ਮੋਗਾ,26 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਸਕੂਲ ਵਿੱਚ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਾਥਨਾ ਸਭਾ ਦੌਰਾਨ ਵਿਸ਼ੇਸ਼ ਅਸੈਂਬਲੀ ਨੂੰ ਸੰਬੋਧਨ ਕਰਦੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ 1949 ਵਿੱਚ ਅੱਜ ਹੀ ਦੇ ਦਿਨ ਸੰਵਿਧਾਨ ਸਭਾ ਵੱਲੋਂ ਭਾਰਤੀ ਸੰਵਿਧਾਨ ਨੂੰ ਅਪਨਾਉਣ ਲਈ ਦੇਸ਼ ਭਰ ਵਿੱਚ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਇਹ 26 ਜਨਵਰੀ 1950...
News
ਲੁਧਿਆਣਾ, 26 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਹੀ ਕਾਂਗਰਸ ਦੇ ਹੀ ਵਿਧਾਇਕਾਂ ਨੇ ਮੋਰਚਾ ਖੋਲ ਦਿੱਤਾ ਹੈ ਅਤੇ ਦੂਜੇ ਪਾਸੇ ਭ੍ਰਿਸ਼ਟਾਚਾਰ ਵਿੱਚ ਲਿਪਤ ਸਰਕਾਰੀ ਅਧਿਕਾਰੀ ਹੀ ਸਰਕਾਰ ਚਲਾ ਰਹੇ ਹਨ, ਅਜਿਹੇ ਵਿੱਚ ਜਿਸ ਤੋਂ ਸਾਫ ਹੋ ਗਿਆ ਹੈ ਕਿ ਕੈਪਟਨ ਨੂੰ ਕੁਰਸੀ ਤੇ ਬੈਠਣ ਦਾ ਕੋਈ ਹੱਕ ਨਹੀਂ ਰਹਿ ਜਾਂਦਾ।...
ਮੋਗਾ,26 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇੰਮੀਗ੍ਰਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਸੰਸਥਾ ਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜਿਆਂ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ...
ਬਾਘਾ ਪੁਰਾਣਾ ,25 ਨਵੰਬਰ (ਜਸ਼ਨ):ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਬਾਘਾ ਪੁਰਾਣਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੁਰਚਰਨ ਸਿੰਘ ਚ ਚੀਦਾ ਚੇਅਰਮੈਨ ਬਲਾਕ ਸੰਮਤੀ ,ਗੁਰਤੇਜ ਸਿੰਘ ਬਲਾਕ ਪ੍ਰਧਾਨ , ਜਗਸੀਰ ਸਿੰਘ ਗਿੱਲ ਕਾਲੇਕੇ, ਰੂਪ ਸਿੰਘ ਸਰਪੰਚ ਫੂਲੇਵਾਲਾ, ਸੁਖਦੇਵ ਸਿੰਘ ਸਰਪੰਚ ਲੰਗਿਆਣਾ ਪੁਰਾਣਾ ,ਗੁਰਮੇਲ ਸਿੰਘ ਖੁਰਦ,ਸਰਪੰਚ ਰੇਸ਼ਮ ਸਿੰਘ ਸੂਬੇਦਾਰ, ਸੰਮਤੀ ਮੈਂਬਰ...
ਧਰਮਕੋਟ,25 ਨਵੰਬਰ (ਜਸ਼ਨ): ਹਲਕਾ ਧਰਮਕੋਟ ਵਿਖੇ ਅੱਜ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਖਿਲਾਫ ਬਲਾਕ ਪੱਧਰੀ ਧਰਨਾ ਦਿੱਤਾ ਗਿਆ । ਇਸ ਮੌਕੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ,ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਗੁਰਬੀਰ ਸਿੰਘ ਗੋਗਾ ਸੰਗਲਾ,ਸ਼ਿਵਾਜ ਭੋਲਾ ਮਸਤੇਵਾਲਾ, ਜਰਨੈਲ ਖੰਬੇ , ਸੋਹਣਾ ਖੇਲ੍ਹਾ ਤੋਂ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਮੋਦੀ...
ਨਿਹਾਲ ਸਿੰਘ ਵਾਲਾ,25 ਨਵੰਬਰ (ਜਸ਼ਨ): ਨਿਹਾਲ ਸਿੰਘ ਵਾਲਾ ਵਿਖੇ ਅੱਜ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਅਗਵਾਈ ਵਿਚ ਮੋਦੀ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਦੇ ਖਿਲਾਫ ਬਲਾਕ ਪੱਧਰੀ ਧਰਨਾ ਦਿੱਤਾ ਗਿਆ । ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਦੀ ਸੱਤਾ ’ਤੇ ਕਾਬਜ਼ ਮੋਦੀ ਸਰਕਾਰ ਨੇ ਆਮ ਲੋਕਾਂ ,ਵਪਾਰੀਆਂ ਅਤੇ ਛੋਟੇ ਉਦਯੋਗਪਤੀਆਂ ਨੂੰ ਬਿਲਕੁੱਲ ਤਬਾਹੀ ਦੀ ਕਗਾਰ ’ਤੇ ਲੈ ਆਂਦਾ ਹੈ ,ਪਰ ਇਸ ਦੇ ਬਾਵਜੂਦ ਉਹ ਲੋਕਾਂ ਨੂੰ ਆਪਣੇ ਜੁਮਲਿਆਂ...
ਮੋਗਾ,25 ਨਵੰਬਰ (ਬਿੱਟੂ ਪੁਰਬਾ/ਜਸ਼ਨ): ਮੋਗਾ ਵਿਖੇ ਅੱਜ ਕਾਂਗਰਸ ਪਾਰਟੀ ਵੱਲੋਂ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਵਿਚ ਬਲਾਕ ਪੱਧਰ ’ਤੇ ਮੋਗਾ ਦੇ ਮੁੱਖ ਚੌਂਕ ‘ਚ ਮੋਦੀ ਦੀਆਂ ਨੀਤੀਆਂ ਖ਼ਿਲਾਫ਼ ਵਿਸ਼ਾਲ ਵਿਸ਼ਾਲ ਧਰਨਾ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਹਰਜੋਤ ਕਮਲ ਹਲਕਾ ਵਿਧਾਇਕ ਮੋਗਾ ਨੇ ਕਿਹਾ ਕਿ ਭਾਜਪਾ ਸਰਕਾਰ ਸਾਰੇ ਰਾਜਾਂ ਵਿਚ ਧੌਂਸ ਦੀ ਰਾਜਨੀਤੀ ਕਰਨਾ ਚਾਹੁੰਦੀ ਹੈ ਜੋ ਲੋਤੰਤਰਿਕ ਕਦਰਾਂ ਕੀਮਤਾਂ ਲਈ ਵੱਡੀ ਢਾਹ ਹੈ । ਉਹਨਾਂ ਕਿਹਾ ਕਿ ਮੋਦੀ ਦੇ...
ਲੁਧਿਆਣਾ, 25 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼):ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੰਗਰੂਰ ਵਿੱਚ ਸ਼ਾਂਤਮਈ ਧਰਨਾ ਦੇ ਰਹੇ ਬੁਰਜਗਾਰ ਅਧਿਆਪਕਾਂ ਤੇ ਕੀਤੇ ਗਏ ਪੁਲਸ ਲਾਠੀਚਾਰਜ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਲੋਕ ਇਨਸਾਫ ਪਾਰਟੀ ਬੇਰੁਜਗਾਰ ਅਧਿਆਪਕਾਂ ਦੇ ਨਾਲ ਹੈ ਅਤੇ ਅਧਿਆਪਕਾਂ ਤੇ ਕੀਤੇ ਗਏ ਲਾਠੀਚਾਰਜ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਬੈਂਸ ਅੱਜ ਕੋਟ ਮੰਗਲ ਸਿੰਘ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ...
ਮੋਗਾ,25 ਨਵੰਬਰ (ਜਸ਼ਨ): ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੈਕਰਡ ਸਕੂਲ ਧੂੜਕੋਟ ਕਲਾਂ ਵਿਖੇ ਸਾਲਾਨਾ ਸਮਾਗਮ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਿਰੋਧੀ ਸੁੱਖੀ ਬਾਠ ਫਾਊਂਡੇਸ਼ਨ ਪੰਜਾਬ ਭਵਨ ‘ਸਰੀ’ ਨੇ ਸ਼ਿਰਕਤ ਕੀਤੀ । ਪ੍ਰੋਗਰਾਮ ਦਾ ਆਗਾਜ਼ ਧਾਰਮਿਕ ਸ਼ਬਦ ਨਾਲ ਹੋਇਆ । ਚੀਫ ਗੈਸਟ ਵੱਲੋਂ ਜੋਤੀ ਜਗਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਛੋਟੇ ਬੱਚਿਆਂ ਨੇ ‘ ਜੰਗਲ ਜੰਗਲ ਬਾਤ ਚਲੀ ਹੈ’ ਅਤੇ ‘ਪ੍ਰੇਮ ਸੇ ਹਮੇਂ ਜੀਨੇ ਦੋ’ ਗੀਤਾਂ ਤੇ...
ਮੋਗਾ 25 ਨਵੰਬਰ: ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਨਵੀ ਦਿੱਲੀ ਵੱਲੋ 0 ਤੋ 18 ਸਾਲ ਦੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਦੇ ਮੰਤਵ ਨਾਲ ਮੋਗਾ ਵਿਖੇ ਅੱਜ ਮਿਤੀ 26 ਨਵੰਬਰ ਨੂੰ ਸਵੇਰੇ 9:00 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਕੈਪ ਲਗਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ ਨੇ ਮੀਟਿੰਗ ਦੌਰਾਨ ਦੱਸਿਆ ਕਿ 26 ਨਵੰਬਰ ਨੂੰ ਲੱਗਣ ਵਾਲੇ ਇਸ ਕੈਪ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਾ...

