News

ਮੋਗਾ,4 ਮਾਰਚ (ਜਸ਼ਨ) : ਅੱਜ ਮੋਗਾ ਦੇ ਸਿਵਲ ਹਸਪਤਾਲ ‘ਚ ਕੋਰੋਨਾ ਵਾਇਰਸ ਲੱਛਣ ਪਾਏ ਜਾਣ ’ਤੇ ਇਕ ਸ਼ੱਕੀ ਵਿਅਕਤੀ ਨੂੰ ਆਈਸੋਲੇਸ਼ਨ ਵਿਚ ਰੱਖਣ ਉਪਰੰਤ ਉਸ ਦੇ ਟੈਸਟ ਲੈਣੇ ਆਰੰਭ ਕੀਤੇ ਗਏ। ਸੀਨੀਅਰ ਮੈਡੀਕਲ ਅਫਸਰ ਡਾ: ਰਾਜੇਸ਼ ਅੱਤਰੀ ਨੇ ਦੱਸਿਆ ਕਿ ਇਹ ਵਿਅਕਤੀ ਮੋਗਾ ਨੇੜਲੇ ਇਕ ਪਿੰਡ ਦਾ ਹੈ ਜੋ ਕੱਲ ਹੀ ਦੁਬਈ ਤੋਂ ਆਇਆ ਸੀ ਅਤੇ ਉਹ ਖੰਘ ਅਤੇ ਬੁਖਾਰ ਤੋਂ ਪੀੜਤ ਹੋਣ ਕਰਕੇ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਵਾਈ ਲੈਣ ਲਈ ਆਇਆ ਸੀ । ਇਸ ਮੌਕੇ ਕੀਤੇ ਟੈਸਟਾਂ ਵਿਚ ਉਸ ਵਿਅਕਤੀ...
Tags: #CORONAVIRUS
ਮੋਗਾ, 4 ਮਾਰਚ (ਜਸ਼ਨ): ਅੱਜ ਔਰਤ ਰਾਜਨੀਤਿਕ, ਵਪਾਰਕ, ਸਮਾਜਿਕ ਤੋਂ ਇਲਾਵਾ ਹਰ ਖੇਤਰ ਵਿਚ ਲੰਮੀਆਂ ਪੁਲਾਘਾਂ ਪੁੱਟ ਰਹੀ ਹੈ। ਅੱਜ ਦੇ ਆਧੁਨਿਕ ਯੁੱਗ ਵਿੱਚ ਔਰਤਾਂ ਨੇ ਆਪਣੀ ਵੱਖਰੀ ਪਹਿਚਾਣ ਕਾਇਮ ਕੀਤੀ ਹੈ। ਆਪਣੀ ਸਖਤ ਮਿਹਨਤ ਦੇ ਬਲਬੁੱਤੇ ਤੇ ਜਗਰਾਓਂ ਵਾਸੀ ਚਰਨਪ੍ਰੀਤ ਕੌਰ ਨੇ ਨਿਆਇਕ ਸੇਵਾਵਾਂ ਪ੍ਰੀਖਿਆ ਨੂੰ ਪਾਸ ਕਰਕੇ ਜੱਜ ਬਣ ਕੇ ਵੱਖਰੀ ਮਿਸਾਲ ਪੈਦਾ ਕੀਤੀ ਹੈ। ਜਿਸ ਨਾਲ ਆਪਣੇ ਮਾਂ-ਬਾਪ ਅਤੇ ਇਲਾਕੇ ਦੇ ਨਾਲ ਨਾਲ ਸਵਰਨਕਾਰ ਬਰਾਦਰੀ ਦਾ ਨਾਮ ਰੌਸ਼ਨ ਕੀਤਾ। ਸਵਰਨਕਾਰ...
ਚੰਡੀਗੜ੍ਹ, 3 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਮਾਜ ਵਿੱਚ ਔਰਤਾਂ ਨੂੰ ਵਧੇਰੇ ਸਮਰੱਥ ਵਧਾਉਣ ਦੀ ਕੋਸ਼ਿਸ਼ ਕਰਦਿਆਂ ਪੰਜਾਬ ਸਰਕਾਰ ਨੇ ਦੇਸ਼ ਵਿੱਚ ਪਹਿਲੀ ਦਫ਼ਾ ਕੌਮਾਂਤਰੀ ਮਹਿਲਾ ਦਿਵਸ ਨੂੰ ਵਿਲੱਖਣ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਹੈ। ਹਨੇਰਾ ਹੋਣ ਪਿੱਛੋਂ ਔਰਤਾਂ ਤੇ ਬੱਚਿਆਂ ਦੇ ਘਰਾਂ ਵਿੱਚ ਹੀ ਰਹਿਣ ਵਰਗੀਆਂ ਰੂੜ੍ਹੀਵਾਦੀ ਰਵਾਇਤਾਂ ਨੂੰ ਚੁਣੌਤੀ ਦਿੰਦਿਆਂ ਸਰਕਾਰ 7 ਤੇ 8 ਮਾਰਚ ਦੀ ਦਰਮਿਆਨੀ ਰਾਤ ਨੂੰ ਹਰੇਕ ਜ਼ਿਲ੍ਹੇ ਵਿੱਚ ਮੁੱਖ ਸੜਕ ਦਾ ਇਕ ਹਿੱਸਾ ਸ਼ਾਮੀਂ...
Tags: GOVERNMENT OF PUNJAB
ਚੰਡੀਗੜ੍ਹ, 3 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਪਿਛਲੀ ਸਰਕਾਰ ਵੱਲੋਂ ਕੀਤੇ ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏ.) ਉਪਰ ਵਾਈਟ ਪੇਪਰ ਤਿਆਰ ਹੈ ਪਰ ਇਸ ਨੂੰ ਵਿਧਾਨ ਸਭਾ ਦੇ ਸਦਨ ਵਿੱਚ ਪੇਸ਼ ਕਰਨ ਤੋਂ ਪਹਿਲਾ ਇਸ ਉਪਰ ਅਜੇ ਹੋਰ ਕੰਮ ਦੀ ਲੋੜ ਹੈ।ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਬਜਟ ਉਤੇ ਚੱਲ ਰਹੀ ਬਹਿਸ ਵਿੱਚ ਦਖਲ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਵਾਈਟ ਪੇਪਰ ਦਾ...
Tags: GOVERNMENT OF PUNJAB
ਬਾਘਾ ਪੁਰਾਣਾ, 24 ਫਰਵਰੀ (ਜਸ਼ਨ): ਅਗਰਵਾਲ ਸਭਾ ਦੇ ਪਧਾਨ ਵਿਜੇ ਬਾਂਸਲ, ਕਮਲ ਬਾਂਸਲ, ਅਸ਼ਵਨੀ ਬਾਂਸਲ, ਪ੍ਰਦੀਪ ਬਾਂਸਲ ਪੈਟੀ ਦੀ ਮਾਤਾ ਸ਼੍ਰੀਮਤੀ ਸੋਮਾ ਦੇਵੀ ਬਾਂਸਲ ਦਾ ਦੇਹਾਂਤ ਹੋ ਗਿਆ । ਇਸ ਦੁੱਖ ਦੀ ਘੜੀ ਵਿੱਚ ਸ਼ਖਸ਼ੀਅਤਾ ,ਸਬੰਧੀਆਂ ,ਰਿਸ਼ਤੇਦਾਰਾਂ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਦੁੱਖ ਪ੍ਰਗਟ ਕੀਤਾ । ਦੁੱਖ ਪ੍ਰਗਟ ਕਰਨ ਵਾਲਿਆ ਵਿੱਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਦਰਸ਼ਨ ਸਿੰਘ ਬਰਾੜ, ਵਿਧਾਇਕ ਹਰਜੋਤ ਕਮਲ ਮੋਗਾ, ਸਾਬਕਾ ਮੰਤਰੀ...
Tags: OBITUARY
ਚੰਡੀਗੜ੍ਹ, 3 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟ ਕਾਰੋਬਾਰ ਵਿੱਚ ਇਜਾਰੇਦਾਰੀ ਅਤੇ ਅਸਾਵੀਂ ਮੁਨਾਫਾਖੋਰੀ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚੋਂ ਰੇਤ ਮਾਫੀਆ ਦੇ ਮੁਕੰਮਲ ਖਾਤਮੇ ਲਈ ਛੇਤੀ ਹੀ ਨਵੀਂ ਮਾਈਨਿੰਗ ਨੀਤੀ ਲਿਆਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਸਰਕਾਰੀ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਔਰਤਾਂ ਨੂੰ...
ਚੰਡੀਗੜ, 3 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਮਾਜ ਵਿੱਚ ਔਰਤਾਂ ਨੂੰ ਵਧੇਰੇ ਸਮਰੱਥ ਵਧਾਉਣ ਦੀ ਕੋਸ਼ਿਸ਼ ਕਰਦਿਆਂ ਪੰਜਾਬ ਸਰਕਾਰ ਨੇ ਦੇਸ਼ ਵਿੱਚ ਪਹਿਲੀ ਦਫ਼ਾ ਕੌਮਾਂਤਰੀ ਮਹਿਲਾ ਦਿਵਸ ਨੂੰ ਵਿਲੱਖਣ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਹੈ। ਹਨੇਰਾ ਹੋਣ ਪਿੱਛੋਂ ਔਰਤਾਂ ਤੇ ਬੱਚਿਆਂ ਦੇ ਘਰਾਂ ਵਿੱਚ ਹੀ ਰਹਿਣ ਵਰਗੀਆਂ ਰੂੜੀਵਾਦੀ ਰਵਾਇਤਾਂ ਨੂੰ ਚੁਣੌਤੀ ਦਿੰਦਿਆਂ ਸਰਕਾਰ 7 ਤੇ 8 ਮਾਰਚ ਦੀ ਦਰਮਿਆਨੀ ਰਾਤ ਨੂੰ ਹਰੇਕ ਜ਼ਿਲੇ ਵਿੱਚ ਮੁੱਖ ਸੜਕ ਦਾ ਇਕ ਹਿੱਸਾ ਸ਼ਾਮੀਂ 7...
ਲੁਧਿਆਣਾ, 3 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਫਾਜਿਲਕਾ ਨੇੜੇ ਪਿੰਡ ਕੋਇਲ ਖੇੜਾ ਅਤੇ ਆਸ ਪਾਸ ਦੇ ਤਕਰੀਬਨ 8 ਪਿੰਡਾਂ ਦੇ ਲੋਕਾਂ ਨੂੰ ਸਾਫ ਪਾਣੀ ਮਿਲਣ ਦੀ ਆਸ ਬÎੱਝਦੀ ਨਜਰ ਆ ਰਹੀ ਹੈ, ਜਿਸ ਸਬੰਧੀ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਉਕਤ ਪਿੰਡ ਵਾਸੀਆਂ ਦੀ ਮੰਗ ਸਬੰਧੀ ਵਿਧਾਨ ਸਭਾ ਵਿੱਚ ਸਵਾਲ ਉਠਾਏ ਤਾਂ ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਕਿ ਜਲਦੀ ਹੀ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਇਆ ਜਾਵੇਗਾ। ਇਸ...
ਮੋਗਾ 3 ਮਾਰਚ:(ਜਸ਼ਨ) : ਜ਼ਿਲ੍ਹਾ ਪ੍ਰਸ਼ਾਸਨ ਮੋਗਾ ਅੰਤਰਰਾਸ਼ਟਰੀ ਮਹਿਲਾ ਦਿਵਸ-2020 ਨਿਵੇਕਲੇ ਅਤੇ ਦਿਲ ਖਿੱਚਵੇ ਅੰਦਾਜ ਵਿੱਚ ਮਨਾਉਣ ਲਈ ਤਿਆਰ ਬਰ ਤਿਆਰ ਹੈ। ਇਸ ਸਬੰਧੀ ਅੱਜ ਉਪ ਮੰਡਲ ਮੈਜਿਸਟ੍ਰੇਟ ਮਗਾ ਸਤਵੰਤ ਸਿੰਘ ਨੇ ਸਬੰਧਤ ਅਧਿਕਾਰੀਆਂ ਮੀਟਿੰਗ ਬੁਲਾ ਕੇ ਕੇ ਮੇਲੇ ਦੀਆਂ ਤਿਆਰੀਆਂ ਦਾ ਰੀਵਿਊ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜ ਵਿੱਚ ਔਰਤਾਂ ਦੇ ਅਕਸ ਨੂੰ ਉੱਚਾ ਚੁੱਕਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਹਿਲਾ ਦਿਵਸ ਜਰੀਏ...
ਮੋਗਾ,3 ਮਾਰਚ:(ਜਸ਼ਨ): ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ, ਹਰਿੰਦਰਪਾਲ ਸਿੰਘ ਪਰਮਾਰ, ਐਸ.ਪੀ (ਆਈ) ਮੋਗਾ, ਯਾਦਵਿੰਦਰ ਸਿੰਘ ਬਾਜਵਾ ਡੀ.ਐਸ.ਪੀ (ਸ:ਡ ਧਰਮਕੋਟ) ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਡੀ ਗਈ ਮੁਹਿੰਮ ਤਹਿਤ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋ ਸਹਾਇਕ ਥਾਣੇਦਾਰ ਪਰਮਦੀਪ ਸਿੰਘ ਇੰਚਾਰਜ ਪੁਲਿਸ ਚੌਕੀ ਦੌਲੇਵਾਲਾ ਨੇ ਮੁਖਬਰ ਖਾਸ ਦੀ ਇਤਲਾਹ ਤੇ ਕੱਚਾ ਮਸੀਤਾ ਰੋਡ, ਦੌਲੇਵਾਲਾ ਤੋ ਦੋ...

Pages