ਮੋਗਾ 15 ਨਵੰਬਰ:(ਜਸ਼ਨ):ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀ ਦਿੱਲੀ ਵੱਲੋ 0 ਤੋ 18 ਸਾਲ ਦੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਦੇ ਮੰਤਵ ਨਾਲ ਮੋਗਾ ਵਿਖੇੇ 26 ਨਵੰਬਰ ਨੂੰ ਸਵੇਰੇ 9:00 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਕੈਪ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਕੈਪ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨਾਂ ਜ਼ਿਲੇ...
News
ਮੋਗਾ ,15 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਓਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ...
ਮੋਗਾ,15 ਨਵੰਬਰ (ਜਸ਼ਨ): ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਮੋਗਾ ਵਿਖੇ ਕਾਂਗਰਸ ਦੀ ਜ਼ਿਲਾ ਇਕਾਈ ਵੱਲੋਂ ਕੇਂਦਰ ‘ਚ ਸਥਾਪਿਤ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਆਰਥਿਕ ਨੀਤੀਆਂ ਖਿਲਾਫ਼ ਰੋਸ ਧਰਨਾ ਦਿੱਤਾ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੀ ਅਗਵਾਈ ਵਿਚ ਲਗਾਏ ਰੋਸ ਧਰਨੇ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ...
ਮੋਗਾ,15 ਨਵੰਬਰ (ਜਸ਼ਨ):ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਡੀ.ਐਮ.ਕਾਲਜ ਮੋਗਾ ਵਿਖੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਜਦੋਂ ਕਿ ਚਾਰੇ ਪਾਸੇ ਹਨੇਰ ਪਸਰੀ ਹੋਈ ਹੈ,ਬੇਰੁਜਗਾਰੀ, ਭੁੱਖਮਰੀ, ਗ਼ਰੀਬੀ ਦਿਨੋ ਦਿਨ ਵਧਦੀ ਜਾ ਰਹੀ ਹੈ, ਕਿਰਤੀ ਲੋਕਾਂ ਦੀ ਲੁੱਟ ਹੋ ਰਹੀ ਹੈ ,ਤਾਂ ਅਜਿਹੇ ਸਮੇਂ ਗੁਰੂ ਨਾਨਕ ਦੇਵ ਜੀ ਦੇ...
ਮੋਗਾ,15 ਨਵੰਬਰ (ਜਸ਼ਨ): ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਵੀਜ਼ਾ ਕਲੱਬ ਇੰਮੀਗਰੇਸ਼ਨ ਵਰਦਾਨ ਸਾਬਤ ਹੋ ਰਿਹਾ ਹੈ, ਇਸ ਵਾਰ ਵੀਜ਼ਾ ਕਲੱਬ ਇੰਮੀਗਰੇਸ਼ਨ ਦੀ ਮਾਹਰ ਟੀਮ ਨੇ ਸੇਵਾ ਸਿੰਘ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਸੰਸਥਾ ਦੇ ਐੱਮ ਡੀ ਵੀ ਪੀ ਸਿੰਘ ਅਤੇ ਅਸ਼ਵਨੀ ਕੁਮਾਰ ਪਿੰਟੂ ਨੇ ਸੇਵਾ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਹਨਾਂ ਦੀ ਸਫ਼ਲ ਯਾਤਰਾ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ । ਵੀ ਪੀ ਸਿੰਘ ਅਤੇ ਅਸ਼ਵਨੀ ਕੁਮਾਰ ਪਿੰਟੂ ਨੇ...
ਚੰਡੀਗੜ੍ਰ, 14 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਵਿਸ਼ਵ ਸ਼ੂਗਰ ਦਿਵਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਸਕਰੀਨਿੰਗ ਕੈਂਪ ਲਗਾਏ ਗਏ।ਇਸ ਬਾਰੇ ਜਾਣਕਾਰੀ ਦਿੰਦਿਆਂ, ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਕਰੀਨਿੰਗ ਕੈਂਪਾਂ ਵਿੱਚ ਸ਼ੂਗਰ, ਹਾਈਪਰਟੈਂਸ਼ਨ ਅਤੇ ਮੋਟਾਪੇ ਜਿਹੀਆਂ ਵੱਖ ਵੱਖ ਗੈਰ ਸੰਚਾਰੀ ਬਿਮਾਰੀਆਂ ਲਈ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕਰੀਨਿੰਗ ਕੈਂਪਾਂ ਦਾ ਵਿਸ਼ੇਸ਼ ਧਿਆਨ...
ਮੋਗਾ,14 ਨਵੰਬਰ (ਜਸ਼ਨ):‘‘ਝੋਨੇ ਦੀ ਕਟਾਈ ਉਪਰੰਤ ਕਿਸਾਨਾਂ ਵੱਲੋਂ ਲਗਾਤਾਰ ਪਰਾਲੀ ਨੂੰ ਲਗਾਈ ਜਾਣ ਵਾਲੀ ਅੱਗ ਅਤੇ ਇਸ ਤੋਂ ਪੈਦਾ ਹੁੰਦੇ ਧੂੰਏ ਲਈ ਸੁਪਰੀਮ ਕੋੋਰਟ ਨੇ ਜਿੱਥੇ ਸੂਬਾ ਸਰਕਾਰਾਂ ਨੂੰ ਫਟਕਾਰ ਲਗਾਈ ਹੈ ਉੱਥੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਅਤੇ ਹੋਰ ਯੋਗ ਪ੍ਰਬੰਧ ਕਰਨ ਲਈ ਆਖ ਕੇ ਕੋਰਟ ਨੇ ਕਿਸਾਨਾਂ ਦੇ ਹੱਕ ਦੀ ਗੱਲ ਕਰਦਿਆਂ ਉਹਨਾਂ ਨੂੰ ਵੱਡੀ ਰਾਹਤ ਦਿਤੀ ਹੈ। ’’ ਸੁਪਰੀਮ ਕੋਰਟ ਦੇ ਇਸ ਫੈਸਲੇ ਉਪਰੰਤ ਸ਼ੋ੍ਰਮਣੀ ਅਕਾਲੀ...
ਚੰਡੀਗੜ੍ਹ, 14 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਵੱਲੋਂ ਮਨਜੀਤ ਸਿੰਘ ਧਨੇਰ ਜੋ 2001 ਵਿੱਚ ਬਰਨਾਲਾ ਕਤਲ ਕੇਸ ਵਿੱਚ ਉਮਰ ਕੈਦ ਭੁਗਤ ਰਹੇ ਸਨ, ਦੀ ਮੁਆਫੀ ਦੇ ਹੁਕਮਾਂ ਉਤੇ ਦਸਤਖਤ ਕਰ ਦਿੱਤੇ ਗਏ ਹਨ।ਵੀਰਵਾਰ ਨੂੰ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜੇਲ੍ਹ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਰਾਜਪਾਲ ਵੱਲੋਂ ਮਨਜੀਤ ਸਿੰਘ ਧਨੇਰ ਜਿਸ ਦੀ ਉਮਰ ਕੈਦ ਦੀ ਸਜਾ ਖਿਲਾਫ ਸੁਪਰੀਮ ਕੋਰਟ ਵਿੱਚ ਪਾਈ ਅਪੀਲ ਇਸ ਸਾਲ...
ਚੰਡੀਗੜ੍ਹ, 14 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਨਾਮ ਜਿਲਾ ਸੰਗਰੂਰ ਵਿਖੇ ਤਾਇਨਾਤ ਕਾਨੂੰਗੋ ਅਵਤਾਰ ਸਿੰਘ ਨੰੂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਨੂੰਗੋ ਅਵਤਾਰ ਸਿੰਘ ਨੂੰ ਸ਼ਿਕਾਇਤ ਕਰਤਾ ਸੋਨੀ ਸਿੰਘ ਵਾਸੀ ਪਿੰਡ ਮਹਿਲ੍ਹਾਂ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ’ਤੇ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।...
ਕੋਟਈਸੇਖਾਂ,14 ਨਵੰਬਰ (ਜਸ਼ਨ): ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਜਨਮ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਰਾਜ ਪੱਧਰੀ ਕੰਪਿਊਟਰ ਅਧਾਰਿਤ ਪੀ.ਪੀ.ਟੀ ਮੁਕਾਬਲੇ ਸ਼੍ਰੀ ਹੇਮੁਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਕਰਵਾਏ ਗਏ। ਪੰਜਾਬ ਰਾਜ ਦੇ ਵੱਖ ਵੱਖ ਜ਼ਿਲਿਆਂ ਦੇ ਵਿਦਿਆਰਥੀਆਂ ਨੇ ਮਿਡਲ ਪੱਧਰ, ਹਾਈ ਪੱਧਰ ਅਤੇ ਸੀਨੀਅਰ ਸੈਕੰਡਰੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲਿਆ। ਇਹਨਾਂ ਮੁਕਾਬਲਿਆਂ ਦਾ ਉਦਘਾਟਨ ਰਾਕੇਸ਼...

