News

ਮੋਗਾ 18 ਫਰਵਰੀ:(ਜਸ਼ਨ): ਮੋਗਾ ਜ਼ਿਲ੍ਹੇ ਦੇ ਪਿੰਡ ਦੁਨੇਕੇ ਵਿਖੇ 50 ਬਿਸਤਰਿਆਂ ਵਾਲਾ ਪੰਜ ਕਨਾਲਾਂ ਜ਼ਮੀਨ ਦੇ ਕਰਬੇ ਵਿੱਚ ਆਯੂਸ਼ ਹਸਪਤਾਲ ਖੋਲਿਆ ਜਾ ਰਿਹਾ ਹੈ। ਇਸ ਆਯੂਸ਼ ਹਸਪਤਾਲ ਦਾ ਨੀਹ ਪੱਥਰ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ; ਬਲਬੀਰ ਸਿੰਘ ਸਿੱਧੂ 22 ਫਰਵਰੀ, 2020 ਨੂੰ ਦੁਨੇਕੇ ਵਿਖੇ ਆਪਣੇ ਕਰ ਕਲਮਾਂ ਨਾਲ ਰੱਖਣਗੇ। ਜਿਕਰਯੋਗ ਹੈ ਕਿ ਇਹ ਹਸਪਤਾਲ ਜੋ ਕਿ ਪੰਜਾਬ ਵਿੱਚ ਪਟਿਆਲੇ ਤੋ ਬਾਅਦ ਮੋਗਾ ਜ਼ਿਲ੍ਹੇ ਵਿੱਚ ਖੁੱਲ੍ਹ ਰਿਹਾ ਹੈ ਇਹ ਆਯੂਸ਼ ਸਰਵਿਸ...
Tags: GOVERNMENT OF PUNJAB
ਮੋਗਾ 18 ਫਰਵਰੀ (ਜਸ਼ਨ): ‘‘ ਹੋਣਹਾਰ ਅਤੇ ਮਿਹਨਤੀ ਵਿਦਿਆਰਥੀਆਂ ਤੇ ਯੋਜਨਾਬੰਦੀ ਨਾਲ ਧਿਆਨ ਦੇਣ ‘ਤੇ ਸਕੂਲ ਮੁਖੀ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮੈਰਿਟ ਸੂਚੀ ਵਿੱਚ ਲਿਆ ਸਕਦੇ ਹਨ ਇਸ ਲਈ ਸਕੂਲਾਂ ਦੇ ਮੁਖੀ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦਾ ਅੰਕੜਾ ਵਿਸ਼ਲੇਸ਼ਣ ਕਰਕੇ ਵਿਸ਼ੇਸ਼ ਯੋਜਨਾਬੰਦੀ ਕਰਨ’’ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਜ਼ਿਲ੍ਹਾ ਮੋਗਾ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਹਨਾਂ...
Tags: GOVERNMENT OF PUNJAB
ਮੋਗਾ,17 ਫਰਵਰੀ(ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੈਕੰ ਸਕੂਲ ਕੋਟ-ਈਸੇ-ਖਾਂ ਦੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲੇ ਪਿੰਡ ਦੋਲੇਵਾਲਾ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਵਾਲੇ ਦਿਨ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ। ਵਿਦਿਆਰਥੀਆਂ ਨੇ ਗੁਰੁੂ ਘਰ ਜਾ ਕੇ ਦੇਗ ਕਰਵਾਈ ਅਤੇ ਗੁਰੁੂ ਜੀ ਦੇ ਚਰਨਾਂ ਵਿੱਚ ਨਤਮਸਤਕ ਹੋਏ । ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਬਹੁਤ ਹੀ ਸ਼ਰਧਾ ਨਾਲ ਦਰਸ਼ਨ ਕੀਤੇ ਅਤੇ ਪਾਠ ਸਰਵਣ ਕੀਤਾ।ਇਸ ਸਮੇਂ...
ਚੰਡੀਗੜ੍ਹ, 17 ਫਰਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਝੂਨੀਰ ਜਿਲਾ ਮਾਨਸਾ ਵਿਖੇ ਤਾਇਨਾਤ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ (ਸੀ.ਡੀ.ਪੀ.ਓ) ਕਿਰਨ ਰਾਣੀ ਅਤੇ ਉਸਦੇ ਸੇਵਾਦਾਰ ਬਲਵਿੰਦਰ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਕ ਹੋਰ ਕੇਸ ਵਿੱਚ ਪ੍ਰਾਈਵੇਟ ਵਿਅਕਤੀ ਨੂੰ ਇੱਕ ਟ੍ਰੈਵਲ ਏਜੈਂਟ ਕੋਲੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਜੋ ਕਿ ਆਪਣੇ ਆਪ ਨੂੰ ਡੀਐੱਸਪੀ ਲੁਧਿਆਣਾ...
Tags: VIGILANCE BUREAU PUNJAB
ਮੋਗਾ ,16 ਫਰਵਰੀ (ਜਸ਼ਨ): ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੂਬਾਈ ਫੈਸਲੇ ਅਨੁਸਾਰ ਜਥੇਬੰਦੀ ਵਿੱਚ ਸ਼ਾਮਲ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680-22ਬੀ ਅਤੇ ਪਸਸਫ 1406-22ਬੀ ਇਕਾਈ ਮੋਗਾ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਇੱਕ ਮੰਗ ਪੱਤਰ ਸ. ਦਰਸ਼ਨ ਬਰਾੜ ਵਿਧਾਇਕ ਹਲਕਾ ਬਾਘਾਪੁਰਾਣਾ ਨੂੰ ਦਿੱਤਾ। ਇਸ ਮੌਕੇ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦੇ ਹੋਏ ਪਸਸਫ ਦੇ ਜ.ਸਕੱਤਰ ਭੂਪਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਉੱਚ...
ਤਰਨਤਾਰਨ ,16 ਫਰਵਰੀ (ਜਸ਼ਨ): ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਦੇ ਮਾਤਾ ਸ਼ਵਿੰਦਰ ਕੌਰ ਨਮਿੱਤ ਹੋਈ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸਿਆਸੀ ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਰਹਾਲੀ ਖੁਰਦ ਵਿਖੇ ਗੁਰਦੁਆਰਾ ਸਾਹਿਬ ਵਿਖੇ ਪਾਏ ਪਾਠਾਂ ਦੇ ਭੋਗ ਉਪਰੰਤ ਰਾਗੀ ਜਥਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ । ਸ਼ਰਧਾਂਜਲੀ ਸਮਾਗਮ ਦੌਰਾਨ...
Tags: OBITUARY
ਚੰਡੀਗੜ੍ਹ, 16 ਫਰਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ::ਬੇਮਿਸਾਲ ਸੇਵਾਵਾਂ ਨਿਭਾਉਣ ਅਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੇ ਮਨੋਬਲ ਨੂੰ ਵਧਾਉਣ ਲਈ, ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲੀਸ ਕਰਮੀਆਂ ਨੂੰ ਮਾਨਤਾ ਦੇਣ ਲਈ ਇੱਕ ਮਹੀਨਾਵਾਰ ‘ਮਾਣ ਤੇ ਪ੍ਰਸ਼ੰਸਾ’ ਸਕੀਮ ਸ਼ੁਰੂ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਪਹਿਲਕਦਮੀ ਦੀ ਸ਼ੁਰੂਆਤ ਇੱਥੇ ਸ਼ੁੱਕਰਵਾਰ ਨੂੰ ਪੀ...
Tags: GOVERNMENT OF PUNJAB
ਮੋਗਾ,16 ਫਰਵਰੀ (ਨਵਦੀਪ ਮਹੇਸ਼ਰੀ/ਜਸ਼ਨ) : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੀ ਬਰਾਂਚ ਅਤੇ ਗਵਰਨਰ ਆਫ਼ ਪੰਜਾਬ ਵੱਲੋਂ ਪੰਜਾਬ ‘ਚ ਕੁਝ ਜ਼ਿਲ੍ਹਿਆਂ ਵਿਚ ਪੁਲਿਸ ਅਫ਼ਸਰਾਂ ਦੇ ਕੀਤੇ ਤਬਾਦਲਿਆਂ ਦੀ ਜਾਰੀ ਕੀਤੀ ਸੂਚੀ ਤਹਿਤ ਮੋਗਾ ਜ਼ਿਲ੍ਹੇ ‘ਚ ਮੌਜੂਦਾ ਐੱਸ ਐੱਸ ਪੀ ਅਮਰਜੀਤ ਸਿੰਘ ਬਾਜਵਾ ਦੀ ਜਗਹ ’ਤੇ ਹਰਮਨਬੀਰ ਸਿੰਘ ਗਿੱਲ ਨੂੰ ਬਤੌਰ ਐੱਸ ਐੱਸ ਪੀ ਤੈਨਾਤ ਕੀਤਾ ਗਿਆ ਹੈ । ਅੱਜ ਹਰਮਨਬੀਰ ਸਿੰਘ ਗਿੱਲ ਨੇ ਮੋਗਾ ਦਫਤਰ ਪਹੁੰਚ ਕੇ ਬਤੌਰ ਜ਼ਿਲਾ ਪੁਲਿਸ ਮੁਖੀ ਆਪਣਾ ਕਾਰਜਭਾਰ ਸੰਭਾਲ...
Tags: SSP MOGA
ਧਰਮਕੋਟ,16 ਫਰਵਰੀ(ਜਸ਼ਨ/ਨਵਦੀਪ ਮਹੇਸ਼ਰੀ):ਅੱਜ ਮੋਗਾ ਦੇ ਪਿੰਡ ਸੈਦ ਜਲਾਲਪੁਰ ਵਿਖੇ ਇਕ ਹੌਲਦਾਰ ਨੇ ਤੜਕਸਾਰ ਆਪਣੇ ਸਹੁਰੇ ਘਰ ਜਾ ਕੇ ਪਰਿਵਾਰਕ ਮੈਂਬਰਾਂ ’ਤੇ ਏ ਕੇ 47 ਨਾਲ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ 4 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ 1 ਬੱਚੀ ਗੰਭੀਰ ਜਖਮੀ ਹੋ ਗਈ।ਗੋਲੀ ਚਲਾਉਣ ਵਾਲੇ ਵਿਅਕਤੀ ਦਾ ਨਾਮ ਹੌਲਦਾਰ ਕੁਲਵਿੰਦਰ ਸਿੰਘ ਹੈ । ਧਰਮਕੋਟ ਹਲਕੇ ਦੇ ਸ਼ੇਰਪੁਰ ਤਾਇਬਾਂ ਨਜ਼ਦੀਕ ਪਿੰਡ ਸੈਦ ਜਲਾਲਪੁਰ ਵਿਚ ਹੋਈ ਘਟਨਾ ਦੌਰਾਨ ਮਰਨ ਵਾਲਿਆਂ ਵਿਚ...
Tags: CRIME

Pages