ਚੰਡੀਗੜ, 30 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਦੀਆਂ ਨਦੀਆਂ ਵਿਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਰੱਤੀ ਭਰ ਵੀ ਸਹਿਣ ਨਾ ਕਰਨ ਦਾ ਜ਼ਿਕਰ ਕਰਦੇ ਹੋਏ ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਗਠਿਤ ਨਿਗਰਾਨ ਕਮੇਟੀ ਨੇ ਪ੍ਰਭਾਵੀ ਅਤੇ ਨਤੀਜਾ ਮੁਖੀ ਤਰੀਕੇ ਨਾਲ ਇਸ ਸਮੱਸਿਆ ਨਾਲ ਨਜਿੱਠਣ ਲਈ ਕਮਰਕੱਸੇ ਕਰਨ ਵਾਸਤੇ ਸਬੰਧਤ ਅਧਿਕਾਰੀਆਂ ਨੂੰ ਆਖਿਆ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਖਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਕਮੇਟੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ...
News
ਚੰਡੀਗੜ, 30 ਅਕਤੂਬਰ: ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਦੇ ਵਫਦ ਨੂੰ ਸ੍ਰੀ ਗਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਲਈ ਰਾਜਨੀਤਕ ਪ੍ਰਵਾਨਗੀ ਨਹੀਂ ਦਿੱਤੀ ਗਈ, ਜੋ ਗੈਰ ਸਵਿਧਾਨਿਕ ਅਤੇ ਦੇਸ਼ ਦੇ ਸੰਘੀ ਢਾਂਚੇ ਲਈ ਵੱਡਾ ਖਤਰਾ ਹੈ। ਅੱਜ ਇਥੋਂ ਜਾਰੀ ਬਿਆਨ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਸ੍ਰੋਮਣੀ ਅਕਾਲੀ ਦਲ ‘ਤੇ ਦੋਸ਼ ਲਾਉਦਿਆਂ ਕਿਹਾ ਕਿ ਦੋਵਾਂ ਦੀ ਮਿਲੀਭੁਗਤ ਕਾਰਨ ਪੰਜਾਬ...
ਮੋਗਾ,30 ਅਕਤੂਬਰ (ਜਸ਼ਨ)- ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੌਮਾਂਤਰੀ ਨਗਰ ਕੀਰਤਨ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਸ਼ੁਰੂ ਹੋ ਕੇ ਵੱਖ ਵੱਖ ਪੜਾਵਾਂ ਤੋਂ ਗੁਜ਼ਰਦਾ ਹੋਇਆ 17 ਰਾਜਾਂ ਤੋਂ ਬਾਅਦ ਮੋਗਾ ਜ਼ਿਲੇ ਦੇ ਪਿੰਡ ਡਰੋਲੀ ਭਾਈ ਵਿਖੇ ਅੱਜ ਰਾਤ ਪੁੱਜੇਗਾ ਅਤੇ ਰਾਤ ਦੇ ਵਿਸ਼ਰਾਮ ਉਪਰੰਤ ਕੱਲ 31 ਅਕਤੂਬਰ ਦਿਨ ਵੀਰਵਾਰ ਨੂੰ ਇਹ ਮਹਾਨ...
ਬਾਘਾਪੁਰਾਣਾ,30 ਅਕਤੂਬਰ (ਜਸ਼ਨ): 61ਵਾਂ ਤਿੰਨ ਰੋਜ਼ਾ ਪੰਜਾਬ ਯੂਨੀਵਰਸਿਟੀ ਯੁਵਕ ਅਤੇ ਵਿਰਾਸਤੀ ਮੇਲਾ,ਮੋਗਾ-ਫ਼ਿਰੋਜ਼ਪੁਰ, ਜ਼ੋਨ-ਬੀ ਦੀ ਸਮਾਪਤੀ ਜਿੱਤ ਦੇ ਜਸ਼ਨ ਅਤੇ ਓਵਰਆਲ ਟਰਾਫ਼ੀ ਨਾਲ ਹੋਈ ਜਿਸ ਦੀ ਮਾਲਕੀ ਇਸ ਵਰੇ੍ਹ ਸੁਖਾਨੰਦ ਕਾਲਜ ਨੇ ਹਾਸਲ ਕੀਤੀ। 11 ਕਾਲਜਾਂ ਵਿੱਚ ਚੱਲੇ ਕਰੜੇ ਸੰਘਰਸ਼ ਉਪਰੰਤ ਜਿੱਤ ਦਾ ਤਾਜ ਆਖ਼ਿਰ ਸੁਖਾਨੰਦ ਕਾਲਜ ਦੇ ਸਿਰ ਤੇ ਸਜਿਆ। ਕੁਲ 63 ਆਇਟਮਾਂ ਵਿੱਚੋਂ 124 ਅੰਕ ਹਾਸਿਲ ਕਰਕੇ ਸੁਖਾਨੰਦ ਕਾਲਜ ਨੇ ਪਹਿਲਾ ਸਥਾਨ ਜਦਕਿ ਐੱਸ ਡੀ ਕਾਲਜ ਫ਼ਾਰ ਵੋਮੈਨ...
ਚੰਡੀਗੜ, 30 ਅਕਤੂਬਰ:(ਜਸ਼ਨ) :ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਭਵਨ ਵਿਖੇ ਨਵੀਂ ਪੈਨਸ਼ਨ ਸਕੀਮ ਦਾ ਇਕ ਮਹੱਤਵਪੂਰਨ ਕਿਤਾਬਚਾ (ਮੈਨੂਅਲ) ਰਿਲੀਜ਼ ਕੀਤਾ। ਇਸ ਕਿਤਾਬਚੇ ਵਿਚ ਨਵੀਂ ਪੈਨਸ਼ਨ ਸਕੀਮ ਦੀਆਂ ਸਾਲ 2018 ਤੱਕ ਜਾਰੀ ਹੋਈਆਂ ਸਾਰੀਆਂ ਹਦਾਇਤਾਂ ਅਤੇ ਰੈਗੂਲੇਸ਼ਨਜ਼ ਨੂੰ ਛਾਪਿਆ ਗਿਆ ਹੈ। ਇਸ ਕਿਤਾਬਚੇ ਰਾਹੀਂ ਨਵੀਂ ਪੈਨਸ਼ਨ ਸਕੀਮ ਦੇ ਅੰਸ਼ਦਾਤੇ, ਡਰਾਇੰਗ ਅਤੇ ਡਿਸਬਰਸਿੰਗ ਅਫਸਰ ਅਤੇ ਜ਼ਿਲਾ ਖਜ਼ਾਨਾ ਅਫਸਰਾਂ ਤੋਂ ਇਲਾਵਾ ਸਾਰੇ ਵਿਭਾਗਾਂ ਨੂੰ ਇਕ ਥਾਂ...
ਮੋਗਾ,30 ਅਕਤੂਬਰ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ. ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਮੋਗਾ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸ਼੍ਰੀ. ਨਨਕਾਣਾ ਸਾਹਿਬ ਤੋਂ ਚੱਲ ਕੇ ਇਹ ਵਿਸ਼ਾਲ ਨਗਰ ਕੀਰਤਨ 31 ਅਕਤੂਬਰ ਨੂੰ ਠੀਕ ਸਵੇਰੇ 11-00 ਵਜੇ ਪ੍ਰਤਾਪ ਰੋਡ ਤੇ ਪਹੁੰਚੇਗਾ, ਜਿੱਥੇ ਮੋਗਾ ਦੀਆਂ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ...
ਮੋਗਾ,30 ਅਕਤੂਬਰ (ਜਸ਼ਨ): ਪਿੰਡ ਚੋਟੀਆਂ ਖੁਰਦ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਸੰਘਾ ਅੰਟੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਪੰਥਕ ਆਗੂ ਜਥੇਦਾਰ ਗੁਰਬਖਸ਼ ਸਿੰਘ ਚੋਟੀਆਂ ਖੁਰਦ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ । ਇਸ ਦੁੱਖ ਦੀ ਘੜੀ ਵਿੱਚ ਹਰਜਿੰਦਰ ਸਿੰਘ ਅੰਟੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੱਖ ਵੱਖ ਧਾਰਮਿਕ, ਸਮਾਜ ਸੇਵੀ ਅਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਸਾਂਝਾ ਕੀਤਾ । ਜਥੇਦਾਰ ਗੁਰਬਖਸ਼ ਸਿੰਘ ਨਮਿਤ ਰੱਖੇ...
ਨਿਹਾਲ ਸਿੰਘ ਵਾਲਾ,330 ਅਕਤੂਬਰ (ਜਸ਼ਨ):ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਦੀਨਾ ਸਾਹਿਬ ਪੁੱਜਣ ਤੇ ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰੁਪਿੰਦਰ ਸਿੰਘ ਦੀਨਾ ਸਿਆਸੀ ਸਕੱਤਰ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਮੈਂਬਰ ਬਲਾਕ ਸੰਮਤੀ ਦੇ ਗ੍ਰਹਿ ਵਿਖੇ ਚੈਅਰਮੈਨ ਸ. ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਅਤੇ ਵਾਈਸ ਚੇਅਰਮੈਨ ਬਲਾਕ ਸੰਮਤੀ ਮੋਗਾ ਹਰਨੇਕ ਸਿੰਘ ਰਾਮੂਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ...
ਮੋਗਾ,30 ਅਕਤੂਬਰ(ਜਸ਼ਨ ): ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
ਮੋਗਾ,30 ਅਕਤੂਬਰ (ਜਸ਼ਨ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਜਗਸੀਰ ਕੁਮਾਰ ਅਤੇ ਨੀਲਮ ਰਾਣੀ ਵਾਸੀ ਬਾਘਾਪੁਰਾਣਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ.ਸੁਭਾਸ਼ ਪਲਤਾ , ਦੇਵਿੰਦਰ ਪਲਤਾ ਅਤੇ ਸਨੀ ਢੰਡ ਨੇ ਉਨਾਂ ਨੂੰ ਵੀਜਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ.ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ। ਉਨ੍ਹਾ ਕਿਹਾ ਕਿ ਹੋਰਨਾਂ...

