News

ਤਰਨਤਾਰਨ , 1 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਅੱਜ ਚੜ੍ਹਦੇ ਸਾਲ ਵਿਜੀਲੈਂਸ ਬਿਓਰੋ ਨੇ ਰਿਸ਼ਵਤਖੋਰੀ ਖਿਲਾਫ਼ ਕਾਰਵਾਈ ਕਰਦਿਆਂ ਐੱਸ ਡੀ ਐੱਮ ਦਫਤਰ ਤਰਨਤਾਰਨ ‘ਚ ਤਾਇਨਾਤ ਰੀਡਰ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਤਰਨਤਾਰਨ ਦੇ ਐੱਸ ਡੀ ਐੱਮ ਦਫ਼ਤਰ ਵਿਚ ਤੈਨਾਤ ਰੀਡਰ ਜਗਨਨਾਥ ਨੇ ਦਰਅਸਲ ਵੀਰੋ ਨਾਮ ਦੀ ਔਰਤ ਤੋਂ ਜ਼ਮੀਨ ਦੇ ਕਿਸੇ ਮਾਮਲੇ ਵਿਚ ਮੁਆਵਜ਼ਾ ਦਿਵਾਉਣ ਲਈ 60 ਹਜ਼ਾਰ ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਸੀ ਪਰ ਵੀਰੋ...
Tags: VIGILANCE BUREAU PUNJAB
ਚੰਡੀਗੜ੍ਹ, 1 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼): ਸਮਾਜ ‘ਚੋਂ ਭਿ੍ਰਸ਼ਟਾਚਾਰ ਖ਼ਤਮ ਕਰਨ ਲਈ, ਪੰਜਾਬ ਵਿਜੀਲੈਂਸ ਬਿਊਰੋ ਨੇ ਅਪਰਾਧੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਇੱਕ ਹੋਰ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਸਾਲ 2019 ਦੌਰਾਨ 101,64,82,194 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਚਾਰ ਵੱਖ ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਦੀਆਂ...
Tags: VIGILANCE BUREAU PUNJAB
ਕੋਟਕਪੂਰਾ, 1 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼) :- ਧਾਰਮਿਕ, ਸਮਾਜਿਕ ਅਤੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਯਤਨਸ਼ੀਲ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਨਵਾਂ ਸਾਲ ਨਿਵੇਕਲੇ ਢੰਗ ਨਾਲ ਮਨਾਉਂਦਿਆਂ ਉਸ ਵੇਲੇ ਯਾਦਗਾਰੀ ਬਣਾ ਦਿੱਤਾ, ਜਦੋਂ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੇੈਂਬਰਾਂ ਦੀ ਹਾਜ਼ਰੀ ’ਚ ਜਿਲੇ ਭਰ ਦੇ ਵੱਖ-ਵੱਖ ਸਟੇਸ਼ਨਾ ਤੋਂ ਆਏ ਪੱਤਰਕਾਰਾਂ ਨੇ ਵੀ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ’ਚ ਹਰ ਤਰਾਂ ਦਾ ਸਹਿਯੋਗ ਦੇਣ...
ਮੋਗਾ 1 ਜਨਵਰੀ(ਜਸ਼ਨ):ਨਵਾਂ ਸਾਲ-2020 ਦੀ ਸੁੱਭ ਆਰੰਭਤਾ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਸਮੁੱਚੀ ਸੰਗਤ ਨੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਸੀਨੀਅਰ ਕਪਤਾਨ ਪੁਲਿਸ ਅਮਰਜੀਤ ਸਿੰਘ ਬਾਜਵਾ, ਪੁਲਿਸ ਕਪਤਾਨ (ਹੈਡ) ਰਤਨ ਸਿੰਘ ਬਰਾੜ, ਜ਼ਿਲ੍ਹਾ...
ਮੋਗਾ,31 ਦਸੰਬਰ (ਜਸ਼ਨ): ਮੋਗਾ ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲਿਆਂ ਦੇ ਸਹਿਯੋਗ ਨਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜਾਦਿਆਂ, ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਅਤੇ 1704ਈ: ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਹੋਏ। ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ...
Tags: DROLI BHAI MOGA
ਮੋਗਾ,31 ਦਸੰਬਰ (ਜਸ਼ਨ): ਰਾਜਸਥਾਨ ਤੋਂ ਪੰਜਾਬ ਫੇਰੀ ਤੇ ਆਏ ਸੰਤ ਡਾ. ਗੁਰਚਰਨ ਸਿੰਘ ਸੇਕ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਦਾ ਦੇਹਾਂਤ ਹੋ ਗਿਆ। ਡਾ. ਸੇਕ ਅੱਜ ਹੀ ਰਾਜਸਥਾਨ ਤੋਂ ਮੋਗਾ ਪਹੰੁਚੇ ਸਨ ਅਤੇ ਕੱਲ 1 ਜਨਵਰੀ ਨੂੰ ਉਹਨਾਂ ਨੇ ਮੋਗਾ ਵਿਚ ਹੀ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕਰਨੀ ਸੀ ਪਰ ਅੱਜ ਹੀ ਉਹ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਉਹਨਾਂ ਦੇ ਸੇਵਕ ਇੰਦਰਵੀਰ ਸਿੰਘ ਨੇ ‘ਸਾਡਾ ਮੋਗਾ ਡੋਟ ਕੌਮ’ ਨਿਊਜ਼ ਪੋਰਟਲ ਦੇ ਦਫਤਰ ਵਿਚ ਫ਼ੋਨ ਕਰਕੇ ਦੱਸਿਆ...
ਮੋਗਾ,31 ਦਸੰਬਰ (ਜਸ਼ਨ): ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680-22ਬੀ ਅਤੇ ਪਸਸਫ 1406-22ਬੀ ਜ਼ਿਲ੍ਹਾ ਮੋਗਾ ਦੀ ਸਾਂਝੀ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿੱਚ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ’ਤੇ ਪਹੁੰਚੇ ਸੂਬਾ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ਨੇ ਪਸਸਫ ਦੀਆਂ ਪੰਜਾਬ ਸਰਕਾਰ ਨਾਲ ਹੋਈਆਂ ਮੀਟਿੰਗਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕਿਹਾ ਕਿ ਕੇਂਦਰ ਸਰਕਾਰ ਵੀ ਲੋਕ ਮੁਲਾਜ਼ਮ ਮਾਰੂ ਨੀਤੀਆਂ ਤੇ ਚੱਲਦੇ ਹੋਏ ਸੰਵਿਧਾਨ ਵਿੱਚ ਅਮੀਰ...
ਮੋਗਾ,31 ਦਸੰਬਰ (ਜਸ਼ਨ) : ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਜੀ ਦੇ ਆਦੇਸ਼ਾਂ ਤੇ ਅਤੇ ਜਿਲ੍ਹਾ ਐਪੀਡੀਮਾਲੋਜ਼ਿਸਟ ਡਾ. ਨਰੇਸ਼ ਕੁਮਾਰ ਜੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਮੋਗਾ ਵੱਲੋਂ ਸਕੂਲਾਂ ਅਤੇ ਕਾਲਜਾਂ ਵਿੱਚ ਸਵਾਈਨ ਫਲੂ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਵਿਖੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਬਾਰੇ ਜਾਗਰੂਕ ਕੀਤਾ ਗਿਆ ਅਤੇ ਪੈਂਫਲਿਟ ਵੰਡੇ ਗਏ । ਇਸ...
ਮੋਗਾ,31 ਦਸੰਬਰ (ਜਸ਼ਨ) : ਸਮਾਜ ਸੇਵਾ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਹੀ ਮੋਗਾ ਜਿਲ੍ਹੇ ਦੇ ਪਿੰਡਾਂ ਦੀਆਂ ਕਲੱਬਾਂ ਦੇ ਸੰਗਠਨ ਦੇ ਤੌਰ ਤੇ ਕੰਮ ਕਰ ਰਹੀ ਸਟੇਟ ਐਵਾਰਡੀ ਸੰਸਥਾ ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵੱਲੋਂ ਦੋ ਸਾਲ ਪੂਰੇ ਹੋ ਜਾਣ ਤੇ ਆਪਣੀਆਂ ਬਲਾਕ ਕਮੇਟੀਆਂ ਅਤੇ ਜਿਲ੍ਹਾ ਕਮੇਟੀ ਦੀ ਨਵੀਂ ਚੋਣ ਕਰਵਾਉਣ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਅੱਜ ਬਲਾਕ ਅਤੇ ਜਿਲ੍ਹਾ ਕਮੇਟੀ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ...
Tags: NGO
ਚੰਡੀਗੜ੍ਹ, 31 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਕੇਂਦਰ ਸਰਕਾਰ ਦੀਆਂ ਹੋਰ ਵਿਵਾਦਤ ਕਾਰਵਾਈਆਂ ਖਿਲਾਫ ਵਿਦਿਆਰਥੀਆਂ ਨੂੰ ਰੋਸ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕੇਗੀ ਪਰ ਕਿਸੇ ਵੀ ਕੀਮਤ 'ਤੇ ਸੂਬੇ ਦੀ ਸਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਵੇਗੀ।ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਅਤੇ ਕੌਮੀ...

Pages