ਚੰਡੀਗੜ੍ਹ, 17 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਵਿਵਾਦਗ੍ਰਸਤ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਨੂੰ ਪੂਰੀ ਤਰ੍ਹਾਂ ਪੱਖਪਾਤੀ ਅਤੇ ਭਾਰਤੀ ਸੰਵਿਧਾਨ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਤਹਿਸ-ਨਹਿਸ ਕਰ ਦੇਣ ਵਾਲਾ ਕਾਨੂੰਨ ਦੱਸਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਜ਼ੁਬਾਨੀ ਵੋਟਾਂ ਨਾਲ ਸਖ਼ਤ ਸ਼ਬਦਾਂ ਵਾਲਾ ਮਤਾ ਪਾਸ ਕਰਕੇ ਗੈਰ-ਸੰਵਿਧਾਨਕ ਕਾਨੂੰਨ ਨੂੰ ਮਨਸੂਖ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਾਨੂੰਨ ਦੀ ਤੁਲਨਾ...
News
ਚੰਡੀਗੜ੍ਹ, 17 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨਾਇਬ ਤਹਿਸੀਲਦਾਰਾਂ ਵਿਰੁੱਧ ਭਿ੍ਰਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ ਇੱਕ ਨਾਇਬ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਰਗਟ ਸਿੰਘ ਦੀ ਸ਼ਿਕਾਇਤ ’ਤੇ ਰਾਜਪੁਰਾ (ਜ਼ਿਲ੍ਹਾ ਪਟਿਆਲਾ) ਦੇ ਨਾਇਬ ਤਹਿਸੀਲਦਾਰ...
ਮੋਗਾ 17 ਜਨਵਰੀ(ਜਸ਼ਨ):ਜ਼ਿਲ੍ਹਾ ਪ੍ਰਸ਼ਾਸਨ ਅਤੇ ਮੋਗਾ ਪੁਲਿਸ ਵੱਲੋ ਆਮ ਜਨਤਾ ਵਿੱਚ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਪੈਦਾ ਕਰਨ ਲਈ 31 ਵੇ ਸੜਕ ਸੁਰੱਖਿਆ ਸਪਤਾਹ ਦੇ ਅਖਰੀਲੇ ਭਾਵ ਸੱਤਵੇਂ ਦਿਨ ਰੀਫਲੈਕਟਰ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਖ ਵੱਖ ਅਨਾਜ ਮੰਡੀਆਂ ਵਿੱਚ ਜਾ ਕੇ ਟਰਾਲੀਆਂ ਸਮੇਤ ਕੈਂਟਰਾਂ ਦੇ ਪਿੱਛੇ ਰਾਤਾਂ ਨੂੰ ਚਮਕਣ ਵਾਲੇ ਰੀਫਲੈਕਟਰ ਲਗਾਏ ਗਏ ਤਾਂ ਜੋ ਧੁੰਦਾਂ ਦੇ ਮੌਸਮ ਦੌਰਾਨ ਅਣਜਾਇਆਂ ਜਾ ਰਹੀਆਂ ਜਾਨਾ ਨੂੰ ਬਚਾਇਆ ਜਾ ਸਕੇ। ਇਸ ਸਮੇ ਮੋਗਾ ਵਿਖੇ ਵੱਖ ਵੱਖ...
ਮੋਗਾ/ਧਰਮਕੋਟ 17 ਜਨਵਰੀ (ਜਸ਼ਨ) : ਮੋਗਾ ਜਿਲ੍ਹੇ ਦੀ ਉਘੀ ਅਤੇ ਸਟੇਟ ਐਵਾਰਡੀ ਸੰਸਥਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਰਜਿ: ਮੋਗਾ ਵੱਲੋਂ ਆਪਣੇ ਨਿਰਧਾਰਤ ਪ੍ੋਗਰਾਮ ਅਨੁਸਾਰ ਬਲਾਕਾਂ ਦੀਆਂ ਚੋਣਾਂ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਅੱਜ ਗੁਅਰਦੁਆਰਾ ਸਿੰਘ ਸਭਾ ਪਿੰਡ ਸੰਗਲਾ ਵਿਖੇ ਬਲਾਕ ਧਰਮਕੋਟ ਦਾ ਚੋਣ ਇਜਲਾਸ ਜਿਲ੍ਹਾ ਪ੍ਧਾਨ ਮਹਿੰਦਰ ਪਾਲ ਲੂੰਬਾ, ਸੀਨੀਅਰ ਅਹੁਦੇਦਾਰ ਹਰਜਿੰਦਰ ਸਿੰਘ ਚੁਗਾਵਾਂ, ਦਵਿੰਦਰਜੀਤ ਸਿੰਘ ਗਿੱਲ ਅਤੇ ਸੁਖਦੇਵ ਸਿੰਘ ਬਰਾੜ ਦੀ...
ਚੰਡੀਗੜ੍ਹ, 16 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿੱਚ 17 ਜਨਵਰੀ 2020 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਸੰਗਰੂਰ ਨੂੰ ਛੱਡ ਕੇ ਬਾਕੀ ਸਾਰੇ ਸੂਬੇ ਵਿੱਚ ਸਰਕਾਰੀ ਅਦਾਰੇ ਆਮ ਵਾਂਗ ਖੁੱਲ੍ਹਣਗੇ।ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕੂਕਾ ਅੰਦੋਲਨ ਸ਼ਹੀਦੀ ਦਿਵਸ ਮੌਕੇ 17 ਜਨਵਰੀ, 2020 ਦੀ ਗਜ਼ਟਿਡ ਛੁੱਟੀ ਸਬੰਧੀ ਫ਼ਰਜ਼ੀ ਨੋਟੀਫਿਕੇਸ਼ਨ ਸੋਸ਼ਲ ਮੀਡੀਆ ਰਾਹੀਂ ਫੈਲਾ ਦਿੱਤੀ ਗਈ...
ਮੋਗਾ,16 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) -ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ 20 ਜਨਵਰੀ ਨੂੰ ਭਾਰਤ ਦੇ ਦਸਵੀਂ ਅਤੇ ਬਾਹਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਡਰ ਮੁਕਤ ਪ੍ਰੀਖਿਆਵਾਂ ਦੇਣ ਲਈ, ਉਹਨਾਂ ਦੀ ਮਾਨਸਿਕਤਾ ਨੂੰ ਮਜਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਨੂੰ ਹਊਆ ਨਾ ਸਮਝਣ ਲਈ ‘ਪ੍ਰੀਖਿਆ ’ਤੇ ਚਰਚਾ 2020’ ਦਾ, ਵਿਦਿਆਰਥੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ...
ਮੋਗਾ,16 ਜਨਵਰੀ (ਜਸ਼ਨ): ਸਿੱਖਿਆ ਅਤੇ ਸਮਾਜਕ ਕੰਮਾਂ ‘ਚ ਆਪਣੇ ਵਿਲੱਖਣ ਯੋਗਦਾਨ ਕਾਰਨ ਬਾਲਜਬਰਿੱਜ ਯੂਨੀਵਰਸਿਟੀ ਡੋਮੀਨੀਕਾ ਵੱਲੋਂ ਸ਼੍ਰੀ ਰਵਿੰਦਰ ਗੋਇਲ ਸੀ ਏ ਨੂੰ ਪੀ ਐੱਚ ਡੀ ਡਿਗਰੀ ਨਾਲ ਨਿਵਾਜਿਆ ਗਿਆ। ਜ਼ਿਕਰਯੋਗ ਹੈ ਕਿ ਦਿੱਲੀ ਵਿਖੇ ਹੋਈ ਕਨਵੋਕੇਸ਼ਨ ਵਿਚ ਰਵਿੰਦਰ ਗੋਇਲ ਖੁਦ ਸ਼ਾਮਲ ਨਹੀਂ ਹੋ ਸਕੇ ਸਨ ਅਤੇ ਉਹਨਾਂ ਦਾ ਇਹ ਸਨਮਾਨ ਪਰਮਜੀਤ ਕੌਰ ਐਡਮਿਨਸਟਰੇਟਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵੱਲੋਂ ਪ੍ਰਾਪਤ ਕੀਤਾ ਗਿਆ ਸੀ ਜੋ ਅੱਜ ਬਾਬਾ ਕੁੰਦਨ ਸਿੰਘ ਲਾਅ ਕਾਲਜ ਵਿਚ...
ਚੰਡੀਗੜ੍ਹ, 16 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਵਿਵਾਦਗ੍ਰਸਤ ਬਿਜਲੀ ਖਰੀਦ ਸਮਝੌਤਿਆਂ ਦੇ ਸਬੰਧ ਵਿੱਚ ਅਕਾਲੀਆਂ ਵੱਲੋਂ ਕੀਤੇ ਫ਼ਰੇਬ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਵਾਈਟ ਪੇਪਰ ਲਿਆਵੇਗੀ। ਅੱਜ ਇੱਥੇ ਵਿਧਾਨ ਸਭਾ ਦੇ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-...
ਮੋਗਾ/ਧਰਮਕੋਟ 16 ਜਨਵਰੀ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਜੀ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਲਾਮਿਸਾਲ ਸਮਾਜ ਸੇਵੀ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ 442ਵਾਂ ਅੱਖਾਂ ਦਾ ਮੁਫਤ ਚੈਕਅੱਪ ਅਤੇ ਲੈਂਜ਼ ਕੈਂਪ ਯੂਥ ਸਪੋਰਟਸ ਐਂਡ ਵੈਲਫੇਅਰ ਕਲੱਬ ਸੰਗਲਾ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਪਿੰਡ ਸੰਗਲਾ ਵਿਖੇ ਲਗਾਇਆ ਗਿਆ, ਜਿਸ ਵਿੱਚ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਦੀ ਟੀਮ ਵੱਲੋਂ ਡਾ. ਵਿਸ਼ਾਲ ਬਰਾੜ ਦੀ...
ਚੰਡੀਗੜ੍ਹ, 16 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਸਾਫ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੀਂ ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ ਵਾਸਤੇ ਵਿੱਤ ਵਿਭਾਗ ਨੂੰ ਤੁਰੰਤ 85 ਲੱਖ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਬੀਤੇ ਦਿਨ ਮੀਟਿੰਗ ਦੌਰਾਨ ਇਹ ਰਕਮ...

