News

ਨਿਹਾਲ ਸਿੰਘ ਵਾਲਾ 13 ਨਵੰਬਰ (ਜਸ਼ਨ): ਨਿਹਾਲ ਸਿੰਘ ਵਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰਦੀਪ ਕੁਮਾਰ ਬਿੱਟੂ ਸਿੰਗਲਾ ਅਤੇ ਸੁਨੀਲ ਕੁਮਾਰ ਨੂੰ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਕਿ੍ਰਸ਼ਨਾ ਦੇਵੀ ਧਰਮ ਪਤਨੀ ਸਵਰਗੀ ਬਾਬੂ ਦੇਸ ਰਾਜ ਦਾ ਅਚਾਨਕ ਦਿਹਾਂਤ ਹੋ ਗਿਆ । ਉਹ 75 ਵਰ੍ਹਿਆਂ ਦੇ ਸਨ। ਇਸ ਦੁੱਖ ਦੀ ਘੜੀ ‘ਚ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਜ਼ਿਲ੍ਹਾ ਪ੍ਰਧਾਨ ਜਥੇ ਤੀਰਥ ਮਾਹਲਾ, ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ,...
Tags: Grief
ਚੰਡੀਗੜ੍ਹ, 13 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਥਿਕ ਤੌਰ ’ਤੇ ਸਮਰੱਥ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘੱਟੋ-ਘੱਟ ਪੀਲੇ ਕਾਰਡਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਦੀ ਫੀਸ ਆਪਣੇ ਖਜ਼ਾਨਿਆਂ ਵਿੱਚੋਂ ਭਰਨ ਲਈ ਆਖਿਆ ਕਿਉਂ ਜੋ ਇਹ...
Tags: Guru Nanak's 550th Birth Anniversary
ਚੰਡੀਗੜ੍ਹ, 13 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਦੇ ਨਵ-ਨਿਯੁਕਤ ਮੈਂਬਰਾਂ ਦੀ ਪਲੇਠੀ ਮੀਟਿੰਗ ਸ੍ਰੀ ਰਮਨ ਬਹਿਲ ਦੀ ਪ੍ਰਧਾਨਗੀ ਅਧੀਨ ਬੁੱਧਵਾਰ ਨੂੰ ਬੋਰਡ ਕਾਨਫਰੰਸ ਰੂਮ ਵਿੱਚ ਹੋਈ।ਇਹ ਮੀਟਿੰਗ ਬਹੁਤ ਹੀ ਉਸਾਰੂ ਸਾਬਤ ਹੋਈ ਕਿਉਂਕਿ ਇਸ ਵਿੱਚ ਤਕਰੀਬਨ 5 ਸਾਲਾਂ ਤੋਂ ਲੰਬਿਤ ਪਏ 400 ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਲਿਆ ਗਿਆ ਸੀ। ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੈਅਰਮੈਨ ਸ੍ਰੀ ਬਹਿਲ...
ਮੋਗਾ 13 ਨਵੰਬਰ:(ਜਸ਼ਨ): ਨੈਸ਼ਨਲ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀ ਦਿੱਲੀ ਵੱਲੋ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ 0 ਤੋ 18 ਸਾਲ ਦੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਦੇ ਮੰਤਵ ਨਾਲ ਮੋਗਾ ਵਿਖੇੇ 26 ਨਵੰਬਰ ਨੂੰ ਸਵੇਰੇ 9:00 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਕੈਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਨਾਂ ਵਿਚਾਰਾਂ ਦਾ ਪ੍ਰਗਟਾਵਾ...
ਚੰਡੀਗੜ, 13 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਬਾਹਰਲੇ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ’ਤੇ ਵੇਚਣ ਦੀ ਦੂਜੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਮੰਗਲਵਾਰ ਨੂੰ ਬਠਿੰਡਾ ਵਿਖੇ ਝੋਨੇ ਦੇ 5 ਟਰੱਕ ਜਬਤ ਕੀਤੇ ਗਏ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।ਉਹਨਾਂ ਦੱਸਿਆ ਕਿ ਸੂਚਨਾ ਮਿਲਣ ’ਤੇ ਵਿਭਾਗ ਦੀ ਜਾਂਚ ਟੀਮ...
ਚੰਡੀਗੜ੍ਹ, 13 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ।ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵੱਖ ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇੱਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ...
ਮੋਗਾ,13 ਨਵੰਬਰ (ਜਸ਼ਨ):ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਸ਼੍ਰੇਆ ਗਰਗ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਸ਼੍ਰੇਆ ਗਰਗ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ...
Tags: GOLDEN EDUCATIONS MOGA
ਚੰਡੀਗੜ,13 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਯੋਜਨਾ(ਮਗਨਰੇਗਾ) ਨੂੰ ਲਾਗੂ ਕਰਨ ਵਿੱਚ 2 ਕਰੋੜ 59 ਲੱਖ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਜ਼ਿਲੇ ਨਾਲ ਸਬੰਧਤ ਪੰਜ ਕਰਮਚਾਰੀਆਂ ਨੂੰ ਤੁਰੰਤ ਬਰਖਾਸਤ ਕਰਨ ਅਤੇ ਇੱਕ ਕਰਮਚਾਰੀ ਉੱਤੇ ਪੁਲੀਸ ਕੇਸ ਦਰਜ ਕਰਵਾਉਣ ਦੇ ਹੁਕਮ...
ਮੋਗਾ 13 ਨਵੰਬਰ:(ਜਸ਼ਨ): ਜ਼ਿਲੇ ਵਿੱਚ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਗੈਰ ਕਾਨੂੰਨੀ ਢੰਗ ਨਾਲ ਲਿੰਗ ਨਿਰਧਾਰਿਤ ਟੈਸਟ ਕਰਨ ਵਾਲੇ ਸੈਟਰ ਦੇ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਉਸ ਨੂੰ 1 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਜੇਕਰ ਕੋਈ ਗਰਭਵਤੀ ਔਰਤ ਸੈਟਰਾਂ ਦੇ ਅਧਿਕਾਰੀਆਂ ਨੂੰ ਲੁਭਾ ਕੇ ਸਟਿੰਗ ਆਪ੍ਰੇਰਸ਼ਨ ਕਰਨ ਵਿੱਚ ਸਫ਼ਲ ਹੁੰਦੀ ਹੈ ਤਾਂ...
ਮੋਗਾ, 13 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ. ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਉਤਸਵ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾ ਹੇਠ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ। ਇਸ ਮੌਕੇ ਬੱਚਿਆ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਤ ਕਵਿਤਾ, ਕਹਾਣੀਆਂ ਸੁਣਾਈ। ਇਸ ਉਪਰੰਤ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਜਾ ਕੇ...
Tags: MOUNT LITERA SCHOOL MOGA

Pages