ਮੋਗਾ, 2 ਨਵੰਬਰ (ਜਸ਼ਨ): ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸ਼੍ਰੀ ਸਹਿਜ ਪਾਠਾਂ ਦਾ ਆਰੰਭ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਿਚ ਸੁਲਤਾਨਪੁਰ ਲੋਧੀ ਪਹੁੰਚਣ ਲਈ ਭਾਰੀ ਉਤਸ਼ਾਹ ਹੈ ਅਤੇ ਇਸੇ ਸ਼ਰਧਾ ਦੇ ਮੱਦੇਨਜ਼ਰ ਸੰਗਤਾਂ ਨੂੰ ਫ਼ਰੀ ਸੁਲਤਾਨਪੁਰ ਲੋਧੀ ਵਿਖੇ ਗੁਰੂ ਸਾਹਿਬ ਅਤੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ 50 ਬੱਸਾਂ ਦਾ...
News
ਮੋਗਾ ,2 ਨਵੰਬਰ (INTERNATIONAL PUNJABI NEWS BUREAU) :ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ,...
ਸਾਦਿਕ 2 ਨਵੰਬਰ( ਰਘਬੀਰ ਪ੍ਰਜਾਪਤੀ ) :- ਪੰਜਾਬ ਨੂੰ ਬਚਾਉਣ, ਤੰਦਰੁਸਤ ਸਮਾਜ ਸਿਰਜਣ ਅਤੇ ਹਰ ਇਕ ਨੂੰ ਖੁਸ਼ਹਾਲ ਬਣਾਉਣ ਤੇ ਦੇਖਣ ਲਈ ਸਾਨੂੰ ਆਪਣੀਆਂ ਆਦਤਾਂ 'ਚ ਕੁਝ ਤਬਦੀਲੀ ਕਰਨੀ ਪਵੇਗੀ ਨਹੀਂ ਤਾਂ ਸਾਡੀਆਂ ਗਲਤੀਆਂ, ਅਣਗਹਿਲੀਆਂ ਅਤੇ ਲਾਪ੍ਰਵਾਹੀਆਂ ਦਾ ਖਮਿਆਜਾ ਸਾਡੀ ਆਉਣ ਵਾਲੀ ਪੀੜੀ ਦੇ ਨੂੰ ਭੁਗਤਣਾ ਪਵੇਗਾ। ਸਥਾਨਕ ਗੁਰੂਕੁਲ ਇੰਸਟੀਚਿਊਸ਼ਨ ਵਿਖੇ 'ਸਾਥ ਸਮਾਜਿਕ ਗੂੰਜ' ਸੰਸਥਾ ਵਲੋਂ ਕਰਵਾਏ ਗਏ ਸੈਮੀਨਾਰ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰਵਿੰਦਰ ਸਿੰਘ...
ਲੁਧਿਆਣਾ, 2 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵਲੋਂ ਜਾਰੀ ਕੀਤੀ ਜਾ ਰਹੀ ਪੂਰਣ ਸਮੱਗਰੀ ਪੰਜਾਬੀ ਭਾਸ਼ਾ ਵਿੱਚ ਜਾਰੀ ਕੀਤੀ ਜਾਵੇ। ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵਿਧਾਇਕ ਬੈਂਸ ਨੇ ਪੱਤਰ ਵੀ ਲਿਖਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ...
ਮੋਗਾ,2 ਨਵੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਗੁਰਜੀਤ ਸਿੰਘ ਅਤੇ ਹਰਜਿੰਦਰ ਕੌਰ ਪਤੀ ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ...
ਮੋਗਾ 2 ਨਵੰਬਰ:(ਜਸ਼ਨ):ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਂਜ਼ਾ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸਤਲੁਂਜ ਦਰਿਆ ਦੇ ਕੰਢੇ ਸਾਹਮਣੇ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬਾਹਮਣੀਆਂ ਵਿਖੇ 3 ਅਤੇ 4 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 2 ਦਿਨ ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਏਗਾ, ਜਿਸ ਵਿੱਚ ਗੁਰੂ...
ਮੋਗਾ, 2 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਵਿੱਚ ਜੂਨੀਅਰ ਜੀਨਰਸ ਇੰਟਰੈਸਟ ਟੈਸਟ ਤੇ ਕੰਪੀਟੀਸ਼ਨ ਦਾ ਆਯੋਜਨ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ 3 ਨਵੰਬਰ ਨੂੰ ਸਕੂਲ ਵਿੱਚ ਹੋਵੇਗਾ। ਅੱਜ ਸਕੂਲ ਵਿੱਚ ਕੰਪੀਟੀਸ਼ਨ ਦਾ ਪੋਸਟਰ ਰਿਲੀਜ਼ ਕਰਦੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਇਹ ਟੈਸਟ ਮੈਥ, ਸਾਇੰਸ, ਇੰਗਲਿਸ਼, ਜਰਨਲ ਨਾਲਿਜ ਨਾਲ ਸਬੰਧਤ ਹੋਵੇਗਾ।...
ਮੋਗਾ, 1 ਨਵੰਬਰ:(ਜਸ਼ਨ): ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੀਆਂ ਸ਼ਿਕਾਇਤਾਂ ‘ਤੇ ਜ਼ਿਲਾ ਪੁਲਿਸ ਨੇ ਸ਼ੁੱਕਰਵਾਰ ਨੂੰ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਵਾਲੇ 42 ਕਿਸਾਨਾਂ ਤੇ ਕੇਸ ਦਰਜ ਕੀਤੇ। ਜਾਣਕਾਰੀ ਅਨੁਸਾਰ ਜਿਲਾ ਪੁਲਿਸ ਵੱਲੋ ਛੇ ਥਾਣਿਆਂ ਵਿੱਚ ਆਈ.ਪੀ.ਸੀ. ਦੀ ਧਾਰਾ 188 ਤਹਿਤ ਕੁਲ 13 ਕੇਸ ਦਰਜ ਕੀਤੇ ਗਏ ਹਨ। ਬਧਨੀ ਕਲਾਂ ਅਤੇ ਨਿਹਾਲ ਸਿੰਘ ਵਾਲਾ...
ਚੰਡੀਗੜ, 1 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਅਗਲੇ ਇੱਕ ਹਫ਼ਤੇ ਦੌਰਾਨ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਖੇਤਾਂ ਵਿੱਚ ਪੂਰੀ ਤਰਾਂ ਸਰਗਰਮ ਅਤੇ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ।ਸਕੱਤਰ ਨੇ ਦੱਸਿਆ ਕਿ ਸਾਰੇ ਅਧਿਕਾਰੀਅ ਦੀਆਂ ਅੱਜ ਤੋਂ ਖੇਤਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਮੁੱਖ ਦਫਤਰ ਵੱਲੋਂ ਨਜ਼ਰਸਾਨੀ ਕੀਤੀ ਜਾਵੇਗੀ।...
ਮੋਗਾ,1 ਨਵੰਬਰ (ਜਸ਼ਨ): ਅੱਜ ਸ਼ਾਮ ਮੋਗਾ ਫਿਰੋਜ਼ਪੁਰ ਰੋਡ ’ਤੇ ਸਥਿਤ ਸਿੱਧੂ ਹਸਪਤਾਲ ਦੇ ਸਾਹਮਣੇ ਇਕ ਨੌਜਵਾਨ ਲੜਕੇ ਅਤੇ ਲੜਕੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਕੋਸ਼ਿਸ ਕੀਤੀ । ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਇਹਨਾਂ ਦੋਹਾਂ ਨੇ ਸਾਰਿਆਂ ਦੇ ਸਾਹਮਣੇ ਇਕ ਸ਼ੀਸ਼ੀ ਮੋਨੋਸਿਲ ਦਵਾਈ ਦੀ ਖੋਲ ਕੇ ਪੀ ਲਈ ਜਿਸ ’ਤੇ ਆਲੇ ਦੁਆਲੇ ਜਮਾ ਲੋਕਾਂ ਨੇ ਉਹਨਾਂ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਉਹਨਾਂ ਨੂੰ ਨਜ਼ਦੀਕੀ ਸਿੱਧੂ ਹਸਪਤਾਲ ਵਿਚ ਦਾਖਲ ਕਰਵਾਇਆ । ਦਾਖਲ...

