ਮੋਗਾ, 27 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਚੇਅਰਮੈਨ ਅਨੁਜ ਗੁਪਤਾ ਦੀ ਅਗਵਾਈ ਹੇਠ ਨੈਸ਼ਨਲ ਵੋਟਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਚੇਅਰਮੈਨ ਅਨੁਜ ਗੁਪਤਾ ਨੇ ਕਿਹਾ ਕਿ ਹਰ ਸਾਲ 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਭਾਰਤ ਦੇ ਨਾਲ ਲੋਕਤੰਤਰ ਵਿਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ...
News
ਸੁਖਾਨੰਦ,27 ਜਨਵਰੀ (ਜਸ਼ਨ): ਗੁਹਾਟੀ ਆਸਾਮ ਵਿਖੇ ਜਨਵਰੀ ਮਹੀਨੇ ਵਿੱਚ ਆਯੋਜਿਤ ਖੇਲੋ ਇੰਡੀਆ ਖੇਲੋ ਵਿੱਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ,ਮੋਗਾ ਦੀਆਂ ਵਿਦਿਆਰਥੀ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਕਾਲਜ ਦੇ ਤਾਜ ਵਿੱਚ ਹੋਰ ਨਗ਼ ਜੜ ਦਿੱਤੇ ਹਨ। ਇੱਥੇ ਕਰਵਾਏ ਗਏ ਅੰਡਰ-21 ਕੁਸ਼ਤੀ ਮੁਕਾਬਲਿਆਂ ਦੇ 76 ਕਿਲੋਗ੍ਰਾਮ ਵਰਗ ਵਿੱਚ ਨਵਜੋਤ ਕੌਰ ਧੂੜਕੋਟ, ਬੀ.ਏ. ਭਾਗ ਦੂਜਾ ਨੇ ਕਾਂਸੇ ਦਾ ਤਮਗਾ ਹਾਸਿਲ ਕਰਕੇ ਕਾਲਜ ਦੇ ਨਾਲ-ਨਾਲ ਪੰਜਾਬ ਦਾ ਨਾਮ ਵੀ...
ਮੋਗਾ 27 ਜਨਵਰੀ(ਜਸ਼ਨ): ਡਾਇਰੈਕਟਰ ਸਪੋਰਟਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਡ ਵਿਭਾਗ ਮੋਗਾ ਵੱਲੋੱ ਗਣਤੰਤਰ ਦਿਵਸ ਦੇ ਮੌੌਕੇ ਤੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਲੜਕੀਆਂ ਦੇ ਬਾਸਕਿਟਬਾਲ ਦੇ ਮੈਚ ਅਤੇ ਰਿਲੇਅ ਦੌੜਾਂ ਕਰਵਾਈਆਂ ਗਈਆਂ। ਇਸ ਮੌਕੇ ਤੇ ਵਿਸ਼ੇਸ ਤੌਰ ਤੇ ਮੁੱਖ ਮਹਿਮਾਨ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਵੱਲੋੱ ਸ਼ਿਰਕਤ ਕੀਤੀ ਗਈ ਅਤੇ ਖਿਡਾਰੀਆਂ ਨਾਲ ਜਾਣ ਪਛਾਣ ਕਰਕੇ ਮੈਚਾਂ ਦੀ ਸ਼ੁਰੂਆਤ ਕਰਵਾਈ ਗਈ। ਜਿਲ੍ਹਾ ਖੇਡ ਅਫਸਰ ਬਲਵੰਤ ਸਿੰਘ ਵੱਲੋੱ ਭਾਗ...
ਮੋਗਾ 27 ਜਨਵਰੀ:(ਜਸ਼ਨ): ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ, ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੁਆਰਾ ਹਾਦਸੇ ਦੇ ਅੰਕੜਿਆਂ ਅਤੇ ਬਲੈਕ ਸਪੌਟਸ ਤੇ ਵਿਸਥਾਰਪੂਰਵਕ ਰਿਪੋਰਟ ਦੀ ਕਿਤਾਬ ਜਾਰੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਸੀਨੀਅਰ ਕਪਤਾਨ ਪੁਲਿਸ ਅਮਰਜੀਤ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਵਿਨੋਦ ਬਾਂਸਲ, ਕਪਤਾਨ ਪੁਲਿਸ ਰਤਨ ਸਿੰਘ...
ਮੋਗਾ 27 ਜਨਵਰੀ:(ਜਸ਼ਨ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਲੜਕੀਆਂ ਸਬੰਧੀ ਤਿਆਰ ਕੀਤਾ ਕਿਤਾਬਚਾ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ, ਪੰਜਾਬ ਸਰਕਾਰ ਅਤੇ ਸਮੂਚਾ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਗਣਤੰਤਰਤਾ ਦਿਵਸ 2020 ਦੇ ਜਿਲ੍ਹਾ ਪੱਧਰੀ ਸਮਾਗਮ ਵਿੱਚ ਜਾਰੀ ਕੀਤਾ ਗਿਆ। ਜਿਕਰਯੋਗ ਹੈ ਕਿ ਇਸ ਸਮਾਗਮ ਵਿੱਚ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਸੀਨੀਅਰ ਕਪਤਾਨ ਪੁਲਿਸ ਅਮਰਜੀਤ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ...
ਧਰਮਕੋਟ,27 ਜਨਵਰੀ (ਜਸ਼ਨ): ਧਰਮਕੋਟ ਹਲਕੇ ਅੰਦਰ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਸਾਬਕਾ ਚੇਅਰਮੈਨ ਬਲਦੇਵ ਸਿੰਘ ਢਿੱਲੋਂ (ਕੋਅਰਪੋਟਿਵ ਬੈਂਕ ) ਆਪਣੇ ਪਿੰਡ ਘਲੋਟੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਉਹਨਾਂ ਦੇ ਛੋਟੇ ਭਰਾ ਨਿਰਮਲ ਸਿੰਘ ਮਿੰਟਾ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅੱਜ ਸਾਰੇ ਪਰਿਵਾਰ ਨੇ ਰਿਸ਼ਤੇਦਾਰੀ ਵਿਚ ਵਿਆਹ ’ਤੇ ਜਾਣਾ ਸੀ ਪਰ ਮੌਸਮ ਦੇ ਨਾਸਾਜ਼ ਹੋਣ ਕਾਰਨ ਬਲਦੇਵ ਸਿੰਘ...
ਮੋਗਾ 27 ਜਨਵਰੀ ( (ਜਸ਼ਨ): ਗਦਰ ਲਹਿਰ ਨੂੰ ਦੇਸ਼ ਦੀ ਆਜਾਦੀ ਲਈ ਲੜੀਆਂ ਗਈਆਂ ਲੜਾਈਆਂ ਵਿਚੋਂ ਸਿਰਮੌਰ ਮੰਨਿਆ ਜਾਂਦਾ ਹੈ ਅਤੇ ਇਸ ਲਹਿਰ ਵਿੱਚ ਸ਼ਹੀਦ ਹੋਣ ਵਾਲੇ ਗਦਰੀ ਬਾਬਿਆਂ ਵਿਚੋਂ ਇੱਕ ਬਾਬਾ ਰੂੜ ਸਿੰਘ ਜੀ ਤਲਵੰਡੀ ਭੰਗੇਰੀਆਂ ਦੋਸਾਝ ਸਨ ਜਿੰਨਾਂ ਨੂੰ ਆਪਣੇ ਚਾਰ ਸਾਥੀਆਂ ਸਮੇਤ 18 ਜੂਨ 1916 ਨੂੰ 'ਪਹਿਲਾ ਲਾਹੌਰ ਸਾਜਿਸ਼ ਕੇਸ' ਤਹਿਤ ਅੰਗਰੇਜ਼ੀ ਹਕੂਮਤ ਨੇ ਫਾਂਸੀ ਉੱਪਰ ਲਟਕਾ ਦਿੱਤਾ।ਇਸ ਮਹਾਨ ਗਦਰੀ ਸ਼ਹੀਦ ਦੀ ਯਾਦ ਨੂੰ ਸਦੀਵੀ ਕਰਨ ਲਈ ਪੰਚਾਇਤ ਯੁੂਨੀਅਨ ਦੇ ਜ਼ਿਲ੍ਹਾ...
ਮੋਗਾ/ਬਾਘਾ ਪੁਰਾਣਾ 26 ਜਨਵਰੀ (ਜਸ਼ਨ) : ਮੋਗਾ ਜਿਲ੍ਹੇ ਦੀ ਉਘੀ ਅਤੇ ਸਟੇਟ ਐਵਾਰਡੀ ਸੰਸਥਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਰਜਿ: ਮੋਗਾ ਵੱਲੋਂ ਆਪਣੇ ਨਿਰਧਾਰਤ ਪ੍ੋਗਰਾਮ ਅਨੁਸਾਰ ਬਲਾਕਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਬਲਾਕ ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਦੀ ਚੋਣ ਤੋਂ ਬਾਅਦ ਅੱਜ ਬਲਾਕ ਬਾਘਾ ਪੁਰਾਣਾ ਦੀ ਚੋਣ ਕਰਵਾਈ ਗਈ। ਇਸ ਸਬੰਧੀ ਅੱਜ ਗੁਅਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮਾੜੀ ਮੁਸਤਫਾ ਵਿਖੇ ਬਲਾਕ ਬਾਘਾ ਪੁਰਾਣਾ ਦਾ ਚੋਣ ਇਜਲਾਸ ਜਿਲ੍ਹਾ ਪ੍ਧਾਨ...
ਮੋਗਾ,26 ਜਨਵਰੀ (ਜਸ਼ਨ) ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਸ਼ੇਸ਼ ਮੀਟਿੰਗ 27 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 12 ਵਜੇ ਗੁਰਦੁਆਰਾ ਤੰਬੂਮਾਲ ਸਾਹਿਬ ਡਗਰੂ ਵਿਖੇ ਹੋਵੇਗੀ। ਇਸ ਸਬੰਧੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ ਮਹੀਨੇ ਅਖੀਰਲੇ ਸੋਮਵਾਰ ਨੂੰ ਕੀਤੀ ਜਾਂਦੀ ਇਸ ਮੀਟਿੰਗ ਦੌਰਾਨ ਪਾਰਟੀ ਅਤੇ ਪੰਥਕ ਮਸਲਿਆਂ ਸਬੰਧੀ ਵਿਚਾਰ ਚਰਚਾ ਕੀਤੀ ਜਾਂਦੀ ਹੈ । ਜ਼ਿਕਰਯੋਗ ਹੈ ਕਿ ਬੀਤੇ ਕੱਲ...
ਮੋਗਾ/ਬਾਘਾ ਪੁਰਾਣਾ 26 ਜਨਵਰੀ (ਜਸ਼ਨ) : ਮੋਗਾ ਜਿਲ੍ਹੇ ਦੀ ਉਘੀ ਅਤੇ ਸਟੇਟ ਐਵਾਰਡੀ ਸੰਸਥਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਰਜਿ: ਮੋਗਾ ਵੱਲੋਂ ਆਪਣੇ ਨਿਰਧਾਰਤ ਪ੍ੋਗਰਾਮ ਅਨੁਸਾਰ ਬਲਾਕਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਬਲਾਕ ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਦੀ ਚੋਣ ਤੋਂ ਬਾਅਦ ਅੱਜ ਬਲਾਕ ਬਾਘਾ ਪੁਰਾਣਾ ਦੀ ਚੋਣ ਕਰਵਾਈ ਗਈ। ਇਸ ਸਬੰਧੀ ਅੱਜ ਗੁਅਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮਾੜੀ ਮੁਸਤਫਾ ਵਿਖੇ ਬਲਾਕ ਬਾਘਾ ਪੁਰਾਣਾ ਦਾ ਚੋਣ ਇਜਲਾਸ ਜਿਲ੍ਹਾ ਪ੍ਧਾਨ...

