ਮੋਗਾ ,28 ਨਵੰਬਰ (ਨਵਦੀਪ ਮਹੇਸ਼ਰੀ): ਨਸ਼ਾ ਰੋਕਣ ਲਈ ਮੋਗਾ ਪੁਲਿਸ ਦੁਆਰਾ ਚਲਾਈ ਮੁਹਿੰਮ ਤਹਿਤ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਦਿਆਂ ਉਸ ਕੋਲੋਂ ਤੋਂ ਤਿੰਨ ਕਿਲੋ ਅਫੀਮ , ਅੱਠ ਲੱਖ ਅੱਸੀ ਹਜ਼ਾਰ ਰੁਪਏ ਡਰੱਗ ਮਨੀ ਅਤੇ ਵਰਨਾ ਕਾਰ ਬਰਾਮਦ ਕੀਤੀ ਜ਼ਿਕਰਯੋਗ ਹੈ ਕਿ ਸੀਆਈਏ ਸਟਾਫ ਵੱਲੋਂ ਪਿਛਲੇ ਦਿਨੀਂ ਤਿੰਨ ਕਿੱਲੋ ਅਫ਼ੀਮ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਕੱਲ੍ਹ ਸੀਆਈਏ ਸਟਾਫ ਦੁਆਰਾ ਸਾਢੇ ਚਾਰ ਕਿੱਲੋ ਹੈਰੋਇਨ ਦੇ ਨਾਲ ਨਸ਼ਾ ਤਸਕਰ ਨੂੰ ਕਾਬੂ ਕੀਤਾ...
News
ਚੰਡੀਗੜ, 29 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਐਨ.ਸੀ.ਸੀ. ਸਰਟੀਫਿਕੇਟ ਧਾਰਕ ਕੈਡਿਟਾਂ ਨੂੰ ਸਰਕਾਰੀ ਨੌਕਰੀਆਂ ਵਿਚ ਵਾਧੂ ਅੰਕ ਪ੍ਰਦਾਨ ਕਰਨ ਬਾਰੇ ਵਿਚਾਰ ਕਰੇਗੀ। ਉਚੇਰੀ ਸਿੱਖਿਆ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਐਨ.ਸੀ.ਸੀ. ਦੀ ਸਾਲਾਨਾ ਅਪਡੇਟ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਐਨ.ਸੀ.ਸੀ ਅਫਸਰਾਂ ਨੂੰ ਇਸ ਸਬੰਧੀ ਭਰੋਸਾ ਦਿੱਤਾ।ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਬਿਹਤਰ ਨਾਗਰਿਕ ਬਣਾਉਣ ਸਬੰਧੀ ਐਨ...
ਚੰਡੀਗੜ੍ਹ, 29 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਪਹਿਲੀ ਦਸੰਬਰ 2019 ਨੂੰ ਕੀਤਾ ਜਾਵੇਗਾ। ਟੂਰਨਮੈਂਟ ਵਿੱਚ ਪਹਿਲੇ ਸਥਾਨ ’ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੀਆਂ ਟੀਮਾਂ ਨੂੰ...
ਮੋਗਾ 29 ਨਵੰਬਰ (ਜਸ਼ਨ):ਪੰਜਾਬ ਦੀ ਆਰਗੈਨਿਕ ਕਾਰਬਨ (ਉਪਜਾਉ ਸ਼ਕਤੀ) ਖਤਮ ਹੋਣ ਕਿਨਾਰੇ ਹੈ। ਇਹ ਜਮੀਨ 15-20 ਸਾਲਾ ਵਿੱਚ ਬੰਜਰ ਹੋ ਜਾਵੇਗੀ, ਜੇਕਰ ਹੁਣ ਅਸੀ ਧਿਆਨ ਨਾ ਦਿੱਤਾ ਤਾਂ ਅਸੀ ਖੇਤੀ ਕਿਥੇ ਕਰਾਂਗੇ? ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਉਘੇ ਨਾਸਿਕ (ਮਹਾਂਰਾਸ਼ਟਰ) ਤੋਂ ਆਏ ਵਿਗਿਆਨੀ ਪੀ ਮੁਰਲੀਧਰਨ ਨੇ ਸ਼ਮਸ਼ੇਰ ਸਿੰਘ ਗਾਲਿਬ ਵੱਲੋ ਲ਼ਾਲਾ ਲਾਜਪਤ ਰਾਏ ਮੈਮੋਰੀਅਲ ਬੀ. ਐਡ. ਕਾਲਜ ਢੁੱਡੀਕੇ ਵਿੱਚ ਲਗਾਏ ਇਕ ਦਿਨਾ ‘‘ਇਜਰਾਇਲ ਆਰਗੈਨਿਕ ਟੈਕਨੋਲੋਜੀ ਆਫ ਫਾਰਮਿੰਗ’’ ਵਿਸ਼ੇ ਤੇ...
ਮੋਗਾ 29 ਨਵੰਬਰ(ਜਸ਼ਨ):ਜ਼ਿਲ੍ਹੇ ਦੇ ਸਫਾਈ ਸੇਵਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ‘ਤੇ ਜਲਦੀ ਵਿਚਾਰ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਇਹ ਭਰੋਸਾ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕ ਨੇ ਅੱਜ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਦਿਵਾਇਆ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਕਮਿਸ਼ਨ ਦੇ ਮੈਬਰ ਇੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੀਤਾ ਦਰਸ਼ੀ ਵੀ ਮੌਜੂਦ ਸਨ।...
ਚੰਡੀਗੜ੍ਹ, 29 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤਿ੍ਰਪਤ ਰਾਜਿੰਦਰ ਬਾਜਵਾ ਨੇ ਸਿੱਖ ਧਰਮ ਅਤੇ ਇਤਿਹਾਸ ਦੀ ਪੁਖ਼ਤਾ ਤੇ ਵਿਸਥਾਰ ਪੂਰਬਕ ਜਾਣਕਾਰੀ ਦੇਣ ਵਾਲੇ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਰਲੀਜ ਕੀਤਾ। ਇਸ ਮਹਾਨ ਕੋਸ਼ ਦੀ ਰਚਨਾ ਸੰਸਾਰ ਪ੍ਰਸਿੱਧ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਨੇ ਪਿਛਲੀ ਸਦੀ ਵਿਚ ਕੀਤੀ ਸੀ।ਸ਼੍ਰੀ ਬਾਜਵਾ ਨੇ ਅੱਜ ਇਥੇ ਇਸ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ...
ਮੋਗਾ,29 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰੇਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਓਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ...
ਮੋਗਾ, 28 ਨਵੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਰਾਜੇਆਣਾ , ਜਿਲਾ ਮੋਗਾ ਵਿਖੇ ਤਾਇਨਾਤ ਪਟਵਾਰੀ ਜਸਵੀਰ ਸਿੰਘ ਨੰੂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੰੂ ਸ਼ਿਕਾਇਤਕਰਤਾ ਮਨਜੀਤ ਸਿੰਘ ਵਾਸੀ ਪਿੰਡ ਰਾਜੇਆਣਾ , ਜਿਲਾ ਮੋਗਾ ਦੀ ਸ਼ਿਕਾਇਤ ’ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ।...
ਚੰਡੀਗੜ੍ਹ, 28 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਅੱਜ ਤੋਂ ਮਾਣਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸਿਹਤ ਬੀਮਾ ਯੋਜਨਾ ਦੀਆਂ ਸਿਹਤ ਸੇਵਾਵਾਂ ਲੈ ਸਕਦੇ ਹਨ। ਹੁਣ ਇਹ ਪੱਤਰਕਾਰ ਸੂਬੇ ਦੇ ਸੂਚੀਬੱਧ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿੱਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭ ਪ੍ਰਾਪਤ ਕਰ ਸਕਦੇ ਹਨ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਕੀਮ ਪੱਤਰਕਾਰਾਂ ਨੂੰ ਅਤੇ ਉਨ੍ਹਾਂ...
ਚੰਡੀਗੜ੍ਹ 28 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਸ ਬਿਊਰੋ ਵੱਲੋ ਪੁਲਿਸ ਥਾਣਾ ਭਾਦਸੋਂ ਜਿਲਾ ਪਟਿਆਲਾ ਵਿਖੇ ਤਾਇਨਾਤ ਇਕ ਥਾਣੇਦਾਰ ਅੰਮਿ੍ਰਤਪਾਲ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਅਤੇ ਇਸੇ ਕੇਸ ਵਿਚ ਸ਼ਾਮਲ ਏ.ਐਸ.ਆਈ ਗੁਰਸਰਨ ਸਿੰਘ ਖਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣੇਦਾਰ ਅੰਮਿ੍ਰਤਪਾਲ ਸਿੰਘ ਨੂੰ ਸ਼ਿਕਾਇਤਕਰਤਾ ਰਵਨੀਤ...

