਜ਼ਟਰ ਵੀਜ਼ਾ, 1 ਓਪਨ ਵਰਕ ਪਰਮਿਟ ਵੀਜ਼ਾ ਲਗਾ ਕੇ ਦਿੱਤਾ ਗਿਆ ਹੈ। ਗੋਲਡਨ ਐਜੂਕੇਸ਼ਨਸ ਦੇ ਐੱਮ ਡੀ ਅਮਿਤ ਪਲਤਾ ਅਤੇ ਐੱਮ ਡੀ ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਤਾਜ਼ਾ ਵੀਜ਼ੇ ਦਿਖਾਉਂਦਿਆਂ ਆਖਿਆ ਕਿ ਉਹਨਾਂ ਦੀ ਸੰਸਥਾ ਸੰਜੀਦਗੀ ਨਾਲ ਕੰਮ ਕਰਨ ਵਿਚ...
News
ਧਰਮਕੋਟ,19 ਮਾਰਚ(ਜਸ਼ਨ):ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੇ ਆਦੇਸ਼ਾਂ ਅਤੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਸਪਾਲ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਚੱਲ ਰਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਜਲਾਲਾਬਾਦ ਵਿਖੇ ਕਿਸ਼ੋਰ ਲੜਕੀਆਂ ਨੂੰ ਮਾਹਵਾਰੀ ਦੌਰਾਨ ਪੇਸ਼ ਆਉਂਦੀਆਂ ਸਮੱਸਿਆਵਾਂ ਅਤੇ ਸਰੀਰਕ ਸਿਹਤ ਦੇ ਨਾਲ ਨਾਲ ਸਰੀਰਕ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮਾਗਮ ਦਾ ਉਦਘਾਟਨ ਪਿੰਡ ਜਲਾਲਾਬਾਦ...
ਮੋਗਾ,19 ਮਾਰਚ (ਜਸ਼ਨ): ‘‘ਸੰਯੁਕਤ ਜੰਗਲਾਤ ਪ੍ਰਬੰਧਕ ਕਮੇਟੀਆਂ ਨਾ ਸਿਰਫ਼ ਪੇਂਡੂ ਔਰਤਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣਗੀਆਂ ਬਲਕਿ ਉਹਨਾਂ ਵੱਲੋਂ ਦਰਖਤਾਂ ਦੀ ਦੇਖ ਭਾਲ ਕਰਨ ਸਦਕਾ ਪੰਜਾਬ ਦੇ ਵਾਤਾਵਰਣ ਨੂੰ ਵੀ ਸ਼ੁੱਧਤਾ ਹਾਸਲ ਹੋ ਸਕੇਗੀ । ’’ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ‘ਸੰਯੁਕਤ ਜੰਗਲਾਤ ਪ੍ਰਬੰਧਕ ਕਮੇਟੀ ’ਡਰੋਲੀ ਭਾਈ ਦੀਆਂ ਮਹਿਲਾਵਾਂ ਵੱਲੋਂ ਲਗਾਈ ਜੰਗਲਾਤ ਖਾਧ ਪਦਾਰਥਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ...
ਚੰਡੀਗੜ, 19 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਸਬੰਧਤ ਅੱਤਵਾਦ ਖਿਲਾਫ ਸਖਤ ਰੁਖ ਅਖਤਿਆਰ ਕਰਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਬਰਗਾੜੀ ਅਤੇ ਬੇਅਦਬੀ ਨਾਲ ਸੰਬਧਤ ਹੋਰ ਮਾਮਲਿਆਂ ਲਈ ਜੰਿਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ, “ਜੇ ਅਕਾਲੀਆਂ ਨੂੰ ਲੱਗਦਾ ਹੈ ਕਿ ਅਸੀਂ ਬੇਅਦਬੀ ਦੇ ਮਾਮਲਿਆਂ ਅਤੇ...
ਬਾਘਾਪੁਰਾਣਾ,19 ਮਾਰਚ (ਰਾਜਿੰਦਰ ਸਿੰਘ ਕੋਟਲਾ): ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜਨ ਸਿਟੀ ਬਾਘਾਪੁਰਾਣਾ ਦੇ ਬਿਜਲੀ ਕਾਮਿਆਂ ਹੜਤਾਲ ਕਰਨ ਉਪਰੰਤ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਸਬ ਡਵੀਜਨ ਸਿਟੀ ਬਾਘਾਪੁਰਾਣਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਡੇਮਰੂ ਨੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਸਰਬ ਪ੍ਰਧਾਨ ਕਮਲੇਸ਼ ਕੁਮਾਰ ਬਾਘਾਪੁਰਾਣਾ , ਬਲਜਿੰਦਰ ਸਿੰਘ, ਹਰਜੰਟ ਸਿੰਘ ਬਰਾੜ, ਪੰਜਾਬ ਖੇਤ ਮਜ਼ਦੂਰ ਯੂਨੀਅਨ ਪੰਜਾਬ ਆਗੂ ਬਲਵੰਤ ਸਿੰਘ ਬਾਘਾਪੁਰਾਣਾ ਨੇ ਕਿਹਾ ਕਿ...
ਚੰਡੀਗੜ੍ਹ, 19 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼):ਆਜ਼ਾਦੀ ਸੰਘਰਸ਼, ਭਾਰਤ-ਪਾਕਿ ਜੰਗਾਂ ਅਤੇ ਅਤਿਵਾਦ ਖਿਲਾਫ ਜਿੱਤੀ ਲੜਾਈ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਜੰਗ ਵਿੱਚ ਵੀ ਪੰਜਾਬ ਸਫਲਤਾ ਹਾਸਲ ਕਰ ਕੇ ਆਪਣੇ ਗੌਰਵਮਈ ਇਤਿਹਾਸ ਨੂੰ ਦੁਹਰਾਏਗਾ ਅਤੇ ਇਕ ਵਾਰ ਫੇਰ ਸੂਬਾ ਦੁਨੀਆਂ ਲਈ ਮਿਸਾਲ ਬਣ ਕੇ ਉਭਰੇਗਾ। ਸ. ਰੰਧਾਵਾ ਨੇ ਵੀਰਵਾਰ ਨੂੰ ਇਥੇ ਸੂਬਾ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ’ਤੇ ਕਰਵਾਏ...
ਚੰਡੀਗੜ੍ਹ, 19 ਮਾਰਚ:(ਜਸ਼ਨ): ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਦੇ ਮੱਦੇਨਜ਼ਰ ਸੂਬੇ ਵਿਚ ਸਾਰੀਆਂ ਸਕੂਲੀ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕਰਨ ਅਤੇ ਅਧਿਆਪਕਾਂ ਨੂੰ ਛੁੱਟੀ ’ਤੇ ਭੇਜਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀ ਵਰਤਣ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ ਅਤੇ...
ਮੋਗਾ,19 ਮਾਰਚ (ਜਸ਼ਨ):ਅੱਜ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਮੋਰਚਾ ਪੰਜਾਬ ਜ਼ਿਲ੍ਹਾ ਮੋਗਾ ਦੇ ਆਗੂਆਂ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਉੱਘੇ ਆਗੂ ਲਾਲ ਸਿੰਘ ਢਿੱਲੋਂ ਨੇ ਕੀਤੀ। ਮੀਟਿੰਗ ਵਿੱਚ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਭਜਨ ਸਿੰਘ ਗਿੱਲ ਅਤੇ ਦਲਜੀਤ ਸਿੰਘ ਭੁੱਲਰ, ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟ੍ਰਾਂਸਮਿਸ਼ਨ ਕਾਰਪੋਰੇਸਨ ਲਿਮਿਟਡ ਵੱਲੋਂ ਬਲੌਰ ਸਿੰਘ...
ਨਿਹਾਲ ਸਿੰਘ ਵਾਲਾ,18 ਮਾਰਚ (ਜਸ਼ਨ): ਅਜੀਤਵਾਲ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਜਸਵਿੰਦਰ ਸਿੰਘ ਕੁੱਸਾ ਅਤੇ ਵਾਈਸ ਚੇਅਰਮੈਨ ਜਗਮੋਹਣ ਸਿੰਘ ਕੋਕਰੀ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਾਬਕਾ ਐੱਮ ਐੱਲ ਏ ਬੀਬੀ ਰਾਜਵਿਦੰਰ ਕੌਰ ਭਾਗੀਕੇ ਵੱਲੋਂ ਦੋਹਾਂ ਆਗੂਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਇਲਾਕੇ ਦੇ ਸਰਪੰਚਾਂ ,ਪੰਚਾਂ ਅਤੇ ਪਤਵੰਤਿਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਬੀਬੀ ਰਾਜਵਿਦੰਰ ਕੌਰ ਭਾਗੀਕੇ ,...
ਚੰਡੀਗੜ੍ਹ, 18 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬਾ ਸਰਕਾਰ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਸਬੰਧੀ ਕੱਲ੍ਹ ਤੋਂ ਵਿੱਢੀ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਸਾਥ ਦੇਣ ਲਈ ਸਮੂਹ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਸਮਾਗਮਾਂ ਵਿੱਚ 50 ਵਿਅਕਤੀਆਂ ਤੋਂ ਘੱਟ ਇਕੱਠ ਕਰਨ ਦੀ...

