News

ਚੰਡੀਗੜ੍ਹ,23 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਮੂਹ ਪਾਰਟੀਆਂ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਕਿ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਤਿੰਨ ਦਰਿਆਵਾਂ ਦਾ ਪਾਣੀ ਕਿਸੇ ਵੀ...
ਮੋਗਾ 23 ਜਨਵਰੀ:(ਜਸ਼ਨ): ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਚੇਅਰਮੈਨ ਇੰਦਰਜੀਤ ਸਿੰਘ (ਤਲਵੰਡੀ ਭੰਗੇਰੀਆਂ) ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਮੋਗਾ ਅਧੀਨ ਚੱਲ ਰਹੀਆਂ 52 ਪੇਡੂ ਸਿਹਤ ਡਿਸਪੈਸਰੀਆਂ ਨੂੰ 3 ਲੱਖ 31 ਹਜ਼ਾਰ 559 ਰੁਪਏ ਦੀਆਂ 22 ਕਿਸਮ ਦੀਆਂ ਦਵਾਈਆਂ ਵੰਡਣ ਸਮੇ ਆਖਿਆ ਕਿ ਪੰਜਾਬ ਸਰਕਾਰ ਪੇਡੂ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਤੰਦਰੁਸਤ ਮਿਸ਼ਨ...
ਮੋਗਾ, 23 ਜਨਵਰੀ (ਜਸ਼ਨ)-ਇਲਾਕੇ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਪੁਰਾਣੇ ਵਾਲਾ (ਮੋਗਾ) ਵੱਲੋਂ ਸਕੂਲ ਵਿਚ ਭਾਰਤੀ ਇਤਿਹਾਸ ਦੀ ਮਹਾਨ ਸ਼ਖਸ਼ੀਅਤ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਤੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਮਿਲ ਕੇ ਨੇਤਾ ਜੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਉਪਰੰਤ...
Tags: MOUNT LITERA SCHOOL MOGA
ਮੋਗਾ, 23 (ਜਸ਼ਨ) : ਸਿਹਤ ਨੂੰ ਲੈ ਕੇ ਜਿੱਥੇ ਪੰਜਾਬ ਦਾ ਨੌਜਵਾਨ ਸ਼ੰਕਿਆਂ ਦੇ ਘੇਰੇ ਵਿਚ ਰਹਿੰਦਾ ਹੈ ਉੱਥੇ ਮੋਗਾ ਦੇ ਆਸ ਪਾਸ ਦੇ ਕੁਝ ਨੌਜਵਾਨ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਲ੍ਹੀਣਾ ਜਿੰਮ ਵਿਚ ਲਗਾਤਾਰ ਸਰੀਰਕ ਕਸਰਤ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿਣ ਦਾ ਸਾਕਾਰਤਮਕ ਸੁਨੇਹਾ ਵੀ ਦੇ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਲਈ ਉੱਦਮ ਕਰਨ ਵਾਲੇ ਸਲ੍ਹੀਣਾ ਜਿੰਮ ਦੇ ਐੱਮ ਡੀ ਹਰਵਿੰਦਰ ਸਿੰਘ ਸਲ੍ਹੀਣਾ ਨੇ ‘ਸਾਡਾ ਮੋਗਾ...
Tags: SALINA HEALTH CLUB AND ZYM
ਮੋਗਾ,22 ਜਨਵਰੀ (ਜਸ਼ਨ ): ਰਾਸ਼ਟਰੀ ਸਵੈ ਸੇਵਕ ਸੰਘ ਦੇ ਉੱਘੇ ਕਾਰਜਕਰਤਾ ਦੇਵਪ੍ਰਿਆ ਤਿਆਗੀ ਨੇ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਜਨਸੰਖਿਆ ’ਤੇ ਨਿਯੰਤਰਣ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਸਰਕਾਰ ਨੂੰ ਅਜਿਹੇ ਕਦਮ ਉਠਾਉਣੇ ਚਾਹੀਦੇ ਹਨ ਜਿਸ ਨਾਲ ਆਬਾਦੀ ’ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਜਿਸ ਤਰਾਂ ਕੇਂਦਰ ਸਰਕਾਰ ਨੇ ਦਿ੍ਰੜਤਾ ਨਾਲ ਜੰਮੂ ਕਸ਼ਮੀਰ ਵਿਚ ਧਾਰਾ 370 ਹਟਾ ਕੇ ਜੰਮੂ ਕਸ਼ਮੀਰ ‘ਚ ਵਿਕਾਸ ,ਰੁਜ਼ਗਾਰ ,ਸਿੱਖਿਆ ,ਸਿਹਤ ਅਤੇ ਸੈਰਸਪਾਟੇ...
ਚੰਡੀਗੜ੍ਹ, 22 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਵਰਲਡ ਐਜੂਕੇਸ਼ਨ ਫ਼ੋਰਮ ਵੱਲੋਂ ਲੰਡਨ ਵਿਖੇ ਕਰਵਾਏ ਜਾ ਰਹੇ ਛੇ ਦਿਨਾ ਸੰਮੇਲਨ ਦੌਰਾਨ ਯੂ.ਕੇ ਦੇ ਰਾਜ ਸਿੱਖਿਆ ਸਕੱਤਰ ਅਤੇ ਦੱਖਣੀ ਸਟੈਫ਼ੋਰਡਸ਼ਾਇਰ ਤੋਂ ਸੰਸਦ ਮੈਂਬਰ ਸ੍ਰੀ ਗੈਵਿਨ ਵਿਲੀਅਮਸਨ ਨਾਲ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ ਦੱਖਣੀ-ਪੂਰਬੀ ਏਸ਼ੀਆ ਅਤੇ ਯੂਰਪੀਅਨ ਦੇਸ਼ਾਂ ਵਿੱਚ ਸਿੱਖਿਆ ਅਤੇ ਕਿੱਤਾ-ਮੁਖੀ ਸਿਖਲਾਈ ਦੇ ਮੌਕਿਆਂ ਬਾਰੇ ਵਿਸਥਾਰ ਨਾਲ...
Tags: GOVERNMENT OF PUNJAB
ਚੰਡੀਗ੍ਹੜ,22 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਵਿਜੀਲੈਂਸ ਬਿਓਰੋ ਨੇ ਅੱਜ ਪੰਜਾਬ ਵਿਚ ਤਿੰਨ ਵੱਖ ਵੱਖ ਥਾਵਾਂ ’ਤੇ ਇਕ ਪਟਵਾਰੀ ਅਤੇ 2 ਏ ਐੱਸ ਆਈ, ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਏ। ਪੰਜਾਬ ਵਿਜੀਲੈਂਸ ਬਿਓਰੋ ਦੇ ਨੁਮਾਇੰਦੇ ਨੇ ਦੱਸਿਆ ਕਿ ਕਪੂਰਥਲੇ ਜ਼ਿਲ੍ਹੇ ਦੀ ਤਹਿਸੀਲ ਭੁਲੱਥ ਦੇ ਹਲਕਾ ਜ਼ੈਦ ਵਿਖੇ ਤੈਨਾਤ ਪਟਵਾਰੀ ਪਰਮਜੀਤ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫਤਾਰ ਕੀਤਾ ਗਿਆ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਮਨਜੀਤ ਸਿੰਘ ਨੇ...
Tags: VIGILANCE BUREAU PUNJAB
ਚੰਡੀਗੜ੍ਹ, 22 ਜਨਵਰੀ:ਸੂਬੇ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਵਿਭਾਗ ਨੇ ਪੰਦਰਾਂ ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨਾਂ ਨੂੰ ਇਲੈਕਟਿ੍ਰਕ / ਸੀ.ਐਨ.ਜੀ ਤਿੰਨ ਪਹੀਆ ਵਾਹਨਾਂ ਨਾਲ ਤਬਦੀਲ ਕਰਨ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਵੇਖਿਆ ਗਿਆ ਹੈ ਕਿ ਸੂਬੇ ਵਿੱਚ 15 ਸਾਲ...
ਮੋਗਾ,22 ਜਨਵਰੀ (ਜਸ਼ਨ): ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹਲਕਾ ਬਾਘਾਪੁਰਾਣਾ ਵਿਖੇ ਮਾਰਕੀਟ ਕਮੇਟੀ ਬਾਘਾਪੁਰਾਣਾ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੇ ਤਾਜਪੋਸ਼ੀ ਸਮਾਗਮਾਂ ’ਤੇ ਵਿਸ਼ੇਸ਼ ਤੌਰ ’ਤੇ ਪਹੰੁਚੇ। ਮੋਗਾ ਪਹੁੰਚਣ ਤੋਂ ਪਹਿਲਾਂ ਵਿਧਾਇਕ ਡਾ: ਹਰਜੋਤ ਕਮਲ ਸਿੰਘ ਦੇ ਦਫਤਰ ਵਿਖੇ ਉਹਨਾਂ ਦਾ ਨਿੱਘਾ ਸਵਾਗਤ ਕਰਨ ਉਪਰੰਤ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਦੇ ਗ੍ਰਹਿ ਵਿਖੇ ਸੰਖੇਪ ਮਿਲਣੀ ਪ੍ਰੋਗਰਾਮ ਹੋਇਆ । ਚੇਅਰਮੈਨ ਵਿਨੋਦ ਬਾਂਸਲ...
ਮੋਗਾ/ਬਾਘਾ ਪੁਰਾਣਾ 22 ਜਨਵਰੀ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਜੀ ਦੀ ਗਤੀਸ਼ੀਲ ਅਗਵਾਈ ਹੇਠ 444ਵਾਂ ਅੱਖਾਂ ਦਾ ਮੁਫਤ ਚੈਕਅੱਪ ਅਤੇ ਲੈਂਜ਼ ਕੈਂਪ ਮਿਤੀ 25 ਜਨਵਰੀ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮਾੜੀ ਮੁਸਤਫਾ ਵਿਖੇ ਲਗਾਇਆ ਜਾਵੇਗਾ, ਜਿਸ ਵਿੱਚ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਦੀ ਟੀਮ ਵੱਲੋਂ ਮਰੀਜਾਂ ਦਾ ਚੈਕਅੱਪ ਕਰਕੇ ਉਹਨਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਜਾਣਗੀਆਂ ਅਤੇ ਅਪ੍ੇਸ਼ਨ ਲਈ ਚੁਣੇ ਗਏ...
Tags: NGO

Pages