ਮੋਗਾ,31 ਅਕਤੂਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋੜ, ਮੋਗਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਤ ਜੋ ਇੰਟਰਨੈਸ਼ਨਲ ਨਗਰ ਕੀਰਤਨ ਅੱਜ ਡਰੋਲੀ ਭਾਈ ਤੋਂ ਚੱਲ ਕੇ ਨਿਧਾਂ ਵਾਲਾ ਅਤੇ ਸਿੰਘਾ ਵਾਲਾ ਤੋਂ ਹੋ ਕੇ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਅੱਗਿਉਂ ਮੋਗਾ ਸ਼ਹਿਰ ਵੱਲ ਗਿਆ। ਉਹਨਾਂ ਦਾ ਜੋਰਦਾਰ ਸੁਆਗਤ ਕੀਤਾ ਗਿਆ। ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੀ ਮੈਨੇਜਮੈਂਟ, ਪਿੰ੍ਰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੜੇ ਜੋਸ਼ੋ ਖਰੋਸ਼ ਨਾਲ...
News
ਮੋਗਾ 31 ਅਕਤੂਬਰ:(ਜਸ਼ਨ): ਸਕੂਲ ਅਤੇ ਕਾਲਜ ਦੇ ਬੱਚਿਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲਾ ਪ੍ਰਸਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਕੈਬਰਿਜ ਸਕੂਲ ਵਿਖੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਕੈਪ ਦਾ ਆਯੋਜਨ ਕੀਤਾ ਗਿਆ। ਇਸ ਕੈਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਸ਼ੌਕ ਦੇ ਤੌਰ ਤੇ ਹੀ ਨਸ਼ੇ...
ਮੋਗਾ,31 ਅਕਤੂਬਰ :(ਜਸ਼ਨ)-ਜਗਤ ਗੁਰੂ, ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਪਾਕਿਸਤਾਨ ਦੇ ਪਵਿੱਤਰ ਸ਼ਹਿਰ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਦੇਸ਼ ਦੇ 17 ਰਾਜਾਂ ਤੋਂ ਗੁਜ਼ਰਦਾ ਹੋਇਆ ਦੇਰ ਰਾਤ ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਵਿਖੇ ਪੁੱਜਾ । ਇਹ ਨਗਰ ਕੀਰਤਨ ਫਰੀਦਕੋਟ ਤੋਂ ਫਿਰੋਜ਼ਪੁਰ ਜ਼ਿਲੇ ਵਿਚ ਦਾਖਲ ਹੋਇਆ ਸੀ ਅਤੇ ਫਿਰੋਜ਼ਪੁਰ ਸ਼ਹਿਰ ਉਪਰੰਤ ਤਲਵੰਡੀ ਭਾਈ ,ਇਤਿਹਾਸਕ ਨਗਰ ਮੁੱਦਕੀ ਅਤੇ ਮੋਗੇ ਜ਼ਿਲੇ...
ਮੋਗਾ,31 ਅਕਤੂਬਰ (ਜਸ਼ਨ): ਅੱਜ ਲੋਹ ਪੁਰਸ਼ ਸਰਦਾਰ ਵਲੱਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਦਿਵਸ ’ਮੌਕੇ ਮੋਗਾ ਇੰਪਰੂਵਮੈਂਟ ਟਰੱਸਟ ਦੇ ਦਫਤਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਵੱਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸਹੁੰ ਚੁਕਾਈ ਗਈ। ਸੰਯੁਕਤ ਰੂਪ ਵਿਚ ਸਹੁੰ ਚੁੱਕਦਿਆਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਣ ਕੀਤਾ ਉਹ ਸਰਦਾਰ...
ਮੋਗਾ, 31 ਅਕਤੂਬਰ:(ਜਸ਼ਨ): ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋ ਰੋਕਣ ਅਤੇ ਵਾਤਾਵਰਨ ਦੀ ਸੁੱਧਤਾ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਹੋਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ। ਮੀਟਿੰਗ ਵਿੱਚ ਉਨਾਂ ਦੱਸਿਆ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਕਾਰਵਾਈ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋ ਸਾਂਝੇ ਤੌਰ ਤੇ ਜ਼ਿਲੇ ਦੇ ਵੱਖ ਵੱਖ ਪਿੰਡਾਂ ਦੇ ਪਰਾਲੀ ਸਾੜਨ ਵਾਲੇ 20 ਹੋਰ...
ਮੋਗਾ,31 ਅਕਤੂਬਰ (ਜਸ਼ਨ): ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ, ਸ੍ਰੀ ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਵਿੱਚ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਨੁੱਕੜ ਨਾਟਕ ਕਰਵਾਇਆ ਗਿਆ। ਰੋਹਤਕ ਹਰਿਆਣਾ ਮਖੋਟਾ ਨਾਟਕ ਮੰਡਲੀ ਦੇ ਸੈਬਰ ਸਿੰਘ ਅਤੇ ਉਹਨਾਂ ਦੀ ਟੀਮ ਦੇ ਮੈਂਬਰਾਂ ਨੇ ਧਰਤੀ ਹੇਠ ਘਟ ਰਹੇ ਪਾਣੀ ਦੇ ਪੱਧਰ ਅਤੇ ਇਸ ਦੇ ਗੰਭੀਰ ਸਿੱਟਿਆਂ , ਗੱਡੀਆਂ ਦੇ ਧੂੰਏਂ, ਪਟਾਕਿਆਂ, ਫਸਲਾਂ ਦੀ ਰਹਿੰਦ-...
ਮੋਗਾ 31 ਅਕਤੂਬਰ:(ਜਸ਼ਨ): ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵੱਜੋਂ ਮਨਾਉਂਦੇ ਹੋਏ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਰਾਸ਼ਟਰ ਦੀ ਏਕਤਾ, ਆਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ...
ਮੋਗਾ,31 ਅਕਤੂਬਰ (ਜਸ਼ਨ)- ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਪਾਕਿਸਤਾਨ ਦੇ ਪਵਿੱਤਰ ਸ਼ਹਿਰ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਦੇਸ਼ ਦੇ 17 ਰਾਜਾਂ ਤੋਂ ਗੁਜ਼ਰਦਾ ਹੋਇਆ ਦੇਰ ਰਾਤ ਮੋਗਾ ਜ਼ਿਲੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਵਿਖੇ ਪੁੱਜਾ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪੁੱਜੇ ਇਸ ਨਗਰ ਕੀਰਤਨ ਦਾ ਸਵਾਗਤ ਸੰਗਤਾਂ ਨੇ ਗਰਮਜੋਸ਼ੀ ਨਾਲ ਕੀਤਾ । ਸ਼੍ਰੀ...
ਮੋਗਾ,30 ਅਕਤੂਬਰ (ਜਸ਼ਨ): ਪੰਥਕ ਹਲਕਿਆਂ ਵਿਚ ਸਤਿਕਾਰ ਦੇ ਪਾਤਰ ਬਣੇ ਜੱਥੇਦਾਰ ਗੁਰਬਖਸ਼ ਸਿੰਘ ਸੰਘਾ ਦਾ ਜਨਮ 1935 ਵਿਚ ਪਾਕਿਸਤਾਨ ਦੀ ਸਮੁੰਦਰੀ ਤਹਿਸੀਲ ਲਾਇਲਪੁਰ ਜ਼ਿਲੇ ‘ਚ ਸ: ਠਾਕਰ ਸਿੰਘ ਨੰਬਰਦਾਰ ਦੇ ਘਰ ਹੋਇਆ । ਪਾਕਿਸਤਾਨ ਦੀ ਵੰਡ ਤੋਂ ਬਾਅਦ ਆਪ ਜੀ ਨੇ ਸਕੂਲੀ ਸਿੱਖਿਆ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਤੋਂ ਪ੍ਰਾਪਤ ਕੀਤੀ । ਆਪ ਜੀ ਦਾ ਵਿਆਹ ਬੀਬੀ ਸੁਰਜੀਤ ਕੌਰ ਮਨਾਵਾਂ ਨਾਲ 1959 ਵਿਚ ਹੋਇਆ । ਆਪ ਧਾਰਮਿਕ ਵਿਚਾਰਾਂ ਦੇ ਧਾਰਨੀ ਹੋਣ ਕਾਰਨ ਸੰਤ...
ਚੰਡੀਗੜ/ਸੁਲਤਾਨਪੁਰ ਲੋਧੀ 30 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰ.ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਮਤਭੇਦ ਭੁਲਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ‘ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਉਪਰ ਪਹਿਰਾ ਦਿੱਤਾ ਜਾ ਸਕੇ।ਅੱਜ ਇਥੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 2.44 ਕਰੋੜ ਦੀ...

