ਚੰਡੀਗੜ੍ਹ, 29 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਹੁਕਮ ਸਦਕਾ ਝੋਨਾ ਹੇਠਲਾ ਰਕਬਾ ਵੱਡੀ ਪੱਧਰ ’ਤੇ ਘਟਿਆ ਅਤੇ ਸਾਉਣੀ-2019 ਦੌਰਾਨ ਲਗਪਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆ ਗਿਆ।ਜ਼ਿਕਰਯੋਗ ਹੈ ਕਿ ਸਾਉਣੀ-2018 ਦੌਰਾਨ ਗੈਰ-ਬਾਸਮਤੀ ਝੋਨੇ ਹੇਠ 64.80 ਲੱਖ ਏਕੜ ਰਕਬਾ ਸੀ ਜੋ ਇਸ ਵਾਰ ਘਟ ਕੇ 57.27 ਲੱਖ...
News
ਬਾਘਾਪੁਰਾਣਾ,29 ਦਸੰਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਅਤੇ ਕੇਵਲ ਕਿ੍ਰਸ਼ਨ ਗਰਗ ਦੇ ਪਿਤਾ ਬਾਊ ਜਗਦੀਸ਼ ਰਾਏ ਗਰਗ ਦੇ ਦਿਹਾਂਤ ’ਤੇ ਵੱਖ-ਵੱਖ ਰਾਜਸੀ, ਗੈਰ-ਰਾਜਸੀ ਤੇ ਧਾਰਮਿਕ ਸੰਸਥਾਵਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਲੋਂ ਗਰਗ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।ਪਿਛਲੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੀ ਬਾਲ ਕ੍ਰਿਸ਼ਨ ਬਾਲੀ ਦੇ ਗ੍ਰਹਿ ਵਿਖੇ...
ਲੁਧਿਆਣਾ,29 ਦਸੰਬਰ(ਜਸ਼ਨ): ਬਾਦਸ਼ਾਹ ਦਰਵੇਸ਼ ਸਾਹਿਬ-ਏ- ਕਮਾਲ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ, ਨਿਊ ਕਰਤਾਰ ਨਗਰ ਲੁਧਿਆਣਾ ਤੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਸੰਗਤਾਂ ਸਮੇਤ ਲੋਕ ਇਨਸਾਫ ਪਾਰਟੀ ਦੇ ਮੀਤ ਪ੍ਰਧਾਨ ਤੇ ਪੀ ਏ ਸੀ ਮੈਂਬਰ ਜਤਿੰਦਰ ਪਾਲ ਸਿੰਘ ਸਲੂਜਾ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢੇ ਗਏ...
ਮੋਗਾ,29 ਦਸੰਬਰ (ਜਸ਼ਨ): ਮੋਗਾ ਦੇ ਪਿੰਡ ਦੌਲਤਪੁਰਾ ਦੇ ਸਾਬਕਾ ਸਰਪੰਚ ਸ. ਗੁਰਦੀਪ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਨੰਬਰਦਾਰ ਕਰਤਾਰ ਸਿੰਘ ਦੌਲਤਪੁਰਾ ਅਕਾਲ ਚਲਾਣਾ ਕਰ ਗਏ । ਨੰਬਰਦਾਰ ਕਰਤਾਰ ਸਿੰਘ 104 ਵਰ੍ਹਿਆਂ ਦੇ ਸਨ। ਉਹਨਾਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਸ਼ੋਕ ਦੀ ਲਹਿਰ ਦੋੜ ਗਈ । ਇਲਾਕੇ ਦੀਆਂ ਉੱਘੀਆਂ ਧਾਰਮਿਕ,ਸਮਾਜਿਕ ਅਤੇ ਸਿਆਸੀ ਸ਼ਖਸੀਅਤਾਂ ਨੇ ਨੰਬਰਦਾਰ ਕਰਤਾਰ ਸਿੰਘ ਦੇ ਸਪੁੱਤਰ ਸਾਬਕਾ ਸਰਪੰਚ ਗੁਰਦੀਪ ਸਿੰਘ ਅਤੇ ਪੋਤਰਿਆਂ ਸ...
ਸੁਖਾਨੰਦ ,28 ਦਸੰਬਰ (ਤੇਜਿੰਦਰ ਸਿੰਘ ਜਸ਼ਨ): ਮੋਗਾ ਜ਼ਿਲ੍ਹੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਦੇ ਵਾਈਸ ਚੇਅਰਮੈਨ ਸ. ਮੱਖਣ ਸਿੰਘ ਸੁਖਾਨੰਦ ਜੋ ਪਿਛਲੇ ਦਿਨੀਂ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ ,ਉਹਨਾਂ ਨਮਿੱਤ ਪਾਠਾਂ ਦੇ ਭੋਗ ਅੱਜ 29 ਦਸੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਡੇਰਾ ਭੋਰੇ ਵਾਲਾ,ਪਿੰਡ ਸੁਖਾਨੰਦ,ਜ਼ਿਲ੍ਹਾ ਮੋਗਾ ਵਿਖੇ ਪਾਏ ਜਾਣਗੇ। ਸ. ਮੱਖਣ ਸਿੰਘ ਨੇ ਤਮਾਮ ਉਮਰ ਸਿੱਖਿਆ ਦੇ ਖੇਤਰ ਵਿਚ ਦਿ੍ਰੜਤਾ ਨਾਲ ਅਗਵਾਈ...
ਚੰਡੀਗੜ੍ਹ, 28 ਦਸੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪੰਜਾਬ ਦੀਆਂ ਸਾਰੀਆਂ ਸਟੇਟ ਯੂਨੀਵਰਸਿਟੀਆਂ ਤੇ ਸਰਕਾਰੀ ਕਾਲਜਾਂ ਦੇ ਅਧਿਕਾਰੀਆਂ ਨੂੰ ਹਿਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਦਸਮ ਪਾਤਸ਼ਾਹ ਦੇ ਚਾਰ ਸਾਬਿਜ਼ਾਦਿਆਂ ਅਤੇ ਮਾਤਾ ਗੁਜ਼ਰੀ ਵਲੋਂ ਦੇਸ਼-ਕੌਮ ਲਈ ਦਿੱਤੀਆਂ ਸ਼ਹਾਦਤਾਂ ਦੇ ਦਿਨਾਂ ਵਿਚ ਕਿਸੇ ਵੀ ਕਿਸਮ ਦੇ ਜਸ਼ਨ ਮਨਾਉਣ ਜਾਂ ਨੱਚਣ-ਗਾਉਣ ਦੇ ਪ੍ਰੋਗਰਾਮ ਨਾ ਰੱਖਿਆ ਕਰਨ।...
ਚੰਡੀਗੜ, 28 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਦੇ ਦੋ ਵੱਖ ਵੱਖ ਕੇਸਾਂ ਵਿਚ ਇਕ ਸਬ ਇੰਸਪੈਕਟਰ ਅਤੇ ਇਕ ਏ.ਐਸ.ਆਈ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਚੱਬੇਵਾਲ ਥਾਣਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਬ ਇੰਸਪੈਕਟਰ ਸੋਹਨ ਲਾਲ ਨੂੰ ਸ਼ਿਕਾਇਤਕਰਤਾ ਹਰਮੰਦਰ ਸਿੰਘ ਦੀ ਸ਼ਿਕਾਇਤ ਤੇ 50,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਗਿ੍ਰਫਤਾਰ ਕੀਤਾ ਹੈ...
28,ਦਸੰਬਰ (ਜਸ਼ਨ): ਸ. ਗੁਰਸੇਵਕ ਸਿੰਘ ਚੀਮਾ ਸੀਨੀਅਰ ਵਾਈਸ ਚੇਅਰਮੈਨ ਪਲੈਨਿੰਗ ਐਂਡ ਕੋਆਰਡੀਏਸ਼ਨ ਸੈੱਲ ਪੰਜਾਬ ,ਗੁਰਪ੍ਰੀਤਮ ਸਿੰਘ ਚੀਮਾ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਉਹਨਾਂ ਦੀ ਮਾਤਾ ਦਲੀਪ ਕੌਰ ਪਤਨੀ ਸਵਰਗੀ ਠੇਕੇਦਾਰ ਕਰਨੈਲ ਸਿੰਘ ਨਮਿੱਤ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਸਮਾਜ ਦੀਆਂ ਰਾਜਨੀਤਕ ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ । ਇਸ ਮੌਕੇ...
ਮੋਗਾ 28ਦਸੰਬਰ (ਜਸ਼ਨ): ਇੱਥੋਂ ਨੇੜਲੇ ਪਿੰਡ ਕਪੂਰੇ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਇਸ ਸਮਾਗਮ ਵਿੱਚ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਦੇ ਜਥੇ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਇਸ ਮੌਕੇ ਤੇ ਭਾਈ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸਿੱਖ ਕੌਮ ਲਈ...
ਮੋਗਾ,28 ਦਸੰਬਰ(ਜਸ਼ਨ): ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਦਰ ਮੋਗਾ ਵੱਲੋ ਮੋਗਾ ਵਿਖੇ ਵਿਸ਼ੇਸ਼ ਸਿੱਖਿਆ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੋਗਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਕ੍ਰਾਤੀ ਕਲਾ ਮੰਚ ਮੋਗਾ ਅਤੇ ਯੂਥ ਵਲੰਟੀਅਰਾਂ ਦੇ ਸਹਿਯੋਗ ਨਾਲ ਨਸ਼ਿਆਂ ਅਤੇ ਭਰੂਣ ਹੱਤਿਆ ਵਰਗੀਆਂ ਮਾੜੀਆਂ ਲਾਹਨਤਾਂ ਪ੍ਰਤੀ ਆਏ ਹੋਏ ਨੌਜਵਾਨਾ ਨੂੰ ਜਾਗਰੂਕ ਅਤੇ ਸਿੱਖਿਅਤ ਕੀਤਾ ਗਿਆ। ਇਸ ਮੌਕੇ...

