ਚੰਡੀਗੜ•, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੁਖਦੇਵ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਜਸਵੀਰ ਸਿੰਘ, ਵਾਸੀ ਕੁਰਾਲੀ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ...
News
ਕੋਟਈਸੇ ਖਾਂ,21 ਦਸੰਬਰ (ਜਸ਼ਨ):ਸਹਾਇਕ ਡਾਇਰੈਕਟਰ ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਸੱਤ ਰੋਜ਼ਾ ਐੱਨ.ਐੱਸ.ਐਸ. ਕੈਂਪ ਦਾ ਉਦਘਾਟਨ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਕੀਤਾ।ਕੈਂਪ ਵਿੱਚ 100 ਵਲੰਟੀਅਰਜ਼ ਨੇ ਭਾਗ ਲਿਆ। ਕੈਂਪ 21 ਦਸੰਬਰ ਤੋਂ 27 ਦਸੰਬਰ ਤੱਕ ਲਾਇਆ ਜਾ ਰਿਹਾ ਹੈ। ਚੇਅਰਮੈਨ ਸ:ਕੁਲਵੰਤ ਸਿੰਘ ਸੰਧੂ ਨੇ ਬੱਚਿਆਂ ਨੂੰ ਭਾਸ਼ਣ...
ਲੁਧਿਆਣਾ, 21 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਸਾਬਕਾ ਐਸਜੀਪੀਸੀ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਜਾਣ ਨਾਲ ਸਿੱਖ ਕੌਮ ਕਦੀ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਜੱਥੇਦਾਰ ਮੱਕੜ ਵਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਅਤੇ ਸਿੱਖ ਕੌਮ ਨੂੰ ਦਿੱਤੀਆਂ ਗਈਆਂ ਸੇਵਾਵਾਂ ਜਿੱਥੇ ਸਿੱਖ ਕੌਮ ਲਈ ਵਰਦਾਨ ਸਿੱਧ ਹੋਈਆਂ ਹਨ ਉੱਥੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਲਈ ਵੀ ਚਾਨਣ ਮੁਨਾਰਾ ਬਣਕੇ ਰਾਹਦਸੇਰਾ ਬਣਦੀਆਂ ਰਹੀਆਂ ਹਨ।...
ਬਾਘਾ ਪੁਰਾਣਾ,21 ਦਸੰਬਰ (ਜਸ਼ਨ)- ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਆਖਿਆ ਕਿ ਸਾਨੂੰ ਦਸਮ ਪਿਤਾ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਤੋਂ ਪ੍ਰੇਰਨਾ ਲੈਣ ਦੀ ਜ਼ਰੂਰਤ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਦਿਲ ਨੂੰ ਕੰਬਾ ਦੇਣ ਵਾਲਾ...
ਚੰਡੀਗੜ੍ਹ, 20 ਦਸੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਡਵਾਈਜ਼ਰੀ ਜਾਰੀ ਕਰਦਿਆਂ ਮਿਸ਼ਨ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿੱਚ ਖ਼ਾਸ ਤੌਰ ’ਤੇ ਧੁੰਦ ਦੀ ਸਥਿਤੀ ਦੌਰਾਨ ਸੜਕੀ ਸੁਰੱਖਿਆ ਨੂੰ ਬਰਕਰਾਰ ਰੱਖਣਾ ਸੂਬਾ ਸਰਕਾਰ ਲਈ ਵੱਡੀ ਚੁਣੌਤੀ ਬਣ ਜਾਂਦੀ ਹੈ। ਸੜਕਾਂ ’ਤੇ ਹੋ ਰਹੇ ਜਾਨੀ ਨੁਕਸਾਨ ਦੇ ਮੱਦੇਨਜ਼ਰ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਸਾਰਥਕ ਕਦਮ ਚੁੱਕਣ ਦੀ ਲੋੜ...
ਚੰਡੀਗੜ੍ਹ,20 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼ਰੋਮਣੀ ਅਕਾਲੀ ਦਲ ਦੇ ਪ੍ਰੌੜ ਆਗੂ ਅਵਤਾਰ ਸਿੰਘ ਮੱਕੜ ਅੱਜ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਪਿਛਲੇ ਕਾਫ਼ੀ ਸਮੇਂ ਤੋਂ ਉਹਨਾਂ ਦੀ ਤਬੀਅਤ ਨਾਸਾਜ਼ ਚੱਲ ਰਹੀ ਸੀ। ਉਹਨਾਂ ਨੂੰ ਗੰਭੀਰ ਹਾਲਤ ਵਿਚ ਹਸੋਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਅੱਜ ਉਹਨਾਂ ਦਾ ਦੇਹਾਂਤ ਹੋ ਗਿਆ। ਸਮੁੱਚੇ ਸਿੱਖ ਜਗਤ ਵਿਚ ਮੱਕੜ ਦੀ ਮੌਤ ਨੂੰ ਲੈ ਕੇ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ...
ਮੋਗਾ,20 ਦਸੰਬਰ (ਜਸ਼ਨ): ਅੱਜ ਸ਼ਾਮ 5.20 ਦੇ ਕਰੀਬ ਭੂਚਾਲ ਦੇ ਜਬਰਦਸਤ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਆਉਣ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ ਪਰ ਇਹ ਝਟਕੇ ਸਿਰਫ਼ 10 ਕੁ ਸੈਕੰਡ ਹੋਣ ਕਰਕੇ ਲੋਕਾਂ ਵਿਚ ਬਹੁਤੀ ਘਬਰਾਹਟ ਪੈਦਾ ਨਹੀਂ ਹੋਈ ਪਰ ਲੋਕ ਚਿੰਤਤ ਜ਼ਰੂਰ ਨਜ਼ਰ ਆਏ । ਇਹਨਾਂ ਝਟਕਿਆਂ ਦਾ ਸਭ ਤੋਂ ਵੱਧ ਪਤਾ ਪੱਤਰਕਾਰਾਂ ਨੂੰ ਹੀ ਲੱਗਿਆ ਕਿਉਂਕਿ ਇਹ ਸਮਾਂ ਖਬਰਾਂ ਟਾਈਪ ਕਰਨ ਦਾ ਹੰੁਦਾ ਹੈ ਅਤੇ ਕੰਪਿੳੂਟਰ ’ਤੇ ਕੰਮ ਕਰਨ ਵਾਲਿਆਂ ਨੂੰ ਭੂਚਾਲ ਦਾ ਅਸਰ ਤੁਰੰਤ ਪਤਾ ਲੱਗ...
ਕੋਟ ਈਸੇ ਖਾਂ 20 ਦਸੰਬਰ (ਜਸ਼ਨ) ਮਹਾਨ ਤਪੱਸਵੀ, ਸੇਵਾ ਮੂਰਤ, ਤਿਆਗ ਸਰੂਪ, ਗਹਿਣਾ-ਏ-ਸਾਦਗੀ, ਸੱਚਖੰਡ ਵਾਸੀ ਸੰਤ ਬਾਬਾ ਫਤਹਿ ਸਿੰਘ ਜੀ ਦੀ ਚੌਥੀ ਸਾਲਾਨਾ ਬਰਸੀ ਦੇ ਸਬੰਧ ਵਿਚ ਸੰਤ ਗਿਆਨੀ ਗੁਰਮੀਤ ਸਿੰਘ ਜੀ ਮੁੱਖ ਸੇਵਾਦਾਰ ਖੋਸਾ ਕੋਟਲਾ ਵਾਲਿਆਂ ਦੀ ਰਹਿਨੁਮਾਈ ਹੇਠ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਗੁਰਸਰ ਸਾਹਿਬ ਪਾਤਸਾਹੀ ਛੇਵੀਂ ਪਿੰਡ ਖੋਸਾ ਕੋਟਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ 17 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਰੰਭ ਹੋਏ। 18 ਦਸੰਬਰ ਨੂੰ ਸ੍ਰੀ...
ਮੋਗਾ, 20ਦਸੰਬਰ (ਇੰਟਰਨੈਸ਼ਨ ਪੰਜਾਬੀ ਨਿਊਜ਼): ''ਕਾਗਰਸ ਦੇ ਰਾਜ ਅੰਦਰ ਪੰਜਾਬ ਵਿੱਚ ਆਏ ਦਿਨ ਅਕਾਲੀ ਵਰਕਰਾਂ ,ਪੰਚਾਂ ਸਰਪੰਚਾਂ ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਅਤੇ ਜ਼ਮੀਨੀ ਕਬਜ਼ੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ)ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 24ਦਸੰਬਰ ਨੂੰ ਜਿਲਾ ਮੋਗਾ ਦੇ ਡਿਪਟੀ ਕਮਿਸਨਰ ਦੇ ਦਫ਼ਤਰ ਮੂਹਰੇ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ ''ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਰਕਲ ਮੈਹਿਣਾ ਦੇ ਪ੍ਰਧਾਨ ਸਰਪੰਚ ਨਿਹਾਲ ਸਿੰਘ ਭੁੱਲਰ ਤਲਵੰਡੀ...
ਲੁਧਿਆਣਾ, 20 ਦਸਬੰਰ (ਇੰਟਰਨੈਸ਼ਨ ਪੰਜਾਬੀ ਨਿਊਜ਼) ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਕੀਤੇ ਜਾਂਦੇ ਜੁਰਮਾਨਿਆਂ ਵਿੱਚ ਕੀਤੇ ਗਏ 500 ਫੀਸਦੀ ਵਾਧੇ ਦਾ ਲੋਕ ਇਨਸਾਫ ਪਾਰਟੀ ਨੇ ਕਰੜਾ ਵਿਰੋਧ ਕਰਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਕੀਤੇ ਗਏ ਵਾਧਿਆਂ ਵਿੱਚ ਤੁਰੰਤ ਕਮੀ ਕੀਤੀ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਇਹ ਮਾਮਲਾ ਚੁੱਕਿਆ ਜਾਵੇਗਾ ਅਤੇ ਵਿਧਾਨ...

