News

ਲੁਧਿਆਣਾ, 6 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਕੌਮੀ ਰਾਜਧਾਨੀ ਖ਼ੇਤਰ (ਐਨ.ਸੀ.ਆਰ.) ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਹੋਰ ਸੁਚਾਰੂ ਬਣਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹਿੰਡਨ-ਲੁਧਿਆਣਾ-ਹਿੰਡਨ ਉਡਾਣ ਦੀ ਸ਼ੁਰੂਆਤ ਕੀਤੀ, ਜਿਸ ਨਾਲ ਦੋ ਸਾਲ ਤੋਂ ਵੱਧ ਵਕਫ਼ੇ ਮਗਰੋਂ ਲੁਧਿਆਣਾ ਦੇ ਹਵਾਈ ਅੱਡੇ ਤੋਂ ਹਵਾਈ ਆਵਾਜਾਈ ਬਹਾਲ ਹੋਈ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਪਹਿਲੇ ਤਿੰਨ ਮਹੀਨਿਆਂ ਲਈ ਲੁਧਿਆਣਾ ਤੋਂ...
ਮੋਗਾ, 6 ਸਤੰਬਰ ( (ਜਸ਼ਨ): ) - ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਨਿਧੀ ਕੁਮੁਧ ਬਾਂਬਾ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ ਉਹਨਾਂ ਜ਼ਿਲ੍ਹਾ ਮੋਗਾ ਵਿੱਚ ਕੰਮ ਕਰ ਰਹੀਆਂ ਬੈਂਕਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਯੋਜਨਾ ਦੇ ਸਾਲਾਨਾ ਟੀਚੇ ਨੂੰ ਪ੍ਰਾਪਤ ਕਰਨਾ ਹਰੇਕ ਬੈਂਕ ਦਾ ਫਰਜ਼ ਬਣਦਾ ਹੈ। ਉਹ ਸਥਾਨਕ ਜ਼ਿਲ੍ਹਾ...
ਮੋਗਾ, 6 ਸਤੰਬਰ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ''ਖੇਡਾਂ ਵਤਨ ਪੰਜਾਬ ਦੀਆਂ-2023'' ਅਧੀਨ ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਮੁਕਾਬਲੇ ਚੱਲ ਰਹੇ ਹਨ ਜਿਹਨ੍ਹਾਂ ਵਿੱਚ ਖਿਡਾਰੀਆਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ।ਜ਼ਿਲ੍ਹਾ ਮੋਗਾ ਦੇ ਦੇ ਬਲਾਕਾਂ ਬਾਘਾਪੁਰਾਣਾ ਅਤੇ ਧਰਮਕੋਟ ਦੇ ਵੱਖ ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋ ਚੁੱਕੇ ਹਨ। ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਇਨ੍ਹਾਂ...
ਚੰਡੀਗੜ੍ਹ/ਅੰਮ੍ਰਿਤਸਰ, 6 ਸਤੰਬਰ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਉਸ ਕੋਲੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ...
ਮੋਗਾ, 6 ਸਤੰਬਰ (ਜਸ਼ਨ)ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਕਿੰਡਰਗਾਰਟਨ ਬਲਾਕ ਟੈਂਡਰ ਫ਼ੀਟ ਵਿਖੇ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਕੋਆਰਡੀਨੇਟਰ ਰੋਮਿਲਾ ਸੂਦ ਦੀ ਅਗਵਾਈ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਟੈਂਡਰ ਫ਼ੀਟ ਦੇ ਅਧਿਆਪਕਾਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਤ ਵੱਖ -ਵੱਖ ਝਾਕੀਆਂ ਨੂੰ ਚਾਰਟ ਅਤੇ ਸੁੰਦਰ ਤਸਵੀਰਾਂ ਨਾਲ ਪੇਸ਼ ਕੀਤਾ। ਨੰਨੇ -ਮੁੰਨੇ ਬੱਚੇ ਭਗਵਾਨ...
Tags: CAMBRIDGE INTERNATIONAL SCHOOL
ਮੋਗਾ, 6 ਸਤੰਬਰ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ .ਡੀ ਮੈਡਮ ਸ਼੍ਰੀਮਤੀ ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ । ਸਵੇਰ ਦੀ ਵਿਸ਼ੇਸ਼ ਪਾ੍ਰਰਥਨਾ ਸਭਾ ਵਿੱਚ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਦੇ ਬਚਪਨ ਅਤੇ ਜੀਵਨ ਬਾਰੇ ਝਾਤ ਪਾਈ ਗਈ। ਨੰਨ੍ਹੇ-ਮੁੰਨੇ ਬੱਚੇ ਜਿਹੜੇ ਕਿ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿੱਚ ਸਜੇ ਹੋਏ ਸਨ ਸਟੇਜ ਦਾ ਸ਼ਿੰਗਾਰ...
Tags: SRI HEMKUNT SEN SEC SCHOOL KOTISEKHAN
ਮੋਗਾ,6 ਸਤੰਬਰ (ਜਸ਼ਨ): ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਂਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਅੱਜ ਸਕੂਲ਼ ਵਿੱਚ ‘ਅਧਿਆਪਕ ਦਿਵਸ’ ਮਨਾਇਆ ਗਿਆ। ਸਕੂਲ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਨੇ ਅਧਿਆਪਕ ਦਿਵਸ ਮੌਕੇ ਚਾਰਟ ਪੇਸ਼ ਕੀਤੇ ਅਤੇ ਸਤਿਕਾਰ ਵਜੋਂ ਆਪਣੇ ਅਧਿਆਪਕਾਂ ਨੂੰ ਗ੍ਰੀਟਿੰਗ ਕਾਰਡ ਅਤੇ ਫੁੱਲ ਭੇਂਟ ਕੀਤੇ। ਇਸ ਦੇ ਨਾਲ ਹੀ...
Tags: ABC MONTESSORI (BLOOMIING BUDS SCHOOL ) MOGA
ਚੰਡੀਗੜ੍ਹ, 6 ਸਤੰਬਰ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇੱਕ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਰੁਣ ਕੁਮਾਰ, ਜੋ ਕਿ ਨਗਰ ਨਿਗਮ ਲੁਧਿਆਣਾ ਵਿਖੇ 2014...
Tags: VIGILANCE BUREAU PUNJAB
ਅੰਮ੍ਰਿਤਸਰ, 6 ਸਤੰਬਰ: (ਜਸ਼ਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦੇ ਰਹਿਣ ਵਾਲੇ ਸਾਹਿਬ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਵਿਖੇ ਬਤੌਰ ਡਰਾਈਵਰ ਕੰਮ ਕਰਦਾ ਹੈ...
*ਬੀ.ਬੀ.ਐੱਸ. ਨੂੰ ਆਪਣੇ ਮਿਹਨਤੀ ਅਤੇ ਕਾਰਜਕੁਸ਼ਲ ਅਧਿਆਪਕਾਂ ਉੱਪਰ ਮਾਣ ਹੈ : ਚੇਅਰਪਰਸਨ ਮੋਗਾ, 5 ਸਤੰਬਰ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਅੱਜ ਸਕੂਲ਼ ਵਿੱਚ ‘ਅਧਿਆਪਕ ਦਿਵਸ’ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਨੂੰ ਸਮਰਪਿਤ ਇੱਕ ਸ਼ਾਨਦਾਰ ਪ੍ਰੋਗਰਾਮ ਪੇਸ਼...
Tags: BLOOMIING BUDS SCHOOL MOGA

Pages