News

ਚੰਡੀਗੜ੍ਹ, 2 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਲਾਗੂ ਕਰਨ ਲਈ ਸੋਮਵਾਰ ਨੂੰ ਉਸ ਵੇਲੇ ਵੱਡਾ ਕਦਮ ਪੁੱਟ ਲਿਆ ਜਦੋਂ ਮੰਤਰੀ ਮੰਡਲ ਨੇ ਪੰਜਾਬ ਲੋਕਾਯੁਕਤ ਬਿੱਲ, 2020 ਨੂੰ ਮਨਜ਼ੂਰੀ ਦੇ ਦਿੱਤੀ ਜਿਹੜਾ ਮੁੱਖ ਮੰਤਰੀ ਤੱਕ ਜਨਤਕ ਅਹੁਦਿਆਂ 'ਤੇ ਕੰਮ ਕਰ ਰਹੇ ਸਾਰਿਆਂ ਨੂੰ ਕਵਰ ਕਰੇਗਾ। ਪੰਜਾਬ ਕੈਬਨਿਟ ਦਾ ਇਹ ਫੈਸਲਾ ਮੌਜੂਦਾ ਪੰਜਾਬ ਲੋਕਪਾਲ ਐਕਟ, 1996 ਨੂੰ ਰੱਦ ਕਰ...
ਚੰਡੀਗੜ੍ਹ, 2 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਜਾਨ ਲੇਵਾ ਸਾਬਤ ਹੋ ਚੁੱਕੇ ਕਰੋਨਾਵਾਇਰਸ ਦੇ ਵਧ ਰਹੇ ਸਹਿਮ ਤੇ ਖੌਫ਼ ਦੇ ਮੱਦੇਨਜ਼ਰ ਇਸ ਮਾਰੂ ਰੋਗ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਦੀਆਂ ਤਿਆਰੀਆਂ ਵਜੋਂ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 'ਫਲੂ ਕਾਰਨਰ' ਸਥਾਪਤ ਕਰਨ ਸਮੇਤ ਹੰਗਾਮੀ ਕਦਮ ਚੁੱਕਣ ਦਾ ਐਲਾਨ ਕੀਤਾ ਹੈ।ਇਹ 'ਫਲੂ ਕਾਰਨਰ' ਸਾਹ ਨਾਲ ਸਬੰਧਤ ਇਨਫੈਕਸ਼ਨ ਦੇ ਸਾਰੇ ਸ਼ੱਕੀ ਕੇਸਾਂ ਦੀ ਛੇਤੀ ਤੋਂ ਛੇਤੀ ਜਾਂਚ...
ਮੋਗਾ,2 ਮਾਰਚ (ਜਸ਼ਨ): ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਪਾਤਸਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ ਮਾਸਿਕ ਗੁਰਮਤਿ ਸਮਾਗਮ ਹੋਇਆ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸ੍ਰੀਮਾਨ ਸੰਤ ਬਾਬਾ ਖੜਕ ਸਿੰਘ ਜੀ - ਵੀਹਵੀਂ ਸਦੀ ਦੇ ਮਹਾਨ ਸਹੀਦ ਸ੍ਰੀਮਾਨ ਸੰਤ ਬਾਬਾ ਚਰਨ ਸਿੰਘ ਜੀ ਦੇ ਉੱਤ੍ਰਾਧਿਕਾਰੀ ਡਾ. ਸੰਤ ਬਾਬਾ ਗੁਰਨਾਮ ਸਿੰਘ ਜੀ ਡਰੋਲੀ ਭਾਈ ਕਾਰ ਸੇਵਾ ਵਾਲੇ ਤੇ ਸੇਵਾਦਾਰਾਂ ਦੀ...
Tags: DROLI BHAI MOGA
ਚੰਡੀਗੜ੍ਹ,1 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਦਿੱਲੀ ’ਚ ਬੀਤੇ ਦਿਨੀ ਮੁਸਲਿਮ ਭਾਈਚਾਰੇ ਵਿਰੁੱਧ ਭੜਕਾਈ ਗਈ ਵਿਆਪਕ ਫਿਰਕੂ ਹਿੰਸਾ ਦੇ ਮੁਕੰਮਲ ਖਾਤਮੇ ਲਈ ਨਾਗਰਿਕਤਾ ਹੱਕਾਂ ’ਤੇ ਹਮਲੇ ਵਿਰੁੱਧ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਦੇ 12 ਜ਼ਿਲ੍ਹਾ ਕੇਂਦਰਾਂ ਅਤੇ 2 ਤਹਿਸੀਲ ਕੇਂਦਰਾਂ ਵਿੱਚ ਅਮਨ ਮਾਰਚ ਅਤੇ ਬਰਨਾਲਾ ਵਿਖੇ ਰੇਲਾਂ ਦਾ ਚੱਕਾ ਜਾਮ ਕਰਕੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਉੱਚ ਅਧਿਕਾਰੀਆਂ ਨੂੰ ਸੌਂਪੇ ਗਏ। ਜਥੇਬੰਦਕ ਆਗੂਆਂ ਜੋਗਿੰਦਰ...
ਮੋਗਾ 1 ਮਾਰਚ (ਜਸ਼ਨ) :ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਵੱਖਰੀ ਬਣਾ ਚੁੱਕੀ ਮੋਗਾ ਜਿਲ੍ਹੇ ਦੀ ਉਘੀ ਅਤੇ ਸਟੇਟ ਐਵਾਰਡੀ ਸੰਸਥਾ ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦਾ ਅੱਠਵਾਂ ਇੱਕ ਦਿਨਾ ਚੋਣ ਇਜ਼ਲਾਸ ਅੱਜ ਗੁਅਰਦੁਆਰਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਸੰਪੰਨ ਹੋਇਆ, ਜਿਸ ਵਿੱਚ ਜਿਲ੍ਹੇ ਦੇ ਪੰਜਾਂ ਬਲਾਕਾਂ ਵਿੱਚੋਂ 75 ਡੈਲੀਗੇਟਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਐਨ.ਜੀ.ਓ. ਮੈਂਬਰਾਂ ਨੇ ਹਿੱਸਾ ਲਿਆ । ਇਹ ਇਜਲਾਸ ਸਮਾਜ ਸੇਵੀ ਗੁਰਸੇਵਕ ਸੰਨਿਆਸੀ, ਗੁਰਨਾਮ...
ਬਾਘਾਪੁਰਾਣਾ,1 ਮਾਰਚ (ਜਸ਼ਨ/ ਕੋਟਲਾ):ਅੱਜ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅਗਰਵਾਲ ਸਭਾ ਬਾਘਾਪਰਾਣਾ ਦੇ ਪ੍ਰਧਾਨ,ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਵਪਾਰੀ ਬਾਊ ਵਿਜੇ ਬਾਂਸਲ ਦੀ ਮਾਤਾ ਦੇ ਸਵਰਗਵਾਸ ਹੋਣ ’ਤੇ ਬਾੳੂ ਵਿਜੇ ਬਾਂਸਲ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਨਿਵਾਸ ਬਾਘਾਪੁਰਾਣਾ ਵਿਖੇ ਪਹੁੰਚੇ। ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਮਾਤਾ ਜੀ ਦੀ ਸੁਚੱਜੀ ਅਗਵਾਈ ਸਦਕਾ ਬਾਊ ਵਿਜੇ ਬਾਂਸਲ ਵਪਾਰ ਅਤੇ ਸਿਆਸਤ ਵਿੱਚ ਆਪਣਾ ਨਾਮ ਚਮਕਾ...
ਕੋਟ ਈਸੇ ਖਾਂ, 1 ਮਾਰਚ (ਜਸ਼ਨ)-ਪੁਲਮਾਵਾ ਹਮਲੇ ਦੇ ਸ਼ਹੀਦ ਜੈਮਲ ਸਿੰਘ ਵਾਸੀ ਘਲੋਟੀ ਇਕ ਸਾਲ ਪਹਿਲਾਂ ਅੱਤਵਾਦੀਆਂ ਹੱਥੋਂ ਪੁਲਵਾਮਾ ਹਮਲੇ ‘ਚ ਸ਼ਹੀਦੀ ਪਾ ਗਏ ਸਨ ,ਉਹਨਾਂ ਦੀ ਯਾਦ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਦਾ ਨਾਂਅ ਬਦਲ ਕੇ ਸ਼ਹੀਦ ਜੈਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਰੱਖ ਦਿੱਤਾ ਗਿਆ ਹੈ। ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਵਿਜੇ ਕੁਮਾਰ ਧੀਰ, ਸੁਮੀਤ ਕੁਮਾਰ ਬਿੱਟੂ ਮਲਹੋਤਰਾ, ਦਵਿੰਦਰ ਸਿੰਘ ਬਿੰਦਰ ਘਲੋਟੀ...
ਲੁਧਿਆਣਾ: 1 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਯਾਦਵਪੁਰ ਯੂਨੀਵਰਸਿਟੀ ਕੋਲਕਾਤਾ (ਪੱਛਮੀ ਬੰਗਾਲ) ਤੋਂ ਪੰਜਾਬੀ ਕਵਿਤਾ ਦੇ ਵੱਖ ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਖੋਜੀ ਵਿਦਵਾਨ ਤੇ ਬੰਗਾਲੀ ਕਵਿੱਤਰੀ ਡਾ:,ਸੁਤਾਪਾ ਸੇਨਗੁਪਤਾ ਨੇ ਪਿਛਲੇ ਦਿਨੀਂ ਚੋਣਵੇਂ ਪੰਜਾਬੀ ਕਵੀਆਂ ਨਾਲ ਲੁਧਿਆਣਾ ਚ ਮੁਲਾਕਾਤ ਕੀਤੀ। ਲੁਧਿਆਣਾ ਚ ਜਿੱਥੇ ਉਨ੍ਹਾਂ ਨੇ ਮਹੱਤਵਪੂਰਨ ਕਵੀਆਂ ਨਾਲ ਅਲੱਗ ਅਲੱਗ ਮੁਲਾਕਾਤ ਕੀਤੀ ਉਥੇ ਪ੍ਰੋ: ਰਵਿੰਦਰ ਭੱਠਲ, ਗੁਰਭਜਨ ਗਿੱਲ, ਤ੍ਰੈਲੋਚਨ...
ਚੰਡੀਗੜ੍ਹ, 1 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਫੂਡ ਸਪਲਾਈ ਐਂਡ ਡਰੱਗ ਐਡਮਿਨਸਟੇ੍ਰਸ਼ਨ ਦੇ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਜਨਤਾ ਦੇ ਵਡੇਰੇ ਹਿੱਤ ਵਿੱਚ ਫੂਡ ਸੇਫਟੀ ਐਂਡ ਸਟੈਂਡਰਡਰਜ਼ ਐਕਟ, 2006 ਦੀ ਧਾਰਾ 30 (2) (ਏ) ਅਤੇ 18 (1) (ਏ) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਾਈਜੀਨ ਰੇਟਿੰਗ ਨਾ ਕਰਵਾਉਣ ਵਾਲੇ ਫੂਡ ਬਿਜਨਸ ਆਪਰੇਟਰਾਂ (ਐਫ.ਬੀ.ਓਜ਼) ਨਾਲ ਸਬੰਧਤ ਆਨਲਾਈਨ ਫੂਡ ਸਪਲਾਈ ਐਗਰੀਗੇਟਰਾਂ (ਓ.ਐਫ...
ਚੰਡੀਗੜ੍ਹ, 29 ਫਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੁਖਬੀਰ ਬਾਦਲ ਦੀ ਉਨ੍ਹਾਂ ਦੀ ਸਰਕਾਰ ਦੇ ਬਜਟ ’ਤੇ ਪ੍ਰਤੀਕਿਰਿਆ ਨੂੰ ਅਨੋਖੀ ਤੇ ਤਰਕਹੀਣ ਦੱਸਦਿਆਂ ਕਿਹਾ ਕਿ ਅਸਲ ਵਿੱਚ ਉਸ ਕੋਲ ਆਲੋਚਨਾ ਕਰਨ ਲਈ ਕੋਈ ਅਸਲ ਕਾਰਨ ਨਹੀਂ ਸੀ ਜਿਸ ਕਾਰਨ ਉਸ ਨੇ ਅਜਿਹੀ ਪ੍ਰਤੀਕਿਰਿਆ ਦਿੱਤੀ। ਇਹ ਤਾਂ ਉਹ ਗੱਲ ਹੋਈ, ਛੱਜ ਤਾਂ ਬੋਲੇ, ਛਾਣਨੀ ਕੀ ਬੋਲੇ’। ਅਕਾਲੀ ਦਲ ਦੇ ਪ੍ਰਧਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ...

Pages