*ਹਰ ਸਾਲ ਰੱਖੜੀ ਬੰਨ ਭਰਾ ਦੀ ਸ਼ਹਾਦਤ ਤੇ ਮਾਣ ਕਰਦੀ ਹਾਂ- ਦਵਿੰਦਰ ਕੌਰ ਬਬਲੀ ਮੋਗਾ, 31 ਅਗਸਤ (ਜਸ਼ਨ)-- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੋਗਾ ਜਿਲ੍ਹੇ ਦੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀਆਂ ਭੈਣਾਂ ਨੇ ਅੱਜ ਰੱਖੜੀ ਦੇ ਤਿਉਹਾਰ ਮੌਕੇ ਆਪਣੇ ਸ਼ਹੀਦ ਭਰਾ ਦੇ ਆਦਮ ਕੱਦ ਬੁੱਤ ਤੇ ਰੱਖੜੀ ਬੰਨੀ ਅਤੇ ਸ਼ਹੀਦ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸ਼ਹੀਦ ਦੀਆਂ ਭੈਣਾ ਦਵਿੰਦਰ ਕੌਰ ਬਬਲੀ, ਕੁਲਵਿੰਦਰ ਕੌਰ ਕੌਕਰੀ ਤੋਂ ਇਲਾਵਾ ਕਿਰਨਪ੍ਰੀਤ ਕੌਰ...
News
*ਆਨਲਾਈਨ ਰਜਿਸਟ੍ਰੇਸ਼ਨ ਨਾ ਕਰਵਾ ਸਕਣ ਵਾਲੇ ਖਿਡਾਰੀਆਂ ਨੂੰ ਵੀ ਮੌਕੇ ਉੱਤੇ ਪੁੱਜਣ ਉੱਤੇ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ: ਮੀਤ ਹੇਅਰ ਚੰਡੀਗੜ੍ਹ, 31 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਅੱਜ ਸੂਬੇ ਭਰ ਦੇ 157 ਬਲਾਕਾਂ ਵਿੱਚ ਅੱਠ ਖੇਡਾਂ...
ਚੰਡੀਗੜ੍ਹ/ਯੂ.ਕੇ., 31 ਅਗਸਤ, 2023 : ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਸਬੰਧਤ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹੇਜ਼ ਸ਼ਹਿਰ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਸਹਿਯੋਗ ਨਾਲ ਆਗਾਮੀ ਯੂ.ਕੇ. ਦੀ 9ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ-2023 ਸ਼ਨੀਵਾਰ, 2 ਸਤੰਬਰ ਨੂੰ ਗੁਰਦੁਆਰਾ ਨਾਨਕਸਰ ਦੇ ਗਰਾਊਂਡ ਵਿੱਚ ਕਰਵਾਈ ਜਾਵੇਗੀ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਗੱਤਕਾ ਅਖਾੜੇ (ਟੀਮਾਂ) ਭਾਗ ਲੈਣਗੇ।ਸਲੋਹ ਤੋਂ ਸੰਸਦ ਮੈਂਬਰ ਅਤੇ...
ਮੋਗਾ, 31 ਅਗਸਤ (ਜਸ਼ਨ)- ਮੋਗਾ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਸਕੱਤਰ ਡਾ. ਹਰਜੋਤ ਕਮਲ ਨੇ ਮੋਗਾ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੋਗਾ ਦੇ ਰੇਲਵੇ ਸਟੇਸ਼ਨ ਨੂੰ ਅੱਪਗ੍ਰੇਡ ਕਰਨ ਲਈ ਉਨ੍ਹਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ ਅਤੇ ਹੁਣ ਜਲਦ ਹੀ ਮੋਗਾ ਦਾ ਰੇਲਵੇ ਸ਼ਟੇਸ਼ਨ ਅੱਪਗ੍ਰੇਡ ਹੋਣ ਜਾ ਰਿਹਾ ਹੈ, ਜਿਸ ਨਾਲ ਰੇਲਵੇ ਸ਼ਟੇਸ਼ਨ ਨੂੰ ਅਤਿ ਆਧੁਨਿਕ ਸਹੂਲਤਾਂ ਮਿਲਣਗੀਆਂ। ਡਾ.ਹਰਜੋਤ ਕਮਲ ਨੇ ਦੱਸਿਆ ਕਿ ਜਦੋਂ ਉਹ ਵਿਧਾਇਕ ਸਨ ਤਾਂ ਉਸ ਵੇਲੇ ਦੇ ਭਾਰਤ...
ਕੋਟਈਸੇਖਾਂ, 30ਅਗਸਤ (ਜਸ਼ਨ): 26 ਵੀਆਂ ਪੰਜਾਬ ਰਾਜ ਜੋਨ ਪੱਧਰ ਸਕੂਲ ਖੇਡਾਂ 2023-24 ਕਰਾਟੇ ਮੁੰਡੇ ਅਤੇ ਕੁੜੀਆਂ ਅੰਡਰ 14,17,19 ਕਰਵਾਈਆਂ ਗਈਆਂ, ਜਿਸ ਵਿੱਚ ਮੋਗਾ ਜ਼ਿਲ੍ਹੇ ਦੀ ਨਾਮਵਰ ਸੰਸਥਾ ਸ਼੍ਰੀ ਹੇਮਕੁੰਟ ਸੀਨੀ ਸੰਕੈ ਸਕੂਲ ਕੋਟ ਈਸੇ ਖਾਂ ਨੇ ਜਿਲਾ ਪੱਧਰ ਦੇ ਕਰਾਟੇ ਮੁਕਾਬਲਿਆਂ ਵਿੱਚ ਅੰਡਰ 14,17,19 ਮੁੰਡਿਆਂ ਨੇ ੳਵਰ ਆੱਲ ਪਹਿਲੀ ਟ੍ਰਾਫੀ ਜੋਨ ਕੋਟ-ਈਸੇ-ਖਾਂ ਦੀ ਝੋਲੀ ਪਾਉਦੇ ਹੋਏ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸ ਖੇਡ ਵਿੱਚ ਭਾਗ ਲੈਦੇ ਹੋਏ ਹੇਮਕੁੰਟ ਸਕੂਲ਼ ਦੇ...
ਮੋਗਾ, 30 ਅਗਸਤ (ਜਸ਼ਨ): ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਹਰਕੀਰਤ ਸਿੰਘ ਕੰਬੋਂਜ ਪਿੰਡ ਡਰੋਲੀ ਭਾਈ, ਜ਼ਿਲ੍ਹਾ ਮੋਗਾ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ 12 ਦਿਨਾਂ ‘ਚ ਪ੍ਰਾਪਤ ਹੋਇਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਕੀਰਤ ਸਿੰਘ ਕੰਬੋਂਜ ਅਤੇ ਉਸਦੇ ਪਿਤਾ ਚਰਨਜੀਤ ਸਿੰਘ ਕੰਬੋਂਜ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਉਣ ਤੋਂ ਪਹਿਲਾਂ ਹੀ ਮੈਨੂੰ ਜਾਣਦੇ ਸਨ ਅਤੇ...
ਮੋਗਾ, 30 ਅਗਸਤ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਸਰੀ ਸਕੂਲ ਵਿਖੇ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਸ਼੍ਰੀਮਤੀ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਨੰਨੇ ਮੁੰਨੇ ਬੱਚਿਆਂ ਵੱਲੋਂ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੁੰਦਰ ਰੱਖੜੀਆ ਵੀ ਬਣਾਈਆਂ ਗਈਆਂ ਤੇ ਬੱਚੀਆਂ ਨੇ ਆਪਣੇ ਨਾਲ ਪੜ੍ਹਨ ਵਾਲੇ...
ਮੋਗਾ, 30 ਅਗਸਤ (ਜਸ਼ਨ):: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰ ਗਠਨ ਦੀ ਪਰਿਕਿਰਿਆ ਦੌਰਾਨ ਪੰਜਾਬ ‘ਚ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੇ ਐਲਾਨ ਦੀ ਪਹਿਲੀ ਸੂਚੀ ਮੁਤਾਬਕ, ਮੋਗਾ ਜ਼ਿਲ੍ਹੇ ਵਿਚ ਜ਼ਮੀਨ ਨਾਲ ਜੁੜੇ ਆਗੂ ਅਮਰਜੀਤ ਸਿੰਘ ਗਿੱਲ ਲੰਢੇਕੇ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਹ ਲਿਸਟ ਸੋਸ਼ਲ ਮੀਡੀਆ ‘ਤੇ ਆਉਣ ਉਪਰੰਤ ਵਾਇਰਲ ਹੋ ਗਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖੇਮੇਂ ਵਿਚ ਅਮਰਜੀਤ ਸਿੰਘ...
ਮੋਗਾ 29 ਅਗਸਤ (ਜਸ਼ਨ): ਪੰਜਾਬੀ ਨਾਟਕਾਂ ਦੇ ਨਿਰਮਾਤਾ, ਲੇਖਕ ਤੇ ‘ਮਹਿਕ ਵਤਨ ਦੀ ਲਾਈਵ’ ਬਿਓਰੋ ਦੇ ਮੁੱਖ ਸੰਪਾਦਕ ਸ. ਭਵਨਦੀਪ ਸਿੰਘ ਪੁਰਬਾ ਅਤੇ ਪ੍ਰਸਿੱਧ ਪੱਤਰਕਾਰ ਸਰਬਜੀਤ ਰੌਲੀ ਨੂੰ ਬੀਤੇ ਦਿਨੀ ਗੁਰਦੁਆਰਾ ਨਾਮਦੇਵ ਭਵਨ ਮੋਗਾ ਵਿਖੇ ਇੱਕ ਪ੍ਰੋਗਰਾਮ ਦੌਰਾਨ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਖਸ਼ੀਅਤਾਂ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਵਿਸ਼ੇਸ਼ ਸੇਵਾਵਾ ਅਤੇ ਸਿੱਖੀ ਦੀ ਵਿਰਾਸਤੀ ਖੇਡ ‘ਗਤਕਾ’ ਦੀ ਪ੍ਰਫੁਲਤਾ ਵਿੱਚ ਪਾਏ ਵਿਸ਼ੇਸ਼...
ਮੋਗਾ, 29 ਅਗਸਤ (ਜਸ਼ਨ):ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੋਨਲ ਪੱਧਰ ਤੇ ਹੋਏ ਤੀਰ ਅੰਦਾਜ਼ੀ ਮੁਕਾਬਲਿਆਂ ਵਿੱਚ ਕੋਚ ਧਰਮਿੰਦਰ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਕੁੱਲ 27 ਵਿਦਿਆਰਥੀਆਂ ਨੇ ਵੱਖ ਵੱਖ ਵਰਗਾਂ ਦੀਆਂ ਟੀਮਾਂ ਵਿੱਚ ਹਿੱਸਾ ਲਿਆ। ਇਹ ਮੁਕਾਬਲੇ ਅੰਡਰ-14,ਅੰਡਰ-17, ਅੰਡਰ-19 ਵਰਗ ਵਿੱਚ ਕਰਵਾਏ ਗਏ ਸਨ । ਅੰਡਰ14 ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚੋਂ ਰਾਜਬੀਰ ਸਿੰਘ ਨੇ ਇੰਡੀਅਨ ਰਾਉਂਡ ਵਿੱਚ ਪਹਿਲਾ, ਅਰਸ਼ਦੀਪ...