News

ਕਿਸ਼ਨਪੁਰਾ ਕਲਾਂ,23 ਅਗਸਤ ( ਜਸ਼ਨ ) - ਧੰਨ ਧੰਨ ਬਾਬਾ ਖੇਤਰਪਾਲ ਦੀ ਯਾਦ ਨੂੰ ਸਮਰਪਿਤ ਸਲਾਨਾ ਸੱਭਿਆਚਾਰਕ ਮੇਲਾ ਅਤੇ ਭੰਡਾਰਾ ਮੁੱਖ ਸੇਵਾਦਾਰ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਪਿੰਡ ਦਬੁਰਜੀ ਕਰਵਾਇਆ ਗਿਆ। ਮੇਲੇ ਦੌਰਾਨ ਚਾਦਰ ਝੜਾਉਣ ਦੀ ਰਸਮ ਸਮੂਹ ਕਲੱਬ ਮੈਂਬਰਾਂ ਨੇ ਸਾਂਝੇ ਤੌਰ ਤੇ ਕੀਤੀ। ਮੇਲੇ ਦੀ ਸ਼ੁਰੂਆਤ ਗਾਇਕ ਪੇ੍ਮ ਸੋਨੀ ਨੇ ਪੀਰਾਂ ਦੀ ਉਸਤਤ ਗਾ ਕੇ ਕੀਤੀ। ਉਪਰੰਤ ਗਾਇਕ ਟੋਨੀ ਗਿੱਲ ਤੇ ਰਾਜ ਸੇਖੋਂ ਨੇ ਆਪਣੀਂ ਭਰਵੀਂ ਹਾਜ਼ਰੀ...
Tags: SINGER KAMALJIT BHINDER
ਅੰਮ੍ਰਿਤਸਰ, 27 ਅਗਸਤ - : ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ ਉਥੇ ਲੰਬਾ ਸਮਾਂ ਸੱਚਖੰਡ ਸ੍ਰੀ...
ਚੰਡੀਗੜ੍ਹ, 27 ਅਗਸਤ- ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ...
ਚੰਡੀਗੜ੍ਹ, 27 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਮਜੀਤ ਸਿੰਘ ਵਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਈਰਲ ਕਰ ਦਿੱਤੀ ਗਈ...
ਚੰਡੀਗੜ੍ਹ, 27 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਆਪਸੀ ਭਾਈਚਾਰੇ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। ਉਤਰ ਪ੍ਰਦੇਸ਼ ਦੇ ਇਕ ਨਿੱਜੀ ਸਕੂਲ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ...
ਮੋਗਾ, 27 ਅਗਸਤ (ਜਸ਼ਨ): ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦਪੁਰਾਣੇ ਵਾਲਿਆਂ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਦੇ ਸਾਬਕਾ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਨਾਲ ਸਮੁੱਚੀ ਕੌਮ ਨੂੰ ਵੱਡਾ ਘਾਟਾ ਪਿਆ ਹੈ। ਉਹਨਾਂ ਆਖਿਆ ਕਿ ਸਿੰਘ ਸਾਹਿਬ ਜੀ ਨੇ ਆਪਣਾ ਪੂਰਾ ਜੀਵਨ ਗੁਰੂਘਰ...
ਚੰਡੀਗੜ੍ਹ, 27 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰ ਜਾਕੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਲੇਹ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ...
ਮੋਗਾ, 27 ਅਗਸਤ (ਜਸ਼ਨ): ਸ਼੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ ਡਰੋਲੀ ਭਾਈ ਦੇ ਮੁਖੀ ਡਾ. ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ (ਮੋਗਾ) ਕਾਰ ਸੇਵਾ ਵਾਲਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ‘ਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ ਅਤੇ ਸੱਚਖੰਡ...
ਮੋਗਾ, 27 ਅਗਸਤ ( ਜਸ਼ਨ ) - ਸੂਬੇ ਵਿੱਚ 29 ਅਗਸਤ ਤੋਂ 'ਖੇਡਾਂ ਵਤਨ ਪੰਜਾਬ ਦੀਆਂ 2023 ' ਸੀਜ਼ਨ 2 ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ। 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 1 ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਹੇਠ 'ਖੇਡਾਂ ਵਤਨ ਪੰਜਾਬ ਦੀਆਂ ' ਸੀਜ਼ਨ 2 ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ...
Tags: KHEDAN WATTAN PUNJAB DIAN
ਚੰਡੀਗੜ੍ਹ, 27 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਪੰਜਾਬ ਸਰਕਾਰ ਹੁਣ ਪਿਛਲੇ ਪੰਜ ਸਾਲਾਂ ਦੇ ਨਗਦ ਇਨਾਮ ਰਾਸ਼ੀ ਤੋਂ ਸੱਖਣੇ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ ਤੋਹਫ਼ਾ ਦੇਣ ਜਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ 2017 ਤੋਂ ਹੁਣ ਤੱਕ ਨਗਦ ਇਨਾਮ ਰਾਸ਼ੀ ਤੋਂ ਵਾਂਝੇ ਰਹੇ ਸਟੇਟ ਤੋਂ ਲੈ ਕੇ ਕੌਮਾਂਤਰੀ ਪੱਧਰ ਤੱਕ ਮੈਡਲ ਜੇਤੂ 1807 ਖਿਡਾਰੀਆਂ ਦੀ...
Tags: KHEDAN WATTAN PUNJAB DIAN

Pages