ਮੋਗਾ ,28 ਅਕਤੂਬਰ (ਜਸ਼ਨ): ਰਾਮਗੜੀਆ ਵੈੱਲਫੇਅਰ ਸੁਸਾਇਟੀ ਅਤੇ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਿਲਪ ਕਲਾ,ਭਵਨ ਨਿਰਮਾਣ ਅਤੇ ਦਸਤਕਾਰੀ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਜਨਮ ਦਿਹਾੜਾ ਧਾਰਮਿਕ ਸਮਾਗਮ ਦੇ ਰੂਪ ਵਿਚ ਮੋਗਾ ਵਿਖੇ ਮਨਾਇਆ ਗਿਆ। ਸਮਾਗਮ ਵਿੱਚ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਦਰਸ਼ਨ ਸਿੰਘ ਬਰਾੜ ,ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ, ਜ਼ਿਲਾ ਪ੍ਰੀਸ਼ਦ ਚੇਅਰਮੈਨ...
News
ਕੋਟਕਪੂਰਾ,28 ਅਕਤੂਬਰ(ਟਿੰਕੂ ਪਰਜਾਪਤ):-ਪਿਓ-ਦਾਦਿਆਂ ਤੋਂ ਬੰਦੀ ਛੋੜ ਦਿਵਸ ਅਰਥਾਤ ਦੀਵਾਲੀ ਮਨਾਉਂਦੇ ਆ ਰਹੇ ਹਾਂ ਪਰ ਇਸ ਦੀ ਪ੍ਰੇਰਨਾ ਨੂੰ ਸਮਝਣ ਜਾਂ ਆਪਣੇ ਜੀਵਨ ’ਤੇ ਲਾਗੂ ਕਰਨ ਦੀ ਅਸੀਂ ਕਦੀ ਜਰੂਰਤ ਹੀ ਨਹੀਂ ਸਮਝੀ। ਸਥਾਨਕ ਗੁਰਦਵਾਰਾ ਪਾਤਸ਼ਾਹੀ ਦਸਵੀਂ ਵਿਖੇ ਬੁੱਢਾ ਦਲ ਦੇ ਮੁਖਤਿਆਰੇਆਮ ਤੇ ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਜੇਕਰ ਕਿਸੇ ਵੀ ਇਤਿਹਾਸਿਕ ਦਿਹਾੜੇ, ਤਿਉਹਾਰ ਜਾਂ ਗੁਰੂ...
ਕੋਟਕਪੂਰਾ, 28 ਅਕਤੂਬਰ (ਟਿੰਕੂ ਪਰਜਾਪਤ):- ਸਥਾਨਕ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਵਿਸ਼ਵਕਰਮਾ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਾਈ ਗਈ ਪੁਸਤਕ ਪ੍ਰਦਰਸ਼ਨੀ ਦੌਰਾਨ ਭਾਰੀ ਗਿਣਤੀ ’ਚ ਸੰਗਤਾਂ ਨੇ ਧਾਰਮਿਕ ਪੁਸਤਕਾਂ ਖਰੀਦ ਕੇ ਇਹ ਸੁਨੇਹਾ ਦੇਣ ਦੀ ਕੌਸ਼ਿਸ਼ ਕੀਤੀ ਕਿ ਬੱਚਿਆਂ ਨੂੰ ਵਿਦਿਆ ਪੜਾਈ ਦੇ ਨਾਲ-ਨਾਲ ਪੁਰਾਣੇ ਸਿੱਖ ਇਤਿਹਾਸ ਪ੍ਰਤੀ ਸਿੱਖਿਅਤ ਕਰਨ ਲਈ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਵਿਸ਼ਵਕਰਮਾ ਧਰਮਸ਼ਾਲਾ ਕਮੇਟੀ ਦੇ ਪ੍ਰਧਾਨ ਸੁਰਜੀਤ...
ਮੋਗਾ, 28 ਅਕਤੂਬਰ (ਜਸ਼ਨ): ਮਾਲਵਾ ਖਿੱਤੇ ਦੀ ਮੰਨੀ-ਪ੍ਰਮੰਨੀ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਉੱਚ ਪੱਧਰੀ ਤਕਨੀਕ ਨਾਲ ਆਈਲੈੱਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਨੇ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਨਵਨੀਤ ਕੌਰ ਗਿੱਲ ਦਾ 2 ਦਿਨਾਂ ਵਿੱਚ 5.5 ਬੈਂਡ ਅਤੇ 1 ਰਫ਼ਿਊਜਲਸ ਦੇ ਬਾਵਜੂਦ ਕੈਨੇਡਾ_ਦਾ_ਸਟੱਡੀ ਵੀਜ਼ਾ ਲਗਵਾ ਕੇ ਵਿਦੇਸ਼ ਜਾ ਕੇ ਪੜਾਈ ਕਰਨ ਦਾ ਸੁਪਨਾ ਸਾਕਾਰ ਕੀਤਾ।...
ਮੋਗਾ,27 ਅਕਤੂਬਰ (ਜਸ਼ਨ): ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀਆਂ ਅਪੀਲਾਂ ਕਰਨ ਅਤੇ ਖੇਤਾਂ ਵਿਚਲੇ ਜੈਵਿਕ ਮਾਦੇ ਅਤੇ ਮਿੱਤਰ ਕੀੜਿਆਂ ਦੇ ਨਸ਼ਟ ਹੋਣ ਪ੍ਰਤੀ ਜਾਗਰੂਕਤਾ ਸੈਮੀਨਾਰ ਲਗਾਉਣ ਦੇ ਬਾਵਜੂਦ ਕਈ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀ ਜ਼ਿੱਦ ਖਿਲਾਫ਼ ਹੁਣ ਪ੍ਰਸ਼ਾਸ਼ਨ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਪਰਾਲੀ ਸਾੜਨ ਦੇ ਸੰਬੰਧ ਵਿੱਚ ਐਮਰਜੈਂਸੀ ਮੀਟਿੰਗ ਸੋਮਵਾਰ ਮਿਤੀ-28-10-2019 ਨੂੰ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਕਮੇਟੀ ਰੂਮ ਵਿੱਚ ਹੋਵੇਗੀ।...
ਮੋਗਾ,27 ਅਕਤੂਬਰ (ਜਸ਼ਨ): ਬੀਤੀ ਰਾਤ ਮੋਗਾ ਜ਼ਿਲੇ ਦੇ ਪਿੰਡ ਬੁੱਟਰ ਕਲਾਂ ਦੇ ਇਕ ਨੌਜਵਾਨ ਨੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਥਾਣਾ ਬੱਧਣੀ ਦੇ ਏ ਐੱਸ ਆਈ ਗੁਰਚਰਨ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 40 ਸਾਲਾ ਕੁਲਬੀਰ ਸਿੰਘ ਆਪਣੇ ਪਰਿਵਾਰ ਸਮੇਤ ਪਿੰਡ ਵਿਚ ਹੀ ਰਹਿੰਦਾ ਸੀ ਅਤੇ ਸ਼ਟਰਿੰਗ ਦਾ ਕਾਰੋਬਾਰ ਕਰਦਾ ਸੀ। ਦਰਮਿਆਨੇ ਪਰਿਵਾਰ ਦੇ ਕੁਲਬੀਰ ਸਿੰਘ ਦਾ ਆਪਣਾ ਘਰ ਹੈ ਜਿੱਥੇ ਉਹ ਆਪਣੀ ਪਤਨੀ ਅਤੇ 2...
ਮੋਗਾ,27 ਅਕਤੂਬਰ (ਜਸ਼ਨ): ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਦੀਵਾਲੀ ਦਾ ਤਿਓਹਾਰ ਭਾਰਤ ਦੀ ਏਕਤਾ ,ਅਖੰਡਤਾ ਅਤੇ ਮਹਾਨ ਸੰਸਿਤੀ ਦਾ ਪ੍ਰਤੀਕ ਹੈ ਜੋ ਦਰਸਾਉਂਦਾ ਹੈ ਕਿ ਭਾਰਤ ਵਿਚ ਸਾਰੇ ਮਜ਼ਹਬਾਂ ਦੇ ਲੋਕ ਭਾਈਚਾਰਕ ਸਾਂਝ ਨਾਲ ਵਿਚਰਦਿਆਂ ਖੁਸ਼ੀਆਂ ਸਾਂਝੀਆਂ ਕਰਦੇ ਹਨ । ਕਾਕਾ ਲੰਢੇਕੇ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ...
ਆਸਟਰੇਲੀਆ,27 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਭਾਜਪਾ ਦੇ ਕਾਰਜਕਾਰਨੀ ਮੈਂਬਰ ਤਿਰਲੋਚਨ ਸਿੰਘ ਗਿੱਲ ਨੇ ਭਾਜਪਾ ਕੌਮੀ ਕਾਰਜਕਾਰਨੀ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਕਮਲ ਸ਼ਰਮਾ ਦੀ ਮੌਤ ਨਾਲ ਭਾਰਤੀ ਜਨਤਾ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਸਾਬਕਾ ਜ਼ਿਲਾ ਪ੍ਰਧਾਨ ਗਿੱਲ ਨੇ ਆਖਿਆ ਕਿ ਕਮਲ ਸ਼ਰਮਾ ਦੀ ਮੌਤ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਪਹੁੰਚਿਆ ਹੈ ਅਤੇ ਸਮਾਜ ਸੇਵੀ ਦੇ...
ਮੋਗਾ,26 ਅਕਤੂਬਰ (ਜਸ਼ਨ)- ਸਾਬਕਾ ਵਾਈਸ ਚੇਅਰਮੈਨ ਗੁਰਬੀਰ ਸਿੰਘ ਗੋਗਾ ਸੰਗਲਾ ਸਰਪੰਚ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ‘ਚੋਂ ਪਹਾੜੀ ਰਾਜਿਆਂ ਨੂੰ ਰਿਹਾਅ ਕਰਵਾਉਣ ਉਪਰੰਤ ਅੰਮਿ੍ਰਤਸਰ ਆਮਦ ’ਤੇ ਸੰਗਤਾਂ ਨੇ ਦੀਪਮਾਲਾ ਕੀਤੀ ਜੋ ਰਵਾਇਤੀ ਤੌਰ ’ਤੇ ਅੱਜ ਤੱਕ ਵੀ ਅੰਮਿ੍ਰਤਸਰ ਦੀ ਦੀਵਾਲੀ ਦੇ ਨਾਮ ਨਾਲ ਪ੍ਰਚਲਿਤ ਹੈ । ਸਰਪੰਚ ਗੋਗਾ ਸੰਗਲਾ ਨੇ ‘ਸਾਡਾ ਮੋਗਾ...
ਮੋਗਾ,26 ਅਕਤੂਬਰ (ਜਸ਼ਨ)- ਸੀਨੀਅਰ ਕਾਂਗਰਸੀ ਆਗੂ ਸਰਵਜੀਤ ਸਿੰਘ ਹਨੀ ਸੋਢੀ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਅਤੇ ਵਿਸ਼ਵਕਰਮਾਂ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਦੀਵਾਲੀ ਸਭਨਾਂ ਲਈ ਖੁਸ਼ੀਆਂ ਖੇੜਿਆ ਭਰਪੂਰ ਹੋਵੇ ਅਤੇ ਸਮੁੱਚੀ ਲੁਕਾਈ ਦੀਆਂ ਆਪਸੀ ਪਿਆਰ ਦੀਆਂ ਤੰਦਾ ਹੋਰ ਮਜਬੂਤ ਹੋਣ। ਹਨੀ ਸੋਢੀ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਹ ਸਾਲ ਸਿੱਖ ਸੰਗਤਾਂ ਲਈ ਵੀ ਭਾਗਾਂ ਭਰਿਆ ਹੈ ਜਦੋਂ ਸ਼੍ਰੀ ਗੁਰੂ ਨਾਨਕ ਦੇਵ ਦਾ 550 ਵਾਂ...

