ਮੋਗਾ, 21 ਅਕਤੂਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਵਿਗਿਆਨ ਓਲਪਿਆਂਡ ਫਾਊਂਡੇਸ਼ਨ ਇੰਟਰਨੈਸ਼ਨਲ ਵੱਲੋਂ ਇੰਗਲਿਸ਼ ਓਲਪਿਆਂਡ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪਹਿਲੀ ਤੋਂ ਲੈ ਕੇ ਗਿਆਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਇਨਾਂ ਪ੍ਰਤਿਯੋਗੀ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਲਈ...
News
ਮੋਗਾ, 21 ਅਕਤੂਬਰ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਸਿੰਘ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਦੀਵਾਲੀ ਦੇ ਸ਼ੁੱਭ ਮੌਕੇ ਤੇ ਪਰੰਪਰਾਗਤ ਤੌਰ ਤੇ ਮੋਗਾ ਸ਼ਹਿਰ ਦੀ ਸਫ਼ਾਈ ਲਈ 5 ਦਿਨਾਂ ਦਾ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਹਰਜੋਤ ਕਮਲ ਨੇ ਕਿਹਾ ਕਿ ‘‘ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’’ ਦੇ ਮਹਾਵਾਕ ਅਨੁਸਾਰ ਸ਼ਹਿਰ ਦੇ ਕੋਨੇ-ਕੋਨੇ ਦੀ ਸਫ਼ਾਈ ਬਹੁਤ ਹੀ ਜ਼ਰੂਰੀ ਹੈ। ਉਨਾਂ ਕਿਹਾ...
ਮੋਗਾ 21 ਅਕਤੂਬਰ (ਜਸ਼ਨ): ਪੰਜਾਬ ਰੋਡਵੇਜ਼ ਅਤੇ ਕਿਰਤੀ ਜਮਾਤ ਦੇ ਮਹਾਨ ਆਗੂ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 31ਵੀਂ ਬਰਸੀ ਹਰ ਸਾਲ ਦੀ ਤਰਾਂ ਮੋਗਾ ਵਿਖੇ ਪੂਰੇ ਜੋਸ਼-ਓ-ਖਰੋਸ਼ ਨਾਲ ਮਨਾਈ ਗਈ। ਬਰਸੀ ਵਿੱਚ ਸੂਬੇ ਭਰ ਵਿੱਚੋਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਭ੍ਰਾਤਰੀ ਜਥੇਬੰਦੀਆਂ ਦੇ ਆਗੂਆਂ ਅਤੇ ਕਾਮਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਬਰਸੀ ਸਮਾਗ਼ਮ ਨੂੰ ਸੰਬੋਧਨ ਕਰਦਿਆਂ ਕਾਮਰੇਡ ਜਤਿੰਦਰ ਪੰਨੂ ਸੰਪਾਦਕ ਨਵਾਂ ਜ਼ਮਾਨਾ ਨੇ ਕਿਹਾ ਕਿ 31 ਸਾਲ ਪਹਿਲਾਂ...
ਸਾਦਿਕ, 21 ਅਕਤੂਬਰ (ਰਘਬੀਰ ਪ੍ਰਜਾਪਤੀ) :- ਸਥਾਨਕ ਫਰੀਦਕੋਟ ਸੜਕ 'ਤੇ ਸਥਿੱਤ ਬਾਬਾ ਫਰੀਦ ਨਰਸਿੰਗ ਕਾਲਜ ਵਿਖੇ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਰੱਖੀ ਮੀਟਿੰਗ ਦੌਰਾਨ 25 ਮੈਂਬਰੀ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ। ਗਠਨ ਕਰਨ ਤੋਂ ਪਹਿਲਾਂ ਵੱਖ-ਵੱਖ ਬੁਲਾਰਿਆਂ ਨੇ ਅਵਾਰਾ ਪਸ਼ੂਆਂ ਦੀ ਸਮੱਸਿਆ ਲਈ ਜਿਲਾ ਪ੍ਰਸ਼ਾਸ਼ਨ, ਗਊਸ਼ਾਲਾਵਾਂ ਦੇ ਪ੍ਰਬੰਧਕਾਂ ਅਤੇ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ। ਆਪਣੇ ਸੰਬੋਧਨ ਦੌਰਾਨ ਬੁਲਾਰਿਆਂ ਨੇ ਜਿਲੇ...
ਮੋਗਾ 21 ਅਕਤੂਬਰ:(ਜਸ਼ਨ): ਪੁਲਿਸ-ਲਾਈਨ ਮੋਗਾ ਵਿਖੇ ਦੇਸ਼ ਭਰ ਵਿੱਚ ਪਿਛਲੇ ਇਕ ਸਾਲ ਅਤੇ ਅੱਤਵਾਦ ਦੌਰਾਨ ਡਿਊਟੀ ਕਰਨ ਸਮੇਂ ਸ਼ਹੀਦ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਧਾਂਜਲੀ ਦੇਣ ਲਈ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਮਿ੍ਰਤੀ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸੀਨੀਅਰ ਕਪਤਾਨ ਪੁਲਿਸ ਮੋਗਾ ਅਮਰਜੀਤ ਸਿੰਘ ਬਾਜਵਾ ਨੇ ਕੀਤੀ। ਇਸ ਸਮਾਗਮ ਵਿਚ ਜਿਲਾ ਅਟਾਰਨੀ (ਲੀਗਲ) ਮੋਗਾ ਲਖਬੀਰ ਸਿੰਘ, ਕਰਨਲ ਬਲਕਾਰ ਸਿੰਘ (ਜੀ.“.ਜੀ), ਰਿਟਾਇਰਡ ਐਸ.ਪੀ ਬਲਵੀਰ ਸਿੰਘ...
ਮੋਗਾ,20 ਅਕਤੂਬਰ (ਜਸ਼ਨ): ਸ਼ਹਿਰ ਦੀ ਸਮਾਜਿਕ ਅਤੇ ਕਾਰੋਬਾਰੀ ਨਾਮੀ ਸਖਸ਼ੀਅਤ, ਪਰਵਿੰਦਰ ਪੁਰੀ ਉਰਫ ਟੀਟੂ ਪੁਰੀ ਦੀ ਬੇਵਕਤੀ ਮੌਤ ਤੇ ਉਨਾਂ ਦੇ ਭਰਾਤਾ ਬਲਜਿੰਦਰ ਪੁਰੀ ਅਤੇ ਪੁੱਤਰ ਚੇਤਨ ਪੁਰੀ ਨਾਲ ਸ਼ਹਿਰ ਦੀਆਂ ਵੱਖ ਵੱਖ ਸਿਆਸੀ ,ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਵੱਲੋਂ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ ਹੈ। ਦੁੱਖ ਦੀ ਇਸ ਘੜੀ ਵਿਚ ਵਿਧਾਇਕ ਡਾ ਹਰਜੋਤ ਕਮਲ ਮੋਗਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਸਾਬਕਾ ਚੇਅਰਮੈਨ ਸਿਹਤ ਨਗਰ ਨਿਗਮ , ਸਾਬਕਾ...
ਚੰਡੀਗੜ, 20 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਜੀਆਈ ਰੈਂਡਜ਼ਿਵਸ, ਸਿਹਤ ਸੇਵਾਵਾਂ ਸਬੰਧੀ ਪੇਸ਼ੇਵਰਾਂ ਦਾ ਇੱਕ ਸਮੂਹ , ਜੋ ਕਿ ਮੈਡੀਕੋਜ਼ ਅਤੇ ਆਮ ਲੋਕਾਂ ਨੂੰ ਅਕਾਦਮਿਕ ਤੇ ਸਿਹਤ ਸਬੰਧੀ ਮਾਮਲਿਆਂ ਬਾਬਤ ਜਾਗਰੂਕਤਾ ਫੈਲਾਉਣ ਲਈ ਇਕੱਤਰ ਹੋਏ ਹਨ, ਵਲੋਂ ਅੱਜ ਵਿਸ਼ਵ ਸਟ੍ਰੋਕ ਦਿਵਸ ਮੌਕੇ ‘ਰਨ ਟੂ ਨੋਅ ਸਟ੍ਰੋਕ’ ਨਾਂ ਦੇ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ। ਵਿਸ਼ਵ ਸਟ੍ਰੋਕ ਸੰਸਥਾ ਵਲੋਂ ਹਰ ਸਾਲ 29 ਅਕਤੂਬਰ ਨੂੰ ਵਿਸ਼ਵ ਸਟ੍ਰੋਕ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ...
ਮੋਗਾ 20 ਅਕਤੂਬਰ(ਜਸ਼ਨ) :ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਆਈ.ਐਸ.ਐਫ਼ ਕਾਲਜ ਦੇ ਨੇੜੇ ਖੁੱਲੇ ਮੈਦਾਨ ਵਿੱਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੱਜ ਦੂਜੇ ਦਿਨ ਮਿਊਜ਼ੀਅਮ ਦੇ ਨਾਲ-ਨਾਲ ਲਾਈਟ ਐਂਡ ਸਾਊਂਡ ਸ਼ੋਅ ਦਾ ਵੀ ਆਯੋਜਨ ਕੀਤਾ ਗਿਆ, ਜਿਨਾਂ ਵਿੱਚ 3,500 ਤੋਂ ਵਧੇਰੇ ਦਰਸ਼ਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਭਰਪੂਰ ਜਾਣਕਾਰੀ ਹਾਸਿਲ ਕੀਤੀ। ਇਸ ਪੂਰੇ ਆਯੋਜਨ ਦੇ...
ਚੰਡੀਗੜ੍ਹ, 20 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਤੰਬਰ ਮਹੀਨੇ ਦੌਰਾਨ ਕੁੱਲ 8 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4 ਅਤੇ ਹੋਰਨਾਂ ਵਿਭਾਗਾਂ ਦੇ 4 ਮੁਲਾਜਮ ਸ਼ਾਮਲ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ...
ਮੋਗਾ, 19 ਅਕਤੂਬਰ (ਜਸ਼ਨ): ਕਮਿਸ਼ਨਰ ਨਗਰ ਨਿਗਮ ਮੋਗਾ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਮੋਗਾ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਟ੍ਰੈਫ਼ਿਕ ਦੀ ਸਮੱਸਿਆ ਨੂੰ ਦੇਖਦੇ ਹੋਏ ਮੇਨ ਬਜ਼ਾਰ ਅਤੇ ਸ਼ਹਿਰ ਦੀਆਂ ਮੇਨ ਸੜਕਾਂ ‘ਤੇ ਅੱਡੇ ਲਗਾ ਕੇ ਕਿਸੇ ਵੀ ਤਰਾਂ ਦੀ ਇੰਨਕਰੋਚਮੈਂਟ ਨਾ ਕੀਤੀ ਜਾਵੇ। ਉਨਾਂ ਦੱਸਿਆ ਕਿ ਇੰਨਕਰੋਚਮੈਂਟ ਕਰਨ ਦੀ ਸੂਰਤ ਵਿੱਚ ਦੁਕਾਨਦਾਰਾਂ ਦਾ ਸਮਾਨ ਨਗਰ ਨਿਗਮ ਮੋਗਾ ਦੇ...

