ਮੋਹਾਲੀ (ਐਸ.ਏ.ਐਸ. ਨਗਰ), 26 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤ ਦੇ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਅਕਾਲ ਪੁਰਖ ਦੀ ਮਿਹਰ ਸਦਕਾ ਸਦਾ ਲਈ ਮਜ਼ਬੂਤ ਰਹਿਣਗੀਆਂ ਅਤੇ ਬਿਨਾਂ ਕਿਸੇ ਧਰਮ, ਜਾਤ-ਪਾਤ ਜਾਂ ਫਿਰਕੇ ਦੇ ਵਖਰੇਵੇਂ ਦੇ ਸਭਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਸਲਾਮੀ ਲੈਂਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਪ੍ਰਗਟ ਕੀਤੇ।ਮੁੱਖ ਮੰਤਰੀ...
News
ਮੋਗਾ 26 ਜਨਵਰੀ(ਜਸ਼ਨ): ਗਣਤੰਤਰ ਦਿਵਸ ਮੌਕੇ ਮੋਗਾ ਵਿਖੇ ਆਯੋਜਿਤ ਜ਼ਿਲਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ੍ਹ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਮੋਗਾ ਡਾ: ਹਰਜੋਤ ਕਮਲ ਅਤੇ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਵੀ ਸਮਾਗਮ ਵਿਚ ਹਾਜ਼ਰ ਰਹੇ। ਇਸ ਮੌਕੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਇੰਦਰਜੀਤ ਸਿੰਘ...
ਮੋਗਾ,25 ਜਨਵਰੀ (ਜਸ਼ਨ): ਸਮਾਜਸੇਵੀ ਅਤੇ ਰਾਸ਼ਟਰੀ ਸਵੈਸੇਵਕ ਸੰਘ ਦੇ ਕਾਰਕੁੰਨ ਦੇਵਪ੍ਰਿਆ ਤਿਆਗੀ ਦਾ ਆਖਣਾ ਹੈ ਬਲਾਤਕਾਰ ਦੇ ਦੋਸ਼ੀਆਂ ਨੂੰ ਫ਼ਾਂਸੀ ਦੀ ਸਜ਼ਾ ਜਾਇਜ਼ ਹੈ ਚਾਹੇ ਉਹ ਕਿਸੀ ਵੀ ਧਰਮ ਦਾ ਕਿਉਂ ਨਾ ਹੋਵੇ। ਉਹਨਾਂ ਕਿਹਾ ਕਿ ਨਿਰਭਿਆ ਦੀ ਮਾਂ 7 ਸਾਲ ਪਹਿਲਾਂ ਆਪਣੀ ਬੇਟੀ ਨੂੰ ਗਵਾਅ ਚੁੱਕੀ ਹੈ ਅਤੇ ਅੱਜ ਵੀ ਇਨਸਾਫ਼ ਲਈ ਕੋਰਟ ਦੇ ਚੱਕਰ ਕੱਟ ਰਹੀ ਹੈ। ਤਿਆਗੀ ਨੇ ਕਿਹਾ ਕਿ ਅਜਿਹੇ ਸੰਗੀਨ ਜੁਰਮ ਲਈ ਫਾਸਟ ਟਰੈਕ ਕੋਰਟਾਂ ਬੇਹੱਦ ਜ਼ਰੂਰੀ ਹਨ ਤਾਂ ਕਿ ਜਲਦ ਤੋਂ ਜਲਤ ਅਜਿਹੇ...
ਬਾਘਾਪੁਰਾਣਾ,25 ਜਨਵਰੀ (ਜਸ਼ਨ)- ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਜਿੱਥੇ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਸਮੂਹ ਸੰਗਤ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ । ਇਨ੍ਹਾਂ ਸਮਾਜ ਭਾਈ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਮੁੱਖ ਸੇਵਾਦਾਰ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਸਮੂਹ ਸੰਗਤ, ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਅਤੇ ਉੱਘੇ ਸਮਾਜ ਸੇਵੀ ਜਗਤਾਰ...
ਮੋਗਾ,25 ਜਨਵਰੀ (ਨਵਦੀਪ ਮਹੇਸ਼ਰੀ): ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਮੋਗਾ ਵਿਖੇ ਕੀਤੀ ਰੈਲੀ ਦੌਰਾਨ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ’ਤੇ ਨਿਸ਼ਾਨਾ ਬਿੰਨਣ ਦੇ ਜਵਾਬ ਵਿਚ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਬਰਾੜ ਨੇ ਪ੍ਰੈਸ ਕਾਨਫਰੰਸ ਕਰਦਿਆਂ ਆਖਿਆ ਕਿ ਉਹਨਾਂ ਦੇ ਪਿਤਾ ਦਾ ਪਾਰਟੀ ਵਿਚ ਪੂਰਾ ਸਨਮਾਨ ਹੈ ਅਤੇ ਸ. ਢੀਂਡਸਾ ਕਾਂਗਰਸ ਦੇ ਵਰਕਰਾਂ ਦੀ ਸਹਾਇਤਾ ਨਾਲ ਹੀ ਅਜਿਹੀਆਂ ਮੀਟਿੰਗਾਂ ਕਰ ਰਹੇ ਹਨ। ਮੱਖਣ ਬਰਾੜ ਨੇ ਆਖਿਆ ਕਿ ਢੀਂਡਸਾ ਦੀ...
ਮੋਗਾ,25 ਜਨਵਰੀ (ਨਵਦੀਪ ਮਹੇਸ਼ਰੀ): ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ ਲਾਗਲੇ ਗੁਰਦੁਆਰਾ ਤੰਬੂਮਾਲ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਲੋਕਤੰਤਰ ਨਾਮ ਦੀ ਕੋਈ ਚੀਜ਼ ਨਹੀਂ ਅਤੇ ਇਕ ਆਗੂ ਹੀ ਤਾਨਾਸ਼ਾਹ ਵਾਂਗ ਵਿਚਰ ਰਿਹਾ ਹੈ ਅਤੇ ਪਾਰਟੀ ਦੇ ਸਾਰੇ ਫੈਸਲੇ ਪਾਰਟੀ ਵਰਕਰਾਂ ਦੇ ਮਸ਼ਵਰੇ ਤੋਂ ਬਗੈਰ ਹੀ ਕੀਤੇ ਜਾਂਦੇ ਹਨ । ਉਹਨਾਂ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਵਾਲੇ...
ਮੋਗਾ,25 ਜਨਵਰੀ (ਜਸ਼ਨ):ਮਾਈ ਮੋਗਾ ਵੈੱਲਫੇਅਰ ਸੋਸਾਇਟੀ ਦੀ ਪਹਿਲ ’ਤੇ ਸਕੂਲੀ ਵਿਦਿਆਰਥਣਾਂ ਨੂੰ ਸਿੱਖਿਅਤ ਕਰਨ ਦੇ ਯਤਨਾਂ ਨੂੰ ਉਸ ਵੇਲੇ ਹੋਰ ਉਤਸ਼ਾਹ ਮਿਲਿਆ ਜਦੋਂ ਪ੍ਰਵਾਸੀ ਪੰਜਾਬੀ ਜਗਦੀਪ ਸਿੰਘ ਖੇਲ੍ਹਾ ਕਨੇਡਾ ਨੇ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੀਆਂ ਇਕ ਸਾਲ ਦੀ ਉਮਰ ਤੱਕ ਦੀਆਂ 11 ਬੱਚੀਆਂ ਨੂੰ ਅਪਣਾਉਂਦਿਆਂ ਉਹਨਾਂ ਦੀ ਸਿੱਖਿਆ ਦਾ ਸਾਰਾ ਖਰਚ ਉਠਾਉਣ ਦਾ ਐਲਾਨ ਕਰ ਦਿੱਤਾ। ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਦੇ ਮੋਗਾ ਦਫਤਰ ਵਿਚ ਪੁੱਜੇ ਜਗਦੀਪ ਸਿੰਘ...
ਮੋਗਾ,25 ਜਨਵਰੀ (ਜਸ਼ਨ) ਕਿਰਸਾਨੀ ਲਈ ਵਰਦਾਨ ਬਣ ਰਹੀਆਂ ਕੋਆਪਰੇਟਿਵ ਸੁਸਾਇਟੀਆਂ ਦੀ ਚੋਣ ਪਰਿਕਿਰਿਆ ਦੌਰਾਨ ਲੰਢੇਕੇ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ । ਇਸ ਮੌਕੇ ਸਾਬਕਾ ਪੰਚਾਇਤ ਮੈਂਬਰ ਜਸਵਿੰਦਰ ਸਿੰਘ ਸਿੱਧੂ ਨੂੰ ਸੁਸਾਇਟੀ ਦਾ ਪ੍ਰਧਾਨ ਜਦਕਿ ਵਾਈਸ ਪ੍ਰਧਾਨ ਪ੍ਰਦੀਪ ਸਿੰਘ ਗਿੱਲ ਰਾਜਾ ਨੂੰ ਚੁਣਿਆ ਗਿਆ। ਸੁਸਾਇਟੀ ਲਈ ਕਮੇਟੀ ਮੈਂਬਰ ਜਸਬੀਰ ਸਿੰਘ,ਕਮੇਟੀ ਮੈਂਬਰ ਜੀਤ ਸਿੰਘ ਗਿੱਲ ਅਤੇ ਕਮੇਟੀ ਮੈਂਬਰ ਜੁਗਿੰਦਰ ਸਿੰਘ ਵੀ ਮਨੋਨੀਤ ਕੀਤੇ ਗਏ। ਚੁਣੇ ਗਏ...
ਧਰਮਕੋਟ,25 ਜਨਵਰੀ (ਜਸ਼ਨ): ਪੰਜਾਬ ਲੋਕ ਸੇਵਾ ਕਮਿਸ਼ਨ ਦੀ ਸਿੱਧੀ ਭਰਤੀ ਪਰਿਕਿਰਿਆ ਤਹਿਤ ਮੈਡਮ ਅਮਨਦੀਪ ਕੌਰ ਨੇ ਅੱਜ ਸਰਕਾਰੀ ਹਾਈ ਸਕੂਲ ਜਲਾਲਾਬਾਦ ਪੂਰਬੀ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ । ਇਸ ਮੌਕੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਸਰਪੰਚ ਅਮਰਜੀਤ ਸਿੰਘ ਖੇਲ੍ਹਾ ਅਤੇ ਸਕੂਲ ਦੇ ਸਮੁੱਚੇ ਸਟਾਫ਼ ਨੇ ਮੈਡਮ ਅਮਨਦੀਪ ਕੌਰ ਨੂੰ ਬੁੱਕੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ। ਅਹੁਦਾ ਸੰਭਾਲਣ ਦੀਆਂ ਰਸਮੀਂ ਕਾਰਵਾਈਆਂ ਦੌਰਾਨ ਸਰਪੰਚ ਅਮਰਜੀਤ ਸਿੰਘ ਖੇਲ੍ਹਾ ,ਰਾਜਵੰਤ ਸਿੰਘ...
ਨੱਥੂਵਾਲਾ ਗਰਬੀ , 25 ਜਨਵਰੀ (ਜਸ਼ਨ)- ਸਾਹਿਤ ਸਭਾ ਭਲੂਰ (ਰਜਿ:) ਪੰਜਾਬ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਜਸਵੀਰ ਭਲੂਰੀਆ ਦੀ ਪ੍ਰਧਾਨਗੀ ਹੇਠ ਲਾਇਬ੍ਰੇਰੀ ਹਾਲ ਭਲੂਰ ਵਿਖੇ ਹੋਈ।ਮੀਟਿੰਗ ਦੌਰਾਨ ਜਿੱਥੇ ਸਾਹਿਤਕ ਵਿਚਾਰਾਂ ਕੀਤੀਆਂ ਗਈਆਂ ਉੱਥੇ ਹੀ ਉੱਘੇ ਸਾਹਿਤਕਾਰ ਜਸਵੀਰ ਭਲੂਰੀਆ ਦੀ ਕਲਮ ਤੋਂ ਉਪਜਿਆ ਧਾਰਮਿਕ ਗੀਤ “ਜੇ ਗਦਾਰ ਨਾ ਹੁੰਦੇ” ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਹਿਤਕਾਰ ਕੰਵਲਜੀਤ ਸਿੰਘ ਭੋਲਾ ਲੰਡੇ ਨੇ ਦੱਸਿਆ ਕਿ...

