ਚੰਡੀਗੜ, 10 ਅਕਤੂਬਰ :ਤੰਦਰੁਸਤ ਪੰਜਾਬ ਮਿਸ਼ਨ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਫੂਡ ਸੇਫਟੀ ਟੀਮਾਂ ਵੱਲੋਂ ਭੋਜਨ ਪਦਾਰਥਾਂ ਦੀ ਜਾਂਚ ਲਗਾਤਾਰ ਜਾਰੀ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਜਾਂਚ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਜੂਨ ਤੋਂ ਸਤੰਬਰ, 2019 ਦੇ ਚਾਰ ਮਹੀਨਿਆਂ ਦੇ ਸਮੇਂ ਦੌਰਾਨ ਭੋਜਨ ਪਦਾਰਥਾਂ ਦੇ 3548 ਨਮੂਨੇ ਲਏ ਗਏ ਅਤੇ ਜਾਂਚ ਕੀਤੀ ਗਈ। ਜਿਨਾਂ ਪਦਾਰਥਾਂ ਦੇ ਨਮੂਨੇ ਲਏ...
News
ਮੋਗਾ 10 ਅਕਤੂਬਰ:(ਜਸ਼ਨ): ਮੁਫਤ ਕਾਨੂੰਨੀ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਨੱਥੂਵਾਲਾ ਜਦੀਦ ਵਿਖੇ ਜਿਲਾ ਤੇ ਸੇਸ਼ਨਜ ਜੱਜ-ਕਮ-ਚੇਅਰਮੈਨ,ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਨੀਸ਼ ਸਿੰਗਲ,ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਇਸ ਪਿੰਡ ਦੇ ਪੰਚਾਇਤ ਘਰ,ਵਿਖੇ ਵਿਲਜ ਲੀਗਲ ਕੇਅਰ ਅਤੇ ਸਪੋਰਟਸ ਸੈਂਟਰ ਦੀ ਸਥਾਪਨਾ ਕੀਤੀ ਗਈ। ਇਸ ਦਾ ਉਦਘਾਟਨ, ਸੀ.ਜੇ.ਅੇਮ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ...
ਮੋਗਾ,10 ਅਕਤੂਬਰ (ਜਸ਼ਨ): ਮੋਗਾ ਸ਼ਹਿਰ ਦੀ ਪ੍ਰਮੁੱਖ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਦੀ ਵਿਦਿਆਰਥਣ ਅਤੇ ਸ਼ਤਰੰਜ ਖਿਡਾਰਨ ਐਸ਼ੀਮਾ ਕੌਰ ਦੀ ਚੋਣ ਰੋਪੜ ‘ਚ ਹੋਣ ਵਾਲੀਆਂ ਖੇਡਾਂ ਵਿੱਚ ਹੋਣ ਸਦਕਾ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਤਹਿਤ ਹੋਣ ਵਾਲੀਆਂ ਖੇਡਾਂ ਲਈ ਮਾਊਂਟ ਲਿਟਰਾ ਸਕੂਲ ਦੀ ਵਿਦਿਆਰਥਣ ਐਸ਼ੀਮਾ ਕੌਰ ਦੀ ਹੋਈ ਚੋਣ ਸਕੂਲ ਲਈ ਬੜੀ ਮਾਣ...
ਮੋਗਾ,10 ਅਕਤੂਬਰ (ਜਸ਼ਨ): ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਪ੍ਰਧਾਨ ਸ: ਦਵਿੰਦਰ ਪਾਲ ਸਿੰਘ ,ਚੇਅਰਮੈਨ ਰਵਿੰਦਰ ਗੋਇਲ ਅਤੇ ਪਿ੍ਰੰਸੀਪਲ ਡਾ: ਦਲੀਪ ਕੁਮਾਰ ਪਤੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸ਼੍ਰੀ ਸਿੰਘ ਸਭਾ ਧਰਮਕੋਟ ਵਿਖੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਕਾਨੂੰਨੀ ਮਾਹਿਰਾਂ ਨੇ ਲੀਗਲ ਏਡ,ਬੁਢਾਪਾ ਪੈਨਸ਼ਨ ,ਆਧਾਰ ਕਾਰਡ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਮੋਗਾ ਦੇ ਐਡਵੋਕੇਟ ਗੁਰਜੀਤ ਸਿੰਘ ਹਾਂਡਾ ,ਪ੍ਰੋ: ਨਿਸ਼ਾ ਸੂਦ...
ਮੋਗਾ,10 ਅਕਤੂਬਰ (ਜਸ਼ਨ) - ਗੋਲਡਨ ਟਰੈਵਲ ਐਡਵਾਈਜਰ ਨੇ ਹਰਬੰਸ ਸਿੰਘ ਵਾਸੀ ਮੋਗਾ ਦਾ ਯੂ. ਕੇ.ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਵਿਦੇਸ਼ ਜਾਣ ਸੁਪਨਾ ਸਾਕਾਰ ਕੀਤਾ ਏ। ਐਮ. ਡੀ.ਸੁਭਾਸ਼ ਪਲਤਾ ਨੇ ਉਨਾਂ ਨੂੰ ਵੀਜਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ। ਉਨ੍ਹਾ ਕਿਹਾ ਕਿ ਹੋਰਨਾਂ ਸੰਸਥਾਵਾਂ ਤੋਂ...
ਮੋਗਾ,10 ਅਕਤੂਬਰ(ਜਸ਼ਨ): ਸਿਵਲ ਸਰਜਨ ਮੋਗਾ ਡਾ ਅਰਵਿੰਦਰਪਾਲ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਦਿ੍ਰਸ਼ਟੀ ਦਿਵਸ ਮਨਾਇਆ ਗਿਆ ਜਿਸ ਵਿੱਜ ਆਮ ਜਨਤਾ ਨੂੰ ਅੱਖਾਂ ਦੀ ਸੰਭਾਲ ਕਰਨ ਅਤੇ ਅੱਖਾਂ ਦਾਨ ਕਰਨ ਲਈ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਿਵਲ ਸਰਜਨ ਮੋਗਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਨੂੰ ਸੰਬੋਧਿਤ ਕਰਦੈ ਹੋਏ ਸਿਵਲ ਸਰਜਨ ਨੇ ਅੱਖਾਂ ਦੀ ਸੰਭਾਲ ਬਾਰੇ ਦੱਸਦਿਆਂ ਕਿਹਾ ਕਿ ਵਰਲਡ ਹੈਲਥ ਔਰਗਨਾਇਜੇਸ਼ਨ ਦੀ ਰਿਪੋਰਟ ਅਨੁਸਾਰ 253...
ਮੋਗਾ 10 ਅਕਤੂਬਰ:(ਜਸ਼ਨ) :ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਵਰੇ ਨੂੰ ਸਮਰਪਿਤ ਹਾੜੀ ਦੀਆਂ ਫ਼ਸਲਾਂ ਅਤੇ ਫਸਲੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਲਈ ਜ਼ਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਵਿੰਡਸਰ ਗਾਰਡਨ, ਦੁੱਨੇਕੇ ਵਿਖੇਂ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸ੍ਰੀ ਸੰਦੀਪ ਹੰਸ ਡਿਪਟੀ ਕਮਿਸ਼ਨਰ, ਮੋਗਾ ਨੇ ਕੀਤਾ। ਡਾ: ਬਲਜਿੰਦਰ ਸਿੰਘ ਬਰਾੜ ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ ਨੇ ਇਸ ਕੈਂਪ ਦੀ...
ਮੋਗਾ, 10 ਅਕਤੂਬਰ (ਜਸ਼ਨ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਯੂ ਕੇ ਜੀ ਜਮਾਤ ਦੇ ਵਿਦਿਆਰਥੀ ਸ਼ਕਸ਼ਮ ਅਰੋੜਾ ਨੇ ਅੰਡਰ 5 ਤੋਂ 7 ਦੀ ਰੋਲਰ ਸਕੇਟਿੰਗ ਮੁਕਾਬਲੇ ਵਿਚ ਭਾਗ ਲੈਂਦਿਆਂ 500 ਮੀਟਰ ਅਤੇ 1000 ਮੀਟਰ ਦੇ ਮੁਕਾਬਲਿਆਂ ਵਿਚ ਦੋ ਗੋਲਡ ਮੈਡਲ ਜਿੱਤ ਕੇ ਜ਼ਿਲਾ ਪੱਧਰੀ ਸਕੇਟਿੰਗ ਵਿਚ ਮਾਅਰਕੇ ਮਾਰੇ । ਇਹ ਓਪਨ ਸਕੇਟਿੰਗ ਮੁਕਾਬਲੇ ਕੋਟਕਪੂਰਾ ਬਾੲਪਾਸ ਅੰਡਰ ਬਰਿੱਜ ਕਰਵਾਏ ਗਏ। ਕੈਂਬਰਿਜ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰਧਾਨ ਕੁਲਦੀਪ ਸਿੰਘ...
ਮੋਗਾ,10 ਅਕਤੂਬਰ (ਲਛਮਣਜੀਤ ਸਿੰਘ ਪੁਰਬਾ/ ਜਸ਼ਨ): (9 ਅਤੇ 10 ਅਕਤੂਬਰ ਦੀ ਰਾਤ) ਬੀਤੀ ਰਾਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੇ ਕਾਫਲੇ ‘ਚ ਸ਼ਾਮਲ ਪਾਇਲਟ ਗੱਡੀ ਮੋਗਾ ਕੋਟਕਪੂਰਾ ਬਾਈਪਾਸ ਤੋਂ ਲੰਘਦਿਆਂ ਅਚਾਨਕ ਸਾਹਮਣਿਓਂ ਆ ਰਹੇ ਟਰੱਕ ਨਾਲ ਟਕਰਾ ਗਈ ਜਿਸ ਕਾਰਨ ਸੀ ਆਈ ਐੱਸ ਐੱਫ ਦੇ ਇਕ ਜਵਾਨ ਦੀ ਮੌਤ ਹੋ ਗਈ । ਇਸ ਪਾਇਲਟ ਗੱਡੀ ਵਿਚ ਡਰਾਈਵਰ ਸਮੇਤ ਸੀ ਆਈ ਐੱਸ ਐੱਫ ਦੇ ਕੁੱਲ 5 ਜਵਾਨ ਸਵਾਰ ਸਨ । ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਿਕਰਮ ਮਜੀਠੀਆ ਦਾ ਇਹ ਕਾਫਲਾ...
ਨੱਥੂਵਾਲਾ ਗਰਬੀ, 9 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾਂ ਅਵਤਾਰ ਪੁਰਬ ਨੂੰ ਸਮਰਪਿਤ ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ ਵਾਲਿਆਂ ਦੀ ਅਗਵਾਈ ਵਿੱਚ ਨੱਥੂਵਾਲਾ ਗਰਬੀ (ਨੇੜੇ ਛੋਟਾ ਅੱਡਾ) ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਪੰਡਾਲ ਵਿੱਚ ਦਿਵਾਨ ਸਜਾਏ ਗਏ।ਇਸ ਮੌਕੇ ਤੇ ਵੱਖ ਵੱਖ ਕਰਤਨੀਏ ਸਿੰਘਾਂ ਅਤੇ ਸੰਤਾਂ...

