ਚੰਡੀਗੜ੍ਹ, 24 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਨੇ ਦੋ ਰੋਜ਼ਾ ‘ਲਾਡੋ-2019’ ਮੇਲੇ ਦੀ ਉਤਸ਼ਾਹਜਨਕ ਸਫ਼ਲਤਾ ਤੋਂ ਬਾਅਦ ਇਹ ਮੇਲਾ ਸਾਲ ਵਿੱਚ ਦੋ ਵਾਰ ਕਰਾਉਣ ਦਾ ਐਲਨ ਕੀਤਾ ਹੈ।ਕਿਸਾਨ ਭਵਨ ਵਿਖੇ ਇਸ ਮੇਲੇ ਦੇ ਦੂਜੇ ਅਤੇ ਅਖਰੀ ਦਿਨ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ.ਪੀ. ਸ੍ਰੀਵਾਸਤਵ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਵੈ-ਰੋਜ਼ਗਾਰ ਮਹਿਲਾ ਐਸੋਸੀਏਸ਼ਨ...
News
ਮੋਗਾ ,24 ਅਕਤੂਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਜਸਵੀਰ ਕੌਰ, ਜਸਵੰਤ ਸਿੰਘ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। MD ਰਮਨ ਅਰੋੜਾ ਅਤੇ MD ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਜਸਵੀਰ ਕੌਰ, ਜਸਵੰਤ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। MD ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼...
ਨਵੀਂ ਦਿੱਲੀ,24 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ): ਅੱਜ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਭਾਰਤ ਪਾਕਿ ਦਰਮਿਆਨ ਹੋਏ ਸਮਝੌਤੇ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਅੱਜ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਸਮਝੌਤੇ ਮੌਕੇ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਦੀ ਜ਼ੀਰੋ ਪੁਆਇੰਟ ’ਤੇ ਪਹੁੰਚੇ ਅਤੇ ਉੱਥੇ ਸਮਝੌਤੇ ’ਤੇ ਦਸਤਖਤ ਕੀਤੇ । ਇਸ ਕੋਰੀਡੋਰ ਦਾ ਉਦਘਾਟਨ 9 ਨਵੰਬਰ ਨੂੰ ਪਾਕਿਸਤਾਨ ਇਮਰਾਨ ਖ਼ਾਨ ਅਤੇ ਭਾਰਤ ਦੇ ਪ੍ਰਧਾਨਮੰਤਰੀ...
ਮੋਗਾ 22 ਅਕਤੂਬਰ (ਜਸ਼ਨ):ਸਮੂਹ ਵਿਭਾਗਾਂ ਦੇ ਅਧਿਕਾਰੀ ਪੰਜਾਬ ਸਰਕਾਰ ਵੱਲੋ ਆਰੰਭੇ ਗਏ ‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਹਵਾ, ਪਾਣੀ ਅਤੇ ਭੋਜਨ ਦੀ ਗੁਣਵੱਤਾ ਦੀ ਉੱਚਿਤ ਸੰਭਾਲ ਕਰਨ ਅਤੇ ਜ਼ਿਲੇ ਦੇ ਹਰ ਨਾਗਰਿਕ ਵਾਸਤੇ ਚੰਗਾ ਜੀਵਨ ਜਿਉਣ ਲਈ ਸੁਖਾਵਾਂ ਮਾਹੌਲ ਸਿਰਜਣ ਨੂੰ ਯਕੀਨੀ ਬਣਾਉਣ।ਇਹ ਪ੍ਰੇਰਨਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ‘ਤੰਦਰੁਸਤ ਪੰਜਾਬ ਮੁਹਿੰਮ‘ ਤਹਿਤ ਗਠਿਤ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀ। ਇਸ...
ਲੁਧਿਆਣਾ, 23 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਜਨਰਲ ਸਕੱਤਰ ਜੱਥੇਦਾਰ ਜਸਵਿੰਦਰ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਅਰਜੁਨ ਸਿੰਘ ਚੀਮਾ ਨੇ ਪਾਕਿਸਤਾਨ ਵਲੋਂ ਸ਼੍ਰੀ ਕਰਤਾਰ ਪੁਲ ਲਾਂਘੇ ਤੇ ਲਗਾਏ ਜਾਣ ਵਾਲੇ ਟੈਕਸ ਮਾਫੀ ਤੇ ਦੇਸ਼ ਦੀ ਸਰਕਾਰ ਸਮੇਤ ਸੂਬੇ ਦੀ ਸਰਕਾਰ ਅਤੇ ਐਸਜੀਪੀਸੀ ਸਮੇਤ ਬਾਦਲ ਪਰਿਵਾਰ ਨੂੰ ਕਰੜੇ ਹੱਥੀਂ ਲੈਦਿਆਂ ਕਿਹਾ ਹੈ ਕਿ ਟੈਕਸ ਮਾਫੀ ਤੋਂ ਪਹਿਲਾਂ ਇਨ•ਾਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰ ਲੈਣਾ ਚਾਹੀਦਾ ਹੈ ਤਾਂ ਹੀ...
ਲੁਧਿਆਣਾ, 23 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿÎਖ ਕੇ ਮੰਗ ਕੀਤੀ ਹੈ ਕਿ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਸੁਲਤਾਨਪੁਰ ਲੋਧੀ ਵਿੱਖੇ ਇੱਕ ਕੇਂਦਰੀ ਯੂਨੀਵਰਸਿਟੀ ਬਣਾਈ ਜਾਵੇ, ਜਿਸ ਦਾ ਐਲਾਨ ਪ੍ਰਧਾਨ ਮੰਤਰੀ ਆਪਣੀ ਫੇਰੀ ਦੌਰਾਨ ਕਰਨ। ਉਨ•ਾਂ ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ...
ਚੰਡੀਗੜ, 22 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਦੇ ਯਤਨਾਂ ਨਾਲ ਸਵੈ-ਸਹਾਇਤਾ ਗਰੁੱਪਾਂ ਲਈ ਦੋ ਰੋਜ਼ਾ ‘ਲਾਡੋ-2019’ ਮੇਲਾ ਅੱਜ ਸਥਾਨਕ ਕਿਸਾਨ ਭਵਨ ਵਿਖੇ ਪੂਰੇ ਜਲੌਅ ਨਾਲ ਸ਼ੁਰੂ ਹੋ ਗਿਆ। ਇਹ ਮੇਲਾ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਵੈ-ਰੋਜ਼ਗਾਰ ਮਹਿਲਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜੋ ਕਿ 24 ਅਕਤੂਬਰ ਤੱਕ ਚੱਲੇਗਾ। ਇਸ ਦੀ ਜਾਣਕਾਰੀ ਦਿੰਦਿਆਂ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ...
ਮੋਗਾ 23 ਅਕਤੂਬਰ:(ਜਸ਼ਨ):ਜ਼ਿਲ੍ਹੇ ਦੇ ਬਲਾਕ ਮੋਗਾ-1 ਦੇ 62 ਸਕੂਲਾਂ ਵਿੱਚੋਂ 31 ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ ਅਤੇ ਸਾਰੇ ਸਕੂਲਾਂ ਦੇ ਅਧਿਆਪਕ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਪੂਰਨ ਸਹਿਯੋਗ ਦੇਣ।ਇਹ ਪ੍ਰੇਰਨਾ ਜ਼ਿਲਾ ਸਿੱਖਿਆ ਅਫ਼ਸਰ (ਐ) ਸ੍ਰੀ ਨੇਕ ਸਿੰਘ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮੋਗਾ-1 ਦੇ ਦਫਤਰ (ਬੁੱਘੀਪੁਰਾ) ਵਿਖੇ ਬਲਾਕ ਦੇ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਸਮੂਹ ਸੈਂਟਰ ਹੈੱਡ ਟੀਚਰ ਤੇ ਹੈੱਡ ਟੀਚਰ ਦੀ ਮੀਟਿੰਗ ਦੌਰਾਨ ਕੀਤਾ। ਉਨਾਂ...
ਮੋਗਾ 23 ਅਕਤੂਬਰ (ਜਸ਼ਨ): ਨੈਸਨਲ ਹਾਈਵੇ ਬਨਾਉਣ ਦੀਆਂ ਤਰੀਕਾਂ ਕਈ ਵਾਰ ਲੰਘ ਚੁੱਕੀਆਂ ਹਨ। ਪ੍ਰਸ਼ਾਸ਼ਨ ਤੋਂ ਵਾਰ ਵਾਰ ਇਹ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਸ਼ਹਿਰ ਵਿੱਚੋਂ ਲੰਘਦੇ ਹਾਈਵੇ ਦੀਆਂ ਸਰਵਿਸ ਲੇਨਜ਼ ਜਲਦੀ ਬਣ ਜਾਣਗੀਆਂ ਪਰ ਨੈਸ਼ਨਲ ਹਾਈਵੇ ਦੀ ਸਥਿਤੀ ਇਹ ਬਣ ਚੁੱਕੀ ਹੈ ਕਿ ਸ਼ਹਿਰ ਵਿੱਚ ਹਰ ਰੋਜ਼ ਹਾਦਸਿਆਂ ਵਿੱਚ ਵਾਧਾ ਹੋ ਰਿਹੈ ਤੇ ਸਾਡੇ ਚੁਣੇ ਹੋਏ ਨੁਮਾਇੰਦੇ ਹੱਥ ਤੇ ਹੱਥ ਧਰੀ ਬੈਠੇ ਹਨ। ਆਮ ਆਦਮੀ ਪਾਰਟੀ ਦੇ ਪ੍ਰਧਾਨ ਸ਼੍ਰੀ ਨਸੀਬ ਬਾਵਾ ਨੇ ਇੱਕ ਪ੍ਰੈੱਸ ਨੋਟ ਰਾਹੀਂ...
ਮੋਗਾ,23 ਅਕਤੂਬਰ (ਜਸ਼ਨ): ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਸ਼ੁਰੂ ਕੀਤੀ ਗਈ ਏ,ਜਿਸ ਦੀ ਲੜੀ ਰੋਜ਼ਾਨਾ ਚੱਲੇਗੀ। ਇਸ ਪ੍ਰਾਰਥਨਾ ਸਭਾ ਦੀ ਸ਼ੁਰੂਆਤ ਮੌਕੇ ਪੰਜਾਬੀ ਵਿਸ਼ੇ ਦੇ ਐੱਚ ਓ ਡੀ ਸ਼੍ਰੀਮਤੀ ਸਰਬਜੀਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨੂੰ ਬਿਆਨ ਕੀਤਾ । ਇਸ ਮੌਕੇ ਸਕੂਲ ਪਿ੍ਰੰਸੀਪਲ ਸ਼੍ਰੀਮਤੀ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ...

