News

ਮੋਗਾ 12 ਅਕਤੂਬਰ:(ਜਸ਼ਨ): ‘‘ਆਦਿ ਕਵੀ’’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ ’ਤੇ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਲੋਕਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਦੀਆਂ ਮਹਾਨ ਸਿੱਖਿਆਵਾਂ ਨੂੰ ਅਪਨਾਉਣ ਦੀ ਲੋੜ ਹੈ । ਡਾ: ਕਮਲ ਨੇ ਆਖਿਆ ਕਿ ਭਗਵਾਨ ਵਾਲਮੀਕ ਸਾਹਿਤਕ ਪ੍ਰਤਿਭਾ ਦੇ ਮਾਲਕ ਸਨ ਅਤੇ ਉਹ ਸਾਡੇ ਇਤਿਹਾਸ ਦੇ ਸਭ ਤੋਂ ਪਹਿਲੇ ਲੇਖਕ ਮੰਨੇ ਜਾਂਦੇ ਹਨ । ਉਹਨਾਂ ਸੀਤਾ ਮਾਤਾ ਨੂੰ ਆਪਣੇ ਘਰ ਵਿਚ...
Tags: PUNJAB CONGRESS
ਚੰਡੀਗੜ੍ਹ, 12 ਅਕਤੂਰ :'(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਖੇਲੋ ਇੰਡੀਆ ਯੂਥ ਗੇਮਜ਼-2020' ਗੁਹਾਟੀ (ਅਸਾਮ) ਵਿਖੇ 10 ਜਨਵਰੀ ਤੋਂ 22 ਜਨਵਰੀ, 2020 ਤੱਕ ਹੋਣ ਜਾ ਰਹੀਆਂ ਹਨ। ਪੰਜਾਬ ਦੀਆਂ ਟੀਮਾਂ ਲਈ ਚੋਣ ਟਰਾਇਲ 13 ਅਕਤੂਬਰ ਤੋਂ ਖੇਡ ਭਵਨ, ਸੈਕਟਰ-78, ਮੋਹਾਲੀ ਵਿਖੇ ਸ਼ੁਰੂ ਹੋਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ 13 ਅਕਤੂਬਰ, 2019 ਨੂੰ ਲੜਕਿਆਂ ਦੀ ਅੰਡਰ-17 ਗਰੁੱਪ ਦੀ ਬਾਸਕਟਬਾਲ...
Tags: PUNJAB CONGRESS
ਚੰਡੀਗੜ, 12 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ ਇਕ ਨਵੰਬਰ, 2019 ਤੋਂ ਤਿੰਨ ਫੀਸਦੀ ਦਾ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ...
ਚੰਡੀਗੜ੍ਹ, 12 ਅਕਤੂਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮਸ਼ਹੂਰ ਫਿਲਮ ਨਿਰਦੇਸ਼ਕ ਅਤੇ 'ਬਾਰਡਰ' ਫ਼ਿਲਮ ਦੇ ਨਿਰਮਾਤਾ ਜੇ.ਪੀ. ਦੱਤਾ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਸੈਕਟਰ-34 ਚੰਡੀਗੜ੍ਹ ਵਿਖੇ ਮਹਾਵੀਰ ਚੱਕਰ ਐਵਾਰਡੀ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਪਹਿਲੀ ਬਰਸੀ ਸਬੰਧੀ ਕਰਵਾਏ ਸਮਾਗਮ ਮੌਕੇ ਸ਼ਾਮਲ ਹੋਏ। ਦੱਸਣਯੋਗ ਹੈ ਕਿ ਲੌਂਗੇਵਾਲਾ ਦੀ ਇਤਿਹਾਸਕ ਜੰਗ ਦੇ ਨਾਇਕ ਬ੍ਰਿਗੇਡੀਅਰ ਚਾਂਦਪੁਰੀ ਦਾ 17 ਨਵੰਬਰ...
ਮੋਗਾ 12 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਅਨੁਸੂਚਿਤ ਜਾਤੀਆਂ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਣ ਲਾਲ ਸੂਦ ਅਤੇ ਕਾਰਜਕਾਰੀ ਡਾਇਰੈਕਟਰ ਦਵਿੰਦਰ ਸਿੰਘ ਆਈ.ਏ.ਐਸ. ਦੇ ਆਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਮੋਗਾ ਜ਼ਿਲ•ੇ ਦੇ ਸਵੈ ਰੋਜ਼ਗਾਰ ਦੇ ਚਾਹਵਾਨ ਨੌਜਵਾਨਾਂ ਨੂੰ 74 ਲੱਖ ਰੁਪਏ ਦੇ ਕਰਜੇ ਮਨਜੂਰ ਕੀਤੇ ਗਏ। ਇਹ ਫੈਸਲਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਅਨੁਸੂਚਿਤ ਜਾਤੀਆਂ ਭੌ ਵਿਕਾਸ ਅਤੇ...
ਲੁਧਿਆਣਾ: 12 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਉੱਘੇ ਹਾਸ ਵਿਅੰਗ ਕਲਾਕਾਰ ਤੇ ਮਾਰਕਫੈੱਡ ਦੇ ਸੇਵਾ ਮੁਕਤ ਐਡੀਸਨਲ ਮੈਨੇਜਿੰਗ ਡਾਇਰੈਕਟਰ ਬਾਲ ਮੁਕੰਦ ਸ਼ਰਮਾ ਦੀਆਂ ਕਲਾ ਤੇ ਪੇਂਡੂ ਵਿਕਾਸ ਦੇ ਖੇਤਰ ਚ ਮਾਰਕਫੈੱਡ ਰਾਹੀਂ ਸਾਨਦਾਰ 32 ਸਾਲ ਲੰਮੀਆਂ ਸੇਵਾਵਾਂ ਲਈ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਉਨ੍ਹਾਂ ਦੀ ਜੀਵਨ ਸਾਥਣ ਡਾ: ਕੰਚਨ ਸਰਮਾ ਸਮੇਤ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਗਿਆ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ:,ਗੁਰਭਜਨ ਸਿੰਘ ਗਿੱਲ...
ਮੋਗਾ 12 ਅਕਤੂਬਰ:(ਜਸ਼ਨ): ਖੇਤੀਬਾੜੀ ਵਿਭਾਗ ਮੋਗਾ ਵੱਲੋ ਪਾਣੀ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦਾ ਘੱਟ ਤੋ ਘੱਟ ਪ੍ਰਯੋਗ ਕਰਕੇ ਝੋਨੇ ਦੀ ਫਸਲ ਤੋ ਚੰਗੀ ਪੈਦਾਵਾਰ ਲੈਣ ਦੇ ਮਕਸਦ ਨਾਲ ਪੰਜਾਬ ਦੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਧ ਤੋ ਵੱਧ ਨਵੀਆਂ ਤਕਨੀਕਾਂ ਨਾਲ ਜੋੜਨ ਦੇ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਵਿਚਾਰ ਬਲਾਕ ਖੇਤੀਬਾੜੀ ਅਫਸਰ ਡਾ ਹਰਨੇਕ ਸਿੰਘ, ਰੋਡੇ ਮੋਗਾ-2 ਨੇ ਪਿੰਡ ਘੱਲ ਕਲਾਂ ਵਿਖੇ ਅਗਾਂਹਵਧੂ ਕਿਸਨ ਜਗਜੀਤ ਸਿੰਘ ਗਿੱਲ ਦੇ ਫਾਰਮ ਤੇ...
ਸਾਦਿਕ 12 ਅਕਤੂਬਰ( ਰਘਬੀਰ ਪ੍ਰਜਾਪਤੀ) ਪ੍ਰਿੰਸੀਪਲ ਅਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ ਸਾਇੰਸ ਵਿਸ਼ੇ ਦਾ ਗਿਆਨ ਪ੍ਰਦਾਨ ਕਰਨ ਵਾਸਤੇ ਸਾਇੰਸ ਮੇਲਾ ਲਗਾਇਆ ਗਿਆ। ਇਸ ਮੌਕੇ ਬਸੰਤ ਪ੍ਰਤਾਪ ਬਲਾਕ ਮੈਂਟਰ ਉਚੇਚੇ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਪੜੋ ਪੰਜਾਬ-ਪੜਾਓ ਪੰਜਾਬ ਤਹਿਤ ਵੱਖ-ਵੱਖ ਕਿਰਿਆਵਾਂ ਰਾਹੀਂ ਵਿਦਿਆਰਥੀਆਂ ਨੇ ਆਪਣੇ ਗਿਆਨ 'ਚ ਵਾਧਾ ਕੀਤਾ। ਮੇਲੇ ਦਾ ਉਦਘਾਟਨ ਯਸ਼ਵੰਤ ਕੁਮਾਰ ਅਤੇ ਬਲਾਕ ਮੈਂਟਰ ਬਸੰਤ...
ਚੰਡੀਗੜ•, 11 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਬੀ.ਡੀ.ਪੀ.ਓ ਦਫਤਰ ਗਿੱਦੜਬਾਹਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਸਹਾਇਕ ਪ੍ਰਾਜੈਕਟ ਅਫਸਰ (ਏ.ਪੀ.ਓ.) ਹਰਪ੍ਰੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਪੀ.ਓ. ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਪਿੰਡ ਕੋਟਭਾਈ, ਜਿਲਾ ਸ੍ਰੀ ਮੁਕਤਸਰ ਸਾਹਿਬ...
Tags: VIGILANCE BUREAU PUNJAB
ਚੰਡੀਗੜ, 11 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੇਂਦਰ ਸਰਕਾਰ ਵਲੋਂ ਪੰਜਾਬ, ਹਰਿਆਣਾ, ਯੂ.ਟੀ ਚੰਡੀਗੜ ਅਤੇ ਕੇਂਦਰੀ ਪੋਲਟਰੀ ਅਰਗਨਾਈਜੇਸ਼ਨ ਦੇ ਸਹਿਯੋਗ ਨਾਲ ਅੱਜ ਚੰਡੀਗੜ ਵਿਖੇ ਵਿਸ਼ਵ ਅੰਡਾ ਦਿਵਸ ( ) ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਮੁਰਗੀ ਪਾਲਣ ਦੇ ਕਿੱਤੇ ਨੂੰ ਹੁਲਾਰਾ ਦੇਣ ਲਈ ਮੁਲਕ ਦੇ ਧਾਰਮਿਕ...
Tags: GOVERNMENT OF PUNJAB

Pages